Shadow

Punjab

ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ

ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ

Punjab
ਮੋਗਾ 7 ਅਪ੍ਰੈਲ: ਲੋਕ ਸਭਾ ਚੋਣਾਂ 2024 ਲਈ ਵੋਟ ਫ਼ੀਸਦੀ ਵਧਾਉਣ ਲਈ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਕੀਤੇ ਆਦੇਸ਼ਾਂ ਤਹਿਤ  01 ਜੂਨ 2024 ਨੂੰ ਸੱਤਵੇਂ ਪੜਾਅ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਵੀਪ ਟੀਮ ਮੈਂਬਰ ਜ਼ਿਲ੍ਹੇ ਦੇ ਵੋਟਰਾਂ ਨੂੰ ਚੋਣ ਬੂਥਾਂ 'ਤੇ ਲਿਜਾ ਕੇ ਵੋਟ ਪਾਉਣਗੇ। ਇਸੇ ਲੜੀ ਤਹਿਤ ਸ਼ਹਿਰ ਦੇ ਸਭ ਤੋਂ ਵੱਡੇ ਪਾਰਕ ਵਿੱਚ ਇੱਕ ਸਵੀਪ ਗਤੀਵਿਧੀ ਕਰਵਾਈ ਗਈ ਜਿੱਥੇ ਸ਼ਾਮ ਨੂੰ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਣ ਲਈ ਆਉਂਦੇ ਹਨ ਅਤੇ ਬਜ਼ੁਰਗ ਸੈਰ ਅਤੇ ਯੋਗਾ ਆਦਿ ਕਰਨ ਲਈ ਆਉਂਦੇ ਹਨ, ਜਿਸ ਵਿੱਚ ਬਜੁਰਗਾਂ ਨਾਲ, ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਉਨ੍ਹਾਂ ਨੂੰ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਦੱਸਿਆ ਗਿਆ।...
ਮੋਗਾ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਜਾਗਰੂਕਤਾ ਜਾਰੀ

ਮੋਗਾ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਜਾਗਰੂਕਤਾ ਜਾਰੀ

Punjab
ਮੋਗਾ 7 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ -ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਅਗਵਾਈ ਹੇਠ ਆਗਾਮੀ ਚੋਣਾਂ 2024 ਦੀਆਂ ਤਿਆਰੀਆਂ ਦੇ ਤਹਿਤ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਇੱਕੋ ਸਮੇਂ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਵੋਟਰ ਜਾਗਰੂਕਤਾ ਮੁਹਿੰਮ ਪੂਰੇ ਜੋਰਦਾਰ ਢੰਗ ਨਾਲ  ਚਲਾਈ ਜਾ ਰਹੀ ਹੈ। ਅੱਜ ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸ੍ਰੀਮਤੀ ਸਵਾਤੀ ਟਿਵਾਣਾ, ਐਸ.ਡੀ.ਐਮ ਬਾਘਾਪੁਰਾਣਾ ਸ੍ਰੀ ਹਰਕੰਵਲਜੀਤ ਸਿੰਘ, ਐਸ.ਡੀ.ਐਮ ਮੋਗਾ ਸ੍ਰੀ ਸਾਰੰਗਪ੍ਰੀਤ ਸਿੰਘ ਅਤੇ  ਸਵੀਪ ਨੋਡਲ ਅਫ਼ਸਰ 071 ਨਿਹਾਲ ਸਿੰਘ ਵਾਲਾ ਕੁਲਵਿੰਦਰ ਸਿੰਘ, ਸਵੀਪ ਨੋਡਲ ਅਫ਼ਸਰ 072 ਬਾਘਾਪੁਰਾਣਾ ਸੰਜੀਵ ਕੁਮਾਰ, ਸਵੀਪ ਨੋਡਲ ਅਫ਼ਸਰ 073 ਅਮਨਦੀਪ ਗੋਸਵਾਮੀ, ਸਵੀਪ ਨੋਡਲ ਅਫ਼ਸਰ 074 ਪਰਮਿੰਦਰ ਸਿੰਘ ਸਮੇਤ ਬੀ.ਐਲ.ਓ ਸਾਹਿਬਾਨ, ਆਂਗਣਵਾੜੀ ਵਰਕਰਾਂ ਆਦਿ ਨੇ ਘਰ-ਘਰ ਜਾ ਕੇ ਮੁਹਿੰਮ ਚਲਾਈ | ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੇ ਲੋਕਾਂ ਦੇ ਘਰ-ਘਰ ...
ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ

ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਪਰੈਲ: ਭਾਰਤੀ ਚੋਣ ਕਮਿਸ਼ਨ ਦੇ ਸੁਨੇਹੇ ‘ਮੇਰਾ ਪਹਿਲਾ ਵੋਟ, ਦੇਸ਼ ਦੇ ਨਾਮ’ ਨੂੰ ਨਵੇਂ ਵੋਟਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਘਰਾਂ ਦੀਆਂ ਸੁਆਣੀਆਂ ਨੂੰ ਵੇਰਕਾ ਦੁੱਧ ਦੇ ਪੈਕਟਾਂ ਉਪਰ ਪਹਿਲੀ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉੱਥੇ ਪਹਿਲੀ ਵਾਰ ਵੋਟਰ ਬਣੇ ਨੌਜਵਾਨ ਯੁਵਕ-ਯੁਵਤੀਆਂ ਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਆਪਣੀ ਟੀਮ ਸਮੇਤ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਲਈ ਉਤਸ਼ਾਹਿਤ ਨੌਜਵਾਨਾਂ ਨੂੰ ਕੀ-ਚੇਨ (ਵੋਟਰ ਜਾਗਰੂਕਤਾ ਦੇ ਸੁਨੇਹੇ ਵਾਲੇ ਚਾਬੀਆਂ ਦੇ ਛੱਲੇ), ਕੈਪਸ ਅਤੇ ਟੀ-ਸ਼ਰਟਾਂ ਵੰਡ ਕੇ ਪਹਿਲੀ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਦੇ 80 ਫ਼ੀਸਦੀ ਤ...
ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ

ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ

Punjab
ਮੋਗਾ 7 ਅਪ੍ਰੈਲ: ਲੋਕ ਸਭਾ ਚੋਣਾਂ 2024 ਲਈ ਵੋਟ ਫ਼ੀਸਦੀ ਵਧਾਉਣ ਲਈ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਕੀਤੇ ਆਦੇਸ਼ਾਂ ਤਹਿਤ  01 ਜੂਨ 2024 ਨੂੰ ਸੱਤਵੇਂ ਪੜਾਅ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਵੀਪ ਟੀਮ ਮੈਂਬਰ ਜ਼ਿਲ੍ਹੇ ਦੇ ਵੋਟਰਾਂ ਨੂੰ ਚੋਣ ਬੂਥਾਂ 'ਤੇ ਲਿਜਾ ਕੇ ਵੋਟ ਪਾਉਣਗੇ। ਇਸੇ ਲੜੀ ਤਹਿਤ ਸ਼ਹਿਰ ਦੇ ਸਭ ਤੋਂ ਵੱਡੇ ਪਾਰਕ ਵਿੱਚ ਇੱਕ ਸਵੀਪ ਗਤੀਵਿਧੀ ਕਰਵਾਈ ਗਈ ਜਿੱਥੇ ਸ਼ਾਮ ਨੂੰ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਣ ਲਈ ਆਉਂਦੇ ਹਨ ਅਤੇ ਬਜ਼ੁਰਗ ਸੈਰ ਅਤੇ ਯੋਗਾ ਆਦਿ ਕਰਨ ਲਈ ਆਉਂਦੇ ਹਨ, ਜਿਸ ਵਿੱਚ ਬਜੁਰਗਾਂ ਨਾਲ, ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਉਨ੍ਹਾਂ ਨੂੰ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਦੱਸਿਆ ਗਿਆ। ਇਸ ਸਮੇਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਜੇਕਰ ਕੋਈ ਬਜੁਰਗ 85 ਸਾਲ ਤੋਂ ਵੱਧ ਉਮਰ ਦਾ ਹੈ ਤਾਂ ਉਹ ਆਪਣੇ ਘਰ ਬੈਠੇ ਹੀ ਆਪਣੀ ਵੋਟ ਪਾ ਸਕਦਾ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਟੀਮਾਂ ਦਾ ਗਠਨ ਕੀਤਾ ਜਾਵੇਗਾ ਜੋ ਤੁਹਾਡੇ ਘਰ ਆਉਣਗੇ। ਇਸਦੇ...
ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ

Punjab
ਡੇਰਾਬੱਸੀ, 06 ਅਪਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ-ਸਕੂਲਾਂ ਦੇ ਕੈਂਪਸ ਅੰਬੈਸਡਰਾਂ ਦੀ ਵਿਸ਼ੇਸ਼ ਟ੍ਰੇਨਿੰਗ ਲਈ ਜਿਲ੍ਹਾ ਪੱਧਰ ਉੱਪਰ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਕਰਵਾਕੇ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਜੋ ਯੋਗ ਵੋਟਰ ਹਲੇ ਤੱਕ ਵੀ ਰਜਿਸਟਰ ਨਹੀਂ ਹੋ ਸਕੇ, ਉਨ੍ਹਾਂ ਦਾ ਵੋਟਰ ਪੰਜੀਕਰਣ ਕੀਤਾ ਜਾ ਸਕੇ। ਅੱਜ ਇਸ ਤਰ੍ਹਾਂ ਦੀ ਵਰਕਸ਼ਾਪ ਦਾ ਅਗਾਜ ਹਲਕਾ ਡੇਰਾਬੱਸੀ - 112, ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਹਾਇਕ ਰਿਟਰਨਿੰਗ ਅਫਸਰ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਬਤੌਰ ਮੁੱਖ ਵਕਤਾ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਯੋਗ ਵੋਟਰ ਦੀ ਪਹਿਚਾਣ ਕਰ, ਉਹਨਾਂ ਦੇ ਪੰਜੀਕਰਣ ਅਤੇ ਵੋਟ ਦੇ ਭੁਗਤਾਨ ਲਈ ਸਕੂਲ ਅਤੇ ਕਾਲਜ ਪੱਧਰ ਉੱਪਰ ਵੋਟਰ ਸਾਖਰਤਾ ਕਲੱਬ...
ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

Punjab
ਚੰਡੀਗੜ੍ਹ/ਤਰਨਤਾਰਨ, 6 ਅਪ੍ਰੈਲ: ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ  ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ  ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ। ਕਾਬੂ ਕੀਤੇ  ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਜੀਵਨ ਨਗਰ ਵਲਟੋਹਾ ਅਤੇ ਸੰਨੀ ਵਾਸੀ ਪਿੰਡ ਅਬਾਦੀ ਅਮਰਕੋਟ ਅਮੀਰਕੇ, ਤਰਨਤਾਰਨ ਵਜੋਂ ਹੋਈ ਹੈ। ਇਹ ਘਟਨਾ 31 ਮਾਰਚ ਦੀ ਸ਼ਾਮ ਨੂੰ ਵਾਪਰੀ। ਦੱਸਣਯੋਗ ਹੈ ਕਿ  ਲਗਭਗ ਇੱਕ ਮਹੀਨਾ ਪਹਿਲੋਂ ਪੀੜਤਾ ਦਾ ਲੜਕਾ ਇਕ ਔਰਤ ਨਾਲ ਫਰਾਰ ਹੋ ਗਿਆ ਸੀ  ਅਤੇ  ਪਰਿਵਾਰ ਦੀ ਮਰਜ਼ੀ ਦੇ ਉਲਟ ਉਸਨੇ ਉਸ  ਔਰਤ ਨਾਲ ਵਿਆਹ ਕਰਵਾ ਲਿਆ ਸੀ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੀੜਤਾ ਆਪਣੇ ਘਰ ਇਕੱਲੀ ਸੀ  ਤੇ ਕੁਲਵਿੰਦਰ ਕੌਰ (ਫਰਾਰ ਹੋਈ ਲੜਕੀ ਦੀ ਮਾਂ) ਗੁਰਚਰਨ, ਸ਼ਰਨਜੀਤ, ਸੰਨੀ ਅਤੇ ਇੱਕ ਅਣਪਛਾਤੇ ਵਿਅਕਤੀ ਨਾਲ , ਉਕਤ ਪ੍ਰੇਮ-ਵਿਆਹ ਦਾ ਬਦਲਾ ਲੈਣ ਲਈ ਉਸਦੇ ਘਰ ਆਏ ਅਤ...
ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ ‘ਵਿਅਕਤੀ ਤੋਂ ਵਿਅਕਤੀ’ ਜਾਗਰੂਕਤਾ ਮੁਹਿੰਮ ਦਾ ਆਗਾਜ਼

ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ ‘ਵਿਅਕਤੀ ਤੋਂ ਵਿਅਕਤੀ’ ਜਾਗਰੂਕਤਾ ਮੁਹਿੰਮ ਦਾ ਆਗਾਜ਼

Punjab
ਲੁਧਿਆਣਾ, 6 ਅਪ੍ਰੈਲ (000) -ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 'ਇਸ ਵਾਰ, 70 ਪਾਰ' ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ 'ਵਿਅਕਤੀ ਤੋਂ ਵਿਅਕਤੀ' ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਵਿੱਚ ਜਾਂਦੀਆਂ ਹਨ ਅਤੇ ਲੋਕਾਂ ਨੂੰ ਪੋਲਿੰਗ ਵਾਲੇ ਦਿਨ (1 ਜੂਨ, 2024 ਨੂੰ) ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰਦੀਆਂ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਨ ਲਈ ਮੌਕੇ 'ਤੇ ਹੀ ਵੋਟਰ ਰਜਿਸਟ੍ਰੇਸ਼ਨ ਵੀ ਕੀਤੀ ਜਾਂਦੀ ਹੈ। ਅੱਜ ਵੱਖ-ਵੱਖ ਟੀਮਾਂ ਵੱਲੋਂ ਮਾਡਲ ਗ੍ਰਾਮ, ਕੋਚਰ ਮਾਰਕੀਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਤ ਹੋਰ ਖੇਤਰਾਂ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਵਾਰ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟ...
ਵਰਧਮਾਨ ਸਪੈਸ਼ਲ ਸਟੀਲਜ਼ ਨੇ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ

ਵਰਧਮਾਨ ਸਪੈਸ਼ਲ ਸਟੀਲਜ਼ ਨੇ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ

Punjab
ਲੁਧਿਆਣਾ, 6 ਅਪ੍ਰੈਲ(000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਬੀਤੇ ਕੱਲ੍ਹ ਸੀ.ਐਸ.ਆਰ. ਪਹਿਲਕਦਮੀ ਰਾਹੀਂ, ਨਾਰੀ ਸ਼ਕਤੀ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ। ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਸਵੈ-ਨਿਰਭਰ ਬਣਾ ਕੇ ਸਸ਼ਕਤ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਸਹਾਰਾ ਬਣਨ ਅਤੇ ਘਰੇਲੂ ਆਮਦਨ ਵਿੱਚ ਯੋਗਦਾਨ ਪਾਉਣ ਲਈ ਇੱਕ ਸਥਾਈ ਰੋਜ਼ੀ-ਰੋਟੀ ਕਮਾਉਣ ਵਿੱਚ ਮਦਦ ਕਰਨਾ ਹੈ। ਈ-ਰਿਕਸ਼ਾ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਰੋਟੇਸ਼ਨ ਦੇ ਆਧਾਰ 'ਤੇ ਲਾਟਰੀ ਪ੍ਰਣਾਲੀ ਰਾਹੀਂ ਦਿੱਤੇ ਜਾਣਗੇ, ਜਿਸ ਨਾਲ ਉਹ ਆਸਾਨੀ ਨਾਲ ਆਪਣੀਆਂ ਵਸਤੂਆਂ ਮਾਰਕੀਟ ਵਿੱਚ ਵੇਚ ਸਕਣਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਕਾਂ, ਉਪ-ਚੇਅਰਮੈਨ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸੌਮਯਾ ਜੈਨ ਦਾ ਮਹਿਲਾ ਸਸ਼ਕਤੀਕਰਨ ਲਈ ਅਜਿਹੇ ਉੱਤਮ ਪ੍ਰੋਜੈਕਟਾਂ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਵਰਧ...
ਢੁੱਡੀਕੇ ਤੇ ਡਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਢੁੱਡੀਕੇ ਤੇ ਡਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਢੁੱਡੀਕੇ (ਮੋਗਾ) 6 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਪਿੰਡ ਢੁੱਡੀਕੇ ਅਤੇ ਡਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਆਯੋਜਿਤ ਕੀਤਾ ਗਿਆ। ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਲੋਕ ਸਭਾ ਚੋਣਾਂ 2024 ਵਿੱਚ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਾਜ਼ਰੀਨ ਨੂੰ ਬਿਨਾਂ ਕਿਸੇ ਡਰ, ਲਾਲਚ ਦੇ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਲਈ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਕਿ ਉਨ੍ਹਾਂ ਨੂੰ ਵੋਟ ਦੇ ਇਸਤੇਮਾਲ ਕਰਨ ਵਿੱਚ ਕੋਈ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ। ਉਨ੍ਹਾਂ ਇਸ ਮੌਕੇ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਗਰੂਕਤਾ ਫੈਲਾਈ। ਵੱਡੀ ਗਿਣਤੀ ਵਿੱਚ ਪਹੁੰਚੇ ਦੋਨੋਂ ਪਿੰਡਾਂ ਦੇ ਲੋਕਾਂ ਨੇ ਆਪਣੀ ਵੋਟ ਨੂੰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਪ੍ਰਣ ਲਿਆ। ਉਹਨਾ ਕਿਹਾ ਕਿ ਸਾਡਾ ਭਵਿੱਖ ਸਾਡੀ ਵੋਟ ਤੇ ਨਿਰਭਰ ਕਰਦਾ ਹੈ ਇਸ ਕਰਕੇ ਉਹਨਾਂ ਸਮੂਹ ਵੋਟਰਾਂ ਨੂੰ ਅਪ...
ਸਿਵਲ ਹਸਪਤਾਲ ਮੋਗਾ ਦੇ ਸਟਾਫ਼ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਸਿਵਲ ਹਸਪਤਾਲ ਮੋਗਾ ਦੇ ਸਟਾਫ਼ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Punjab
ਮੋਗਾ, 6 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਪ੍ਰੀਤ ਬਰਾੜ ਦੀ ਅਗਵਾਈ ਵਿੱਚ ਸਵੀਪ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਡਾ. ਸੁਖਪ੍ਰੀਤ ਬਰਾੜ ਵੱਲੋਂ  ਸਿਵਲ ਹਸਪਤਾਲ ਮੋਗਾ ਦੇ ਸਮੂਹ ਸਟਾਫ਼ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਯਕੀਨਨ ਤੌਰ ਉੱਪਰ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਲ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ ਜੇਕਰ ਵੋਟ ਫੀਸਦੀ ਵਧੇਰੇ ਹੋਵੇਗੀ ਤਾਂ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇਗਾ। ਉਨ੍ਹਾਂ ਇਸ ਮੌਕੇ ਸਮੂਹ ਸਟਾਫ਼ ਨਾਲ ਵੋ...