Shadow

Punjab

ਗਰਮ ਹਵਾਵਾਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ / ਪਸ਼ੂਆਂ /ਫਸਲਾਂ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ

ਗਰਮ ਹਵਾਵਾਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ / ਪਸ਼ੂਆਂ /ਫਸਲਾਂ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ

Punjab
ਫਾਜ਼ਿਲਕਾ, 4 ਅਪ੍ਰੈਲ ਗਰਮੀਆਂ ਦੇ ਸੀਜ਼ਨ ਦੇ ਮਦੇਨਜਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਜ਼ਿਆਦਾ ਵਧਣ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਲੋਕ ਹਿੱਤ ਵਿੱਚ ਵੱਖ-ਵੱਖ ਸਾਵਧਾਨੀਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਦੇ ਮਾੜੇ ਪ੍ਰਭਾਵ ਤੋਂ ਆਮ ਲੋਕਾਂ/ਪਸ਼ੂਆਂ/ਫਸਲਾਂ ਨੂੰ ਬਚਾਉਣ ਲਈ ਅਗਾਉ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦੇ ਦਿਨਾਂ ਦੌਰਾਨ ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕੀ ਜਿੰਨਾ ਸੰਭਵ ਹੋ ਸਕੇ, ਵੱਧ ਤੋਂ ਵੱਧ ਪਾਣੀ ਪੀਤਾ ਜਾਵੇ ਭਾਵੇਂ ਕਿ ਪਿਆਸ ਨਾ ਵੀ ਹੋਵੇ। ਹਲਕੇ ਭਾਰ ਵਾਲੇ, ਹਲਕੇ ਰੰਗ ਦੇ ਢਿੱਲੇ ਅਤੇ ਸੂਤੀ ਕੱਪੜੇ ਪਹਿਣੇ ਜਾਣ ਅਤੇ ਸੁਰੱਖਿਆ ਲਈ ਚਸ਼ਮੇ ਦੀ ਵਰਤੋਂ ਕੀਤੀ ਜਾਵੇ। ਜੇਕਰ ਤੁਸੀਂ ਬਾਹਰ ਕੰਮ ਤੇ ਜਾ ਰਹੇ ਹੋ ਤਾਂ ਟੋਪੀ/ਛਤਰੀ/ਬੂਟਾ / ਚੱਪਲਾਂ ਦੀ ਵਰਤੋਂ ਕਰੋ। ਮਾਹਰਾਂ ਅਨੁਸਾਰ ਜਦੋਂ ਬਾਹਰ ਤਾਪਮਾਨ ਜ਼ਿਆਦਾ ਹੋਵੇ ਤਾਂ ਸਖਤ ਗਤੀਵਿਧੀਆਂ ਤੋਂ ਬਚਣ ਅਤੇ ਦੁਪਹਿਰ 12 ਤੋਂ 3 ਤੱਕ ਬਾਹਰ ਕੰਮ ਕਰ...
ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੇ  ਜ਼ਰੂਰੀ ਨੁਕਤੇ – ਮੁੱਖ ਖੇਤੀਬਾੜੀ ਅਫ਼ਸਰ

ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੇ ਜ਼ਰੂਰੀ ਨੁਕਤੇ – ਮੁੱਖ ਖੇਤੀਬਾੜੀ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ 4 ਅਪ੍ਰੈਲ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ, ਮਿਲੀਬੱਗ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਵੱਖ-2 ਵਿਭਾਗਾਂ ਦੇ ਸਹਿਯੋਗ ਨਾਲ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸ਼ੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ਤੇ ਹਮਲਾ ਕਰ ਦਿੰਦੀ ਹੈ। ਸੋ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ ਬਹੁਤ ਜਰ...
ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

Punjab
ਮੋਗਾ, 4 ਅਪ੍ਰੈਲ - ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ, ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ (ਆਈ) ਮੋਗਾ ਦੀ ਦੇਖ-ਰੇਖ ਹੇਠ ਅਤੇ ਪੀ.ਪੀ.ਐਸ ਡੀ.ਐਸ.ਪੀ (ਡੀ) ਹਰਿੰਦਰ ਸਿੰਘ ਸੀ.ਆਈ.ਏ. ਮੋਗਾ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨਤੀਜੇ ਵਜੋਂ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 58 ਮਿਤੀ 01/04/2024 U/S 307, 387, 120ਬੀ ਆਈ.ਪੀ.ਸੀ. ਅਤੇ 25-54-59 ਆਰਮਜ਼ ਐਕਟ ਦਰਜ ਕ...
ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਗੁਰੂਸਰ ਜੋਧਾ ਅਤੇ ਪੰਨੀਵਾਲਾ ਫੱਤਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਕਰਵਾਈਆਂ ਗਈਆਂ  ਸਵੀਪ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਗੁਰੂਸਰ ਜੋਧਾ ਅਤੇ ਪੰਨੀਵਾਲਾ ਫੱਤਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

Punjab
ਮਲੋਟ  /ਸ੍ਰੀ ਮੁਕਤਸਰ ਸਾਹਿਬ 4 ਅਪ੍ਰੈਲ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਸਹਾਇਕ ਰਿਟਰਨਿੰਗ ਅਫਸਰ ਲੰਬੀ ਡਾ. ਨਯਨ ਲੰਬੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਲੋਕ ਸਭਾ ਚੋਣਾਂ 2024 ਸਬੰਧੀ ਵਿਧਾਨ ਸਭਾ ਹਲਕਾ ਲੰਬੀ ਵਿਚ ਨਾਗਰਿਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਡਾ. ਸੰਜੀਵ ਕੁਮਾਰ ਏ.ਈ.ਆਰ.ਓ ਦੀ ਅਗਵਾਈ ਵਿੱਚ ਪਿੰਡਾ ਤੱਪਾ ਖੇੜਾ ਵਿਖੇ ਅਤੇ ਪਿੰਡ ਪੰਨੀਵਾਲਾ ਫੱਤਾ ਵਿਖੇ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਗੁਰਮੀਤ ਸਿੰਘ ਸਵੀਪ ਨੋਡਲ ਅਫਸਰ, ਹਰਵਿੰਦਰ ਸਿੰਘ ਸਹਾਇਕ ਨੋਡਲ ਅਫਸਰ, ਕੁਲਦੀਪ ਕੌਰ ਬੀ.ਐਲ.ਓ,ਜਸਮੀਤਪਾਲ ਸਿੰਘ ਬੀ.ਐਲ.ਓ, ਸਚਿਨ ਸੇਤੀਆ, ਜਸਵਿੰਦਰ ਸਿੰਘ ਬੀ.ਐਲ.ਓ ਵਲੋਂ ਵੀ ਪਿੰਡਾਂ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਦੌਰਾਨ ਵੋਟਰ  ਬਿਨ੍ਹਾਂ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤਮਾਲ ਕਰਕੇ ਲੋਕਤੰਤਰ  ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ। ਲੋਕ ਸਭਾ ਚੋਣਾਂ ਲਈ  ਨੌਜਵਾਨ ਵਰਗ ਅਤੇ ਬਾਲਗ  ਆਪਣੀ ਵੋਟ ਬਣਾਉਣ, ਵੋਟ ਦੀ ਮ...
ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

Punjab
ਮਾਨਸਾ, 04 ਅਪ੍ਰੈਲ :           ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।           ਉਨ੍ਹਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱ...
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਨੂੰ ਕੀਤਾ ਜਾਵੇ ਨਸ਼ਟ

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਨੂੰ ਕੀਤਾ ਜਾਵੇ ਨਸ਼ਟ

Punjab
ਬਠਿੰਡਾ, 4 ਅਪ੍ਰੈਲ - ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਉਣੀ 2024 ਦੌਰਾਨ ਨਰਮੇ ਦੀ ਫਸਲ ਨੂੰ ਪ੍ਰਫੁਲਿਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਬਠਿੰਡਾ ਦੀਆਂ ਗਠਿਤ ਟੀਮਾਂ ਵੱਲੋ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ, ਡਾ. ਸਰਬਜੀਤ ਸਿੰਘ, ਡਾ. ਜਸਵਿੰਦਰ ਕੁਮਾਰ ਅਤੇ ਡਾ. ਅਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਵੱਲੋ ਪਿੰਡ ਜੀਦਾ, ਹਰਰਾਏਪੁਰ, ਭੋਖੜਾ ਅਤੇ ਗਿੱਲ ਪੱਤੀ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲ ਕੇ ਛਿਟੀਆਂ ਦੇ ਢੇਰਾਂ ਨੂੰ ਨਸ਼ਟ ਕਰਨ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਉਣ ਲਈ ਛਿਟੀਆਂ ਦੇ ਢੇਰਾਂ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ। ਨਰਮੇ ਦੀਆਂ ਛਿਟੀਆਂ ਦੇ ਢੇਰਾਂ ਵਿੱਚ ਅਣਖਿੜੇ ਟੀਡਿਆਂ ਅਤੇ ਸਿੱਕਰੀਆਂ ਨੂੰ ਝਾੜਿਆ ਜਾਵੇ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕੀਤਾ ਜਾਵੇ ਕਿਉਕਿ ਗੁਲਾਬੀ...
ਭੀਖ ਮੰਗਣ ਵਾਲੇ, ਗੁੰਮ ਹੋਏ ਜਾਂ ਲਾਵਾਰਿਸ ਬੱਚਿਆਂ ਦੇ ਮਿਲਣ ’ਤੇ ਬਾਲ ਭਲਾਈ ਕਮੇਟੀ ਅਤੇ ਸਬੰਧਤ ਥਾਣੇ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

ਭੀਖ ਮੰਗਣ ਵਾਲੇ, ਗੁੰਮ ਹੋਏ ਜਾਂ ਲਾਵਾਰਿਸ ਬੱਚਿਆਂ ਦੇ ਮਿਲਣ ’ਤੇ ਬਾਲ ਭਲਾਈ ਕਮੇਟੀ ਅਤੇ ਸਬੰਧਤ ਥਾਣੇ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

Punjab
ਮਾਨਸਾ, 04 ਅਪ੍ਰੈਲ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਊਂਸਲਰ ਰਾਜਿੰਦਰ ਕੁਮਾਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੁਢਲਾਡਾ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖ਼ਤ ਲਈ ਚੈਕਿੰਗ ਕੀਤੀ ਗਈ। ਉਨ੍ਹਾਂ ਜਨਤਕ ਥਾਵਾਂ ’ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਸਭ ਦਾ ਜਾਣੂ ਹੋਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ, ਗੁੰਮ ਹੋਏ ਜਾਂ ਲਾਵਾਰਿਸ ਬੱਚਿਆਂ ਦੇ ਮਿਲਣ ’ਤੇ ਸੂਚਨਾ, ਬਾਲ ਭਲਾਈ ਕਮੇਟੀ ਅਤੇ ਸਬੰਧਤ ਥਾਣੇ ਨੂੰ ਦੇਣੀ ਚਾਹੀਦੀ ਹੈ। ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣਾ ਅਤੇ ਬੱਚਿਆਂ ਨਾਲ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ, ਬਾਲ ਭਲਾਈ ਕਮੇਟੀ  ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਿਖੇ ਸੂਚਨਾ...
ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਜਮਾਂ ਹੋਏ 5305 ਹਥਿਆਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਜਮਾਂ ਹੋਏ 5305 ਹਥਿਆਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 4 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਪ੍ਰਕ੍ਰਿਆ ਅਮਨ ਅਮਾਨ ਨਾਲ ਪੂਰੀ ਹੋਵੇ ਇਸ ਲਈ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮਾਂ ਕਰਵਾਉਣ ਦੀ ਪ੍ਰਕ੍ਰਿਆ ਜਾਰੀ ਹੈ ਅਤੇ ਹੁਣ ਤੱਕ 5305 ਹਥਿਆਰ ਜਮਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ ਕੁਮਾਰ ਪੋਪਲੀ ਪੀਪੀਐਸ ਨੇ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਕਿਸੇ ਦੀ ਕੋਈ ਵਿਸੇਸ ਜਰੂਰਤ ਹੈ ਉਥੇ ਜ਼ਿਲ੍ਹਾ ਪੱਧਰ ਤੇ ਗਠਿਤ ਸਕਰੀਨਿੰਗ ਕਮੇਟੀ ਵੱਲੋਂ ਸਮੀਖਿਆ ਕਰਕੇ ਹਥਿਆਰ ਜਮਾਂ ਕਰਵਾਉਣ ਜਾਂ ਨਾ ਕਰਵਾਉਣ ਬਾਬਤ ਨਿਰਣਾ ਲਿਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਲਾਈਸੈਂਸੀ ਹਥਿਆਰ ਹਨ। ਉਨ੍ਹਾਂ ਨੇ...
ਫੂਡ ਵਿਕਰੇਤਾਵਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਵਾਉਣ ਲਈ ਭੀਖੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਫੂਡ ਵਿਕਰੇਤਾਵਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਵਾਉਣ ਲਈ ਭੀਖੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

Punjab
ਮਾਨਸਾ,  04 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਵੱਲੋਂ ਸ਼ਿਵ ਮੰਦਿਰ ਭੀਖੀ ਵਿਖੇ ਹਰ ਤਰ੍ਹਾਂ ਦੇ ਫੂਡ ਵਿਕਰੇਤਾਵਾਂ ਨੂੰ ਰਜਿਸਟ੍ਰੇਸ਼ਨ/ਲਾਇਸੰਸ ਬਣਵਾਉਣ ਲਈ ਜਾਗਰੂਕ ਕਰਨ ਹਿਤ ਕੈਂਪ ਲਗਾਇਆ ਗਿਆ, ਜਿੱਥੇ 100 ਦੇ ਕਰੀਬ ਫੂਡ ਵਿਕਰੇਤਾਵਾਂ ਨੇ ਭਾਗ ਲਿਆ, ਜਿੰਨ੍ਹਾਂ ਦੀ ਰਜਿਟ੍ਰੇਸ਼ਨ ਅਤੇ ਲਾਇਸੰਸ ਲਈ ਆਨਲਾਈਨ ਅਪਲਾਈ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਖ਼ੁਰਾਕ ਸੁਰੱਖਿਆ ਤੇ ਮਿਆਰ ਐਕਟ 2006 ਦੇ ਤਹਿਤ ਹਰ ਫੂਡ ਵਿਕਰੇਤਾ, ਕਰਿਆਨਾ ਵਾਲੇ, ਦੋਧੀ, ਹਲਵਾਈ, ਡੇਅਰੀ ਮਾਲਕ, ਰੇੜ੍ਹੀ ਵਾਲੇ ਨੂੰ ਰਜਿਸਟ੍ਰੇਸ਼ਨ ਲਾਇਸੰਸ ਲੈਣਾ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਫੂਡ ਵਿਕਰੇਤਾ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਖਾਣ ਪੀਣ ਦੀ ਵਸਤੂ ਖਰੀਦਣ ਸਮੇਂ ਵਾਚ ਲਿਆ ਜਾਵੇ ਕਿ ਵਸਤੂ ਫੂਡ ਸੇਫਟੀ ਐਕਟ ਤਹਿਤ ਸਹੀ ਹੈ ਅਤੇ ਵਸਤੂ ਦੀ ਮਿਆਦ ਵੀ ਵੇਖ ਲਈ ਜਾਵੇ। ਇਸ ਤੋਂ ਇਲਾਵਾ ਖੁੱਲ੍ਹੀਆਂ ਖਾਣ ਪੀਣ ਵਾਲੀਆਂ ਵਸਤਾਂ,...
ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ

Punjab
ਮਾਨਸਾ, 04 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਮਾਤਾ ਗੁਰਦੇਵ ਕੌਰ ਐਜੂਕੇਸ਼ਨ ਕਾਲਜ ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ, ਸਵੀਪ ਆਈਕਨ ਊਧਮ ਸਿੰਘ, ਰਿਟਾਇਰਡ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ ਅਤੇ ਸੰਜੀਵ ਕੁਮਾਰ ਪੀ.ਡਬਲਯੂ.ਡੀ. ਆਈਕਨ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਂਦਿਆਂ ਮਤਦਾਨ ਵਿਚ 100 ਫ਼ੀਸਦੀ ਭਾਗੀਦਾਰੀ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਬੜੀ ਅਹਿਮ ਮਹੱਤਤਾ ਹੈ। ਵੋਟ ਦੇ ਮਹੱਤਵ ਨੂੰ ਸਮਝ ਕੇ ਸਾਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਜ਼ਾਤ, ਭਾਸ਼ਾ ਧਰਮ ਤੋਂ ਉੱਪਰ ਉੱਠ ਕੇ ਮਤਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵੋਟਰਾਂ ਦੀ ਵੋਟਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਸਾਨੂੰ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿਚ ਪਹਿ...