Shadow

Punjab

2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਯੂ.ਟੀ.) ਵਜੋਂ ਸੰਭਾਲਿਆ ਅਹੁੱਦਾ

2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਯੂ.ਟੀ.) ਵਜੋਂ ਸੰਭਾਲਿਆ ਅਹੁੱਦਾ

Punjab
ਲੁਧਿਆਣਾ, 9 ਅਪ੍ਰੈਲ (000) - ਕ੍ਰਿਤਿਕਾ ਗੋਇਲ, 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਨੇ ਅੱਜ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ) ਵਜੋਂ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸਹਾਇਕ ਕਮਿਸ਼ਨਰ (ਯੂਟੀ) ਗੋਇਲ ਨੇ ਕਿਹਾ ਕਿ ਆਮ ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ ਅਤੇ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਨੌਜਵਾਨ ਅਧਿਕਾਰੀ ਦਾ ਸੁਆਗਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗੋਇਲ ਦੇ ਚੰਗੇ ਕਰੀਅਰ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਸਹਾਇਕ ਕਮਿਸ਼ਨਰ (ਯੂਟੀ) ਕ੍ਰਿਤਿਕਾ ਗੋਇਲ ਨੂੰ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ।...
ਸਵੀਪ ਪ੍ਰੋਜੈਕਟ ਅਧੀਨ ਵੱਖ -ਵੱਖ ਐਜੂਕੇਸ਼ਨ ਕਾਲਜਾਂ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ

ਸਵੀਪ ਪ੍ਰੋਜੈਕਟ ਅਧੀਨ ਵੱਖ -ਵੱਖ ਐਜੂਕੇਸ਼ਨ ਕਾਲਜਾਂ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ

Punjab
ਫਾਜ਼ਿਲਕਾ 09 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਜੋਤੀ ਬੀ. ਐਡ. ਕਾਲਜ ਰਾਮਪੁਰਾ ਅਤੇ ਡੀ. ਏ. ਵੀ. ਐਜੂਕੇਸ਼ਨ ਕਾਲਜ ਫਾਜ਼ਿਲਕਾ ਵਿਖੇ ਕੀਤਾ ਗਿਆ। ਇਸ ਮੌਕੇ ਟੀਮ ਦੁਆਰਾ ਦੋਨਾਂ ਕਾਲਜਾਂ ਦੇ ਪ੍ਰਿੰਸੀਪਲ ਅਨੁਰਾਗ ਅਸੀਜਾ ਅਤੇ ਸ਼੍ਰੀਮਤੀ ਅਨੀਤਾ ਅਰੋੜਾ  ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ...
ਨੌਜਵਾਨ ਵੋਟਰਾਂ ‘ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ

ਨੌਜਵਾਨ ਵੋਟਰਾਂ ‘ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ

Punjab
ਲੁਧਿਆਣਾ, 9 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਕੈਂਪਸ ਅੰਬੈਸਡਰਾਂ ਨੂੰ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ ਜਿਸਦੇ ਤਹਿਤ ਉਹ ਆਪਣੇ ਆਪ ਨੂੰ ਵੋਟਰ ਵਜੋਂ ਕਿਵੇਂ ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਸਵੀਪ ਨੋਡਲ ਅਫਸਰ (ਲੁਧਿਆਣਾ ਪੱਛਮੀ) ਮੀਨੂੰ ਆਦਿਆ ਵੱਲੋਂ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਰਕਾਰੀ ਕਾਲਜ (ਲੜਕੀਆਂ), ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ, ਖਾਲਸਾ ਕਾਲਜ (ਲੜਕੀਆਂ) ਅਤੇ ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਕੇ.ਆਈ.ਐਮ.ਟੀ.) ਆਦਿ ਸਮੇਤ ਵੱਖ-ਵੱਖ ਕਾਲਜਾਂ ਦੇ ਕੈਂਪਸ ਅੰਬੈਸਡਰਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹ...
ਸਕੂਲ ਮੁਖੀਆਂ ਅਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ

ਸਕੂਲ ਮੁਖੀਆਂ ਅਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ

Punjab
ਬੁਢਲਾਡਾ/ਮਾਨਸਾ, 09 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਬਾਲ  ਸੁਰੱਖਿਆ ਦਫ਼ਤਰ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਕੂਲੀ ਬੱਸਾਂ ਵਿਚ ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸੇ ਲੜੀ ਤਹਿਤ ਸੇਂਟ ਜੇਵੀਅਰ ਸਕੂਲ ਬੁਢਲਾਡਾ ਅਤੇ ਐਨ.ਆਰ.ਐਮ. ਹੋਲੀ ਹਾਰਟ ਸਕੂਲ ਬੁਢਲਾਡਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਅਧੂਰੇ ਦਸਤਾਵੇਜ਼ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 06 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬੱਸ ਚਾਲਕਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ’ਚ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸਾਰੀਆਂ ਸ਼ਰਤਾਂ ਤੇ ਨਿਯਮਾ...
ਨੈਸ਼ਨਲ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾੳਣ ਲਈ ਐਲ.ਐਚ.ਵੀ. ਅਤੇ ਏ.ਐਨ.ਐਮ ਦੀ ਸਿਖਲਾਈ ਹੋਈ

ਨੈਸ਼ਨਲ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾੳਣ ਲਈ ਐਲ.ਐਚ.ਵੀ. ਅਤੇ ਏ.ਐਨ.ਐਮ ਦੀ ਸਿਖਲਾਈ ਹੋਈ

Punjab
ਮਾਨਸਾ, 09 ਅਪ੍ਰੈਲ: ਦਫਤਰ ਸਿਵਲ ਸਰਜਨ ਮਾਨਸਾ (ਨਸ਼ਾ ਛੁਡਾਊ ਕੇਂਦਰ ਠੂਠਿਆਂਵਾਲੀ ਰੋਡ) ਵਿਖੇ ਬਲਾਕ ਖਿਆਲਾ ਦੀਆਂ ਸਮੂਹ ਐਲ.ਐਚ.ਵੀ. ਅਤੇ ਸਮੂਹ ਏ.ਐਨ.ਐਮ ਦੀ ਸਿਖਲਾਈ ਕਰਵਾਈ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਸਮੂਹ ਨੈਸ਼ਨਲ ਪ੍ਰੋਗਰਾਮਾਂ ਨੂੰ ਚੰਗੀ ਤਰ੍ਹਾਂ ਚਲਾਉਣਾ ਹੈ ਤਾਂ ਜੋ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਹੀ ਸਮੇਂ ’ਤੇ ਟੀਕਾਕਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਾਈ ਰਿਸਕ ਮਾਵਾਂ ਦੀ ਸੂਚੀ ਹਰ ਵੇਲੇ ਤਿਆਰ ਰੱਖਣੀ, ਹਾਈ ਰਿਸਕ ਮਾਵਾਂ ਦਾ ਸਮੇਂ ਸਿਰ ਚੈੱਕਅਪ ਕਰਵਾ ਕੇ ਉਨ੍ਹਾਂ ਦੀ ਡਲਿਵਰੀ ਲੋੜ ਅਨੁਸਾਰ ਸਬੰਧਤ ਸੰਸਥਾਵਾਂ ਵਿੱਚ ਕਰਵਾਉਣੀ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਸਮੂਹ ਐਲ.ਐਚ.ਵੀ. ਅਤੇ ਏ.ਐਨ.ਐਮ ਨੂੰ ਹੈਪੇਟਾਈਟਸ ਜ਼ੀਰੋ ਡੋਜ, ਪੋਲੀਓ, ਪੈਂਟਾ, ਐਮ.ਆਰ ਅਤੇ ਵਿਟਾਮਿਨ ਏ ਦੀਆਂ ਖੁਰਾਕਾਂ ਦੀ 100 ਫ਼ੀਸਦੀ ਕਵਰੇਜ ਕਰਨੀ ਯਕੀਨੀ ਬਣਾਉਣ ਲਈ ਕਿਹਾ ਇਸ ਮੌਕੇ ਡਾ ਨਵੇਦਿੱਤਾ ਵਾਸੂਦੇੇਵਾ ਡਬਲਯੂ.ਐਚ.ਓ.ਦੇ ਨੁਮਾਇੰਦੇ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ ਅਤੇ ਕੋਲਡ ਚੇਨ ਮੈਨਟੇਨੈਂਸ ਸ...
ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ

Punjab
ਫਿਰੋਜ਼ਪੁਰ, 09 ਅਪ੍ਰੈਲ 2024:             ਪੰਜਾਬ ਅੰਦਰ ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ-ਦਿਨ ਵੱਧ ਰਿਹਾ ਹੈ, ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ।             ਉਨ੍ਹਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ...
ਬਜੀਦਪੁਰ ਕਟਿਆਂ ਵਾਲੀ ਵਿਚ ਪਸ਼ੂ ਪਾਲਣ ਵਿਭਾਗ ਨੇ ਅਪਾਤ ਸਥਿਤੀ ਵਿਚ ਟੀਕਾਕਰਨ ਕੀਤਾ

ਬਜੀਦਪੁਰ ਕਟਿਆਂ ਵਾਲੀ ਵਿਚ ਪਸ਼ੂ ਪਾਲਣ ਵਿਭਾਗ ਨੇ ਅਪਾਤ ਸਥਿਤੀ ਵਿਚ ਟੀਕਾਕਰਨ ਕੀਤਾ

Punjab
ਫਾਜ਼ਿਲਕਾ, 9 ਅਪ੍ਰੈਲ ਪਿੰਡ ਬਜੀਦਪੁਰ ਕਟਿਆਂ ਵਾਲੀ ਵਿਚ ਅਵਾਰਾ ਕੁੱਤੇ ਵੱਲੋਂ ਜਾਨਵਰਾਂ ਨੂੰ ਕੱਟੇ ਜਾਣ ਦੀ ਸੂਚਨਾ ਮਿਲਣ ਤੇ ਪਸੂ ਪਾਲਣ ਵਿਭਾਗ ਨੇ ਪਿੰਡ ਦੇ ਪ੍ਰਭਾਵਿਤ ਜਾਨਵਰਾਂ ਨੂੰ ਐਂਟੀ ਰੈਬਿਜ ਵੈਕਸੀਨ ਦੀ ਡੋਜ ਲਗਾ ਦਿੱਤੀ ਹੈ ਅਤੇ ਅਵਾਰਾ ਕੁੱਤਿਆਂ ਦਾ ਵੀ ਟੀਕਾਕਰਨ ਕੀਤਾ ਗਿਆ ਹੈ ਤਾਂ ਜੋ ਪ੍ਰਭਾਵਿਤਾਂ ਨੂੰ ਰੈਬਿਜ ਦੀ ਬਿਮਾਰੀ ਹੋਣ ਦਾ ਡਰ ਨਾ ਰਹੇ। ਇਹ ਜਾਣਕਾਰੀ ਪ਼ਸੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਦਿੱਤੀ ਹੈ।...
13 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ – ਡਿਪਟੀ ਕਮਿਸ਼ਨਰ

13 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ – ਡਿਪਟੀ ਕਮਿਸ਼ਨਰ

Punjab
ਫ਼ਿਰੋਜ਼ਪੁਰ 09 ਅਪ੍ਰੈਲ 2024 (     ).           13 ਅਪ੍ਰੈਲ 2024 ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ਵਿੱਚ ਵਿਚ ਲੋਕਾਂ ਦੇ ਆਉਣ ਜਾਣ ਲਈ ਮੇਲਾ ਸਪੈਸ਼ਲ ਰੇਲ ਗੱਡੀਆਂ ਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਦੱਸਿਆ ਕਿ ਲੋਕਾਂ ਦੇ ਮੇਲੇ ਵਿਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9.00 ਵਜੇ, 10.30 ਵਜੇ, 11.55 ਵਜੇ, ਬਾਅਦ ਦੁਪਹਿਰ 1.50 ਵਜੇ, 3.30 ਵਜੇ ਅਤੇ ਸ਼ਾਮ 5.00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫ਼ਿਰੋਜ਼ਪੁਰ ਛਾਉਣੀ ਲਈ ਸਵੇਰੇ 9.40 ਵਜੇ, 11.10 ਵਜੇ, ਬਾਅਦ ਦੁਪਹਿਰ 12.45 ਵਜੇ, 2.40 ਵਜੇ, ਸ਼ਾਮ 4.20 ਵਜੇ ਅਤੇ 6.00 ਵਜੇ ਚੱਲਣਗੀਆਂ।              ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਵੱਲੋਂ ਵਿਸ਼ੇਸ਼ ਬੱਸਾਂ ਫ਼ਿਰੋਜ਼ਪੁਰ ਛਾਉਣੀ ਤੋਂ ਹੁਸੈਨੀਵਾਲਾ ਲਈ ਸਵੇਰੇ 7:30 ਵਜੇ, 8:...
ਗਰਭਵਤੀ ਔਰਤਾਂ ਅਤੇ ਨਵ—ਜੰਮੇ ਬੱਚਿਆਂ ਲਈ ਜਿਲ੍ਹਾ ਫਾਜਿਲਕਾ ਦੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਲਗਾਏ ਗਏ ਵਿਸ਼ੇਸ਼ ਕੈਂਪ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

ਗਰਭਵਤੀ ਔਰਤਾਂ ਅਤੇ ਨਵ—ਜੰਮੇ ਬੱਚਿਆਂ ਲਈ ਜਿਲ੍ਹਾ ਫਾਜਿਲਕਾ ਦੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਲਗਾਏ ਗਏ ਵਿਸ਼ੇਸ਼ ਕੈਂਪ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

Punjab
ਫਾਜ਼ਿਲਕਾ, 9 ਅਪ੍ਰੈਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖਰੇਖ ਵਿੱਚ ਹਰੇਕ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਚੈਕਅੱਪ ਕਰਕੇ ਉਹਨਾਂ ਦਾ ਜਨੇਪਾ ਸੁਰੱਖਿਅਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਸ ਦਿਨ ਦਾ ਉਦੇਸ਼ ਹਰ ਇੱਕ ਗਰਭਵਤੀ ਔਰਤ ਖਾਸ ਕਰਕੇ ਹਾਈ ਰਿਸਕ ਔਰਤਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅੱਪ, ਟੈਸਟ ਅਤੇ ਇਲਾਜ ਯਕੀਨੀ ਬਨਾਉਣਾ ਹੁੰਦਾ ਹੈ, ਤਾਂ ਜੋ ਜੱਚਾ ਬੱਚਾ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਸਕੇ ਅਤੇ ਗਰਭਵਤੀ ਨੂੰ ਜਣੇਪੇ ਲਈ ਪ੍ਰੇਰਿਤ ਅਤੇ ਅਗੇਤੇ ਪ੍ਰਬੰਧ ਕੀਤੇ ਜਾਣ। ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੇ ਸਰਕਾਰੀ ਹਸਪਤਾਲਾਂ, ਸੀ.ਐਚ.ਸੀ. ਅਤੇ ਹੋਰ ਸੰਸਥਾਵਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਮੇਂ ਗਰਭਵਤੀ ਖਾਸ ਕਰਕੇ ਹਾਈ ਰਿਸਕ ਗਰਭਵਤੀਆਂ ਦੇ ਵਿਸ਼ੇਸ਼ ਚੈਕਅੱਪ ਕੀਤਾ ਗਿਆ, ਕੌਂਸਲਿੰਗ ਕੀਤੀ ਗਈ, ਟੈਟਨਸ ਦੇ ਟੀਕੇ ਲਗਾਏ ਗਏ,...
50 ਹਜਾਰ ਤੋਂ ਵਧੇਰੇ ਦੀ ਨਗਦੀ ਕੋਲ ਹੋਵੇ ਤਾਂ ਹੋਣ ਮਾਲਕੀ ਦੇ ਪੁਖਤਾ ਸਬੂਤ- ਜ਼ਿਲਾ ਚੋਣ ਅਫਸਰ

50 ਹਜਾਰ ਤੋਂ ਵਧੇਰੇ ਦੀ ਨਗਦੀ ਕੋਲ ਹੋਵੇ ਤਾਂ ਹੋਣ ਮਾਲਕੀ ਦੇ ਪੁਖਤਾ ਸਬੂਤ- ਜ਼ਿਲਾ ਚੋਣ ਅਫਸਰ

Punjab
ਫਾਜ਼ਿਲਕਾ 9 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲਾਗੂ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਭਰ ਵਿੱਚ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਯਮਾਂ ਅਨੁਸਾਰ ਜੇਕਰ ਕਿਸੇ ਕੋਲੋਂ 50 ਹਜਾਰ ਰੁਪਏ ਤੋਂ ਵੱਧ ਦੀ ਨਗਦੀ ਬਰਾਮਦ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ ਆਪਣੀ ਨਗਦੀ ਦੀ ਮਾਲਕੀ ਦੇ ਜਰੂਰੀ ਸਬੂਤ ਪੇਸ਼ ਕਰਨੇ ਹੋਣਗੇ। ਅਜਿਹੇ ਸਬੂਤ ਨਾ ਹੋਣ ਦੀ ਸਥਿਤੀ ਵਿੱਚ ਇਹ ਰਕਮ ਜਬਤ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨਾਂ ਜੇਕਰ ਕਿਸੇ ਕੋਲੋਂ 10 ਲੱਖ ਤੋਂ ਵੱਧ ਦੀ ਨਗਦੀ ਬਰਾਮਦ ਹੁੰਦੀ ਹੈ ਤਾਂ ਅਜਿਹੇ ਕੇਸ ਨੂੰ ਇਨਕਮ ਟੈਕਸ ਵਿਭਾਗ ਨੂੰ ਰੈਫਰ ਕਰ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਫਰ ਦੌਰਾਨ ਤੁਹਾਡੇ ਕੋਲ 50 ਹਜਾਰ ਤੋਂ ਵੱਧ ਦੀ ਨਗਦੀ ਹੈ ਤਾਂ ਇਸ ਸਬੰਧੀ ਜਰੂਰੀ ਦਸਤਾਵੇਜ ਤੁਹਾਡੇ ਕੋਲ ਹੋਣੇ ਚਾਹੀਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਜੇਕਰ ਕਿਸੇ ਕੋਲੋਂ 50 ਹਜਾਰ ਤੋਂ ਵੱਧ ਦੀ ਨਗਦੀ ਬਰਾਮਦ ਹੁੰਦੀ ਹੈ ਅਤੇ ਉਹ ਇਹ ਨਗਦੀ ਸਬੰਧੀ ਕੋਈ ਦਸਤਾਵੇਜ਼ ਮੌਕੇ ਤੇ ਪੇਸ਼ ਨ...