Saturday, March 14
Shadow

Punjab

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Politics, Punjab
ਚੰਡੀਗੜ੍ਹ/ਬਠਿੰਡਾ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

National, Politics, Punjab
ਚੰਡੀਗੜ੍ਹ, 1 ਨਵੰਬਰ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ। ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ,  ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ

National, Politics, Punjab
ਸੁਨਾਮ/ਸੰਗਰੂਰ, 1 ਨਵੰਬਰ (000) - ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ...
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

National, Politics, Punjab
  ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ  ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਪਰਾਲੀ ਨੂੰ ਸੋਧ ਕੇ ਪਸ਼ੂਆਂ ਦੀ ਖੁਰਾਕ ਵਜੋਂ ਵਰਤ...

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

National, Politics, Punjab
ਤਰਨ ਤਾਰਨ, 1 ਨਵੰਬਰ (          ) -  ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਉੱਦਮ ਅਤੇ ਉਤਸ਼ਾਹ ਨਾਲ ਪਿਛਲੇ ਛੇ ਸਾਲ ਤੋਂ ਸਫਲਤਾ ਪੂਰਵਕ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੁਆਰਾ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਦੌਰਾਨ ਕੀਤਾ। ਕਣਕ ਦੀ ਬਿਜਾਈ ਦੀ ਸ਼ੁਰੂਆਤ ਦੌਰਾਨ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਰੱਤਾ ਗੁੱਦਾ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਅਤੇ ਡਾ. ਸਾਹਿਲ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਫਸਲ ਦੇ ਚੰਗੇ ਝਾੜ ਲਈ  ਢੁਕਵੀਂ ਤਕਨੀਕ ਦੀ ਚੋਣ ਦੇ ਨਾਲ-ਨਾਲ ਸਾਫ ਸੁਥਰੇ ਤਸਦੀਕਸ਼ੁਦਾ ਬੀਜ ਨੂੰ ਕੀਟ ਨਾਸ਼ਕ ਅਤੇ ਉੱਲੀ ਨਾਸ਼ਕ ਦਵ...
ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

National, Politics, Punjab
ਮਾਲੇਰਕੋਟਲਾ, 31 ਅਕਤੂਬਰ –            ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮਾਲੇਰਕੋਟਲਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।               ਇਸੇ ਮੁਹਿੰਮ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਚਲਾਈ ਵਿਸ਼ੇਸ ਚੈਕਿੰਗ ਅਭਿਆਨ ਆਰੰਭਿਆ ਗਿਆ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬੱਚਿਆਂ ਦੀ ਜਾਂਚ ਪੜਤਾਲ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, ਇਸ ਸ਼ਰਤ ਨਾਲ ਕਿ ਉਹ ਆਪਣੇ ਬੱਚਿਆਂ ਨੂੰ ਭਵਿੱਖ ਵਿੱਚ ਕਦੇ ...
ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ - .32 ਬੋਰ ਅਤੇ .30 ਬੋਰ - ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕ...
ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 31 ਅਕਤੂਬਰ, 2025 – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐਸਐਚਓ ਅਤੇ ਉਸਦੀ ਟੀਮ ਉਸਦੇ ਘਰ ਗਈ ਸੀ, ਜਿਸ ਵਿੱਚ ਉਸ 'ਤੇ ਅਤੇ ਉਸਦੇ ਚਚੇਰੇ ਭਰਾ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਥਿਤ ਤੌਰ 'ਤੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ ਨੇ ਬਾਅਦ ਵਿੱਚ ਮਾਮਲੇ ਨੂੰ ਸੁਲਝਾਉਣ ਵ...
ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

National, Politics, Punjab
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ। ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,719 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.3 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 674 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ...