Thursday, October 29
Shadow

Punjab

1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਅਦਾਇਗੀ

1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਅਦਾਇਗੀ

Punjab
ਫਾਜ਼ਿਲਕਾ 29 ਅਪ੍ਰੈਲ 2024……… ਡਿਪਟੀ ਕਮਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਅਨੁਸਾਰ ਕਿਸਾਨਾਂ ਨੂੰ 1028.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ 48 ਘੰਟੇ ਵਿਚ ਕਣਕ ਦੀ ਅਦਾਇਗੀ ਕਰਨ ਦੇ ਸਰਕਾਰੀ ਨਿਯਮ ਤੋਂ ਵੀ ਅੱਗੇ ਜਾ ਕੇ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਭਾਵ 26 ਅਪ੍ਰੈਲ ਤੱਕ ਜ਼ਿਲ੍ਹੇ ਵਿਚ 402836 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸਦੇ ਬਦਲੇ ਕਿਸਾਨਾਂ ਨੂੰ 916.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਬੀਤੀ ਸ਼ਾਮ ਤੱਕ 1028.6 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਸੀ, ਭਾਵ ਉਨ੍ਹਾਂ ਕਿਸਾਨਾਂ ਨੂੰ ਵੀ ਅਦਾਇਗੀ ਹੋਈ ਹੈ ਜਿੰਨ੍ਹਾਂ ਦੀ ਫਸਲ ਵਿਕੀ ਨੂੰ ਹਾਲੇ 48 ਘੰਟੇ ਵੀ ਨਹੀਂ ਹੋਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਜ਼ਿਲੇ ਵਿਚ ਕਣਕ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਦਾ ਹੋਰ ਤੇਜ਼ੀ ਲਿਆਉਣ ਦੇ ਨਾਲ ਫੂਡ ਸਪਲਾਈ, ਮੰਡੀ ਵਿਭਾਗ ਅਤੇ...
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

Punjab
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂ...
ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ  ਕਮੇਟੀ ਦੀ ਬੈਠਕ ਹੋਈ

ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ

Punjab
ਫਾਜ਼ਿਲਕਾ 29 ਅਪ੍ਰੈਲ 2024 ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।...
ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

Punjab
ਫਾਜ਼ਿਲਕਾ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਜੀ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ  ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੰਜ...
ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ  ਹਨ। ਇਨ੍ਹਾਂ ਕੈਂਪਾਂ ਦੌਰਾਨ ਸਵੀਪ ਟੀਮ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਛਪਵਾ ਕੇ ਆਮ ਲੋਕਾਂ ਵਿੱਚ ਲਗਾਤਾਰ ਵੰਡੇ ਜਾ ਰਹੇ ਹਨ। ਇਸ ਦੌਰਾਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਬੂਥ ਲ?ਵਲ ਅਫ਼ਸਰਾਂ ਦੀ ਮਦਦ ਨਾਲ ਵੋਟਰ ਹੈਲਪਲਾਈਨ ਐਪ ਤੇ ਪੰਜੀਕਰਨ ਹੋਣ ਦੇ ਨੁਕਤੇ ਸਾਂਝੇ ਕੀਤੇ ਗਏ। ਪਿੰਡਾਂ ਦੀਆਂ ਸੱਥਾਂ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ...
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

Punjab
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ। ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।         ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੀਤੀ ਗਈ 681108 ਮੀਟਰਕ ਟਨ ਕਣਕ ਦੀ ਖ਼ਰੀਦ: ਧੀਮਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੀਤੀ ਗਈ 681108 ਮੀਟਰਕ ਟਨ ਕਣਕ ਦੀ ਖ਼ਰੀਦ: ਧੀਮਾਨ

Punjab
ਫਿਰੋਜ਼ਪੁਰ 29 ਅਪ੍ਰੈਲ 2024.           ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਤੋਂ ਇਲਾਵਾ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਨੂੰ ਮਿੱਥੇ ਸਮੇਂ ਅੰਦਰ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸਾਸ਼ਨ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਲਗਾਤਾਰ ਖਰੀਦ ਪ੍ਰਬੰਧਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।           ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 698045 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 681108 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 187551 ਮੀਟਰਕ ਟਨ, ਮਾਰਕਫੈੱਡ ਵਲੋਂ 179028 ਮੀਟਰਕ ਟਨ, ਪਨਸਪ ਵੱਲੋਂ 188006 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 112309 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 14214 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ...
ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

Punjab
ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੁਲਿਸ ਚੋਣ ਸੈੱਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ, ਈਡੀਸੀ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ 7 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਵੀਪ ਟੀਮ ਮੈਬਰ ਆਦਿ ਹਾਜ਼ਰ ਸਨ।...
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

Punjab
ਫਾਜ਼ਿਲਕਾ, 29 ਅਪ੍ਰੈਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਮੀਂਹ ਤੋਂ ਬਾਅਦ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਰਿਸ਼ ਹੋਣ ਕਾਰਨ ਲਿਫਟਿੰਗ ਦੀ ਰਫਤਾਰ ਹੌਲੀ ਜਰੂਰ ਹੋਈ ਹੈ ਪਰ ਇਸ ਵਿਚ ਤੇਜੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੀਂਹ ਹੋਣ ਕਾਰਨ ਲਿਫਟਿੰਗ ਵਿਚ ਜ਼ੋ ਰੁਕਾਵਟ ਪਈ ਸੀ ਉਸਦੀ ਭਰਪਾਈ ਸ਼ਾਮ ਤੱਕ ਹਰ ਹਾਲਤ ਵਿਚ ਪੂਰੀ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਦੇ ਫੇਰਬਦਲ ਹੋਣ ਕਾਰਨ ਕਿਸਾਨਾਂ ਤੇ ਉਨ੍ਹਾਂ ਦੀ ਫਸਲ ਲਈ ਪੂਰੇ ਪੁਖਤਾ ਪ੍ਰਬੰਧਾਂ ਨੂੰ ਪਹਿਲਾਂ ਤੋਂ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਜ਼ਿਲ੍ਹਾ ਮੰਡੀ ਅਫਸਰ ਜ਼ਸਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।...

ਸਰਕਾਰੀ ਹਾਈ ਸਕੂਲ ਦੇਵੀਵਾਲਾ ਵਿਖੇ ਗੀਤ, ਕਵਿਤਾਵਾਂ, ਪੋਸਟਰ ਅਤੇ ਵੋਟਰ ਪ੍ਰਣ ਰਾਹੀਂ ਵੋਟ ਦੇ ਅਧਿਕਾਰ ਲਈ ਜਾਗਰੂਕ ਕੀਤਾ

Punjab
ਕੋਟਕਪੂਰਾ 29 ਅਪ੍ਰੈਲ,2024 (   )- ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਅਤੇ ਐਸ.ਡੀ.ਐਮ.ਕੋਟਕਪੂਰਾ ਵੀਰਪਾਲ ਕੌਰ ਦੀ ਯੋਗ ਅਗਵਾਈ ਹੇਠ ਇੱਕ ਵਿਸ਼ੇਸ਼ ਸਮਾਗਮ ਸਰਕਾਰੀ ਹਾਈ ਸਕੂਲ ਦੇਵੀਵਾਲਾ ਵਿਖੇ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕਾ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵੱਲੋਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਿਰੰਤਰ ਵੋਟ ਦੇ ਅਧਿਕਾਰ ਦੀ ਵਰਤੋਂ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਗੱਲ ਲਈ ਵੀ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿ ਬੱਚੇ ਆਪਣੇ ਮਾਤਾ-ਪਿਤਾ ਤੇ ਹੋਰ ਰਿਸ਼ਤੇਦਾਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ।  ਉਨ੍ਹਾਂ ਦੱਸਿਆ ਸਕੂਲ ਦੇ ਮਿਸ ਅਮਨਦੀਪ ਕੌਰ, ਨਵਨੀਤ ਕੌਰ, ਮੋਨਿਕਾ ਸ਼ਰਮਾ, ਸ਼੍ਰੀਮਤੀ ਨੇਹਾ, ਸ਼੍ਰੀਮਤੀ ਮਮਤਾ, ਗੁਰਿੰਦਰ ਕੌਰ ਅਧਿਆਪਕਾਂ ਵੱਲੋਂ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਸ਼ੋਸ਼ਲ ਮੀਡੀਆ ਰਾਹੀਂ ਪੇਸ਼ ਕਰਦਿਆਂ ਸਮਾਜ ਦੇ ਹਰ ਵਰਗ ਦੇ...