ਬਲਾਕ ਜਲਾਲਾਬਾਦ ਵਿਖੇ 70 ਸਕੂਲੀ ਵੈਨਾਂ ਦੀ ਚੈਕਿੰਗ, 7 ਸਕੂਲੀ ਵੈਨਾਂ ਦੇ ਚਲਾਨ
ਜਲਾਲਾਬਾਦ, ਫਾਜ਼ਿਲਕਾ, 25 ਅਪ੍ਰੈਲ
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਜਲਾਲਾਬਾਦ ਵਿਖੇ 70 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 07 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਾਹਰੀ ਰਾਜਾਂ ਦੇ ਆਏ ਡਰਾਇਵਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾ ਕੇ ਸਕੂਲ ਪ੍ਰਿੰਸੀਪਲ ਕੋਲ ਰਿਕਾਰਡ ਹੋਣਾ ਲਾਜ਼ਮੀ ਹੈ।
ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਮਾਨਯੋ...








