Shadow

Punjab

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ  ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ  ਗਿਆ।  ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ  ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵੱਲੋਂ ਸਲਾਨਾ ਰਿਪੋਰਟ ਪੜ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।  ਮੁੱਖ ਮਹਿਮਾਨ ਨੇ ਸੈਸ਼ਨ 2022-23 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ  ਤੇ ਰਹਿਣ ਵਾਲੀਆਂ  ਵਿਦਿਆਰਥਣਾਂ ਨੂੰ (ਬੀ.ਕਾਮ, ਬੀ ਐਸ ਸੀ (ਮੈਡੀਕਲ, ਨਾਨ ਮੈਡੀਕਲ, ਹੋਮ ਸਾਇੰਸ , ਸੀ.ਐਨ.ਡੀ, ਕੰਪਿਊਟਰ ਸਾਇੰਸ), ਬੀ....
ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

Punjab
ਅੰਮ੍ਰਿਤਸਰ 12 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ  ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ  ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਵੱਲੋਂ ਮੁਕਾਬਲੇ ਕਰਵਾਏ ਗਏ ਅਤੇ ਸਿਖਿਆਰਥੀਆਂ ਵੱਲੋਂ ਮੁਕਾਬਲੇ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਵੋਟ ਦਾ ਬਿਨਾਂ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ।...
ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ – ਵਧੀਕ ਕਮਿਸ਼ਨਰ ਨਗਰ ਨਿਗਮ

Punjab
ਅੰਮ੍ਰਿਤਸਰ 12 ਅਪ੍ਰੈਲ 2024:----ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਸਵੀਪ ਗਤੀਵਿਧੀਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਹਲਕਾ 19 ਅੰਮ੍ਰਿਤਸਰ ਦੱਖਣੀ ਵਿਖੇ ਸ.ਸ.ਸ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਦੇ ਬੱਚਿਆ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨਾ ਸੀ।  ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ, ਨੋਡਲ ਅਫਸਰ ਸਵੀਪ ਸ਼੍ਰੀ ਜਸਵਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ ਹਲਕੇ ਵਿੱਚ ਸਾਇਕਲ ਰੈਲੀ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ, ਖਾਸ ਕਰ ਪੀ.ਡਬਲਯੂ.ਡੀ ਵੋਟਰ, 85 ਪਲੱਸ ਅਤੇ ਨੋਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ ਗਿਆ। ਇਸ ਮੌਕੇ ਸਹਾਇਕ ਸਵੀਪ ਇੰਚਾਰਜ ਪ੍ਰਦੀਪ ਕੁਮਾਰ ਕਾਲੀਆ  ਨੇ ਸਭ ਦਾ ਧੰਨਵਾਦ ਕੀਤਾ।...
ਅਧੁਨਿਕ ਮਸ਼ੀਨਾਂ ਤੇ ਤਕਨੀਕਾਂ ਰਾਹੀਂ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਦੀ ਜ਼ਰੂਰਤ – ਧੀਮਾਨ

ਅਧੁਨਿਕ ਮਸ਼ੀਨਾਂ ਤੇ ਤਕਨੀਕਾਂ ਰਾਹੀਂ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਦੀ ਜ਼ਰੂਰਤ – ਧੀਮਾਨ

Punjab
ਫ਼ਿਰੋਜ਼ਪੁਰ, 12 ਅਪ੍ਰੈਲ 2024:             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਤਕਨੀਕ ਅਪਨਾ ਕੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਪਿੰਡ ਮਰਖਾਈ ਅਤੇ ਕਮਲਜੀਤ ਸਿੰਘ ਪਿੰਡ ਹਰਦਾਸਾ ਦੇ ਖੇਤਾਂ ਵਿੱਚ ਪਹੁੰਚ ਕੇ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ।             ਇਸ ਮੌਕੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਤੇ ਕਲਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਰਾਹੀਂ ਪਰਾਲ਼ੀ ਦੀ ਸਾਂਭ-ਸੰਭਾਲ ਕੀਤੀ ਅਤੇ ਕਣਕ ਦੀ ਬੀਜਾਈ ਕੀਤੀ। ਜਿਸ ਦੇ ਬਹੁਤ ਹੀ ਬਿਹਤਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਇਸ ਵਿਧੀ ਰਾਹੀਂ ਕਣਕ ਦੀ ਬੀਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਨਾਲ ਬੀਜਾਈ ਕਰਨ ਨਾਲ ਜਿੱਥੇ ਝਾੜ ਵਿੱਚ ਵਾਧ...
ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

Punjab
ਬਾਘਾਪੁਰਾਣਾ 12 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਜਿਸਦੀ ਲਗਾਤਾਰਤਾ ਵਿੱਚ ਅੱਜ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿਖੇ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ। ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਸ਼ਾ ਬਾਂਸਲ ਨੇ ਇੱਥੇ ਆਏ ਮਰੀਜ਼ਾਂ ਨੂੰ ਵੋਟ ਫ਼ੀਸਦੀ ਵਧਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਆ।  ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਪ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ ਜੇਕਰ ਵੋਟ ਫੀਸਦੀ ਵਧੇਰੇ ਹੋਵੇਗੀ ਤਾਂ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇਗਾ। ਉਨ੍ਹਾਂ ਇਸ ਮੌਕੇ ਸਮੂਹ ਸਟਾਫ਼ ਨਾਲ ਵ...
ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

Punjab
ਫਾਜ਼ਿਲਕਾ, 12 ਅਪ੍ਰੈਲ ਸੂਬੇ 'ਚ ਗਰਮੀ ਦੇ ਮੌਸਮ 'ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਗਰਮ ਹਵਾਵਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਆਦਿ ਨੂੰ ਉੱਚ ਤਾਪਮਾਨ...
9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

9171 ਹਥਿਆਰ ਜਮਾ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

Punjab
ਫਾਜ਼ਿਲਕਾ, 12 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ ਜਮਾਂ ਕਰਵਾਉਣ ਸਬੰਧੀ ਬਣੀ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਹੋਈ। ਇਸ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਹਾਜਰ ਸਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼  ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਕੁੱਲ ਹਥਿਆਰ ਹਨ ਅਤੇ ਇੰਨ੍ਹਾਂ ਵਿਚੋਂ 9171 ਲੋਕਾਂ ਨੇ ਆਪਣੇ ਹਥਿਆਰ ਜਮਾਂ ਕਰਵਾ ਦਿੱਤੇ ਹਨ। ਉਨ੍ਹਾਂ ਨੇਕਿਹਾ ਕਿ ਇਸ ਤੋਂ ਬਿਨ੍ਹਾਂ 25 ਲੋਕਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਦੀ ਸੁਰੱਖਿਆ ਸਥਿਤੀ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਥਾਣੇ ਜਾਂ ਮਾਨਤਾ ਪ੍ਰਾਪਤ ਅਸਲਾ ਡੀਲਰ ਕੋਲ ਜਮਾਂ ਕਰਵਾ ਦੇਣ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਸਾਂਤੀਪੂਰਵਕ ਮੁਕੰਮਲ ਕਰਨ ਲਈ ਸਾਰੀਆਂ ਅਗੇਤੀਆਂ ਤਿਆ...
ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਦਿੱਤੀ ਸਿਖਲਾਈ

ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਦਿੱਤੀ ਸਿਖਲਾਈ

Punjab
ਫਾਜ਼ਿਲਕਾ, 12 ਅਪ੍ਰੈਲ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟੇ੍ਰਨਰਾਂ ਵੱਲੋਂ ਅਸੈਂਬਲੀ ਲੈਵਲ ਮਾਸਟਰ ਟੇ੍ਰਨਰਾਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਚੋਣ ਅਮਲੇ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ ਸਬੰਧੀ ਸਿਖਲਾਈ ਮੁਹੱਈਆ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਈ.ਵੀ.ਐਮ. ਮਸ਼ੀਨ ਦੇ ਮੁਕੰਮਲ ਪ੍ਰੋਸੈਸ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਲਈ ਉਚ ਅਧਿਕਾਰੀਆਂ ਤੋਂ ਲੈ ਕੇ ਹੇਠਲੇ ਸਟਾਫ ਨੂੰ ਆਪਣੀ ਚੋਣ ਡਿਉਟੀ ਨੂੰ ਲੈ ਕੇ ਕੋਈ ਦੁਵਿਧਾ ਨਾ ਹੋਵੇ, ਇਸ ਲਈ ਸਿਖਲਾਈ ਲਾਜਮੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟੇ੍ਰਨਰ ਸੰਦੀਪ ਅਨੇਜਾ ਤੇ ਵਿਨੋਦ ਕੁਮਾਰ ਵੱਲੋਂ ਸੈਕਟਰ ਸੁਪਰਵਾਈਜਰਾਂ ਨੂੰ ਈ.ਵੀ.ਐਮ., ਵੀ.ਵੀ.ਪੈਟ, ਬੈਲਟ ਯ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਮਨੁੱਖੀ ਸ਼ਰੀਰ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਸਰਕਾਰ ਵਲੋਂ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦਿਵਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ, ਰੀਹੈਬਲੀਟੇਸ਼ਨ (ਮੁੜ...

ਸੀਨੀਅਰ ਸੈਕੰਡਰੀ ਸਕੂਲ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ

Punjab
ਫਾਜ਼ਿਲਕਾ 12 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਹਸਤਾ ਕਲਾਂ ਪਿੰਡ ਵਿੱਚ ਸਰਕਾਰੀ ਡਿਸਪੈਂਸਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀ ਪਰਵਿੰਦਰ ਕੁਮਾਰ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦ...