ਚੋਣ ਪ੍ਰਬੰਧਾਂ ਵਿੱਚ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਡਾ ਸੇਨੂ ਦੁੱਗਲ
ਫਾਜ਼ਿਲਕਾ 5 ਅਪ੍ਰੈਲ
ਲੋਕ ਸਭਾ ਆਮ ਚੋਣਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਜ਼ਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਚੋਣ ਤਿਆਰੀਆਂ ਵਿੱਚ ਕੋਈ ਵੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨਾਂ ਨੇ ਸਾਰੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਟੀਚੇ ਅਨੁਸਾਰ ਆਪਣੇ ਚੋਣ ਪ੍ਰਬੰਧਾਂ ਨੂੰ ਸਮੇਂ ਸਿਰਫ ਪੂਰਾ ਕਰਨ। ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਕੋਲੋਂ 50 ਹਜਾਰ ਤੋਂ ਵੱਧ ਦੀ ਨਗਦੀ ਬਰਾਮਦ ਹੁੰਦੀ ਹੈ ਅਤੇ ਸੰਬੰਧਿਤ ਵਿਅਕਤੀ ਇਸ ਸਬੰਧੀ ਮਾਲਕੀ ਦੇ ਪੁਖਤਾ ਸਬੂਤ ਪੇਸ਼ ਨਹੀਂ ਕਰ ਪਾਉਂਦਾ ਤਾਂ ਅਜਿਹੀ ਨਗਦੀ ਜਬਤ ਕੀਤੀ ਜਾ ਸਕਦੀ ਹੈ। 10 ਲੱਖ ਤੋਂ ਵੱਧ ਨਗਦੀ ਜਬਤ ਹੋਣ ਤੇ ਇਹ ਕੇਸ ਇਨਕਮ ਟੈਕਸ ਵਿਭਾਗ ਨੂੰ ਭੇਜਿਆ ਜਾਵੇਗਾ।
ਉਹਨਾਂ ਨੇ ਸਾਰੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਸਖਤੀ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਚੋਣਾਂ ਵਿੱਚ ਧਨ ਬਲ ਅ...








