Shadow

Punjab

ਨੌਜਵਾਨ ਵੋਟਰਾਂ ਦੇ ਸਵੀਪ ਆਇਕਨ ਗਿੱਲ ਰੌਂਤਾ ਯੂਨੀਵਰਸਿਟੀ ਕਾਲਜ ਕੜਿਆਲ ਵਿੱਚ ਨੌਜਵਾਨਾਂ ਨਾਲ ਹੋਏ ਰੂਬਰੂ

ਨੌਜਵਾਨ ਵੋਟਰਾਂ ਦੇ ਸਵੀਪ ਆਇਕਨ ਗਿੱਲ ਰੌਂਤਾ ਯੂਨੀਵਰਸਿਟੀ ਕਾਲਜ ਕੜਿਆਲ ਵਿੱਚ ਨੌਜਵਾਨਾਂ ਨਾਲ ਹੋਏ ਰੂਬਰੂ

Punjab
ਮੋਗਾ, 12 ਅਪ੍ਰੈਲ: ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਨੂੰ ਜਾਰੀ ਰਖਦੇ ਹੋਏ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਸਵੀਪ ਆਈਕਾਨ ਗੁਰਵਿੰਦਰ ਸਿੰਘ ਗਿੱਲ ਰੌਂਤਾ ਨਾਲ ਨੌਜਵਾਨ ਵਿਦਿਆਰਥੀਆਂ ਨੂੰ ਰੂਬਰੂ ਕਰਵਾਇਆ ਗਿਆ। ਉਹਨਾਂ ਨੂੰ ਮਿਲਣ ਅਤੇ ਸੁਣਨ ਲਈ ਨੌਜਵਾਨ ਲੜਕੇ-ਲੜਕੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਪਣੇ ਰੂਬਰੂ ਦੌਰਾਨ ਗਿੱਲ ਰੌਂਤਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਵੋਟ ਹਾਲੇ ਵੀ ਨਹੀਂ ਬਣੀ ਅਤੇ ਉਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਲਈ ਹੈ ਤਾਂ 4 ਮਈ 2024 ਤੱਕ ਬਣਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟ ਹੀ ਸਾਡਾ ਮੁੱਢਲਾ ਅਧਿਕਾਰ ਹੈ ਅਤੇ ਇਸਦਾ ਇਸਤੇਮਾਲ ਵੀ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਲਈ ਮਿਤੀ 01 ਜੂਨ 2024 ਨੂੰ ਵੋਟਾਂ ਪੈਣੀਆਂ ਨੇ ਤੇ ਅਸੀਂ ਸਾਰਿਆਂ ਨੇ ਵੋਟ ਪਾਉਣੀ ਹੈ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਵੀ ਜਰੂਰ ਪਵਾਉਣੀਆਂ ਹਨ। ਉਹਨ...
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ  ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Punjab
ਚੰਡੀਗੜ, 12 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ। ਬੁਲਾਰੇ ਨੇ ਦੱਸਿਆ ਕਿ ਇਸ ਸ...
ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ‘ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ‘ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼

Punjab
ਲੁਧਿਆਣਾ, 12 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ ਨੂੰ ਸਿਵਲ ਹਸਪਤਾਲ ਦੇ ਅੰਦਰ ਅਤੇ ਆਲੇ ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਬਣਾਉਣ ਦੇ ਆਦੇਸ਼ ਦਿੱਤੇ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸਿਵਲ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਦੇ ਨਾਲ, ਡਿਪਟੀ ਕਮਿਸ਼ਨਰ ਸਾਹਨੀ ਨੇ ਜੱਚਾ-ਬੱਚਾ ਕੇਂਦਰ, ਹਸਪਤਾਲ ਦੇ ਹੋਰ ਹਿੱਸਿਆਂ ਅਤੇ ਹਸਪਤਾਲ ਦੇ ਪਿਛਲੇ ਪਾਸੇ ਸਥਾਪਤ ਸਟੈਟਿਕ ਕੰਪੈਕਟਰ ਸਾਈਟ ਦਾ ਦੌਰਾ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਦੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ 'ਤੇ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਾਰਡਾਂ ਦੇ ਅੰਦਰ ਬਾਹਰੀ ਭੋਜਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਚੂਹਿਆਂ ਨੂੰ ਆਕਰਸ਼ਿਤ ਕਰਦਾ ਹੈ। ਨਰਸਿੰਗ ਅਤੇ ਸੁਰੱਖਿਆ ਸਟਾਫ ਨੂੰ ਇਸ ਨੂੰ ਲਾਗੂ ਕਰਨ ਵਿੱਚ ਸਖ਼ਤ ਹੋਣਾ ਚਾਹੀਦਾ ਹੈ। ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੇ ਸੁਰੱਖਿਅਤ ਨਿਪਟ...
ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

Punjab
ਬਠਿੰਡਾ, 12 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਮੇਜ਼ਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 70 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਤੇ 4 ਵਿਦਿਆਰਥੀਆਂ ਦੇ ਨਵੇਂ ਵੋਟ ਰਜਿਸਟਰਡ ਕੀਤੇ ਗਏ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿ...
ਫਾਜ਼ਿਲਕਾ ਹੈਰੀਟੇਜ ਫੈਸਟੀਵਲ ਦੌਰਾਨ ਫਾਜ਼ਿਲਕਾ ਦੇ ਲੋਕਾਂ ਨੇ ਲਿਆ ਮਤਦਾਨ ਕਰਨ ਦਾ ਪ੍ਰਣ

ਫਾਜ਼ਿਲਕਾ ਹੈਰੀਟੇਜ ਫੈਸਟੀਵਲ ਦੌਰਾਨ ਫਾਜ਼ਿਲਕਾ ਦੇ ਲੋਕਾਂ ਨੇ ਲਿਆ ਮਤਦਾਨ ਕਰਨ ਦਾ ਪ੍ਰਣ

Punjab
ਫਾਜ਼ਿਲਕਾ 12 ਅਪ੍ਰੈਲ ਬੀਤੀ ਦੇਰ ਸ਼ਾਮ ਇੱਥੇ ਸ਼ੁਰੂ ਹੋਏ ਫਾਜ਼ਿਲਕਾ ਹੈਰੀਟੇਜ ਫੈਸਟੀਵਲ ਵਿਚ ਲੋਕ ਸਭਾ ਚੋਣਾਂ 2024 ਦੇ ਰੰਗ ਵਿਖਾਈ ਦਿੱਤੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਵਿਸ਼ੇਸ਼ ਤੌਰ ਤੇ ਸਵੀਪ ਬੂਥ ਸਥਾਪਿਤ ਕੀਤਾ ਗਿਆ ਹੈ ਜਿੱਥੇ ਇਸ ਫੈਸਟੀਵਲ ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲੋਕ ਸਭਾ ਚੋਣਾਂ ਵਿੱਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇੱਥੇ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹੇ ਦੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ ਕੁਮਾਰ ਪੋਪਲੀ ਨੇ ਵੋਟਰ ਗਾਈਡ ਜਾਰੀ ਕੀਤੀ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਮੂਹ ਹਾਜ਼ਰੀਨ ਨੂੰ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਸਹੁੰ ਚੁਕਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਾਡੇ ਲੋਕਤੰਤਰ ਦਾ ਇੱਕ ਤਿਉਹਾਰ ਹੈ ਅਤੇ ਹਰੇਕ ਨਾਗਰਿਕ ਨੂੰ ਆਪਣੀ ਵੋਟ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ, ਲਾਲਚ ਜਾਂ ਭੈਅ ਦੇ ਕਰਨਾ ਚਾਹੀਦਾ ਹੈ । ਉਹਨਾਂ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀ...
ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab
ਫ਼ਰੀਦਕੋਟ 12 ਅਪ੍ਰੈਲ,2024  ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਲੋਕ ਸਭਾ ਚੋਣਾਂ 2024 ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਘੱਟ ਤੋ ਘੱਟ 05 ਮਾਡਲ ਪਿੰਕ ਬੂਥ, ਮਾਡਲ ਬੂਥ ਅਤੇ ਇੱਕ ਪੀ.ਡਬਲਿਊ.ਡੀ ਪੋਲਿੰਗ ਬੂਥ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋ ਰਹੀਆੰ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਫ.ਐਸ.ਟੀ. ਟੀਮਾਂ ਨੂੰ ਹਦਾਇਤ ਕੀਤੀ ਕਿ ਜੇਕਰ 50,000 ਰੁਪਏ ਤੋ ਵੱਧ ਕੋਈ ਰਾਸ਼ੀ ਫੜੀ ਜਾਦੀ ਹੈ ਤਾਂ ਉਸਦੀ ਸਹੀ ਤਰੀਕੇ ਨਾਲ ਜਾਂਚ-ਪੜਤਾਲ ਕੀਤੀ ਜਾਵੇ। ਜੇਕਰ ਰਾਸ਼ੀ ਚੋਣਾ ਦੇ ਨਾਲ ਸਬੰਧਿਤ ਹੈ ਤਾਂ ਤੁਰੰਤ ਇਸ ਦੀ ਰਿਪੋਰਟ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਦੀ ਜਾਵੇ ਅਤੇ ਡੇਲੀ ਸੀਜ਼ਰ ਰਿਪੋਰਟ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹ...
ਸਾਉਣੀ ਦੀਆਂ ਫਸਲਾਂ ਸਬੰਧੀ ਪਿੰਡ ਖਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਸਾਉਣੀ ਦੀਆਂ ਫਸਲਾਂ ਸਬੰਧੀ ਪਿੰਡ ਖਾਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Punjab
ਫ਼ਰੀਦਕੋਟ 12 ਅਪ੍ਰੈਲ,2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਖਾਰਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਖੇਤਾਂ ਵਿੱਚ ਪਈਆਂ ਛਿਟੀਆਂ ਦੇ ਢੇਰਾਂ ਨੂੰ ਤੁਰੰਤ ਖਤਮ ਕਰਨ। ਕਿਉਕਿ ਇਹਨਾਂ ਛਿਟੀਆਂ ਦੇ ਢੇਰਾਂ ਵਿੱਚ ਗੁਲਾਬੀ ਸੁੰਡੀ ਜਿੰਦਾ ਹਾਲਤ ਵਿੱਚ ਪਾਈ ਜਾ ਰਹੀ ਹੈ ਜੋ ਕਿ ਮੌਸਮ ਦੇ ਜਿਆਦਾ ਗਰਮ ਹੋਣ ਨਾਲ ਆਪਣੀ ਜਨ ਸੰਖਿਆ ਵਿੱਚ ਹੋਰ ਵੀ ਵਾਧਾ ਕਰੇਗੀ, ਜਿਸ ਨਾਲ ਨਰਮੇ ਦੀ ਫਸਲ ਦਾ ਨੁਕਸਾਨ ਹੁੰਦਾ ਹੈ। ਇਸ ਲਈ ਕਿਸਾਨ ਛਿਟੀਆਂ ਦੇ ਢੇਰਾਂ ਨੂੰ ਤੁਰੰਤ ਖਤਮ ਕਰਨ ਜਾ ਖੇਤਾਂ ਵਿੱਚੋ ਝਾੜ ਕੇ ਬਾਕੀ ਰਹਿੰਦ ਖੂੰਹਦ ਨੂੰ ਨਸ਼ਟ ਕਰ ਦੇਣ। ਇਸ ਤੋ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਨਰਮੇ ਦੀ ਫਸਲ ਦੇ ਬੀਜ ਦੀ ਖਰੀਦ ਕਰਨ ਸਮੇ ਕਿਸਾਨ ਪੱਕੇ ਬਿੱਲ ਜਰੂਰ ਲੈਣ।  ਕੈਂਪ...

ਨਸ਼ਾ ਛਡਾਊ ਕੇਂਦਰ ’ਚ ਇੱਕ ਮਹੀਨਾ ਦਾਖਲ ਰਹਿ ਕੇ ਛੱਡਿਆ ਜਾ ਸਕਦਾ ਹੈ ਨਸ਼ਾ-ਸਿਵਲ ਸਰਜਨ

Punjab
ਮਾਨਸਾ, 12 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਖਿਆਲਾ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਿਸੇ ਵੀ ਨਸ਼ਾ ਛਡਾਉ ਕੇਂਦਰ ਵਿੱਚ ਇਕ ਮਹੀਨਾ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ’ਤੇ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਮਾਤਰਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵੱਖ ਵੱਖ ਤਰੀਕਿਆਂ ਨਾਲ ਕੌਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੇਡਾਂ ਨਾਲ ਜੁੜ ਕੇ ਉਹ ਨਸ਼ੇ ਵੱਲੋਂ ਆਪਣਾ ਧਿਆਨ ਹਟਾ ਕੇ ਸਿਹਤ ਵੱਲ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਮਨੁੱਖੀ ਸਰੀਰ ਨੂੰ ਖੇਡਾਂ, ਕਸਰਤ, ਯੋਗਾ, ਸ਼ੈਰ ਅਤੇ ਸਾਇਕਲਿੰਗ ਰਾਹੀਂ ਵੀ ਸਿਹਤਮੰਦ ਰੱਖਿਆ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਡਾ. ਇੰਦੂ ਬਾਂਸਲ, ਮੈਡੀਕਲ ਅਫਸਰ ਡਾ. ਬਲਜਿੰਦਰ ਕੌਰ ਅਤੇ ਜ਼ਿਲ...
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

Punjab
ਬੁਢਲਾਡਾ/ਮਾਨਸਾ, 12 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੁਢਲਾਡਾ ਵਿਖ਼ੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ਸਕੂਲ ਅਹਿਮਦਪੁਰ ਅਤੇ ਸਰਕਾਰੀ ਹਾਈ ਸਕੂਲ ਸਮਾਓ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਸਵੀਪ ਨੋਡਲ ਅਫਸਰ ਸ੍ਰੀ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਸ੍ਰੀ ਉੱਧਮ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ  ਦੇ ਅਧਿਕਾਰ ਦੀ ਵਰਤੋਂ ਅਤੇ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂ ਲੋਕਤੰਤਰ ਦੀ ਮਜਬੂਤੀ ਲਈ ਮਤਦਾਨ ਵਿੱਚ ਅਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵੋਟ ਬਣਵਾਉਣਾ ਅਤੇ ਵੋਟ ਪਾਉਣਾ ਇੱਕ ਸੰਵਿਧਾਨਿਕ ਅਧਿਕਾਰ ਹੈ। ਸਾਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤਤ...
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

Punjab
ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦ...