Thursday, October 29
Shadow

Punjab

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

Punjab
ਬਠਿੰਡਾ, 21 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ 170 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓ ਤੋਂ ਇਲਾਵਾ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਦੇ ਅਧਿਆਪਕ ਆਦਿ ਹਾਜ਼ਰ ਸਨ।...
ਏ ਆਈ ਐਮ ਐਸ ਮੋਹਾਲੀ ਵਿਖੇ MOBiCON 2024 ਕਾਨਫਰੰਸ ਨੇ ਗਰਭ ਅਵਸਥਾ ਵਿੱਚ ਡਾਕਟਰੀ ਵਿਗਾੜਾਂ ਦੀ ਪੜਚੋਲ ਕੀਤੀ

ਏ ਆਈ ਐਮ ਐਸ ਮੋਹਾਲੀ ਵਿਖੇ MOBiCON 2024 ਕਾਨਫਰੰਸ ਨੇ ਗਰਭ ਅਵਸਥਾ ਵਿੱਚ ਡਾਕਟਰੀ ਵਿਗਾੜਾਂ ਦੀ ਪੜਚੋਲ ਕੀਤੀ

Punjab
ਐਸ.ਏ.ਐਸ.ਨਗਰ, 20 ਅਪ੍ਰੈਲ, 2024: ਪ੍ਰਸੂਤੀ ਅਤੇ ਗਾਇਨੀਕੋਲੋਜੀ ਵਿਭਾਗ ਅਤੇ ਮੈਡੀਸਨ ਵਿਭਾਗ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਹਾਲ ਹੀ ਵਿੱਚ ਇੱਕ ਸ਼ਾਨਦਾਰ ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ, ਈਵੈਂਟ ਮੋਬੀਕੋਨ-2024 ਦੀ ਮੇਜ਼ਬਾਨੀ ਕੀਤੀ। ਇਸ ਵਿਲੱਖਣ ਕਾਨਫਰੰਸ ਨੇ ਟ੍ਰਾਈਸਿਟੀ ਖੇਤਰ ਅਤੇ ਗੁਆਂਢੀ ਰਾਜਾਂ ਤੋਂ ਵੱਖ-ਵੱਖ ਫੈਕਲਟੀ ਮੈਂਬਰਾਂ ਨੂੰ ਖਿੱਚਦਿਆਂ, ਦਵਾਈ ਅਤੇ ਪ੍ਰਸੂਤੀ ਵਿਗਿਆਨ ਦੇ ਖੇਤਰਾਂ ਨੂੰ ਇਕ ਦੂਜੇ ਨਾਲ ਜੋੜਿਆ। ਖਾਸ ਤੌਰ 'ਤੇ, ਏਮਜ਼, ਨਵੀਂ ਦਿੱਲੀ, ਪੀ ਜੀ ਆਈ ਐਮ ਈ ਆਰ, ਚੰਡੀਗੜ੍ਹ, ਅਤੇ ਏਮਜ਼, ਰਿਸ਼ੀਕੇਸ਼ ਵਰਗੀਆਂ ਵੱਕਾਰੀ ਸੰਸਥਾਵਾਂ ਦੇ ਫੈਕਲਟੀ ਮੈਂਬਰ ਹਾਜ਼ਰ ਸਨ। ਡੈਲੀਗੇਟਾਂ ਅਤੇ ਮਾਹਰਾਂ ਸਮੇਤ 100 ਤੋਂ ਵੱਧ ਭਾਗੀਦਾਰਾਂ ਦੇ ਨਾਲ, ਕਾਨਫਰੰਸ ਨੇ ਗਰਭਵਤੀ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਡਾਕਟਰੀ ਵਿਗਾੜਾਂ 'ਤੇ ਚਰਚਾ ਨੂੰ ਕੇਂਦ੍ਰਤ ਕੀਤਾ। ਵਿਸ਼ੇਸ਼ ਮਹਿਮਾਨਾਂ ਵਿੱਚ ਫੋਰਟਿਸ, ਪੀਜੀਆਈਐਮਈਆਰ, ਚੰਡੀਗੜ੍ਹ ਦੇ ਸਾਬਕਾ ਡੀਨ ਅਤੇ ਮੋਹਾਲੀ ਵਿਖੇ ਇੰਟਰਨਲ ਮੈਡੀਸਨ ਅਤੇ ਹੇਮਾਟੋਲੋਜੀ ਦੇ ਡਾਇਰੈਕਟਰ ਪ੍ਰੋ. ਸੁਭਾਸ਼ ਵਰਮਾ ਸ਼ਾ...
5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ, 20 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵ...
ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ ਦੇ ਮੀਂਹ/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ ਦੀ ਬਾਗਬਾਨੀ ਪੱਟੀ ਵਿੱਚ ਫ਼ਸਲਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅੱਜ ਬਾਅਦ ਦੁਪਹਿਰ ਉਨ੍ਹਾਂ ਪਿੰਡ ਚੰਡਿਆਲਾ, ਅਮਲਾਲਾ, ਬਰੌਲੀ, ਕਾਰਕੋਰ, ਬੋਹੜਾ, ਪਰਾਗਪੁਰ, ਮਹਿਮੂਦਪੁਰ ਅਤੇ ਬ੍ਰਹਮਪੁਰਾ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਸਬਜ਼ੀਆਂ/ਫਲਾਂ ਜਿਵੇਂ ਤਰਬੂਜ, ਖ਼ਰਬੂਜਾ ਅਤੇ ਪਿਆਜ਼ ਦੀਆਂ ਫ਼ਸਲਾਂ ਗੜੇਮਾਰੀ/ਭਾਰੀ ਬਰਸਾਤ ਕਾਰਨ ਪ੍ਰਭਾਵਿਤ ਹੋਈਆਂ ਹਨ। ਐਸ ਡੀ ਐਮਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪ੍ਰਭਾਵਿਤ ਖੇਤਰਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਇੱਕ ਸਾਂਝੀ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ।  ...
ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

Punjab
ਖੰਨਾ/ਲੁਧਿਆਣਾ, 20 ਅਪ੍ਰੈਲ (000) - ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਵੱਲੋਂਂੰ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਿਰੀਸ਼ ਦਿਆਲਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਦੇ ਨਾਲ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦ...

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418  ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ

Punjab
ਅੰਮ੍ਰਿਤਸਰ 20 ਅਪ੍ਰੈਲ 2024:---20 ਅਪ੍ਰੈਲ 2024 ਨੂੰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ 52ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2021-22 ਦੇ ਵੱਖ ਵੱਖ ਕੋਰਸਾਂ ਨਾਲ ਸੰਬੰਧਤ 418  ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ . ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰ, ਪੰਜਾਬ ਜੈਵ ਵਿਭਿੰਨਤਾ ਬੋਰਡ ) ਨੇ ਸ਼ਿਰਕਤ ਕੀਤੀ । ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ । ਪਿ੍ਰੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ  ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਕਾਲਜ ਦੀ ਸਲਾਨਾ ਰਿਪੋਰਟ ਪੜੀ . ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਉਹਨਾਂ ਨੇ ਸਾਰੇ ਡਿਗਰੀ ਪ੍ਰਾਪਤ ਵਿਦਿਆਰਥੀਆਂ ਅਤੇ ਪਿ੍ਰੰਸੀਪਲ ਨੂੰ ਵਧਾਈ ਦਿੱਤੀ।  ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆ...
ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

Punjab
ਮਾਨਸਾ, 20 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਹਲਕਾ ਮਾਨਸਾ ਦੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ।     ਉਨ੍ਹਾਂ ਹਲਕੇ ਵਿਚਲੇ ਵੱਖ ਵੱਖ ਖਰਚੇ ਪ੍ਰਤੀ ਸੰਵੇਦਨਸ਼ੀਲ ਅਤੇ ਨਾਜ਼ੁਕ ਬੂਥਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵੱਜੋਂ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕੇ ਵਿਚਲੇ ਸਾਰੇ ਪੋਲਿੰਗ ਬੂਥਾਂ ਉੱਪਰ ਪੀਣ ਵਾਲੇ ਪਾਣੀ, ਛਾਂਦਾਰ ਏਰੀਆ,ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਉਡੀਕ ਕੇਂਦਰ, ਵ੍ਹੀਲ ਚੇਅਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।        ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥਾਂ ਉੱਪਰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ 01 ਜੂਨ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਕਰਨ ਦਾ ਸੁਨੇਹਾ ਦਿੱਤਾ।      ਉਹਨਾਂ ਦਸ਼ਮੇਸ਼ ਪਬਲਿਕ ਸਕੂਲ, ਮਾਤਾ ...
ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

Punjab
ਅੰਮ੍ਰਿਤਸਰ 20 ਅਪ੍ਰੈਲ 2024:--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜ਼ਰੂਰ ਪ੍ਰੇਰਿਤ ਕਰਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈੱਕਚਰ ਵੀ ਦਿ...
ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

Punjab
ਲੁਧਿਆਣਾ, 20 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਦਿਨ ਵਿੱਚ ਰਿਪੋਰਟ ਮੁਕੰਮਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਰਿਪੋਰਟ ਭੇਜਣਾ ਯਕੀਨੀ ਬਣਾਉਣ ਲਈ ਵੀ ਕਿਹਾ।...