Shadow

Punjab

ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ : ਮੁੱਖ ਖੇਤੀਬਾੜੀ ਅਫਸਰ

ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ: 11 ਅਪ੍ਰੈਲ 2024 : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਮੀਟਿੰਗ ਸਥਾਨਕ ਆਤਮਾ ਮੀਟਿੰਗ ਹਾਲ ਵਿੱਚ ਕੀਤੀ ਗਈ, ਜਿਸ ਵਿੱਚ ਖਾਦ ਹੋਲ ਸੇਲ ਅਤੇ ਨਰਮੇ ਦਾ ਬੀਜ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰਦਿਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁਢਲੀ ਜਿੰਮੇਵਾਰੀ ਹੈ ਤਾਂ ਜੋ ਫ਼ਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾ...
ਦੌਲਤਪੁਰਾ ਦੇ ਸਕਿੱਲ ਸੈਂਟਰ ਵਿੱਚ ਵੋਟਰ ਜਾਗਰੂਕਤਾ

ਦੌਲਤਪੁਰਾ ਦੇ ਸਕਿੱਲ ਸੈਂਟਰ ਵਿੱਚ ਵੋਟਰ ਜਾਗਰੂਕਤਾ

Punjab
ਮੋਗਾ 11 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਦੌਲਤਪੁਰਾ ਦੇ ਸਕਿਲ ਸੈਂਟਰ ਵਿਖੇ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ। ਇਸ ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਸਕਿਲ ਸੈਂਟਰ ਦੀਆਂ ਮਹਿਲਾਵਾਂ ਨੇ ਵੋਟ ਫ਼ੀਸਦੀ ਵਧਾਉਣ ਵਿੱਚ ਆਉਣਾ ਬਣਦਾ ਯੋਗਦਾਨ ਪਾਉਣ ਦੀ ਸਹਿਮਤੀ ਪ੍ਰਗਟਾਈ।  ਬਲਵਿੰਦਰ ਸਿੰਘ ਨੇ ਦੱਸਿਆ ਸਮੂਹ ਸਟਾਫ਼ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਯਕੀਨਨ ਤੌਰ ਉੱਪਰ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਲ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ...
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ

Punjab
ਮਾਨਸਾ, 11 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ਼ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤਾਂਤਰਿਕ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ-ਜਵਾਬ ਕਰਦੇ ਹੋਏ ਚੋਣ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ। ਸਕੂਲ ਅਧਿਆਪਕਾ ਮੈਡਮ ਕ੍ਰਿਸ਼ਨ ਕੁਮਾਰੀ ਨੇ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸੈਕਟਰ ਅਫ਼ਸਰ ਦੀਪਕ ਕੁਮਾਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ’ਚੋਂ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ...
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

Punjab
ਚੰਡੀਗੜ੍ਹ, 11 ਅਪ੍ਰੈਲ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ। ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ...
ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

Punjab
ਜਲਾਲਾਬਾਦ 11 ਅਪ੍ਰੈਲ ਬੀਤੇ ਦਿਨੀ ਜਲਾਲਾਬਾਦ ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ ਖਰਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋ ਐਸ.ਡੀ.ਐਮ ਦਫਤਰ ਜਲਾਲਾਬਾਦ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸੇਖਰ ਕੱਕੜ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਜਲਾਲਾਬਾਦ ਸ੍ਰੀ ਕਸ਼ਿਸ਼ ਗਰਗ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾ ਤੋਂ ਪ੍ਰਾਪਤ ਆਟੇ ਦਾ ਸੈਂਪਲ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਫੂਡ ਸੈਂਪਲ ਵੱਲੋਂ ਦੁਕਾਨਦਾਰਾਂ ਤੋਂ ਜੋ ਸੈਂਪਲ ਲਏ ਗਏ ਸਨ ਉਨ੍ਹਾਂ ਵੱਲੋਂ ਸਹੀ ਆਟੇ ਦੇ ਸੈਂਪਲ ਦਿੱਤੇ ਗਏ ਜਦ ਕਿ ਜੋ ਖਰਾਬ ਆਟਾ ਸੀ ਉਸ ਨੂੰ ਦੁਕਾਨਦਾਰਾਂ ਵੱਲੋਂ ਬਰਬਾਦ ਕਰ ਦਿੱਤਾ ਗਿਆ ਸੀ। ਜਿਸ ਕਰਕੇ ਮਰੀਜਾ ਤੋ ਪ੍ਰਾਪਤ ਆਟੇ ਦੇ ਸੈਂਪਲ ਲਏ ਜਾਣਗੇ ਅਤੇ ਉਨ੍ਹਾਂ ਦੇ ਬਿਆਨ ਦੇ ਅਧਾਰ ਤੇ ਅੱਗੇ ਦੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱ...
ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024; ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ 'ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।...
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

Punjab
ਚੰਡੀਗੜ੍ਹ, 10 ਅਪ੍ਰੈਲ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ...
ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਮੀ ਦੀ ਜ਼ਿਆਦਾ ਮਾਤਰਾ ਕਾਰਨ ਫ਼ਸਲ ਨੂੰ ਸੁੱਕਣ ਵਿੱਚ ਵਾਧੂ ਸਮਾਂ ਲੱਗੇਗਾ, ਜਿਸ ਕਾਰਨ ਅਨਾਜ ਮੰਡੀਆਂ ਵਿੱਚ ਭੀੜ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਉਹ ਨਮੀ ਵਾਲੀ ਕਣਕ ਦਾਣਾ ਮੰਡੀਆਂ ਵਿੱਚ ਜਲਦਬਾਜ਼ੀ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਬਨੂੜ, ਖਰੜ, ਲਾਲੜੂ ਅਤੇ ਡੇਰਾਬੱਸੀ ਮੰਡੀਆਂ ਵਿੱਚ ਕਣਕ ਦੀ ਆਮਦ ਹੋਈ ਹੈ ਪਰ ਨਮੀ ਦੀ ਮਾਤਰਾ ਜ਼ਿਆਦਾ ਹੈ ਜਿਸ ਕਾਰਨ ਖਰੀਦ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਮਾਪਦੰਡਾਂ ਦੇ ਅੰਦਰ ਹੀ ਅਨਾਜ ਖਰੀਦਣ ਲਈ ਪਾਬੰਦ ਹਨ, ਇਸ ਲਈ ਕਿਸਾਨਾਂ ਨੂੰ ਨਮੀ ਦੀ ...
ਐਸ.ਡੀ.ਐਮ. ਨੇ ਸਮੂਹ ਸੈਕਟਰ ਅਫ਼ਸਰਾਂ, ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਤੋਂ ਜਾਣੂ ਕਰਵਾਇਆ

ਐਸ.ਡੀ.ਐਮ. ਨੇ ਸਮੂਹ ਸੈਕਟਰ ਅਫ਼ਸਰਾਂ, ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਤੋਂ ਜਾਣੂ ਕਰਵਾਇਆ

Punjab
ਮਾਨਸਾ, 10 ਅਪ੍ਰੈਲ: ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ 097-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਵੱਲੋ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸੈਕਟਰ ਅਫ਼ਸਰ, ਸਮੂਹ ਚੋਣ ਅਮਲਾ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਲਈ ਅਡਵਾਇਜ਼ਰੀ ਤੋਂ ਜਾਣੂ ਕਰਵਾਇਆ। ਐਸ.ਡੀ.ਐਮ. ਨੇ ਕਿਹਾ ਕਿ ਗਰਮ ਲੂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਰਜ ਦੀ ਰੌਸ਼ਨੀ ਵਿੱਚ ਦੁਪਹਿਰ 12.00 ਵਜੇਂ ਤੋਂ ਸ਼ਾਮ 3.00 ਵਜੇ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਵੱਧ ਤੋਂ ਵੱਧ ਪਾਣੀ ਪੀਤਾ ਜਾਵੇ, ਜੇਕਰ ਪਿਆਸ ਨਹੀਂ ਵੀ ਹੈ ਤਾਂ ਵੀ ਵਾਰ-ਵਾਰ ਪਾਣੀ ਪੀਤਾ ਜਾਵੇ। ਹਲਕੇ ਰੰਗ, ਘੱਟ ਭਾਰ ਅਤੇ ਖੁੱਲੇ੍ਹ ਸੂਤੀ ਕੱਪੜਿਆਂ ਦਾ ਪ੍ਰਯੋਗ ਕੀਤਾ ਜਾਵੇ। ਧੁੱਪ ਵਿੱਚ ਜਾਣ ਸਮੇਂ ਟੋਪੀ, ਛਤਰੀ, ਬੂਟ, ਚੱਪਲ ਅਤੇ ਐਨਕਾਂ ਜਰੂਰ ਪਹਿਨੀਆ ਜਾਣ। ਜ਼ਿਆਦਾ ਮਿਹਨਤ ਵਾਲੀਆਂ ਕਿਰਿਆਵਾ ਨੂੰ ਦੁਪਹਿਰ 12.00 ਵਜੇਂ ਤੋਂ ਸ਼ਾਮ 3.00 ਵਜੇ ਤੱਕ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕ...
ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

Punjab
ਮੋਗਾ, 10 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਸੀ ਵਿਜ਼ਲ, ਈਮੇਲ, ਦਸਤੀ, ਐਨ.ਜੀ.ਐਸ.ਪੀ. ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਵੱਖ ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ ਕੁੱਲ 97 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 94 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਚੋਣਾਂ...