Shadow

Punjab

ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਨੇ ਜ਼ਿਲ੍ਹਾ ਤੇ ਸਬ-ਡਵੀਜ਼ਨ ਅਦਾਲਤਾਂ ਦਾ ਲਿਆ ਜਾਇਜ਼ਾ

ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਨੇ ਜ਼ਿਲ੍ਹਾ ਤੇ ਸਬ-ਡਵੀਜ਼ਨ ਅਦਾਲਤਾਂ ਦਾ ਲਿਆ ਜਾਇਜ਼ਾ

Punjab
ਮਾਨਸਾ, 05 ਅਪ੍ਰੈਲ : ਜ਼ਿਲ੍ਹਾ ਅਦਾਲਤ ਮਾਨਸਾ ਅਤੇ ਸਬ-ਡਵੀਜ਼ਨ ਅਦਾਲਤ ਬੁਢਲਾਡਾ ਵਿਖੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਅੱਜ ਮਾਨਯੋਗ ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਨਿਰੀਖੱਣ ਕੀਤਾ ਗਿਆ। ਆਪਣੇ ਅੱਜ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਮਾਨਸਾ ਅਤੇ ਬੁਢਲਾਡਾ ਦੀਆਂ ਅਦਾਲਤਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਮਾਨਸਾ ਅਤੇ ਬੁਢਲਾਡਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।...
ਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਪਾਬੰਦੀ

ਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਪਾਬੰਦੀ

Punjab
ਮਾਨਸਾ, 05 ਅਪ੍ਰੈਲ : ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਜ਼ਿਲਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡ ਦਿੱਤਾ ਜਾਂਦਾ ਹੈ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਨਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਮਾਨਸਾ ਵਿੱਚ ਸੜਕਾਂ, ਗਲੀਆਂ ਅਤੇ ਰ...
ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

Punjab
ਮਾਨਸਾ, 05 ਅਪ੍ਰੈਲ : ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲਾ ਕਚਹਿਰੀ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।...
ਜ਼ਿਲ੍ਹਾ ਚੋਣ ਅਫਸਰ ਵੱਲੋਂ ਚੋਣ ਅਮਲ ਦੌਰਾਨ ਨਸ਼ਿਆਂ ਅਤੇ ਗੈਰ ਕਾਨੂੰਨੀ ਸਰਾਬ ਆਦਿ ਦੇ ਵਰਤਾਰੇ ਨੂੰ ਰੋਕਣ ਲਈ ਪੁਲਿਸ ਤੇ ਐਕਸਾਇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਚੋਣ ਅਮਲ ਦੌਰਾਨ ਨਸ਼ਿਆਂ ਅਤੇ ਗੈਰ ਕਾਨੂੰਨੀ ਸਰਾਬ ਆਦਿ ਦੇ ਵਰਤਾਰੇ ਨੂੰ ਰੋਕਣ ਲਈ ਪੁਲਿਸ ਤੇ ਐਕਸਾਇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Punjab
ਫਿਰੋਜ਼ਪੁਰ 5 ਅਪ੍ਰੈਲ 2024....                              ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਦੌਰਾਨ ਨਸ਼ਿਆਂ ਅਤੇ ਗੈਰ ਕਾਨੂੰਨੀ ਸਰਾਬ ਆਦਿ ਦੇ ਵਰਤਾਰੇ ਨੂੰ ਰੋਕਣ ਲਈ ਪੁਲਿਸ ਤੇ ਐਕਸਾਇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਐੱਸ.ਪੀ.ਡੀ. ਸ੍ਰੀ ਰਣਧੀਰ ਕੁਮਾਰ ਅਤੇ ਈ.ਟੀ.ਓ ਸ੍ਰੀ. ਰਜਨੀਸ਼ ਬੱਤਰਾ ਅਤੇ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।           ਇਸ ਮੌਕੇ ਜ਼ਿਲਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਨੇ ਸਰਾਬ ਦੀ ਅੰਤਰਰਾਜ਼ੀ ਸਮਗਲਿੰਗ ਨੂੰ ਰੋਕਣ, ਗਵਾਂਢੀ ਜ਼ਿਲ੍ਹਿਆਂ ਦੀਆਂ ਹੱਦਾਂ ਤੇ ਪੁਲਿਸ ਨਾਕੇ, ਅੰਤਰਰਾਸ਼ਟਰੀ ਸਰਹੱਦ ਤੇ ਨਸ਼ਿਆਂ ਨੂੰ ਰੋਕਣ ਲਈ ਹੋਰ ਚੌਕਸੀ ਵਧਾਉਣ, ਐਕਸਾਈਜ਼ ਵਿਭਾਗ ਅਧੀਨ ਸਰਾਬ ਦੇ ਠੇਕਿਆਂ, ਸਟੋਰਾਂ ਦੀ ਨਿਯਮਿਤ ਚੈਕਿੰਗ, ਗੈਰ ਕਾਨੂੰਨੀ ਸਰਾਬ ਅਤੇ ਲਾਹਣ ਸਬੰਧੀ ਰੁਟੀਨ ਚੈਕਿੰਗ, ਸਰਾਬ ਦੀ ਗੈਰ ਕਾਨੂੰਨੀ ਢੋਆ ਢੁਆਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਦੇਸ਼ ...
ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

Punjab
ਬਠਿੰਡਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਵਿਸਾਖੀ ਮੇਲੇ ਦੀਆ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।         ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ  ਐਨਡੀਆਰਐਫ਼ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਗੋਤਾਖ਼ੋਰ ਟੀਮਾਂ ਦਾ ਢੁਕਵੇਂ ਸਥਾਨਾਂ ਤੇ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਪੀ.ਆਰ.ਟੀ.ਸੀ ਬਠਿੰਡਾ ਡੀਪੂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇ...
ਅਗਲੀ ਲੋਕ ਅਦਾਲਤ 11 ਮਈ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ

ਅਗਲੀ ਲੋਕ ਅਦਾਲਤ 11 ਮਈ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ

Punjab
ਫਾਜ਼ਿਲਕਾ 5 ਅਪ੍ਰੈਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਫਾਜ਼ਿਲਕਾ ਡਾ ਪ੍ਰਗਿਆ ਜੈਨ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 11 ਮਈ 2024  ਨੂੰ ਲੱਗ ਰਹੀ ਹੈ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨ...
ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

Punjab
ਅੰਮ੍ਰਿਤਸਰ 5 ਅਪ੍ਰੈਲ 2024:---ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗੁਆਈ ਹੇਠ ਜੰਡਿਆਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਛਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ, ਸਰਕਾਰੀ ਆਈ ਟੀ ਆਈ ( ਇਸਤਰੀਆਂ) ਬੰਡਾਲਾ, ਸ਼ਹੀਦ ਅਜਮੇਰ ਸਿੰਘ ਸ ਸ ਸ ਸਕੂਲ ਮੱਲੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ, ਸਰਕਾਰੀ ਹਾਈ ਸਕੂਲ ਮੱਖਣਵਿੰਡੀ, ਸਰਕਾਰੀ ਹਾਈ ਸਕੂਲ ਬੁੱਟਰ ਧਰਦਿਉ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ, ਸਰਕਾਰੀ ਐਲੀਮੈਂਟਰੀ/ਹਾਈ ਸਕੂਲ ਦੇਵੀਦਾਸਪੁਰਾ ਵਿੱਖੇ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਕੱਢੀਆਂ ਗਈਆਂ। ਇਸ ਰੈਲੀ ਵਿੱਚ ਸ਼ਾਮਿਲ ਅਧਿਆਪਕਾਂ ਅਤੇ ਵਿਦਆਰਥੀਆਂ ਨੇ ਆਪਣੇ ਸਾਈਕਲਾਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਹ ਸਾਈਕ...
ਬੂਥ ਪੱਧਰੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ 6 ਤੋਂ 12 ਅਪ੍ਰੈਲ ਤੱਕ— ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ

ਬੂਥ ਪੱਧਰੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ 6 ਤੋਂ 12 ਅਪ੍ਰੈਲ ਤੱਕ— ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 5 ਅਪ੍ਰੈਲ 2024-- ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ਤੇ ਤੁਰੰਤ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ 6 ਤੋਂ 12 ਅਪ੍ਰੈਲ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਆਪਣੇ-ਆਪਣੇ ਬੂਥ ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ ਅਤੇ  ਬੂਥ ਲੈਵਲ ਅਵੇਰਨੈਸ ਗਰੁੱਪ ਦੇ ਮੈਂਬਰ ਨੁੱਕੜ ਨਾਟਕ,ਸੈਮੀਨਾਰ,ਪੇਟਿੰਗ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਕੇ ਆਮ ਲੋਕਾਂ ਨੂੰ ਵੋਟਾਂ ਬਾਰੇ ਅਹਿਮ ਜਾਣਕਾਰੀ ਦੇਣਗੇ।ਉਹਨਾਂ ਕਿਹਾ ਕਿ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕਰਨ ਦਾ ਮੁੱਖ ਮਕਸਦ ਅਗਾਮੀ ਵੋਟਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਂਦੇ ਹੋਏ ਵੋਟ ਪ੍ਰਤੀਸ਼ਤ ਵਿੱਚ ਵਾਧਾ ਕਰਨਾ ਹੈ।ਸ੍ਰੀ ਨਿਕਾਸ ਕੁਮਾਰ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਲਜਾਂ ਦੇ  ਇਲੈਕਟੋਰਲ ਲਿਟਰੇਸੀ ਕੱਲਬਾਂ ਦੇ ਨੋਡਲ ਅਫਸਰਾਂ, ਕੈਂਪਸ ਅੰਬੈਸਡਰਾਂ, ਮਹਿਲਾ ਕੈਂਪਸ ਅੰਬੈਸਡਰਾਂ ਅਤੇ ਵਿਧਾਨਸਭਾ ਹਲਕਾ ਪੱਧਰ ਦੇ ...
‘ਮੇਰਾ ਪਹਿਲਾ ਵੋਟ ਆਪਣੇ ਦੇਸ਼ ਲਈ ’ ਵਿਸ਼ੇ ਤੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

‘ਮੇਰਾ ਪਹਿਲਾ ਵੋਟ ਆਪਣੇ ਦੇਸ਼ ਲਈ ’ ਵਿਸ਼ੇ ਤੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

Punjab
ਬਠਿੰਡਾ, 5 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਰਾਜਿੰਦਰਾ ਕਾਲਜ ਵਿਖੇ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਕਾਲਜ ਚੋਣ ਨੋਡਲ ਅਫ਼ਸਰ ਪ੍ਰੋ. ਬਲਜਿੰਦਰ ਸਿੰਘ ਦੁਆਰਾ ‘ਮੇਰਾ ਪਹਿਲਾ ਵੋਟ ਆਪਣੇ ਦੇਸ਼ ਲਈ ’ ਵਿਸ਼ੇ ਤੇ ਆਧਾਰਿਤ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।           ਇਸ ਵੋਟਰ ਜਾਗਰੂਕਤਾ ਸੈਮੀਨਾਰ ਦੌਰਾਨ ਸਹਾਇਕ ਜਿਲ੍ਹਾ ਨੋਡਲ ਅਫ਼ਸਰ (SVEEP) ਸ਼੍ਰੀ ਸ਼ੁਰੇਸ ਗੌਰ ਅਤੇ ਸਥਾਨਕ ਜਿਲ੍ਹਾ ਸਵੀਪ (SVEEP) ਟੀਮ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ, ਉਨ੍ਹਾਂ ਨੂੰ ਚੋਣ ਕਮਿਸ਼ਨ ਨਾਲ ਸਬੰਧਤ ਐਪਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਦੌਰਾਨ ਚੋਣ ਦਫ਼ਤਰ ਵੱਲੋਂ ਕਾਲਜ ਵਿਖੇ ਨਵੀਂਆਂ ਵੋਟਾਂ ਬਣਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਲਗਭਗ 33 ਵਿਦਿਆਰਥੀਆਂ ਨੇ ਨਵੀਆਂ ਵੋਟਾਂ ਬਣਵਾਈਆਂ। ਇਸ ਮੌਕੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ...
ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਣਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਣਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

Punjab
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ । ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਿਹਾਜ਼ ਨਾਲ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਸਰਟੀਫਾਈ ਕਰਾਉਣਾ ਲਾਜ਼ਮੀ ਹੈ। ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤ...