Wednesday, October 28
Shadow

Punjab

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ – ਸਾਕਸ਼ੀ ਸਾਹਨੀ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ – ਸਾਕਸ਼ੀ ਸਾਹਨੀ

Punjab
ਲੁਧਿਆਣਾ, 16 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਕਰਕੇ, ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਣਕ ਦੀ ਖਰੀਦ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਅਤੇ ਲਿਫਟਿੰਗ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਅਤੇ ਅਨਾਜ ਦੀ ਸਮੇਂ ਸਿਰ ਲਿਫਟਿੰਗ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੰਡੀਆਂ ਵਿੱਚ 1400.20 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 1128.15 ਮੀਟਰਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਲਈ ਲੋੜੀਂਦੀ ਮਾਤਰਾ ਵਿੱਚ ...
ਨਿਹਾਲ ਸਿੰਘ ਵਾਲਾ ਦੇ ਕਮਿਊਨਿਟੀ ਹੈਲਥ ਸੈਂਟਰਾਂ ਦੇ ਸਟਾਫ਼ ਵੱਲੋਂ ਪਿੰਡਾਂ ਵਿੱਚ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਨਿਹਾਲ ਸਿੰਘ ਵਾਲਾ ਦੇ ਕਮਿਊਨਿਟੀ ਹੈਲਥ ਸੈਂਟਰਾਂ ਦੇ ਸਟਾਫ਼ ਵੱਲੋਂ ਪਿੰਡਾਂ ਵਿੱਚ ਫੈਲਾਈ ਵੋਟ ਪ੍ਰਤੀ ਜਾਗਰੂਕਤਾ

Punjab
ਨਿਹਾਲ ਸਿੰਘ ਵਾਲਾ, 16 ਅਪ੍ਰੈਲ: ਬਲਾਕ ਨਿਹਾਲ ਸਿੰਘ ਵਾਲਾ ਵਿੱਚ ਵੀ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਅੱਜ ਕਮਿਊਨਿਟੀ ਹੈਲਥ ਸੈਂਟਰਾਂ ਦੇ ਸਟਾਫ਼ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਫੈਲਾਈ ਗਈ, ਇਸ ਤੋਂ ਇਲਾਵਾ ਇੱਥੋਂ ਦੇ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵੋਟ ਨਾਲ ਸਬੰਧਤ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਜਰੀਏ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਦੀ ਵੋਟ ਹਾਲੇ ਵੀ ਨਹੀਂ ਬਣੀ ਅਤੇ ਉਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਲਈ ਹੈ ਤਾਂ 4 ਮਈ 2024 ਤੱਕ ਵੋਟ ਬਣਾਈ ਜਾ ਸਕਦੀ ਹੈ। ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ। ਇਹ ਫਾਰਮ ਆਫਲਾਈਨ ਆਪਣੇ ਬੀ ਐਲ ਓ ਕੋਲੋਂ ਭਰਿਆ ਜਾ ਸਕਦਾ ਹੈ ਤੇ ਇਸ ਫਾਰਮ ਨੂੰ ਆਨਲਾਈਨ ਭਰਨ ਲਈ ਮੋਬਾਈਲ ਵਿੱਚ ਵੋਟਰ ਹੈਲਪਲਾਈਨ ਐਪ ਇੰਸਟਾਲ ਕੀਤਾ ਜਾ ਸਕਦਾ ਹੈ। ਇਹ ਐਪ ਕੇਵਲ ਵੋਟ ਬਣਾਉਣ ਲਈ ਹੀ ਨਹੀਂ ਬਲਕਿ ਵੋਟਾਂ ਨਾਲ ਸੰਬੰਧਿਤ ਹੋਰ ਵੀ ਕੰਮ ਕਰਨ  ਲਈ ਵਰਤੋ...
ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ

ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ

Punjab
ਮੁਕਤਸਰ ਸਾਹਿਬ, 16 ਅਪ੍ਰੈਲ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿਚ ਅੱਜ ਇੱਥੇ ਇੱਕ ਬੈਠਕ ਹੋਈ ਜਿਸ ਵਿਚ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਉਨ੍ਹਾਂ ਦੀ ਅਬਾਦੀ ਕੰਟਰੋਲ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਜੋ ਬੇਸਹਾਰਾ ਗਾਂਵਾਂ ਹਨ ਉਨ੍ਹਾਂ ਨੂੰ ਪਿੰਡ ਰੱਤਾ ਟਿੱਬਾ  ਵਿੱਚ ਸਥਿਤ ਸਰਕਾਰੀ ਗਊਸ਼ਾਲਾ (ਕੈਟਲਪੌਂਡ) ਵਿਚ ਭੇਜਿਆ ਜਾਵੇਗਾ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਸ ਕਿਸੇ ਕੋਲ ਵੀ ਜਾਨਵਰ ਨੂੰ ਸੰਭਾਲਣ ਦੀ ਸਮਰੱਥਾ ਨਾ ਹੋਵੇ ਤਾਂ ਉਹ ਜਾਨਵਰ ਨੂੰ ਸੜਕਾਂ ਤੇ ਅਵਾਰਾ ਛੱਡਣ ਦੀ ਬਜਾਏ ਉਸ ਨੂੰ ਰੱਤਾ ਟਿੱਬਾ ਦੀ ਸਰਕਾਰੀ ਗਉ਼ਸਾਲਾ ਵਿਚ ਛੱਡ ਕੇ ਆਵੇ। ਉਨ੍ਹਾਂ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਇੰਨ੍ਹਾਂ ਨੂੰ ਰੋਕਣ ਲਈ ਜਰੂਰੀ ਹੈ ਕਿ ਇਸ ਕੰਮ ਵਿਚ ਸਮਾਜਿਕ ਭਾਗੀਦਾਰੀ ਹੋਵੇ। ਇਸੇ ਤਰਾਂ ਜਿ਼ਲ੍ਹੇ ਵਿਚ ਬੇਸਹਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਵੀ ਚਰ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

Punjab
ਫਿਰੋਜ਼ਪੁਰ, 16 ਅਪ੍ਰੈਲ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’ਨਾਜਰ ਦੀ ਵਹੁਟੀ’ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਰਿਲੀਜ਼ ਕੀਤਾ ਗਿਆ।             ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਗੀਤ ਨੂੰ ਫਿਰੋਜ਼ਪੁਰ ਦੇ ਪਰਗਟ ਗਿੱਲ ਤੇ ਰਿਤੂ ਨੇ ਗਾਇਆ ਅਤੇ ਪ੍ਰਸਿੱਧ ਗੀਤਕਾਰ ਗਿੱਲ ਗੁਲਾਮੀਵਾਲਾ ਨੇ ਲਿਖਿਆ ਹੈ ਤੇ ਮਸ਼ਹੂਰ ਪੰਜਾਬੀ ਅਦਾਕਾਰ ਹਰਿੰਦਰ ਭੁੱਲਰ ਨੇ ਆਪਣੀ ਅਦਾਕਾਰੀ ਨਾਲ ਚਾਰ ਚੰਨ ਲਾਏ ਹਨ। ਇਸ ਗੀਤ ਦਾ ਸੰਗੀਤ ਲੰਕੇਸ਼ ਕਮਲ ਤੇ ਵੀਡੀਓ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ ...
ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

Punjab
ਫ਼ਰੀਦਕੋਟ 16 ਅਪ੍ਰੈਲ,2024            ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਵਰੁਣ ਕੁਮਾਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੈਲੀ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਤੋਂ ਪ੍ਰਮੀਸ਼ਨ (ਆਨਲਾਈਨ-ਆਫਲਾਈਨ ਮਾਧਿਅਮ ਰਾਹੀ) ਸਮੇਂ-ਸਿਰ ਲੈਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਰਾਜਸੀ ਪਾਰਟੀ/ਉਮੀਦਵਾਰ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਰੇਟ ਲਿਸਟ ਅਨੁਸਾਰ ਖਰਚਾ ਬੁੱਕ ਕੀਤਾ ਜਾਵੇ ਅਤੇ ਖਰਚੇ ਦੀ ਪੂਰਨ ਜਾਣਕਾਰੀ ਅਕਾਊਟਿੰਗ ਦਫਤਰ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਜਾਂ ਉਸ ਦੇ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜਮੀਨ, ਇਮਾਰਤ ਜਾਂ ਕੰਧ ਉਤੇ ਝੰਡੇ, ਬੈਨਰ ਨੋਟਿਸ ...
ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ

ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 10588 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 10403 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹੁਣ ਤੱਕ ਖਰੀਦ ਪ੍ਰਬੰਧਾਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁਰਾਲੀ ਅਤੇ ਲਾਲੜੂ ਮੰਡੀਆਂ ਦੇ ਲੇਬਰ ਅਤੇ ਕਾਰਟੇਜ ਦੇ ਠੇਕੇ ਵੀ ਸਿਰੇ ਚੜ੍ਹ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਲਗਾਤਾਰ ਕੀਤੀ ਜਾ ਰਹੀ ਹੈ। ਹੁਣ ਤੱਕ 2519 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੀ ਲਾਜ਼ਮੀ ਸ਼ਰਤ ਅਨੁਸਾਰ 124 ਫੀਸਦੀ ਬਣਦੀ ਹੈ। ਇਸੇ ਤਰ੍ਹਾਂ ਖਰੀਦ ਕੀਤੇ ਅਨਾਜ ਦੀ 48 ਘੰਟਿਆਂ ਦੀ ਸ਼ਰਤ ਅਨੁਸਾਰ 15.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 140.9 ਫੀਸਦੀ ਬਣਦੀ ਹੈ। ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ...
ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

Punjab
ਮੋਗਾ, 16 ਅਪ੍ਰੈਲ - ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਈ ਹੈ। ਪਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ ਅੱਜ ਤੋਂ ਸ਼ੁਰੂ ਹੋਈ ਹੈ। ਅੱਜ ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੋਗਾ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੂ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰ ਜਸ਼ਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ। ਸ੍ਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ, ਮੋਗਾ ਨੇ ਰੱਬੀ ਸੀਜ਼ਨ 2024—25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 113 ਮੰਡੀਆਂ ਵਿੱਚ ਅੰਦਾਜ਼ਨ 693201 ਮੀਟਰਕ ਟਨ ਕਣਕ ਆਮਦ ਆਉਣ ਦੀ ਸ...
ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

Punjab
ਮਾਨਸਾ, 16 ਅਪ੍ਰੈਲ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ‘ਚੋਣ ਪਾਠਸ਼ਾਲਾ’ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਚੋਣ ਪਾਠਸ਼ਾਲਾ ਦੇ ਵਿਦਿਆਰਥੀ ਨੂੰ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਆਦਿ ਵਿਚ ਸ਼ਾਮਲ ਕਰਕੇ ਲੋਕਾਂ ਤੱਕ ਵੋਟ ਦੇ ਅਧਿਕਾਰ ਦੀ ਅਹਿਮੀਅਤ ਦਾ ਸੁਨੇਹਾ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰ ਇਕ ਨੂੰ ਆਪਣੀ ਵੋਟ ਦੀ ਵਰਤੋਂ ਕਰਦਿਆਂ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਦਰਜ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।...
ਐਤਕੀਂ ਪੋਲਿੰਗ ਸਟੇਸ਼ਨਾਂ ਉਤੇ ਲੱਗਣਗੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

ਐਤਕੀਂ ਪੋਲਿੰਗ ਸਟੇਸ਼ਨਾਂ ਉਤੇ ਲੱਗਣਗੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

Punjab
ਮੋਗਾ, 16 ਅਪ੍ਰੈਲ (000) - ਪੰਜਾਬ ਵਿੱਚ ਵੋਟਾਂ 1 ਜੂਨ, 2024 ਨੂੰ ਪੈਣੀਆਂ ਹਨ, ਇਸ ਦਿਨ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਮਿਲੇ ਪੱਤਰ ਦਾ ਹਵਾਲਾ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ –ਕਮ - ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਸੂਬੇ ਵਿੱਚ ਗਰਮੀ ਦਾ ਸੀਜ਼ਨ ਆਪਣੀ ਚਰਮ ਸੀਮਾਂ ਉਤੇ ਹੋਵੇਗਾ। ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਜਿੱਥੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਅਤੇ ਉਹਨਾਂ ਦੀ ਵੋਟ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜਿੰਨਾਂ ਵਿੱਚੋਂ ਇੱਕ ਹੈ ਕਿ ਹਰੇਕ ਪੋਲਿੰਗ ਸਟੇਸ਼ਨ ਉਤੇ ਇਸ ਵਾਰ ਠ਼ੰਡੇ ਮਿੱਠੇ (ਸ਼ਰਬਤ)...
ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

Punjab
ਫਾਜ਼ਿਲਕਾ 16 ਅਪ੍ਰੈਲ 2024 ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਤਿੰਦਰ ਬੱਤਰਾ ਇੰਚਾਰਜ, ਟੀਮ ਸਵੀਪ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ਼੍ਰੀ ਗੁਰਦੀਪ ਕੁਮਾਰ ਦੇ ਸਹਿਯੋਗ ਨਾਲ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ...