ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ – ਐਸ ਐਸ ਪੀ ਡਾ ਪ੍ਰਗਿਆ ਜੈਨ
ਅਬੋਹਰ 19 ਅਪ੍ਰੈਲ
ਅੱਜ ਰਾਜਸਥਾਨ ਵਿੱਚ ਲੋਕ ਸਭਾ ਚੋਣਾਂ ਲਈ ਹੋ ਰਹੇ ਮਤਦਾਨ ਦੇ ਮੱਦੇ ਨਜ਼ਰ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਹੱਦ ਤੇ ਸਥਾਪਿਤ ਨਾਕਿਆਂ ਅਤੇ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਨਾਲ ਲੈ ਕੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਰਾਜਸਥਾਨ ਨਾਲ ਲੱਗਦੀ ਸਰਹੱਦ ਤੇ 24 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ ਦੋ ਹਾਈਟੈਕ ਨਾਕੇ ਹਨ। ਰਾਜਪੁਰੇ ਦੇ ਹਾਈ ਟੈਕ ਨਾਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਆਖਿਆ ਕਿ ਸਾਰੇ ਨਾਕਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ।
ਉਹਨਾਂ ਆਖਿਆ ਕਿ ਇਸ ਫਲੈਗ ਮਾਰਚ ਦਾ ਇੱਕ ਉਦੇਸ਼ ਇਹ ਹੈ ਕਿ ਰਾਜਸਥਾਨ ਦੀਆਂ ਚੋਣਾਂ ਦੇ ਮੱਦੇ ਨਜ਼ਰ ਕੋਈ ਸ਼ਰਾਰਤੀ ਤੱਤ ਇਧਰੋਂ ਉਧਰ ਨਾ ਜਾ ਸਕੇ ਜਾਂ ਉਧਰੋਂ ਕੋਈ ...








