ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ
ਮੋਗਾ, 25 ਅਪ੍ਰੈਲ:
ਸਬੰਧਤ ਵਿਭਾਗ ਤੰਬਾਕੂ ਕੰਟਰੋਲ ਐਕਟ ਅਤੇ ਕੋਟਪਾ ਐਕਟ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗ ਨਿਯਮਾਂ ਅਨੁਸਾਰ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਤੰਬਾਕੂ ਕੰਟਰੋਲ ਐਕਟ ਅਤੇ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਸਬੰਧੀ ਬੁਲਾਈ ਗਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਿਹਤ ਵਿਭਾਗ, ਪੁਲਿਸ ਵਿਭਾਗ, ਆਬਕਾਰੀ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਦੀਆਂ ਐਨ.ਜੀ.ਓ.ਜ਼ ਨੇ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਕਟ ਅਧੀਨ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਦੀ ਵੀ ਮਨਾਹੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਦੇ 100 ਗਜ਼ ਘੇਰੇ ਅੰਦਰ ਤੰਬਾਕੂ ਉਤਪਾਦਾਂ ਨੂੰ ਵੇਚ...








