Shadow

Punjab

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫ਼ਿਰੋਜ਼ਪੁਰ 6 ਅਪ੍ਰੈਲ  2024. ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰ...
ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

Punjab
ਫ਼ਰੀਦਕੋਟ 06 ਅਪ੍ਰੈਲ 2024             ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਤਹਿਤ ਫਰੀਦਕੋਟ ਜਿਲੇ ਦੇ ਸਰਕਾਰੀ ਸੀਨੀਅਕ ਸੈਕੰਡਰੀ  ਸਕੂਲ ਗੋਲੇਵਾਲਾ ਵਿਖੇ  ਜਿਲ੍ਹਾ ਨੋਡਲ ਅਫਸਰ ਸਵੀਪ ਕਮ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਸ਼੍ਰੀ ਪ੍ਰਦੀਪ  ਦਿਓੜਾ, ਜਸਬੀਰ ਸਿੰਘ ਜੱਸੀ ਸਹਾਇਕ ਜਿਲ੍ਹਾ ਨੋਡਲ ਅਫਸਰ ਅਤੇ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ  ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ ਤੇ ਆਉਣ ਵਾਲੀਆਂ ਚੋਣਾਂ  2024 ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਸਲੋਗਨ ਅਬ ਕੀ ਬਾਰ 70 ਪ੍ਰਤੀਸ਼ਤ ਪਾਰ ਤਹਿਤ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸਵੇਰ ਦੀ ਸਭਾ ਵਿਚ ਵੋਟ ਦੇ ਅਧਿਕਾਰ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਨੇ ਬੜੇ ਵਧੀਆ ਸਲੋਗਨ ਲਿਖੇ ਅਤੇ ਵਧੀਆ ਸਲੋਗਲ ਲਿਖਣ ਵਾਲੇ ਬੱਚਿਆਂ ਦੀ ਸਕੂਲ ਦੇ ਸਟਾਫ ਨੇ ਹੌਸਲਾਅਫਜਾਈ ਕੀਤੀ। ਇਸ ਮੌਕੇ  ਪ੍ਰਿੰਸੀਪਲ ਰਾਜਵਿੰਦਰ ਕੌਰ  ਨੇ ਕਿਹਾ ਕਿ ਜਿੱਥੇ ਅਸੀਂ ਆਪਣੀ ਵੋਟ ਦੀ ਵਰਤੋਂ ਖੁ...
ਹਲਕਾ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲਾਧੂਕਾ ਵਿਖੇ ਲਗਾਇਆ ਗਿਆ ਵੋਟਰ ਜਾਗਰੁਕਤਾ ਕੈਂਪ

ਹਲਕਾ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲਾਧੂਕਾ ਵਿਖੇ ਲਗਾਇਆ ਗਿਆ ਵੋਟਰ ਜਾਗਰੁਕਤਾ ਕੈਂਪ

Punjab
ਫਾਜ਼ਿਲਕਾ 6 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੋਟਿੰਗ ਪੋਲ ਦੀ ਪ੍ਰਤੀਸ਼ਤਤਾ ਨੂੰ ਵੱਧ ਤੋਂ ਵੱਧ ਵਧਾਉਣ ਦੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਪਿੰਡ ਲਾਧੂਕਾ ਅਤੇ ਮੰਡੀ ਲਾਧੂਕਾ ਵਿਖੇ ਕੀਤਾ ਗਿਆ। ਇਸ ਮੌਕੇ ਟੀਮ ਦੁਆਰਾ ਸਭ ਤੋਂ ਪਹਿਲਾਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਅਤੇ ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ...
ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

Punjab
ਫ਼ਰੀਦਕੋਟ 6 ਅਪ੍ਰੈਲ,2024 ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ  ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਈ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ) , ਅਤੇ ਏ.ਆਰ.ਓਜ (ਸਬੰਧਤ ਐਸ.ਡੀ.ਐਮਜ) ਤੋਂ ਅਪਰੂਵ ਕਰਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

Punjab
ਫਾਜ਼ਿਲਕਾ 6 ਅਪ੍ਰੈਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲੇ ਵਿੱਚ ਮਤਦਾਨ ਪ੍ਰਤੀਸ਼ਤ ਨੂੰ ਵੱਧ ਤੋਂ ਵੱਧ ਕਰਨ ਦੇ ਉਦੇਸ਼ ਨਾਲ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਖ-ਵੱਖ ਪਿੰਡਾਂ ਜਿਵੇਂ ਢਾਣੀ ਹਜ਼ਾਰਾ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਵਿੱਚ ਗਏ ਅਤੇ ਇੱਥੇ ਉਨਾਂ ਨੇ ਲੋਕਾਂ ਨੂੰ ਮਿਲ ਕੇ ਉਹਨਾਂ ਨੂੰ ਵੱਧ ਚੜ ਕੇ ਲੋਕਤੰਤਰ ਦੇ ਤਿਉਹਾਰ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ 70 ਫੀਸਦੀ ਤੋਂ ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ ਇਸ ਲਈ ਸਾਰੇ ਵੋਟਰ ਵੱਧ ਚੜ ਕੇ ਚੋਣਾਂ ਵਿੱਚ ਭਾਗ ਲੈਣ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਦੌਰਾਨ ਉਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕਾਂ ਦੀ ਸੁਰੱਖਿਆ ਸਬੰਧੀ ਪੁਖਤਾ ਇ...
07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ-ਜ਼ਿਲ੍ਹਾ ਚੋਣ ਅਫਸਰ

07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ-ਜ਼ਿਲ੍ਹਾ ਚੋਣ ਅਫਸਰ

Punjab
ਫ਼ਰੀਦਕੋਟ 06 ਅਪ੍ਰੈਲ,2024 ਲੋਕਤੰਤਰ ਦੀ ਮਜ਼ਬੂਤੀ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਨਾਲ-ਨਾਲ ਅਤੇ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿੱਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਅਧੀਨ ਟੀਮ ਵੱਲੋਂ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ  07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ  01 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 04 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਤੇ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਮੱਤਦਾਨ ਕਰਕੇ ਆਪਣੀ ਮਰਜੀ ਦੇ ਲੋਕ ਨੁਮਾ...
ਸਵੀਪ ਟੀਮ ਵੱਲੋਂ ਚਲਾਈ ਗਈ ਵੋਟ ਸਿਗਨੇਚਰ ਮੁਹਿੰਮ, ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਵੱਲੋਂ ਪਾਈ ਗਈ ਆਪਣੀ ਹਿਸੇਦਾਰੀ

ਸਵੀਪ ਟੀਮ ਵੱਲੋਂ ਚਲਾਈ ਗਈ ਵੋਟ ਸਿਗਨੇਚਰ ਮੁਹਿੰਮ, ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਵੱਲੋਂ ਪਾਈ ਗਈ ਆਪਣੀ ਹਿਸੇਦਾਰੀ

Punjab
ਅਬੋਹਰ 6 ਅਪ੍ਰੈਲ ਜਿਲਾ ਚੋਣ ਅਫਸਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ 2024 ਵਿੱਚ 70 ਫੀਸਦੀ ਤੋਂ ਵੱਧ ਵੋਟ ਪੋਲ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਪ੍ਰਜੈਕਟ ਤਹਿਤ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸਰਦਾਰ ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਵੀਪ ਟੀਮ ਦੇ ਇੰਚਾਰਜ ਸਤੀਸ਼ ਮਿਗਲਾਣੀ, ਸਹਾਇਕ ਇੰਚਾਰਜ ਰਜਿੰਦਰ ਪਾਲ ਸਿੰਘ ਬਰਾੜ ਸਟੇਟ ਅਵਾਰਡੀ ਅਤੇ ਸੀਡੀਪੀਓ ਨਵਦੀਪ ਕੌਰ ਅਤੇ ਜੋਤੀ ਕੌਰ ਮੈਡਮ ਵੱਲੋਂ ਪਿੰਡਾਂ ਵਿੱਚ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਵਿਖੇ ਸਵੀਪ ਟੀਮ ਬੋਲੋ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਸਾਨੂੰ ਸਾਡੇ ਹਕ ਦੀ ਵਰਤੋਂ ਹਰ ਹੀਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੁਣਨ ਵਿਚ ਸਾਡੀ ਵੋਟ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਵਰਤ...
ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਜਸਪ੍ਰੀਤ ਸਿੰਘ

ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 5 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਅਲਕੋਹਲ ਨਾਲ ਸਬੰਧਤ ਇਡਸਟਰੀਜ਼, ਇਥਨੋਲ ਯੂਨਿਟਾਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਅੱਜ ਇੱਥੇ ਬੀਸੀਐਲ ਇੰਡਸਟਰੀਜ਼ (ਲਿਮਟਿਡ) ਸੰਗਤ ਕਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਇੰਡਸਟਰੀਜ਼ ਦੇ ਇਥਨੋਲ ਯੂਨਿਟ, ਬੋਟਲਿੰਗ ਪਲਾਂਟ, ਵੇਅਰਹਾਊਸ, ਸੀਸੀਟੀਵੀ ਕੈਮਰੇ, ਰਾਅਮਟੀਰੀਅਲ ਅਤੇ ਹੋਲੋਗ੍ਰਾਮ ਆਦਿ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।         ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਬੀਸੀਐਲ ਇੰਡਸਟਰੀਜ਼ ਦੇ ਇਥਨੋਲ ਯੂਨਿਟ ਵਿੱਚ ਮੌਜੂਦ ਇਥਨੋਲ ਨਾਲ ਭਰੇ ਜਾ ਰਹੇ ਟੈਂਕਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵੱਲੋਂ ਵੇਅਰਹਾਊਸ ਦੇ ਸਟਾਕ ਦਾ ਵੀ ਨਿਰੀਖਣ ਕੀਤਾ, ਜੋ ਨਿੱਲ ਪਾਇਆ ਗਿਆ। ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਪਰੈਲ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਪੰਜੀਕਰਣ ਕਰਵਾਉਣ ਅਤੇ ਮਤਦਾਨ ਵਾਲੇ ਦਿਨ 01 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦੇ ਭੁਗਤਾਨ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ-ਵੱਖ ਵੋਟਰ ਆਈਕਨ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ’ਚ ਹਰਜੀਤ ਸਿੰਘ, ਜੂਨੀਅਰ ਵਰਲਡ ਕੱਪ ਹਾਕੀ ਜੇਤੂ ਟੀਮ ਦੇ ਕਪਤਾਨ, ਉੱਘੀ ਫਿਲਮ ਅਦਾਕਾਰਾ, ਰਾਜ ਧਾਲੀਵਾਲ, ਪਦਮ ਸ੍ਰੀ ਪ੍ਰੇਮ ਸਿੰਘ, ਦਿਵਿਆਂਗਜਨ ਲੋਕਾਂ ਨੂੰ ਸਮਰਪਿਤ ਸ਼ਖਸੀਅਤ ਪੂਨਮ ਲਾਲ ਅਤੇ ਰਾਜ ਆਈਕਨ ਸੁਮੇਧਾ ਤਿਆਗੀ ਜੋ ਕਿ ਮੋਹਾਲੀ ਜ਼ਿਲੇ੍ਹ ਨਾਲ ਸਬੰਧਤ ਹਨ, ਇਨ੍ਹਾਂ ਆਈਕਨਜ਼ ’ਚ ਸ਼ਾਮਿਲ ਹਨ। ਇਨ੍ਹਾਂ ਨਵ-ਨਿਯੁੱਕਤ ਜ਼ਿਲ੍ਹਾ ਚੋਣ ਆਈਕਨਜ਼ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਖਿਆ ਕਿ ਚੋਣ ਆਈਕਨਜ਼ ਦੀ ਸਖਸ਼ੀਅਤ ਦਾ ਆਮ ਮਤਦਾਤਾਵਾਂ ’ਤੇ ਸੁਖਦ ਪ੍ਰ...
ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ

ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਪਰੈਲ, 2024: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪ੍ਰਬੰਧਨ ਲਈ ਸਮੂਹ ਐਸ ਡੀ ਐਮਜ਼, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਉਪ ਰਜਿਸਟਾਰ ਸਹਿਕਾਰੀ ਸਭਾਵਾਂ ਅਤੇ ਸਬੰਧਤ ਕਲੱਸਟਰ/ ਨੋਡਲ ਅਫਸਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਅਤੇ ਪਰਾਲੀ/ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੂਰਨ ਰੋਕਥਾਮ ਲਈ ਮਹੀਨਾਵਾਰ ਗਤੀਵਿਧੀਆਂ ਲਈ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸੇ ਲੜੀ ਅਧੀਨ ਮਹੀਨਾ ਅਪਰੈਲ-2024 ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਪਿੰਡਾਂ ਵਿੱਚ ਕਿਸਾਨਾਂ/ ਗਰੁੱਪਾਂ/ ਸਹਿਕਾਰੀ ਸਭਾਵਾਂ ਪਾਸ ਮੌਜੂਦ ਮਸ਼ੀਨਰੀ ਦੀ ਸ਼ਨਾਖ਼ਤ/ਤਸਦੀਕ ਕੀਤੀ ਜਾਵੇਗੀ ਅਤੇ ਲੋੜਵੰਦ ਕਿਸਾਨਾਂ ਨੂੰ ਸਾਉਣੀ-2024 ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਇਹ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਸਮੂਹ ਉਪ ਮੰਡਲ ਮੈਜਿਸਟ੍ਰੇਟਸ ਦੁਆਰਾ ਵੱਖ-ਵੱਖ ਵਿਭਾਗਾਂ ਤੋਂ...