Wednesday, October 28
Shadow

Punjab

ਸਵੀਪ ਬਾਰੇ ਜਾਗਰੂਕ ਕੀਤਾ

ਸਵੀਪ ਬਾਰੇ ਜਾਗਰੂਕ ਕੀਤਾ

Punjab
ਅੰਮ੍ਰਿਤਸਰ 20 ਅਪ੍ਰੈਲ 2024:----ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ, ਹਾਲ ਗੇਟ ਅ੍ਰੰਮਿਤਸਰ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਮੀਟਿੰਗ ਕੀਤੀ ਗਈ। ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਵੱਲੋਂ ਸੰਬੋਧਨ ਕਰਦਿਆਂ ਐਸੋਸੀਏਸ਼ਨ   ਬਾਰੇ ਦੱਸਿਆ ਗਿਆ। ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ , ਫੈਸਨ ਡਿਜਾਈਨ ਐਂਡ ਟੈਕਨਾਲੋਜੀ, ਆਈ.ਸੀ.ਟੀ.ਐਸ.ਐਮ ਅਤੇ ਟਰੇਡ ਸਰਫੇਸ ਓਰਨਾਮੈਟੇਸ਼ਨ ਤਕਨੀਕ ਦੇ ਪਾਸ ਆਊਟ ਅਤੇ ਪੜ ਰਹੇ ਸਿਖਿਆਰਥੀ ਮੀਟਿੰਗ ਵਿੱਚ ਹਾਜਰ ਹੋਏ । ਇਸ ਸਮੇਂ ਇਹਨਾਂ ਦੇ ਨਾਲ ਟਰੇਡ ਨਾਲ ਸੰਬੰਧਿਤ ਇੰਸਟਰਕਟਰ ਵੀ ਹਾਜਰ ਸਨ। ਪਾਸ ਆਊਟ ਸਿਖਿਆਰਥੀਆਂ ਵੱਲੋਂ ਸੰਸਥਾ ਨੂੰ ਇਸ ਸਮੇਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਦੀ ਬਿਹਤਰੀ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (...
ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 20 ਅਪ੍ਰੈਲ- ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦੀ ਖਰੀਦ ਉਤੇ ਪਏ ਅਸਰ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਦੇ ਆਦੇਸ਼ਾਂ ਉਤੇ ਸਾਰੇ ਐਸ ਡੀ ਐਮ ਸਾਹਿਬਾਨ ਨੇ ਆਪਣੇ ਆਪਣੇ ਹਲਕੇ ਦੀਆਂ ਮੰਡੀਆਂ ਤੇ ਖੇਤਾਂ ਦਾ ਦੌਰਾ ਕਰਕੇ ਕਣਕ ਉਤੇ ਬਰਸਾਤ ਦੇ ਪਏ ਅਸਰ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਉਹ ਕਣਕ ਸੁੱਕੀ ਲੈ ਕੇ ਆਉਣ।  ਉਨਾਂ ਦੱਸਿਆ ਕਿ ਫਿਲਹਾਲ ਕਣਕ ਦੀ ਆਮਦ ਸੁਸਤ ਹੈ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਭਾਵੇਂ ਕੋਈ ਨੁਕਸਾਨ ਨਹੀਂ ਹੋਇਆ, ਪਰ ਕਣਕ ਦੀ ਕਟਾਈ ਇਕ-ਦੋ ਦਿਨ ਅੱਗੇ ਪੈ ਗਈ ਹੈ। ਇਸ ਤੋਂ ਇਲਾਵਾ ਦਾਣੇ ਵਿਚ ਨਮੀ ਵਧ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ 18 ਮੰਡੀਆਂ ਵਿਚ ਹੀ ਆਮਦ ਹੋਈ ਹੈ ਅਤੇ ਕੁੱਲ 3590  ਮੀਟ੍ਰਿਕ ਟਨ ਕਣਕ ਦੀ ਆ...
ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਜੋ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਸੀ। ਚੇਅਰਮੈਨ ਸਕਰੀਨਿੰਗ ਕਮੇਟੀ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੋ ਅਸਲਾ ਲਾਇਸੰਸੀ ਧਾਰਕ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨਾ ਚਾਹੁੰਦੇ ਹਨ। ਉਹ ਸਕਰੀਨਿੰਗ ਕਮੇਟੀ ਪਾਸ 22 ਅਪ੍ਰੈਲ 2024 ਤੱਕ ਵੱਖਰੇ ਤੌਰ ਤੇ ਆਪਣੀ ਦਰਖਾਸਤ ਪੇਸ਼ ਕਰ ਸਕਦੇ ਹਨ।...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Punjab
ਫਾਜਿ਼ਲਕਾ 20 ਅਪ੍ਰੈਲ 2024... ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ।  ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥ...
ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

Punjab
ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ। ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲੋੜੀਂਦੀ  ਮਾਤਰਾ ਵਿੱਚ ਚਾਲੂ ਹੋ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਨੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਾਟਰ ਵਰਕਸ ਦੀ ਵਿਸਥਾ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ  ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ 11 ਮਈ 2024 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਰ ਦੇ ਵਕੀਲਾਂ ਦੀ ਮੀਟਿੰਗ ਵਿੱਚ ਮਿਸ: ਅਮਿਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ; ਮਿਸ: ਅਮਨਦੀਪ ਕੌਰ, ਚੇਅਰਪਰਸਨ, ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ; ਮਿਸ: ਏਕਤਾ, ਸਿਵਲ ਜੱਜ (ਜੂਨੀਅਰ ਡਵੀਜਨ) ਗਿੱਦੜਬਾਹਾ ਅਤੇ ਬਾਰ ਪ੍ਰਧਾਨ ਵੀ ਹਾਜਰ ਸਨ। ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ । ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਜਮਾਨਤਾਂ ਸਬੰਧੀ ਵੀ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਅਥਾਰਟੀ ...
ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

Punjab
ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ ਨੰਬਰ 193 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।        ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।           ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓ ਤੋਂ ਇਲਾਵਾ ਮੁਹੱਲਾ ਵਾਸੀ ਆਦਿ ਹਾਜ਼ਰ ਸਨ।...
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ

Punjab
ਮੋਗਾ 20 ਅਪ੍ਰੈਲ: ਹਰਿਆਣਾ ਅਤੇ ਬਰਨਾਲਾ ਵਿਖੇ ਸਕੂਲੀ ਬੱਸ ਦੇ ਹਾਦਸਿਆਂ ਦੀਆਂ ਦੁਖਦਾਈ ਘਟਨਾਵਾਂ ਤੋਂ ਬਾਅਦ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕਰਨ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਬੁਲਾਈ।  ਇਸ ਮੀਟਿੰਗ ਵਿੱਚ ਐਸ. ਡੀ.ਐਮ.-ਕਮ-ਆਰ. ਟੀ.ਓ.ਮੋਗਾ ਸਾਰੰਗਪ੍ਰੀਤ ਸਿੰਘ, ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਹਰੇਕ ਸਕੂਲ ਵਿੱਚ ਟਰਾਂਸਪੋਰਟ ਕਮੇਟੀ ਦਾ ਗਠਨ ਕੀਤਾ ਜਾਵੇ ਜਿਸ ਵਿੱਚ ਪ੍ਰਿੰਸੀਪਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ।ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਦੀ ਅਣਗਿਹਲੀ ਬਰਦਾਸ਼ਤ ਨਹੀਂ  ਹੋਵੇਗੀ। ਉਹਨਾਂ ਕਿਹਾ ਕਿ ਇਹ ਕਮੇਟੀ ਸਮੇਂ-ਸਮੇਂ 'ਤੇ ਵਾਹਨਾਂ, ਡਰਾਈਵਰਾਂ ਦੀ ਚੈਕਿੰਗ ਕਰਨ ਅਤੇ ਜ਼ਿਲ੍ਹਾ ਪ੍ਰਸ...
ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ‘ਚ ਮਹਿੰਦੀ ਮੁਕਾਬਲੇ ਰਾਹੀਂ ਵੋਟ ਦੀ ਵਰਤੋਂ ਦਾ ਸੰਦੇਸ਼ ਦਿੱਤਾ

ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ‘ਚ ਮਹਿੰਦੀ ਮੁਕਾਬਲੇ ਰਾਹੀਂ ਵੋਟ ਦੀ ਵਰਤੋਂ ਦਾ ਸੰਦੇਸ਼ ਦਿੱਤਾ

Punjab
ਫ਼ਰੀਦਕੋਟ, 20 ਅਪ੍ਰੈਲ 2024 ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਲ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਸਰਪ੍ਰਸਤੀ ਹੇਠ ਸਵੀਪ ਗਤੀਵਿਧੀਆਂ ਵਿਚ ਤੇਜੀ ਲਿਆਉਣ ਲਈ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਸੰਦੇਸ਼ ਦਿੰਦੇ ਹੋਏ ਸਕੂਲੀ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਸਹਾਇਕ ਜ਼ਿਲਾ ਨੋਡਲ ਅਫਸਰ ਜਸਬੀਰ ਸਿੰਘ ਜੱਸੀ ਦੀ ਨਿਗਰਾਨੀ ਅੰਦਰ ਕਰਵਾਏ ਜਾ ਰਹੇ ਲੋਕ ਲਭਾ ਚੋਣਾ 2024 'ਚ ਵੋਟਰਾਂ ਨੂੰ  ਵੱਧ ਤੋਂ ਵੱਧ ਵੋਟਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਵਾਏ ਜਾਣ ਦੇ ਹਿੱਸੇ ਵਜੋ ਕਰਵਾਏ ਗਏ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ  ਸੰਬੋਧਨ ਕਰਦੇ ਹੋਏ ਕਿਹਾ ਕਿ 01 ਜੂਨ 2024 ਪੰਜਾਬ ਵਿੱਚ ਲੋਕ ਲਭਾ ਚੋਣਾਂ ਅੰਦਰ ਸਮੁੱਚੇ ਯੋਗ ਵੋਟਰਾਂ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ ।  ਸਕੂਲ ਦੇ ਸਵੀਪ ਨੋਡਲ ਅਫਸਰ ਲੈਕਚਰਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਪਹਿਲਾ ਵੋਟ ਬਣਾਉਣ ਲਈ ਉਤਸ਼ਾਹਿਤ ਕਰਦੇ ਰਹ...
ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

Punjab
ਮੋਗਾ, 18 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ ਤਾਂ ਕਿ ਵੋਟਰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇ...