ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼
ਧਰਮਕੋਟ, 15 ਅਪ੍ਰੈਲ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਧਰਮਕੋਟ ਦੀ ਸਵੀਪ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਸਵੀਪ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਟੀਮ ਵਿੱਚ ਡਾ. ਰਾਜੀਵ ਕੁਮਾਰ, ਅਮਰਬੀਰ ਸਿੰਘ, ਰਣਜੀਤ ਸਿੰਘ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।
ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਰੈਲੀ ਜਰੀਏ 1 ਜੂਨ ,2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ ਨਿਰਪੱਖ ਹੋ ਕੇ ਬਿਨਾਂ ਕਿਸੇ ਭੇਦਭਾਵ ਜਾਂ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ ਦੀ ਨਿਰਪੱਖ ਹੋ ਕੇ ਵਰਤੋਂ ਕਰਨ ਸਬੰਧੀ ਸਵੀਪ ਟੀਮ ਵੱਲੋਂ ਅਤੇ ਵੋਟਰ ਬਰਾਂਡ ਅੰਬੈਸਡਰ ਵੱਲੋਂ ਜਾਗਰੂਕ ਕੀਤਾ ਗਿਆ। ਵਿਦਿਆਰਥਨਾਂ ਨੇ ਬੜੇ ਹੀ ਉਤਸ਼ਾਹ ਨਾਲ ''ਜੀਰੋ ਤਿਹੱਤਰ ਧਰਮਕੋਟ ਇੱਕ ਜੂਨ ਨੂੰ ਪਾਵੇਗਾ ਵੋਟ'', ''ਭਾਵੇਂ ਬਜ਼ੁਰਗ ਭਾਵੇਂ ਜ...








