ਸੈਕਟਰ ਅਫ਼ਸਰ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ ਦਾ ਸੱਦਾ
ਮੋਗਾ, 10 ਅਪ੍ਰੈਲ (000) - ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਸੈਕਟਰ ਅਫ਼ਸਰ ਵਜੋਂ ਕੰਮ ਕਰ ਰਹੇ ਕਰਮਚਾਰੀਆਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ। ਉਹ ਅੱਜ ਇਹਨਾਂ ਕਰਮਚਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ 10 ਬੀ ਐਲ ਓਜ਼ ਪਿੱਛੇ ਇਕ ਸੈਕਟਰ ਅਫ਼ਸਰ ਤਾਇਨਾਤ ਕੀਤਾ ਹੈ ਤਾਂ ਜੋ ਹੇਠਲੇ ਪੱਧਰ ਤੱਕ ਚੋਣਾਂ ਦਾ ਕੰਮ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਇਸੇ ਤਰ੍ਹਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ। ਉਹਨਾਂ ਇਹਨਾਂ ਸਾਰੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ...








