Shadow

Punjab

ਪਿੰਕ ਬੂਥ ਅਤੇ ਦਿਵਿਆਂਗ ਬੂਥਾਂ ਦੀ ਤਰਜ਼ ਤੇ ਪਹਿਲੀ ਵਾਰ ‘ਯੂਥ ਮੈਨੇਜਡ ਬੂਥ’ (ਨੌਜੁਆਨ ਸਟਾਫ਼ ਵੱਲੋਂ ਸੰਚਾਲਿਤ ਬੂਥ) ਬਣਾਏ ਜਾਣਗੇ: ਡੀ ਸੀ ਆਸ਼ਿਕਾ ਜੈਨ

ਪਿੰਕ ਬੂਥ ਅਤੇ ਦਿਵਿਆਂਗ ਬੂਥਾਂ ਦੀ ਤਰਜ਼ ਤੇ ਪਹਿਲੀ ਵਾਰ ‘ਯੂਥ ਮੈਨੇਜਡ ਬੂਥ’ (ਨੌਜੁਆਨ ਸਟਾਫ਼ ਵੱਲੋਂ ਸੰਚਾਲਿਤ ਬੂਥ) ਬਣਾਏ ਜਾਣਗੇ: ਡੀ ਸੀ ਆਸ਼ਿਕਾ ਜੈਨ

Punjab
ਐਸ.ਏ.ਐਸ.ਨਗਰ, 3 ਅਪ੍ਰੈਲ, 2024: ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਿੰਨ ਨੌਜਵਾਨ ਸਟਾਫ਼ ਦੁਆਰਾ ਸੰਚਾਲਿਤ ਪੋਲਿੰਗ ਬੂਥ ਬਣਾਏ ਜਾਣਗੇ, ਜੋ ਚੋਣਾਂ ਦੇ ਇਤਿਹਾਸ ਵਿੱਚ ਆਪਣੀ ਕਿਸਮ ਦੀ ਮਿਸਾਲ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਵਾਰ ਬਣੇ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਪ੍ਰਕਿਰਿਆ ਦਾ ਪ੍ਰਬੰਧਨ ਕਰਨ ਲਈ ਸਭ ਤੋਂ ਘੱਟ ਉਮਰ ਦੇ ਸਟਾਫ ਦੀ ਤਾਇਨਾਤੀ ਦੇ ਨਾਲ ਇੱਕ-ਇੱਕ ਪੋਲਿੰਗ ਬੂਥ ਸਥਾਪਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਬੂਥਾਂ ਦੀ ਪਛਾਣ 52-ਖਰੜ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਸ਼ਿੰਗਾਰੀਵਾਲਾ (ਬੂਥ ਨੰਬਰ 9), ਮਿਲੇਨੀਅਮ ਸਕੂਲ, ...
ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

Punjab
ਫਰੀਦਕੋਟ, 03 ਅਪ੍ਰੈਲ 2024 ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023-24 ਦੌਰਾਨ 4,63,508 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਜਿਲ੍ਹੇ ਦੀਆਂ ਕੁੱਲ 70 ਮੰਡੀਆਂ ਵਿੱਚ ਸਾਲ 2024-25 ਦੌਰਾਨ ਅੰਦਾਜ਼ਨ 4,55,000 ਮੀਟਰਕ ਟਨ ਕਣਕ ਆਮਦ ਆਉਣ ਦੀ ਹੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ ਮਿਤੀ 01 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2,275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿ...

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ 03 ਅਪ੍ਰੈਲ,2024 ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ, ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01639-292843 ਅਤੇ ਵਟਸਐਪ ਨੰਬਰ 98763-62544 ਤੇ  ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ  07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ  ...
ਇੰਡਸਟਰੀ ਵਿਜਟ ਐਸ ਪੀ ਐਸੋਸੀਏਟਸ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਇੰਡਸਟਰੀ ਵਿਜਟ ਐਸ ਪੀ ਐਸੋਸੀਏਟਸ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Punjab
ਮੋਗਾ, 3 ਅਪ੍ਰੈਲ - ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਵੱਲੋਂ ਵੋਟਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਇੰਡਸਟਰੀ ਵਿਜਟ ਐਸ ਪੀ ਐਸੋਸੀਏਟਸ ਸਟੀਲ ਮਨੁਫ਼ੈਕਟ੍ਰਿੰਗ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਤੋਂ ਪ੍ਰੋ: ਗੁਰਪ੍ਰੀਤ ਸਿੰਘ ਘਾਲੀ  ਨੇ ਸਮੂਹ ਸਟਾਫ਼ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ । ਉਨ੍ਹਾਂ  ਸਮੂਹ ਸਟਾਫ਼ ਨੂੰ ਦੱਸਿਆ  ਕਿ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਬਣਾਉਣ ਲਈ ਜਾਗਰੂਕ ਕਰਨ ਤਾਂ ਜੋ ਇਸ ਵਾਰ 70 ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਹਾਇਕ ਸਵੀਪ ਨੋਡਲ ਅਫਸਰ ਮੋਗਾ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਸਾਰੇ ਵੋਟਰ ਆਪਣੀ ਵੋਟ ਜਰੂਰ ਪਾਉਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਜੇਕਰ ਕਿਸੇ ਦੇ ਵੀ ਘਰ ਜਾਂ ਆਸ...
ਮਮਤਾ ਦਿਵਸ ਮੌਕੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ

ਮਮਤਾ ਦਿਵਸ ਮੌਕੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ

Punjab
ਮਾਨਸਾ, 03 ਅਪ੍ਰੈਲ: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਮਤਾ ਦਿਵਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਲਾਕ ਖਿਆਲਾ ਕਲਾਂ ਦੇ ਪਿੰਡ ਕੋਟਲੀ ਕਲਾਂ ਅਤੇ ਖੋਖਰ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਨ ਮੌਕੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ ਅਤੇ ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਬਿਨਾਂ ਕਿਸੇ ਲਾਪ੍ਰਵਾਹੀ  ਦੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ਼ ਕਰਵਾ...
ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ: ਡਾ ਚੰਦਰ ਸ਼ੇਖਰ ਸਿਵਲ ਸਰਜਨ

Punjab
ਫਾਜਿਲਕਾ 3 ਅਪ੍ਰੈਲ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੀਤੀ ਗਈ। ਇਸ ਦੌਰਾਨ ਡਾ ਕੱਕੜ ਨੇ ਕਿਹਾ ਕਿ ਸਿਹਤ ਸੰਸਥਾਵਾਂ, ਜਨਤਕ ਥਾਵਾਂ, ਸਕੂਲਾਂ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਤੇ ਜਨਤਾ ਨੂੰ ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਲਈ ਅਗੇਤਾ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ ਕਵਿਤਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,  ਡਾਕਟਰ ਐਡੀਸਨ ਐਰਿਕ ,ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ, ਦਿਵੇਸ਼ ਕੁਮਾਰ ਬੀਈਈ, ਹਰਮੀਤ ਸਿੰਘ ਬੀਈਈ, ਸੁਨੀਲ  ਟੰਡਨ ਬੀਈਈ, ਸੁਸ਼ੀਲ ਕੁਮਾਰ ਬੀਈਈ ਨੇ ਭਾਗ ਲਿਆ। ਇਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਉਹਨਾਂ ਆਪਣੇ ਸਟਾਫ਼ ਅਤੇ ਜਿਲ੍ਹਾ ਫਾਜਿਲਕਾ ਵਾਸੀਆਂ ਨੂੰ ਆਪਣੇ ਵੋਟ ਦਾ ਸਹੀ ਅਤੇ ਜਰੂਰ ਇਸਤੇਮਾਲ ਕਰਨ ਦੀ ਅਪੀਲ ਕੀਤੀ ਅਤੇ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਵੋਟ ਦੇ ਮਹੱਤਵ ਨੂੰ ਸਮ...
ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

Punjab
ਮਾਨਸਾ, 03 ਅਪ੍ਰੈਲ: ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਰਬੀ ਸੀਜ਼ਨ 2024 ਦੌਰਾਨ ਵੱਖ—ਵੱਖ ਖਰੀਦ ਏਜੰਸੀਆਂ ਵੱਲੋ ਕੀਤੀ ਜਾਣੀ ਵਾਲੀ ਕਣਕ ਦੀ ਖਰੀਦ ਸਬੰਧੀ ਮਾਰਕੀਟ ਕਮੇਟੀ ਸਰਦੂਲਗੜ੍ਹ, ਆੜ੍ਹਤੀਆਂ ਅਤੇ ਲੇਬਰ ਐਸੋਸ਼ੀਏਸਨ ਸਰਦੂਲਗੜ੍ਹ ਦੇ ਨੁਮਾਇੰਦਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਾਜਰੀਨ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ।  ਉਨ੍ਹਾਂ ਹਰੇਕ ਮੰਡੀ ਦੀ ਸਾਫ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਕਿਸਾਨਾਂ ਦੇ ਬੈਠਣ ਵਾਲੇ ਸਥਾਨ ’ਤੇ ਪਾਣੀ, ਪਖਾਨੇ, ਕੂੜਾਦਾਨ ਅਤੇ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਫੜ੍ਹ, ਬਾਰਦਾਨੇ, ਤਰਪਾਲਾਂ, ਕਰੇਟਾਂ ਆਦਿ ਦੇ ਪ੍ਰਬੰਧ ਕਰਨੇ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆ ਸਕੇ। ਉਨ੍ਹਾਂ ਕਿਹਾ ਕਿ ਸਕੱਤਰ ਮਾਰਕੀਟ ਕਮੇਟੀ ਅਤੇ ਮੰਡੀ ਅਫ਼ਸਰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਮੰਡੀਆਂ ਦੀ ਸਮੇਂ ਸਿਰ ਪੜਤਾਲ ਕਰਨਗੇ ਅਤੇ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਿਯਮਾਂ ਅਨੁਸਾਰ ਕੀਤੀ ਜਾਣੀ ਯਕੀਨੀ ਬਣਾਉਣਗੇ। ਮੀਟਿੰਗ...
ਏ.ਡੀ.ਸੀ. ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ  ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਮਾਲਕ ਭਵਖੰਡਨ ਸਿੰਘ ਟਿਵਾਣਾ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ: 52, ਸੈਕਟਰ-70, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ  ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 23 ਅਗਸਤ 2021 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟ...
ਐਸ.ਡੀ.ਐਮ. ਨੇ ਸ਼ਹਿਰ ਸਰਦੂਲਗੜ੍ਹ ਅੰਦਰ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਐਸ.ਡੀ.ਐਮ. ਨੇ ਸ਼ਹਿਰ ਸਰਦੂਲਗੜ੍ਹ ਅੰਦਰ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Punjab
ਮਾਨਸਾ, 03 ਅਪ੍ਰੈਲ: ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਅਧਿਕਾਰੀਆਂ ਨਾਲ ਸ਼ਹਿਰ ਸਰਦੂਲਗੜ੍ਹ ਦੇ ਸਾਫ਼—ਸਫ਼ਾਈ ਅਤੇ ਚੱਲ ਰਹੇ ਹੋਰਨਾਂ ਕੰਮਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਸਰਦੂਲਗੜ੍ਹ ਅੰਦਰ ਸਾਫ਼—ਸਫ਼ਾਈ ਨਿਯਮਤ ਤੌਰ ’ਤੇ ਯਕੀਨੀ ਬਣਾਈ ਜਾਵੇ ਅਤੇ ਸ਼ਹਿਰ ਦੇ ਵੱਖ—ਵੱਖ ਵਾਰਡਾਂ ਵਿੱਚ ਸਮਾਂ ਸੂਚੀ ਅਨੁਸਾਰ ਕੰਮ ਰਹੇ ਸਫਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਰੋਜ਼ਾਨਾ ਸਾਫ਼—ਸਫ਼ਾਈ ਦੇ ਕੰਮ ਨੂੰ ਸਮਾਂ ਸਾਰਣੀ ਅਨੁਸਾਰ ਕਰਨਾ ਯਕੀਨੀ ਬਣਾਉਣ ਤਾਂ ਜੋ ਨਾਗਰਿਕਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਫ਼—ਸਫ਼ਾਈ ਲਈ ਲੋੜੀਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਸ਼ਹਿਰ ਦੇ ਵੱਖ—ਵੱਖ ਵਾਰਡਾਂ ਵਿੱਚ ਸਾਫ-ਸਫਾਈ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਮੀਟਿੰਗ ਵਿੱਚ ਹਾਜਰ ਨਗਰ ਪੰਚਾਇਤ ਸਰਦੂਲਗੜ੍ਹ ਦੇ ਅਧਿਕਾਰੀਆਂ ਵੱਲੋਂ ਵਿਸਵਾਸ਼ ਦਿਵਾਇਆ ਗਿਆ ਕਿ ਸ਼ਹਿਰ ਸਰਦੂਲਗੜ੍ਹ ਦੀ ਸਾਫ਼—ਸਫ਼ਾਈ ਦਾ ਕੰਮ ਪੂਰਨ ਰੂਪ ਵਿੱਚ ਕੀਤਾ ਜਾਵੇਗਾ।...
“ਟਰਾਂਸਜੈਂਡਰਾਂ” (ਤੀਜਾ ਲਿੰਗ) ਦੀ ਮੱਦਦ ਨਾਲ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ: ਅਰੁਣ ਸ਼ਰਮਾ

“ਟਰਾਂਸਜੈਂਡਰਾਂ” (ਤੀਜਾ ਲਿੰਗ) ਦੀ ਮੱਦਦ ਨਾਲ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ: ਅਰੁਣ ਸ਼ਰਮਾ

Punjab
ਫਿਰੋਜ਼ਪੁਰ, 3 ਅਪ੍ਰੈਲ 2024.            ਲੋਕ ਸਭਾ ਚੋਣਾਂ 2024 ਵਿੱਚ ਵੋਟ ਪੋਲ ਪ੍ਰਤੀਸ਼ਤ ਵਧਾਉਣ ਲਈ ਸਵੀਪ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਸ੍ਰੀ ਰਜੇਸ਼ ਧੀਮਾਨ ਦੀ ਅਗਵਾਈ ਵਿੱਚ ਨਿਵੇਕਲਾ ਉਪਰਾਲਾ ਕਰਦਿਆਂ, ਇਸ ਮੁਹਿਮ ਵਿੱਚ ਟਰਾਂਸਜੈਂਡਰਾਂ (ਤੀਸਰਾ ਲਿੰਗ) ਦੀ ਮੱਦਦ ਨਾਲ ਤੇਜ਼ ਕੀਤਾ ਗਿਆ।       ਸਵੀਪ ਨੋਡਲ ਅਫਸਰ ਸ੍ਰੀ ਅਰੁਣ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਵਿੱਚ ਆਯੋਜਿਤ ਸਮਾਗਮ ਦੌਰਾਨ ਟਰਾਂਸਜੈਂਡਰਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਦੱਸਿਆ ਕਿ ਇਹਨਾਂ ਵੱਲੋਂ ਘਰਾਂ ਵਿੱਚ ਹੁੰਦੇ ਸਮਾਜਿਕ ਸਮਾਗਮਾਂ ਮੌਕੇ, ਜਨਤਕ ਸਥਾਨਾਂ ਉੱਪਰ ਹੁੰਦੇ ਸਮਾਗਮਾਂ ਅਤੇ ਸਵੀਪ ਮੁਹਿੰਮ ਦੇ ਪ੍ਰੋਗਰਾਮਾਂ ਵਿੱਚ ਟਰਾਂਸਜੈਂਡਰਾਂ ਦੀ ਇਹ ਟੀਮ ਸਵੀਪ ਸਭਿਆਚਾਰਕ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਯਤਨ ਕਰਨਗੇ। ਉਨ੍ਹਾ ਕਿਹਾ ਕਿ ਸਵੀਪ ਟੀਮ ਵੱਲੋਂ ਇਹਨਾਂ ਲਈ ਵਿਸ਼ੇਸ਼ ਪੰਜਾਬੀ ਸੱਭਿਆਚਾਰਕ ਬੋਲੀਆਂ ਤਿਆਰ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਇਸ ਮੌਕੇ ਟਰ...