Shadow

Punjab

ਵਿਸਾਖੀ ਦੇ ਤਿਉਹਾਰ ਸੰਬੰਧੀ ਕਿਸਾਨ ਬਾਜਾਰ ਦਾ ਆਯੋਜ਼ਨ 10 ਅਪ੍ਰੈਲ ਨੂੰ

ਵਿਸਾਖੀ ਦੇ ਤਿਉਹਾਰ ਸੰਬੰਧੀ ਕਿਸਾਨ ਬਾਜਾਰ ਦਾ ਆਯੋਜ਼ਨ 10 ਅਪ੍ਰੈਲ ਨੂੰ

Punjab
ਮੋਗਾ, 9 ਅਪ੍ਰੈਲ (000) ਪੰਜਾਬ ਮੰਡੀ ਬੋਰਡ ਮੋਗਾ ਵੱਲੋਂ ਵਿਲੱਖਣ ਪਹਿਲਕਦਮੀ ਕਰਦਿਆਂ ਦਾਣਾ ਮੰਡੀ ਵਿਖੇ ਹਰ ਮਹੀਨੇ ਦੀ 10 ਤਰੀਕ ਨੂੰਕਿਸਾਨ ਬਾਜਾਰ ਲਗਾਇਆ ਜਾ ਰਿਹਾ ਹੈ।ઠ ਜਿਸ ਨੂੰ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸੇ ਲੜੀ ਨੂੰ ਤੋਰਦਿਆਂ ਜਿਲ੍ਹਾ ਮੰਡੀ ਦਫ਼ਤਰ ਵੱਲੋਂ ਮਿਤੀ 10 ਅਪ੍ਰੈਲ ਨੂੰ ਲਗਾਇਆ ਜਾਣ ਵਾਲਾ ਕਿਸਾਨ ਬਾਜਾਰ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸઠ ਵਿੱਚ ਕਿਸਾਨਾਂ ਵੱਲੋਂ ਸ਼ੁੱਧ ਗੁੱੜ, ਸ਼ੱਕਰ, ਸ਼ਹਿਦ, ਸਰੋਂ ਦਾ ਖਾਲਸ ਤੇਲ, ਦੇਸੀ ਦਾਲਾਂ, ਮੂਲ ਅਨਾਜ, ਆਟਾ, ਸਬਜ਼ੀਆਂ, ਬਾਸਮਤੀ ਚਾਵਲ, ਮਸਾਲੇ ਤੋਂ ਇਲਾਵਾ ਦੁੱਧ ਤੋਂ ਬਣੇ ਪਦਾਰਥ ਦੁੱਧ, ਲੱਸੀ, ਪਨੀਰ, ਦੇਸੀ ਘਿਓ ਵਰਗੇ ਉਤਪਾਦ ਵੇਚੇ ਜਾਣਗੇ।ઠ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ  ਨੇ ਦੱਸਿਆ ਕਿ ਕੁਦਰਤ ਅਤੇ ਜ਼ਹਿਰ ਮੁਕਤੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਵਿੱਚ ਲਾਈਵ ਰਸੋਈ ਦੇ ਨਾਲ-ਨਾਲ ਔਰਗੈਨਿਕ ਦਾਲਾਂ, ਸਬਜੀਆਂ ਅਥੇ ਹੋਰ ਖਾਧ ਪਦਾਰਥ ਅਤੇ ਵਿਰਾਸਤੀ ਕੀਤਿਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਸ. ਕੁਲਵੰਤ ਸਿੰਘ ਡਿਪਟ...
ਮੁੱਖ ਖੇਤੀਬਾੜੀ ਅਫਸਰ ਵੱਲੋਂ ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਕਿਸਾਨਾਂ ਨੂੰ ਸੁਝਾਅ

ਮੁੱਖ ਖੇਤੀਬਾੜੀ ਅਫਸਰ ਵੱਲੋਂ ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਕਿਸਾਨਾਂ ਨੂੰ ਸੁਝਾਅ

Punjab
ਅੰਮ੍ਰਿਤਸਰ 9 ਅਪ੍ਰੈਲ 2024---ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਫਸਲ ਪੱਕਣ ਕਿਨਾਰੇ ਹੈ ਅਤੇ ਕੁਝ ਹੀ ਦਿਨਾਂ ਵਿੱਚ ਕਣਕ ਦੀ ਵਾਢੀ ਜੋਰਾਂ ਤੇ ਹੋਵੇਗੀ। ਉਹਨਾਂ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਤੋਂ ਬਚਾਅ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦੇ ਖੇਤਾਂ ਨੇੜੇ ਅੱਗ ਲੱਗਣ ਦੇ ਕਾਰਨਾਂ ਤੋਂ ਸਾਵਧਾਨ ਰਿਹਾ ਜਾਵੇ। ਖੇਤਾਂ ਕਿਨਾਰੇ ਰੂੜੀ ਆਦਿ ਦੇ ਢੇਰਾਂ ਅਤੇ ਹੋਰ ਘਾਹ ਫੂਸ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਢੀ ਕਰਦੇ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਸਿਗਰਟ ਬੀੜੀ ਆਦਿ ਦੀ ਵਰਤੋਂ ਨਾ ਕਰੇ। ਕਿਸਾਨਾਂ ਨੂੰ ਖੇਤਾਂ ਵਿੱਚ ਬਣੇ ਟਿਊਬਵੈੱਲ ਦੇ ਚੁਬੱਚੇ ਆਦਿ ਪਾਣੀ ਨਾਲ ਭਰ ਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਸੰਭਵ ਹੋਵੇ ਤਾਂ ਖਾਲਾਂ ਵਿੱਚ ਪਾਣੀ ਖੜਾ ਰੱਖਿਆ ਜਾਵੇ। ਜਿੰਨਾ ਕਿਸਾਨਾਂ ਕੋਲ ਟਰੈਕਟਰ ੳਪਰੇਟਡ ਸਪਰੇਅ ਪੰਪ ਹਨ ਉਹਨਾਂ ਨੂੰ ਚਾਹੀਦਾ ਹੈ ਕਿ ਪੰਪਾਂ ਨੂੰ ਪਾਣੀ ਨਾਲ ਭਰ ਕੇ ਰੱਖ ਲਿਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਸਮੇਂ ਇਸਨੂੰ ਅੱਗ ਬੁਝਾਉਣ ਲਈ ਵਰਤਿਆ ਜਾ ਸਕੇ।    ਖੇਤੀ ਮਸ਼...
ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ਵਿਚ ਵਰਕਸ਼ਾਪ ਦਾ ਆਯੋਜਨ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ਵਿਚ ਵਰਕਸ਼ਾਪ ਦਾ ਆਯੋਜਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ ਸਕੂਲਾਂ ਦੇ ਕੈਪਸ ਅੰਬੈਸਡਰਾਂ ਦੀ ਦੂਸਰੀ ਵਿਸ਼ੇਸ਼ ਟ੍ਰੇਨਿੰਗ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਦਿਪਾਂਕਰ ਗੁਪਤਾ ਦੀ ਅਗਵਾਈ ਵਿਚ ਸਥਾਨਕ ਸਿਵਾਲਿਕ ਪਬਲਿਕ ਸਕੂਲ ਫੇਜ 6 ਵਿਖੇ ਕਰਵਾਈ ਗਈ। ਐਸ ਡੀ ਐਮ ਦਿਪਾਂਕਰ ਗੁਪਤਾ ਨੇ ਦੱਸਿਆ ਘੱਟ ਵੋਟ ਪ੍ਰਤੀਸ਼ਤ ਵਾਲੇ ਇਲਾਕਿਆਂ ਦੀ ਸ਼ਨਾਖਤ ਕਰਕੇ ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਕਰਵਾਕੇ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਯੋਗ ਵੋਟਰ ਹਲੇ ਤੱਕ ਵੀ ਰਜਿਸਟਰ ਨਹੀਂ ਹੋ ਸਕੇ, ਉਹਨਾ ਦਾ ਵੋਟਰ ਪੰਜੀਕਰਣ ਕੀਤਾ ਜਾ ਸਕੇ। ਅੱਜ ਦੀ ਵਰਕਸ਼ਾਪ ਦੋਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਬਤੌਰ ਮੁੱਖ ਵਕਤਾ ਸ਼ਮੂਲੀਅਤ ਕੀਤੀ ਗਈ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੌਂ ਹਰ ਇੱਕ ਯੋਗ ਵੋਟਰ ਦੀ ਪਹਿਚਾਣ ਕਰ ਉਹਨਾਂ ਦੇ ਪੰਜੀਕਰਣ ਅਤੇ ਵੋਟ ਦੇ ਭੁਗਤਾਨ ਲਈ ਸਕੂਲ ਅਤੇ ਕਾਲਜ ਪੱਧਰ ਉੱਪਰ ਵ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ

ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ

Punjab
ਅੰਮ੍ਰਿਤਸਰ  9 ਅਪ੍ਰੈਲ 2024———ਸ੍ਰੀ ਮਨਜੀੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੀ ਉਹਨਾ ਦੇ ਨਾਲ ਸਨ।ਇਸ ਸਮੇਂ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਿਲਾ ਨੂੰ ਸੁਣਿਆ ਗਿਆ ਅਤੇ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੇਣ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਦੌਰਾਣ ਕੇਂਦਰੀ ਜੇਲਂ ਦੇ ਵੱਖ ਵੱਖ ਬੇਰਕਾਂ, ਲੰਗਰ ਆਦਿ ਦਾ ਨਿਰਖਣ ਕੀਤਾ ਗਿਆ। ਉਨ੍ਹਾਂ ਵੱਲੋਂ ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਨੇ ਹਵਾਲਾਤੀਆਂ ਨੂੰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆ ਜਾਣ ਵਾਲੀਅਂਾ ਸੇਵਾਵਾਂ ਦੇ ਮਹੱਤਵ ਤੋ ਜਾਣੂ ਕਰਵਾਉਣ ਲਈ ਸੰਦੇਸ਼ ਵੀ ਦਿੱਤਾ ਗਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾ, ਬੱਚਿਆ, ਹਵਾਲਾਤੀਆਂ, ਕੇਦੀਆਂ ਅੇਤ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ...
ਬੀਨੂੰ ਢਿਲੋਂ ਨੇ ਵੋਟ ਪਾਉਣ ਦੇ ਹੱਕ ਪ੍ਰਤੀ ਨੋਜਵਾਨਾਂ ਨੂੰ ਕੀਤਾ ਜਾਗਰੂਕ

ਬੀਨੂੰ ਢਿਲੋਂ ਨੇ ਵੋਟ ਪਾਉਣ ਦੇ ਹੱਕ ਪ੍ਰਤੀ ਨੋਜਵਾਨਾਂ ਨੂੰ ਕੀਤਾ ਜਾਗਰੂਕ

Punjab
ਅੰਮ੍ਰਿਤਸਰ 9 ਅਪ੍ਰੈਲ 2024:----ਕਿਸੇ ਵੀ ਲੋਕਤਾਂਤਰਿਕ ਦੇਸ਼ ਵਿੱਚ ਚੋਣਾਂ ਇੱਕ ਮਹੱਤਵਪੂਰਨ ਪੜ੍ਹਾਅ ਹੁੰਦਿਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂੰ ਢਿਲੋਂ ਨੇ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਅਟਾਰੀ ਬਾਰਡਰ ਵਿਖੇ ਕਰਵਾਏ ਗਏ ਇੱਕ ਮੈਗਾ ਵੋਟਰ ਜਾਗਰੂਕਤਾ ਇਵੈਂਟ ਵਿੱਚ ਕਹੇ। ਉਹਨਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਡਾ ਸਾਰੀਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਦਿਨ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰੀਏ। ਉਹਨਾਂ ਨੋਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੋਜਵਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਅਤੇ ਲੋਕਤੰਤਰ ਦੀ ਮਜ਼ਬੂਤੀ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਉਥੋਂ ਦੇ ਨੋਜਵਾਨ ਕਿੰਨੇ ਜਾਗਰੂਕ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਾਰ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਗਏ ਸੱਤਰ ਪ੍ਰਤੀਸ਼ਤ ਵੋਟਿੰਗ ਟੀਚੇ ਨੁੰ ਹਾਸਿਲ ਕਰਨ ਲਈ ਵੋਟਿੰਗ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕ...
ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ-ਵਧੀਕ ਡਿਪਟੀ ਕਮਿਸ਼ਨਰ

ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ-ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 9 ਅਪ੍ਰੈਲ 2024--ਸ੍ਰੀ ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ  ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ  ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ ਵੱਲੋਂ ਸਾਇਕਲ ਰੈਲੀ ਕੱਢੀ ਗਈ । ਇਸ ਰੈਲੀ ਨੂੰ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਵੱਲੋਂ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੁੱਖ ਮਕਸਦ ਨੋਜਵਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਵਸਥ ਲੋਕਤੰਤਰ ਲਈ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਇਹ ਸਾਇਕਲ ਰੈਲੀ ਕੱਢਣ ਲਈ ਕੈਪਟਨ ਸੰਜੀਵ ਸ਼ਰਮਾਂ ਪ੍ਰਿੰਸੀਪਲ ਜੀ ਨੇ ਸਿਖਿਆਰਥੀਆਂ ਨੂੰ ਪੇ੍ਰਰਿਤ ...
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ

Punjab
ਖੰਨਾ (ਲੁਧਿਆਣਾ), 9 ਅਪ੍ਰੈਲ (000) - ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਹ ਆਪਣੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ, ਮੰਡੀਆਂ ਵਿੱਚ ਜਾ ਕੇ ਆਪਣੀ ਉਪਜ ਵੇਚਣ, ਜੇਕਰ ਯੋਗ ਵੋਟਰਾਂ ਦੀ ਹਾਲੇ ਵੀ ਵੋਟ ਨਹੀਂ ਬਣੀ ਤਾਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਅਤੇ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾ...
ਸਾਰੀਆਂ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਲਈ ਕੀਤਾ ਜਾਗਰੂਕ: ਡਾ. ਗਾਂਧੀ

ਸਾਰੀਆਂ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਲਈ ਕੀਤਾ ਜਾਗਰੂਕ: ਡਾ. ਗਾਂਧੀ

Punjab
ਅਬੋਹਰ, ਫਾਜ਼ਿਲਕਾ, 9 ਅਪ੍ਰੈਲ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਵੱਖ-ਵੱਖ ਕੇਂਦਰਾਂ ਵਿਚ ਬਲਾਕ ਖੂਈਖੇੜਾ ਅਧੀਨ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ। ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਮਹੀਨੇ ਦੇ ਹਰ ਨੌਵੇਂ ਦਿਨ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ। ਅੱਜ ਉਕਤ ਦਿਵਸ ਬਲਾਕ ਖੂਈਖੇੜਾ ਸਮੇਤ ਕਿੱਲਿਆਂਵਾਲੀ, ਖਿਓਵਾਲੀ, ਪੰਜਕੋਸੀ, ਮੌਜਗੜ੍ਹ, ਕੱਲਰਖੇੜਾ, ਪੰਨੀਵਾਲਾ ਮੁਹੱਲਾ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਮਨਾਇਆ ਗਿਆ, ਜਿੱਥੇ ਆਸ-ਪਾਸ ਦੇ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਵੱਲੋਂ ਗਰਭਵਤੀ ਔਰਤਾਂ ਨੂੰ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਹਿੰਮ ਦਾ ਮੁੱਖ ਮੰਤਵ ਗਰਭ ਅਵਸਥਾ ਦੌਰਾਨ ਵਧੇ ਹੋਏ ਬਲੱਡ ਪ੍ਰੈਸ਼ਰ, ਖੂਨ ਵਿੱਚ ਘੱਟ ਐਚ.ਬੀ., ਸ਼ੂਗਰ, ਥਾਇਰਾਈਡ ਅਤੇ ਹੋਰ ਕਿਸੇ ਵੀ ਬਿਮਾਰੀ ਵਰਗੀਆਂ ਉੱਚ ਜੋਖਮ ਵਾਲੀਆਂ ਬਿਮਾਰੀਆਂ ਦਾ ਸਮੇਂ ਸਿਰ ਪਤਾ ਲਗਾਉਣਾ ਹੈ। ਡਾ: ਗਾਂਧੀ ਨੇ ਦੱਸਿਆ ਕਿ ਬਲਾਕ ਅਧੀਨ ਆਉਂਦੇ ਸਮੂਹ ਏ.ਐਨ.ਐਮ ਵੱਲੋਂ ਉਕਤ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ਚੋਣ ਪ੍ਰਕਿਰਿਆ ‘ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ਚੋਣ ਪ੍ਰਕਿਰਿਆ ‘ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

Punjab
ਲੁਧਿਆਣਾ, 9 ਅਪ੍ਰੈਲ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਅੱਗੇ ਆਉਣ। ਸਵੀਪ ਮੁਹਿੰਮ ਤਹਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) ਵਿਖੇ ਕਰਵਾਏ ਗਏ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਨੌਜਵਾਨਾਂ ਦੀ ਵੱਡੀ ਆਬਾਦੀ ਹੈ ਅਤੇ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਦੇਸ਼ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ, ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਨਾ ਸਿਰਫ਼ ਆਪਣੀ ਵੋਟ ਪਾਉਣ ਸਗੋਂ ਹੋਰਨਾਂ ਨੋਜਵਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨਾ। ਉਨ੍ਹਾਂ ਹਰੇਕ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਨੌਜਵਾਨਾਂ ਨੂੰ ਇਹ ਵੀ ਦੱਸਿਆ ਕਿ ਉਹ ਅਜੇ ਵੀ ਰਜਿਸਟ੍ਰੇਸ਼ਨ ਲਈ ਅ...
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਤੇ ਕੁਇੱਜ ਮੁਕਾਬਲੇ ਕਰਵਾਏ

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਤੇ ਕੁਇੱਜ ਮੁਕਾਬਲੇ ਕਰਵਾਏ

Punjab
ਸਰਦੂਲੇਵਾਲਾ/ਮਾਨਸਾ, 09 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਾਲਵਾ ਗੁਰਪ ਆਫ ਕਾਲਜ ਸਰਦੂਲੇਵਾਲਾ ਵਿਖੇ ਪੋਸਟਰ ਮੇਕਿੰਗ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਆਪਣੀ ਸਮਝ ਅਨੁਸਾਰ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਭਾਸ਼ਾ ਆਦਿ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਚੋਣ ਪ੍ਰਣਾਲੀ ਸਬੰਧੀ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ। ਕਾਲਜ ਲੈਕਚਰਾਰ ਸ੍ਰ ਬਲਜੀਤਪਾਲ ਸਿੰਘ ਝੰਡਾ ਕਲਾਂ ਨੇ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਕਾਲਜ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 100 ਫ਼ੀਸਦੀ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇਗਾ। ਸੈਕਟਰ ਅਫ਼ਸਰ ਦਰਸ਼ਨ ਕੁਮਾਰ ਨੇ ਵਿਦਿਆਥੀਆਂ ਨੂੰ ਆਪ...