Thursday, October 29
Shadow

Punjab

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਹਫ਼ਤੇ ਮੌਕੇ ਕੁਇੱਜ ਮੁਕਾਬਲੇ ਕਰਵਾਏ

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਹਫ਼ਤੇ ਮੌਕੇ ਕੁਇੱਜ ਮੁਕਾਬਲੇ ਕਰਵਾਏ

Punjab
ਮਾਨਸਾ, 24 ਅਪ੍ਰੈਲ: ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਮੌਕੇ ਸਰਕਾਰੀ ਸੈਕੰਡਰੀ ਸਕੂਲ (ਲੜਕੀਆ) ਮਾਨਸਾ ਵਿਖੇ ਕੁਇੱਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜ ਟੀਮਾਂ ਅਤੇ 60 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਇੱਜ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ’ਤੇ ਆਈਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲਾ ਸਥਾਨ ਟੀਮ ਈ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ, ਜਸਮੀਨ ਕੌਰ ਅਤੇ ਗਗਨਦੀਪ ਕੌਰ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਟੀਮ ਏ ਦੀਆਂ ਵਿਦਿਆਰਥਣਾਂ ਦੀਪਿਕਾ, ਰਿਤਿਕਾ ਅਤੇ ਰਾਣੀ ਨੇ ਪ੍ਰਾਪਤ ਕੀਤਾ, ਤੀਸਰਾ ਸਥਾਨ ਟੀਮ ਬੀ ਦੀਆਂ ਵਿਦਿਆਰਥਣਾ...
ਮੋਗਾ ਵਿਖੇ 11 ਮਈ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ ਵਿਖੇ 11 ਮਈ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

Punjab
ਮੋਗਾ, 29 ਅਪ੍ਰੈਲ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਮਈ, 2024 ਨੂੰ  ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਸੈਸ਼ਨ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।  ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ...
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

Punjab
ਫਿਰੋਜ਼ਪੁਰ, 29 ਅਪ੍ਰੈਲ 2024.             ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਿਰੋਜਪੁਰ ਡਾ.ਹਿਮਾਂਸੂ ਸਿਆਲ ਨੇ ਜਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਪਸ਼ੂਆਂ ਨੂੰ ਮੁੰਹਖੁਰ ਦੀ ਬਿਮਾਰੀ ਦੇ ਲੱਛਣ ਪਾਏ ਗਏ ਸਨ। ਜਿਸ  ਕਰਕੇ ਵਿਭਾਗ ਵਲੋਂ 20 ਅਪ੍ਰੈਲ ਤੋਂ ਪਿੰਡਾ ਵਿੱਚ ਘਰ-ਘਰ ਜਾਕੇ ਮੁੰਹਖੁਰ ਬੀਮਾਰੀ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ।             ਡਾ. ਹਿਮਾਂਸ਼ੂ ਸਿਆਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉਪਰ ਕੋਈ ਦੂਰਪ੍ਰਭਾਵ ਨਹੀਂ ਪੈਂਦਾ ਸਗੋਂ ਪਸ਼ੂਆਂ ਨੂੰ ਅਗਾਉਂ ਟੀਕਾਕਰਨ ਕਰਵਾਉਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਉਨਾਂ ਨੇ ਪਸ਼ੂ ਪਾਲਕਾਂ ਨੂੰ ਹਰ ਇੱਕ ਪਸ਼ੂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਪਸ਼ੂ ਪਾਲਕ ਕਈ ਤਰ੍ਹਾਂ ਦੇ ਕਾਰਨ ਦੱਸ ਕੇ ਪਸ਼ੂਆਂ ਨੂੰ ਇਹ ਟੀਕੇ ਲਗਵਾਉਣ ਤੋਂ ਇੰਨਕਾਰ ਕਰਦੇ ਹਨ, ਜਿਸ ਨਾਲ ਉਸ ਪਿੰਡ ਅ...
ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

Punjab
ਬਠਿੰਡਾ, 29 ਅਪ੍ਰੈਲ : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਅਤੇ ਹੈਡ ਕੁਆਟਰ ਬਠਿੰਡਾ ਦੇ ਸਮੂਹ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧਾਂ ਤੇ ਹੁਣ ਤੱਕ ਬੀਜੇ ਗਏ ਨਰਮੇ ਦੇ ਰਕਬੇ ਸਬੰਧੀ ਸਥਾਨਕ ਖੇਤੀ ਭਵਨ ਵਿਖੇ ਮੀਟਿੰਗ ਕੀਤੀ ਗਈ।           ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਆਪਣੇ-ਆਪਣੇ ਬਲਾਕ ਵਿੱਚ ਪੈਦੇ ਰਕਬੇ ਵਿੱਚੋਂ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਦਾ ਖਾਤਮਾ ਕਰਨ, ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਅਤੇ ਜਿਨਿੰਗ ਫੈਕਟਰੀਆਂ, ਤੇਲ ਮਿੱਲਾਂ ਅਤੇ ਫੀਡ ਫੈਕਟਰੀਆਂ ਦੀ ਲਗਾਤਾਰ ਚੈਕਿੰਗ ਕਰਕੇ ਆਪਣੀ ਹਾਜ਼ਰੀ ਵਿੱਚ ਸਾਫ-ਸਫਾਈ ਕਰਵਾਉਣ ਉਪਰੰਤ ਫਿਊਮੀਗੇਸ਼ਨ ਕਰਾਉਣ ਸਬੰਧੀ ਆਦੇਸ਼ ਦਿੱਤੇ।           ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਦੇ ਸਾਰੇ ਸਰਕਲਾਂ ਵਿੱਚ ਸਬੰਧ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

Punjab
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰ...
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

Punjab
ਚੰਡੀਗੜ੍ਹ/ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ,  ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਡਰੱਗ ਸਿ...
ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

Punjab
ਅਬੋਹਰ ਅਪ੍ਰੈਲ 29 ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ (ਡਾ.) ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਪਿੰਡ ਮਲੂਕਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਪ੍ਰਾਇਮਰੀ ਸਕੂਲ ਵਿਖੇ ਸਕੂਲ ਸਟਾਫ਼ ਅਤੇ ਮਿਡ–ਡੇ–ਮੀਲ ਵਰਕਰਾਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਪ੍ਰਤੀ ਜਾਗਰੁਕ ਕੀਤਾ ਗਿਆ, ਵੋਟਰ–ਸਹੁੰ ਚੁਕਵਾਈ ਗਈ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਨੂੰ ਵੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਦੀਆਂ ਔਰਤ ਵੋਟਰਾਂ ਨੂੰ ਜਾਗਰੁਕ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ...
ਅਬੋਹਰ ਦੀ ਟੀਮ ਸਵੀਪ ਦੁਆਰਾ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਅਬੋਹਰ ਦੀ ਟੀਮ ਸਵੀਪ ਦੁਆਰਾ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

Punjab
ਅਬੋਹਰ 29 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰੀਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾ...
ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

Punjab
ਅੰਮ੍ਰਿਤਸਰ, 28 ਅਪ੍ਰੈਲ (         )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਅੰਮਿ੍ਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟੑਨਿਂਗ ਅਫ਼ਸਰ-ਕਮ-ਐਸ ਡੀ  ਐਮ-2 ਸੑੀ ਮਨਕੰਵਲ ਸਿੰਘ ਚਾਹਲ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਪੱਛਮੀ ਦੇ 10 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾ...
ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ

Punjab
ਅਮ੍ਰਿਤਸਰ 28 ਅਪ੍ਰੈਲ --ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ  ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਅਟਾਰੀ ਦੇ ਹਾੱਕੀ ਮੈਦਾਨ ਵਿੱਚ ਆਯੋਜਿਤ ਕੀਤੇ ਗਈ ਇਸ ਮੀਟਿੰਗ ਨੂੰ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਸੰਬੋਧਿਤ ਕੀਤਾ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਸਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਦੀਆਂ ਹਨ,ਉੱਥੇ ਹੀ ਲੋਕਤੰਤਰ ਨੂੰ ਚੰਗੀ ਚੋਣ ਪ੍ਰਣਾਲੀ ਨਾਲ ਹੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕਦੀ ਹੈ।ਉਹਨਾਂ ਮੌਕੇ ਤੇ ਮੌਜੂਦ ਸਾਰੇ ਹਾੱਕੀ ਖਿਡ...