ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਪ੍ਰੈਲ:
ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਬਾਅਦ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ( ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕੱਚਾ ਦਾਣਾ ਕੱਟਣ ‘ਤੇ ਰੋਕ ਲਾਉਣ ਲਈ, ਜ਼ਿਲ੍ਹੇ ਵਿੱਚ ਸ਼ਾਮ ਦੇ 7 ਵਜੇ ਤੋਂ ਸਵੇਰ ਦੇ 9 ਵਜੇ ਤੱਕ ਕੰਬਾਈਨਾਂ ਨਾਲ ਕਟਾਈ ਕਰਨ ‘ਤੇ ਰੋਕ ਲਗਾਉਣ ਦੇ ਹੁਕਮਾਂ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ‘ਤੇ ਪਾਬੰਦੀ ਸਬੰਧੀ ਵੀ ਜਾਣਕਾਰੀ ਦਿੱਤੀ।
ਡਾ...








