ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ
ਫਾਜ਼ਿਲਕਾ 14 ਅਪ੍ਰੈਲ
ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਜਿੱਥੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈ ਵਿਚ ਜੁਗ ਪਲਟਾਊ ਸਖਸ਼ੀਅਤ ਬਾਬਾ ਸਾਹਿਬ ਨੂੰ ਨਮਨ ਕੀਤਾ ਗਿਆ।
ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਨਿਰਮਾਣ ਵਿਚ ਪਾਏ ਵਿਲੱਖਣ ਤੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾ ਲਿਖਿਆ ਸੰਵਿਧਾਨ ਸਾਡਾ ਮਾਰਗਦਰਸ਼ਕ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਵਿਚ ਦਰਜ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੇ ਭੇਦਭਾਵ ਖਤਮ ਕਰਕੇ ਸਭ ਨੂੰ ਬਰਾਬਰੀ ਦੇ ਮੌਕੇ ਦੇਣ ਵਾਲਾ ਸੰਵਿਧਾਨ ਘੜਿਆ ਸੀ ਅਤੇ ਸਾਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਸਿੱਖਿਆ ਦੇ ਪਸਾਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਡ...








