ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 15 ਅਪ੍ਰੈਲ:
ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਨੂੰ ਹਰ ਹੀਲੇ 70 ਤੋਂ ਪਾਰ ਕਰਨ ਲਈ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਜ਼ ਸਬੰਧਤ ਵਿਭਾਗਾਂ ਨਾਲ ਇੱਕਜੁੱਟ ਹੋ ਕੇ ਕੰਮ ਕਰਨ। ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ਼ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ। ਸਵੀਪ ਗਤੀਵਿਧੀਆਂ ਨੂੰ ਇਸੇ ਤਰ੍ਹਾਂ ਹੀ ਪੂਰੇ ਉਤਸ਼ਾਹ ਨਾਲ ਜਾਰੀ ਰੱਖਿਆ ਜਾਵੇ।ਦਿਵਿਆਂਗਜਨ, ਬਜ਼ੁਰਗ ਤੇ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਕਿਉਂਕਿ ਇਹ ਤਿੰਨੋਂ ਵਰਗ ਵੋਟ ਫੀਸਦੀ ਵਿੱਚ ਵਾਧਾ ਕਰਨ ਲਈ ਅਹਿਮ ਰੋਲ ਅਦਾ ਕਰਨਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਲੋਕ ਸਭਾ ਚੋਣਾਂ-2024 ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ -ਕ...







