Sunday, March 15
Shadow

Punjab

ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ  29 ਅਕਤੂਬਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਬਾਬਾ ਮੋਢਾ ਜੀ ਦੀ ਸਮਾਧ ਬਰੀਵਾਲਾ ਮੰਡੀ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।   ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000  ਵੀ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤ...
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ

Politics, Punjab
ਹੁਸ਼ਿਆਰਪੁਰ, 29 ਅਕਤੂਬਰ : ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ ਵਿਜੀਲੈਂਸ ਮਨਦੀਪ ਸਿੰਘ ਸੇਖੋ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਡੀ.ਐਸ.ਪੀ ਮਨਦੀਪ ਸਿੰਘ ਸੇਖੋ ਨੇ ਇਸ ਮੌਕੇ ਸਾਰਿਆ ਨੂੰ ਭ੍ਰਿਸ਼ਟਾਚਾਰ ਦੇ ਵਿਰੁੱਧ ਜਾਗਰੂਕ ਰਹਿਣ ਅਤੇ ਇਸਦੇ ਖ਼ਾਤਮੇ ਲਈ ਚੌਕਸੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ' ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰ ਅਧਿਕਾਰੀਆਂ/ਕਰਮ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੀ ਮੰਡੀ ਦਿਉਣ ਖੇੜਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 471651 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 436204 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 189868 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 95631 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 91196 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ ਕੁੱਲ 59509 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ...
ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ

ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ

National, Politics, Punjab
ਹੁਸ਼ਿਆਰਪੁਰ, 29 ਅਕਤੂਬਰ: ਜਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਇੱਕ ਮਹੱਤਵਪੂਰਣ ਵਾਤਾਵਰਣੀਕ ਪਹਿਲ ਕਰਦਿਆਂ ਬੈਂਗਲੁਰੂ ਦੀ ਪ੍ਰਸਿੱਧ ਗੈਰ-ਮੁਨਾਫਾ ਸੰਗਠਨ ਸੈਂਟਰ ਫੋਰ ਸਟਡੀ ਆਫ ਸਾਇੰਸ, ਟੈਕਨਾਲੋਜੀ ਐਂਡ ਪਾਲਸੀ (ਸੀਐਸਟੀਈਪੀ) ਨਾਲ ਐਮਓਯੂ ਸਾਈਨ ਕੀਤਾ ਗਿਆ। ਇਸ ਸਮਝੌਤੇ ਦਾ ਮਕਸਦ ਹੁਸ਼ਿਆਰਪੁਰ ਨੂੰ ਇੱਕ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਵਜੋਂ ਵਿਕਸਤ ਕਰਨ ਲਈ ਵਿਸਤ੍ਰਿਤ ਰੋਡਮੈਪ ਤਿਆਰ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਭਾਗੀਦਾਰੀ ਜਿਲ੍ਹੇ ਦੇ ਸਥਾਈ ਵਿਕਾਸ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਸੀਐਸਟੀਈਪੀ ਸੰਗਠਨ ਹੁਸ਼ਿਆਰਪੁਰ ਲਈ ਇੱਕ ਸੰਪੂਰਨ ਕਲਾਈਮੇਟ ਐਕਸ਼ਨ ਯੋਜਨਾ ਤਿਆਰ ਕਰੇਗਾ, ਜਿਸ ਵਿੱਚ ਡਿਜੀਟਲ ਸਰਵੇਅ ਅਤੇ ਸੋਲਰ ਰੂਫ਼ਟਾਪ ਸਮਰਥਾ ਮੈਪਿੰਗ ਵੀ ਸ਼ਾਮਲ ਹੈ। ਇਸ ਸਰਵੇਅ ਰਾਹੀਂ ਸ਼ਹਿਰ ਦੀਆਂ ਇਮਾਰਤਾਂ 'ਤੇ ਸੂਰਜੀ ਉਰਜਾ ਉਤਪਾਦਨ ਦੀ ਸੰਭਾਵਨਾ ਦਾ ਵਿਗਿਆਨਕ ਮੁਲਾਂਕਣ ਕੀਤਾ ਜਾਵੇਗਾ, ਜਿਸ ਨਾਲ ਭਵਿੱਖ 'ਚ ਸੂਰਜੀ ਉਰਜਾ ਦੇ ਉਪਯੋਗ ਨੂੰ ਪ੍ਰੋਤਸਾਹਨ ਮਿਲੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜਿਲ੍ਹ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਅਕਤੂਬਰ ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

National, Politics, Punjab
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ  ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 10 ਤੋਂ 12 ਹਜਾਰ ਸੰਗਤਾਂ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਥੀਆਂ ਗਈਆਂ ਥਾਵਾਂ 'ਤੇ ਟੈਂਟ ਸਿਟੀ ਬਣਾਉਣ ਦਾ ਕਾਰਜ ਆਰੰਭ ਹੋ ਚੁੱਕਾ ਹੈ ਜੋ ਕਿ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਹੋ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਵਾਧੂ ਸਟਾਫ ਦੀ ਤੈ...
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ, 28 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾ...
ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 28 ਅਕਤੂਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ 'ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ ਅਤੇ ਇਕੁਟੇਬਲ ਮੌਰਗੇਜਿਜ਼ ਦੀ ਰਜਿਸਟ੍ਰੇਸ਼ਨ 'ਤੇ 1 ਲੱਖ ਰੁਪਏ ਤੱਕ ਦੀ ਸੀਮਾ ਦੇ ਨਾਲ ਹੋਰ 0.25% ਸਟੈਂਪ ਡਿਊਟੀ ਲਾਈ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਚੰਗਾ ਮਾਲੀਆ ਕਮਾ ਰਹੀ ਹੈ। ਹਾਲਾਂਕਿ, ਸੀਆਈਆਈ, ਪੀਐਚਡੀਸੀਸੀਆਈ, ਅਪੈਕਸ, ਚੇਂਬਰ, , ਸੀਆਈਸੀਯੂ, ਐਫਆਈਸੀਓ, ਐਸਐਲਬੀਸੀ ਵਰਗੀਆਂ ਕਈ ਉਦਯੋਗਿਕ ਐਸੋਸੀਏਸ਼ਨਾਂ ਨੇ ਦੋਹਰੇ ਟੈਕਸ ਵਰਗੀਆਂ ਕਈ ਚੁਣੌਤੀਆਂ ਨੂੰ ਉਜਾਗਰ ਕੀਤਾ ਸੀ ਕਿਉਂਕਿ ਜ਼ਿਆਦਾਤਰ ਉਦਯੋਗਿਕ ਕਰਜ਼ਿਆਂ ਵਿੱਚ ਇਕੁਟੇਬਲ ਮੌਰਗੇਜ ਦੇ ਨਾਲ-ਨਾਲ ਅਚੱਲ ਜਾਇਦਾਦ ਦਾ ਕੁਝ ਗਿਰਵੀਨਾਮਾ ਵੀ ਸ਼ਾਮਲ ਸੀ। ਹੁਣ ਤੱਕ ਇੱਕ ਕਰਜ਼ਾ ਲੈਣ ਵਾਲਾ ਵਿਅਕਤੀ ਇਕੁਟੇਬ...
‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ...