Wednesday, October 28
Shadow

Punjab

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

Punjab
ਫਾਜ਼ਿਲਕਾ 20 ਅਪ੍ਰੈਲ 2024 ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲਾਧੂਕਾ ਅਤੇ ਥੇਹ ਕਲੰਦਰ ਦੀ ਦਾਣਾ ਮੰਡੀ ਦਾ ਕੀਤਾ ਗਿਆ ਦੌਰਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲਾਧੂਕਾ ਅਤੇ ਥੇਹ ਕਲੰਦਰ ਦੀ ਦਾਣਾ ਮੰਡੀ ਦਾ ਕੀਤਾ ਗਿਆ ਦੌਰਾ

Punjab
ਫਾਜ਼ਿਲਕਾ 20 ਅਪ੍ਰੈਲ  2024… ਕਣਕ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਲਾਧੂਕਾ ਅਤੇ ਥੇਹ ਕਲੰਦਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਾਰਕਿਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉੱਥੇ ਮੰਡੀ ਵਿੱਚ ਜਾ ਕੇ ਕਣਕ ਦੀ ਨਮੀ ਵੀ ਚੈੱਕ ਕੀਤੀ।           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਨਮੀ ਚੈੱਕ ਕਰਨ ਉਪਰੰਤ ਜਿਸ ਕਣਕ ਦੀ ਢੇਰੀ ਵਿੱਚ ਨਮੀ ਦੀ ਮਾਤਰਾ ਸਹੀ ਪਾਈ ਜਾਂਦੀ ਹੈ, ਉਸ ਦੀ ਤੁਰੰਤ ਹੀ ਸਾਫ ਸਫਾਈ ਕਰਕੇ ਤੁਲਾਈ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ਤੇ ਜ਼ਿਆਦਾ ਦੇਰ ਮੰਡੀ ਵਿੱਚ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਾਫ ਸਫਾਈ ਅਤੇ ਪਾਣੀ ਦੇ ਪੂਰੀ ਤਰ੍ਹ...
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹ...
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ। ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦ...
ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ

ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ

Punjab
ਅੰਮ੍ਰਿਤਸਰ 19 ਅਪ੍ਰੈਲ 2024--- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੇ ਆਦੇਸ਼ ਮੁਤਾਬਕ ਅੱਜ  ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ  ਨੇ ਹਲਕੇ ਦੇ ਬੂਥਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਵਧੀਕ ਕਮਿਸ਼ਨਰ  ਵੱਲੋਂ ਬੂਥਾਂ ਤੇ ਏ.ਐਮ.ਐਫ (Assured Minimuun Facilities ) ਦਾ ਖਾਸ ਤੌਰ ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਮੌਕੇ ਤੇ ਹੀ ਸੈਕਟਰ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਕਿਸੇ ਵੀ ਤਰ੍ਹਾਂ ਦੀ ਵੀ ਬੂਥਾਂ ਤੇ ਕੋਈ ਵੀ ਛੋਟੀ ਤੋਂ ਛੋਟੀ ਕਮੀ ਹੈ ਤਾਂ ਅਗਲੇ 48 ਘੰਟਿਆਂ ਵਿੱਚ ਉਸ ਨੂੰ ਠੀਕ ਕਰਕੇ ਰਿਪੋਰਟ ਸੌਂਪੀ ਜਾਵੇ। ਵਧੀਕ ਕਮਿਸ਼ਨਰ  ਵੱਲੋਂ ਕਿਹਾ ਗਿਆ ਕਿ  ਡਿਪਟੀ ਕਮਿਸ਼ਨਰ ਦੇ ਆਦੇਸ਼ ਮੁਤਾਬਕ ਬੂਥਾਂ ਤੇ ਆਉਣ ਵਾਲੇ ਵੋਟਰਾਂ ਅਤੇ ਪੋਲਿੰਗ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਇਸ ਮੌਕੇ ਸੈਕਟਰ ਸੁਪਰਵਾਈਜ਼ ਸ਼੍ਰੀ ਬਲਜਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ਼੍ਰੀ ਸੰਜੀਵ ਕਾਲੀਆ ਹਾਜ਼ਰ ਸਨ।  ...
ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ ‘ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ ‘ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Punjab
ਲੁਧਿਆਣਾ, 19 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 10ਵੀਂ ਜਮਾਤ ਦੇ 10 ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਪੰਜਾਬ ਦੇ ਪਹਿਲੇ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿੱਚੋਂ ਅੱਠ ਵਿਦਿਆਰਥੀ, ਅਦਿਤੀ, ਅਲੀਸ਼ਾ ਸ਼ਰਮਾ (ਦੋਵੇਂ ਪੰਜਾਬ ਦੀ ਪਹਿਲੀ ਅਤੇ ਦੂਜੀ ਰੈਂਕ ਪ੍ਰਾਪਤ ਕਰਨ ਵਾਲੀਆਂ ਹਨ) ਸਿਮਰਨ ਤਿਵਾੜੀ, ਸਾਧਨਾ ਰਾਣੀ ਗੁਪਤਾ, ਗੁਰਸਿਮਰਨ, ਮੁਹੰਮਦ ਅਹਿਮਦ ਰਜ਼ਾ, ਜ਼ਾਹਿਦ ਅਲੀ ਅਤੇ ਅਦਿਤੀ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਅਤੇ ਦੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਸਨਮਾਨ ਸਮਾਰੋਹ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਦੇ ਸਹਿਯੋਗ ਲਈ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਪ੍ਰਸ਼ੰਸਾ ਕੀਤੀ।...
ਬਾਲ ਵਿਆਹ ਦੀ ਰੋਕਥਾਮ ਲਈ ਵੱਖ-ਵੱਖ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ

ਬਾਲ ਵਿਆਹ ਦੀ ਰੋਕਥਾਮ ਲਈ ਵੱਖ-ਵੱਖ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ

Punjab
ਲੁਧਿਆਣਾ, 19 ਅਪ੍ਰੈਲ (000) - ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਆਹ ਦੀ ਰੋਕਥਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਬਲਾਕਾਂ, ਆਂਗਣਵਾੜੀ ਸੈਂਟਰਾਂ, ਸਕੂਲਾਂ, ਕਾਲਜਾਂ, ਸਲੱਮ ਏਰੀਆਂ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਦੇ ਹੁਕਮਾਂ ਅਨੁਸਾਰ, ਬਾਲ ਵਿਆਹ ਦੀ ਰੋਕਥਾਮ ਸਬੰਧੀ ਬੀਤੇ ਦਿਨੀਂ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਵੀ ਕੀਤੀ ਗਈ ਸੀ ਜਿਸ ਵਿੱਚ ਲੇਬਰ ਵਿਭਾਗ ਤੋਂ ਸਹਾਇਕ ਲੇਬਰ ਕਮਿਸ਼ਨਰ ਅਤੇ ਲੇਬਰ ਇੰਸਪੈਕਟਰ, ਪੁਲਿਸ ਵਿਭਾਗ ਤੋਂ ਏ.ਸੀ.ਪੀ. ਅਤੇ ਡੀ.ਐਸ.ਪੀ.  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜਿਲ੍ਹਾ ਪ੍ਰੋਗਰਾਮ ਅਫਸਰ, ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸਿੱਖਿਆ ਵਿਭਾਗ ਤੋਂ ਡਿਪਟੀ ਡੀ.ਈ.ਓ ਸਕੈਡੰਰੀ ਅਤੇ ਐਲੀਮੈਂਟਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ। ਬਾਲ ਵਿਆਹ ਦੀ ਰੋਕਥਾਮ ਸਬੰਧੀ ਵੱਖ-ਵੱਖ ਤਿੰਨ ਟੀਮਾਂ ਖੰਨਾ, ਜਗਰਾਉ ਅਤੇ ਲੁਧਿਆਣਾ ਸਿਟੀ ਲਈ ਬਣਾਈਆਂ ਗਈਆਂ ਸ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਕਮੇਟੀ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ 80 ਫ਼ੀਸਦੀ ਤੋਂ ਵਧੇਰੇ ਮਤਦਾਨ ਅਤੇ ਸਾਰਥਕ ਵੋਟ ਭੁਗਤਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਨੌਜਵਾਨ ਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਆਈ ਪੀ ਐਲ ਮੈਚ ਦਿਖਾਉਣ ਉਪਰੰਤ ਮਹਿਲਾ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮੈਰਾਥਨ ਕਰਵਾਉਣ ਤੋਂ ਬਾਅਦ, ਹੁਣ ਬੈਂਕ ਸੇਵਾਵਾਂ ਲੈਣ ਵਾਲੇ ਗ੍ਰਾਹਕਾਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਵੀਪ ਟੀਮ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਤੁਰ ਪਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਨੈਸ਼ਨਲ ਬੈਂਕ, ਫ਼ੇਸ 3 ਬੀ 2 ਮੁਹਾਲੀ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Punjab
ਅਬੋਹਰ, (ਫਾਜਿ਼ਲਕਾ), 19 ਅਪ੍ਰੈਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਥਾਨਕ ਮੰਡੀ ਵਿਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਬੈਠਕ ਕੀਤੀ।ਇਸ ਮੌਕੇ ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਨਾਲੋਂ ਨਾਲ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 32032 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 20511 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 4456 ਮਿਟ੍ਰਿਕ ਟਨ, ਮਾਰਕਫੈਡ ਨੇ 8241 ਮਿਟ੍ਰਿਕ ਟਨ, ਪਨਸਪ ਨੇ 3729 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇ...

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

Punjab
ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਚ 12 ਫ਼ੀਸਦੀ ਤੋਂ ਵਧੇਰੇ ਨਮੀ ਦੀ ਮਾਤਰਾ ਵਾਲੀ ਕਣਕ ਦੀਆਂ ਟਰਾਲੀਆਂ ਦੀ ਮੰਡ...