Shadow

Punjab

5-6 ਅਪ੍ਰੈਲ ਨੂੰ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਦੀਆਂ ਸਮਸਿਆਵਾਂ ਦੇ ਨਿਪਟਾਰੇ ਕੀਤੇ ਜਾਣਗੇ – ਬਲਜਿੰਦਰ ਵਿਰਕ

5-6 ਅਪ੍ਰੈਲ ਨੂੰ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਦੀਆਂ ਸਮਸਿਆਵਾਂ ਦੇ ਨਿਪਟਾਰੇ ਕੀਤੇ ਜਾਣਗੇ – ਬਲਜਿੰਦਰ ਵਿਰਕ

Punjab
ਫਿਰੋਜ਼ਪੁਰ, 3 ਅਪ੍ਰੈਲ 2024: ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 05 ਅਪ੍ਰੈਲ ਤੋਂ 06 ਅਪ੍ਰੈਲ 2024 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪਰ ਵਿਖੇ ਫ਼ੌਜ ਵੱਲੋਂ ਸਿੱਖ ਲਾਈਟ ਇਨਫੈਂਟਰੀ ਰਿਕਾਰਡ ਦਫਤਰ ਫਤਿਹਗੜ੍ਹ (ਯੂਪੀ) ਵੱਲੋਂ ਮਾਹਿਰਾਂ ਦੀ ਇੱਕ ਟੀਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪਰ (ਨੇੜੇ ਸਾਰਾਗੜੀ ਗੁਰਦੁਆਰਾ ਸਾਹਿਬ) ਵਿਖੇ ਪਹੁੰਚ ਰਹੀ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਇਸ ਟੀਮ ਵੱਲੋਂ ਜ਼ਿਲ੍ਹਾ ਫਿਰੋਜ਼ਪਰ, ਨਾਲ ਸਬੰਧਤ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਦਫ਼ਤਰ ਨਾਲ ਸੰਬੰਧਿਤ ਪੈਨਸ਼ਨ ਬਾਰੇ ਸਮੱਸਿਆਵਾਂ ਦੇ ਨਿਪਟਾਰੇ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਕੇਵਲ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਿਕਾਰਡ ਦਫਤਰ ਨਾਲ ਸਬੰਧਤ/ਪੈਨਸ਼ਨ ਜਾਂ ਕੋਈ ਹੋਰ ਸਮੱਸਿਆ ਹੋਵੇ ਜਾਂ ਕੋਈ ਕੇਸ ਪੈਡਿੰਗ ਹੋਵੇ, ਉਹ ਇਸ ਮੌਕੇ ਤੇ ਆਪਣੇ...
ਸਵੀਪ ਪ੍ਰੋਜੈਕਟ ਤਹਿਤ ਜਲਾਲਾਬਾਦ ਦੇ ਵੱਖ-ਵੱਖ ਸਕੂਲਾਂ ਵਿਚ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸਵੀਪ ਪ੍ਰੋਜੈਕਟ ਤਹਿਤ ਜਲਾਲਾਬਾਦ ਦੇ ਵੱਖ-ਵੱਖ ਸਕੂਲਾਂ ਵਿਚ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

Punjab
ਜਲਾਲਾਬਾਦ 3 ਅਪ੍ਰੈਲ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਾਲਾਬਾਦ -079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਜਲਾਲਾਬਾਦ -079 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਜਲਾਲਾਬਾਦ ਦੇ ਵੱਖ ਵੱਖ ਸਕੂਲਾ ਚ ਜਾਗਰੂਕ ਮੁਹਿੰਮ ਚਲਾਈ ਗਈ। ਇਸ ਮੌਕੇ ਸਵੀਪ ਟੀਮ ਵਿਚ ਸ਼੍ਰੀ ਅਮਰਦੀਪ, ਹੁਸ਼ਿਆਰ ਦਰਗਨ, ਸਤਨਾਮ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੋਟਾਂ ਪ੍ਰਤੀ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ ਤੇ ...

ਸਵੀਪ ਪੋਜੈਕਟ ਤਹਿਤ ਗਤੀਵਿਧੀ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਕੀਤਾ ਜਾਗਰੂਕ

Punjab
ਅਬੋਹਰ 3 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ ਅਤੇ ਹਲਕਾ ਅਬੋਹਰ- 81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੋਟਰ ਪ੍ਰਤੀਸ਼ਤਤਾ ਵਿਚ ਵੱਧ ਤੋਂ ਵੱਧ ਭਾਗੀਦਾਰੀ ਬਣਾਉਣ ਮੁਹਿੰਮ ਤਹਿਤ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਵੋਟਰ ਜਾਗਰੂਕਤਾ ਮੁਹਿੰਮ ਦੌਰਾਨ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਸਹਾਇਕ ਸਵੀਪ ਨੋਡਲ ਅਧਿਕਾਰੀ ਅਤੇ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਨ ਲਈ ਜੈਨ ਗਰੁੱਪ ਆਫ ਇੰਸਟੀਟੂਸਨ ਉਸਮਾਨ ਖੇੜਾ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਉਹ ਆਪਣੀ ਵੋਟ ਦੀ ਵਰਤੋਂ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੇ ਭੈਅ ਦੇ ਕਰਨ। ਉਨ੍ਹਾਂ ਕਿਹਾ ਕਿ ਵੋਟ ਸਾਡਾ ਹੱਕ ਹੈ ਤੇ ਅਸੀਂ ਆਪਣੀ ਮਰਜੀ ਨਾਲ ਬਿਨਾਂ ਕਿਸੇ ਦਬਾਅ ਦੇ ਆ...
ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

Punjab
ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰ, ਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸਰਵੇਖਣ ਦੌਰਾਨ ਪਾਇਆ ਕਿ ਜ਼ਿਆਦਾਤਰ ਖੇਤਾਂ ਵਿੱਚ ਕਣਕ ਦੀ ਫ਼ਸਲ ਠੀਕ ਹੈ। ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਣਕ ਦੀ ਫ਼ਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ ਹੈ। ਮੌਕੇ ਤੇ ਮੌਜੂਦ ਕਿਸਾਨਾਂ ਨੇ ਕਣਕ ਦੇ ਚੰਗੇ ਝਾੜ ਹੋਣ ਦੀ ਉਮੀਦ ਪ੍ਰਗਟਾਈ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਹੋਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾੜ ਨੂੰ ਜ਼ਮੀਨ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਤਰ੍ਹਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜ਼ਾਊ ਸ਼ਕਤੀ ਵਿੱ...
ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

Punjab
ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਰਿਟਰਨਿੰਗ ਅਫਸਰ ਬਠਿੰਡਾ ਦਿਹਾਤੀ-093 ਸ੍ਰੀਮਤੀ ਲਵਜੀਤ ਕਲਸੀ ਵੱਲੋਂ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਦਿਓਣ, ਬੱਲੂਆਣਾ, ਬੀੜ ਤਲਾਬ, ਬਹਿਮਣ ਦੀਵਾਨਾ ਅਤੇ ਬੁਲਾਡੇਵਾਲਾ ਵਿਖੇ ਸਥਿਤ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ AMF(Assured Minimum Facilites) ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋ  ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਲਕਾ ਬਠਿੰਡਾ ਦਿਹਾਤੀ ਵਿੱਚ ਕੁੱਲ 170 ਬੂਥ ਹਨ ਅਤੇ ਇਨ੍ਹਾਂ ਬੂਥਾਂ ਤੇ 18 ਸੈਕਟਰ ਅਫਸਰ ਨਿਯੁਕਤ ਕੀਤੇ ਗਏ ਹਨ। ਵੋਟਰਾਂ ਦੀ ਸੁਵਿਧਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।        ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਬਠਿੰਡਾ ਦਿਹਾਤੀ-093 ਵਿੱਚ 04 ਵੀਡਿਓ ਸਰਵੀਲੈਂਸ ਟੀਮਾਂ, 09 ਫਲਾਇੰਗ ਸਕਓਆਰਡ ਟੀਮਾਂ 05 ਸਟੈਟਿਕ ਸਰਵਿਲੈਂਸ ਟੀਮਾਂ ਤਾਇਨਾਤ ਹਨ, ਜੋ ਕਿ ਬਹੁਤ ਹੀ ਸੁੱਚਜੇ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ ਮਾਡਲ...
ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ

Punjab
ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ।           ਦੌਰੇ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ ਪਰਸ ਰਾਮ ਨਗਰ, ਗੁਡਵਿਲ ਹਾਈ ਸਕੂਲ ਪਰਸ ਰਾਮ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜਨਤਾ ਨਗਰ ਅਤੇ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਇਨਾਂ ਪੋਲਿੰਗ ਸਟੇਸ਼ਨਾਂ ਉਪਰ ਬਣੇ ਕਰੀਬ 26 ਬੂਥਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।           ਇਸ ਮੌਕੇ ਸ੍ਰੀ ਕੁਲਦੀਪ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਆਦਿ ਹਾਜ਼ਰ ਸਨ।...
ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ

ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਅਪ੍ਰੈਲ, 2024: ਮੋਹਾਲੀ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਤੇ ਰਿਸਰਚ, ਮੋਹਾਲੀ) ਨੇ ਅੱਜ ਔਟਿਜ਼ਮ ਸਪੈਕਟ੍ਰਮ ਡਿਸਆਰਡਰ (ਏ ਐਸ ਡੀ) ਬਾਰੇ ਜਾਗਰੂਕਤਾ ਅਤੇ ਸਮਝ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਮਿਟੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਔਟਿਜ਼ਮ ਦਿਵਸ ਮਨਾਇਆ। ਇਸ ਮੌਕੇ ਔਟਿਜ਼ਮ ਦੇ ਖੇਤਰ ਵਿੱਚ ਸਥਾਨਕ ਅਤੇ ਅੰਤਰਰਾਸ਼ਟਰੀ ਮਾਹਰਾਂ ਸਮੇਤ, ਮਾਤਾ-ਪਿਤਾ ਸਹਾਇਤਾ ਸਮੂਹਾਂ ਦੇ ਨੁਮਾਇੰਦਿਆਂ ਸਮੇਤ ਮਹਿਮਾਨਾਂ ਦੇ ਨਾਲ ਇੱਕ ਸਿੰਪੋਜ਼ੀਅਮ ਅਤੇ ਪੈਨਲ ਚਰਚਾ ਕੀਤੀ ਗਈ। ਪੈਨਲ ਚਰਚਾ ਨੇ ਏ ਐਸ ਡੀ 'ਤੇ ਵਿਭਿੰਨ ਦ੍ਰਿਸ਼ਟੀਕੋਣਾਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਮਾਹਿਰਾਂ ਨੇ ਨਿਦਾਨ, ਇਲਾਜ ਦੇ ਵਿਕਲਪਾਂ ਅਤੇ ਸ਼ੁਰੂਆਤੀ ਦਖਲ ਦੀ ਮਹੱਤਤਾ ਬਾਰੇ ਆਪਣੇ ਗਿਆਨ ਅਤੇ ਅਨੁਭਵ ਨੂੰ ਸਾਂਝਾ ਕੀਤਾ। ਮਾਪਿਆਂ ਦੇ ਨੁਮਾਇੰਦਿਆਂ ਨੇ ਔਟਿਜ਼ਮ ਵਾਲੇ ਬੱਚੇ ਦੀ ਪਰਵਰਿਸ਼ ਕਰਨ ਦੀਆਂ ਚੁਣੌਤੀਆਂ ਅਤੇ ਉਨ੍ਹਾਂ ਤੇ ਕਾਬੂ ਪਾਉਣ ਬਾਰੇ ਕੀਮਤੀ ਸਮਝ ਪ੍ਰਦਾਨ ਕੀਤੀ ਅਤੇ ਨਿਰੰਤਰ ਸਹਾਇਤਾ ਅਤੇ ਸ਼ਮੂਲੀਅਤ ਦੀ ਲੋੜ ਨੂੰ ਉਜਾਗਰ ਕੀਤਾ। ਕ...
ਜ਼ਿਲ੍ਹੇ ਦੇ ਸਕੂਲਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਮੌਕੇ ਮਾਪਿਆਂ ਨੂੰ ਲੋਕ ਸਭਾ ਚੋਣਾਂ-2024 ’ਚ ਮਤਦਾਨ ਪ੍ਰਤੀ ਜਾਗਰੂਕ ਕੀਤਾ ਗਿਆ

ਜ਼ਿਲ੍ਹੇ ਦੇ ਸਕੂਲਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਮੌਕੇ ਮਾਪਿਆਂ ਨੂੰ ਲੋਕ ਸਭਾ ਚੋਣਾਂ-2024 ’ਚ ਮਤਦਾਨ ਪ੍ਰਤੀ ਜਾਗਰੂਕ ਕੀਤਾ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਪਰੈਲ, 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਪਹਿਲੀ ਜੂਨ, 2024 ਨੂੰ ਹੋਣ ਜਾ ਰਹੇ ਮਤਦਾਨ ਪ੍ਰਤੀ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਜਿੱਥੇ ਸਕੂਲਾਂ ’ਚ ਮਾਰਚ ਮਹੀਨੇ ਦੇ ਆਖਰੀ ਦਿਨਾਂ ’ਚ ਆਪਪਣੇ ਬੱਚਿਆਂ ਦਾ ਸਲਾਨਾ ਅਕਾਦਮਿਕ ਨਤੀਜਾ ਲੈਣ ਆਏ ਮਾਪਿਆਂ ਨੂੰ ਮਤਦਾਨ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ ਉੱਥੇ ਰੋਜ਼ਾਨਾ ਸਵੇਰ ਦੀ ਸਭਾ ’ਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ’ਚ ਮਤਦਾਨ ਪ੍ਰਤੀ ਚੇਤੰਨਤਾ ਫੈਲਾਉੁਣ ਲਈ ਸੰਦੇਸ਼ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ ਸਿੰਘ ਅਨਟਾਲ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਜ਼ਿਲ੍ਹਾ ਸਵੀਪ ਟੀਮ ਹਰ ਸੰਭਵ ਢੰਗ-ਤਰੀਕਾ ਵਰਤ ਕੇ ਮਤਾਦਾਤਾਵਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ 9 ਅਪਰੈਲ ਨੂੰ ਪੰਜਾਬ ਕਿੰਗਜ਼ ਅਤੇ ਸਨ ਰਾਈਜ਼ਰਜ਼ ਹੈਦਰਾਬਾਦ ਵਿਚਾਲੇ ਹੋਣ ਵਾਲੇ ਆਈ ਪੀ ਐਲ ਲੜੀ ਦੇ ਮੈਚ ਨੂੰ ਲੈ ਕੇ ਵਿਸ਼ੇਸ਼ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹ...
ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਚੈਕਿੰਗਾਂ – ਚੰਦਰ ਸ਼ੇਖਰ ਸਿਵਲ ਸਰਜਨ

ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਚੈਕਿੰਗਾਂ – ਚੰਦਰ ਸ਼ੇਖਰ ਸਿਵਲ ਸਰਜਨ

Punjab
ਫਾਜ਼ਿਲਕਾ 2 ਅਪ੍ਰੈਲ ਜਿਲ੍ਹਾ ਫ਼ਾਜ਼ਿਲਕਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਵੱਲੋਂ ਗਠਿਤ ਟੀਮਾਂ ਵੱਲੋਂ ਜਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਜਿਲ੍ਹੇ ਦੇ ਵੱਖ ਵੱਖ ਅਲਟਰਾ ਸਾਊਂਡ ਸੈਂਟਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।  ਉਹਨਾਂ ਦੱਸਿਆ ਕਿ ਜ਼ਿਲੇਹ ਵਿਚ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ ਸੀ ਪੀ ਐਨ ਡੀ.ਟੀ. ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ। ਡਾ ਕਵਿਤਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਮਹੀਨੇ ਦੌਰਾਨ ਜਿਲ੍ਹੇ ਦੇ ਅਲਟਰਾ ਸਾਊਂਡ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਅਲਟਰਾ ਸਾਊਂਡ ਸੈਂਟਰਾਂ ਦੇ ਮਾਲਿਕਾਂ ਨੂੰ ਕਿਹਾ ਜਾਂਦਾ ਹੈ ਕਿ ਜਿਨ੍ਹਾਂ ਗਰਭਵਤੀਆਂ ਦੀ ਸਿਹਤ ਵਿਭਾਗ ਕੋਲ ...
ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਕਰਨਾ ਚਾਹੀਦਾ ਇਸਤੇਮਾਲ

ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਕਰਨਾ ਚਾਹੀਦਾ ਇਸਤੇਮਾਲ

Punjab
ਅਬੋਹਰ, 2 ਅਪ੍ਰੈਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਅਧੀਨ ਟੀਮ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਵੱਲੋਂ ਸਵੀਪ ਟੀਮ ਰਾਹੀਂ ਬੱਲੂਆਣੇ ਦੇ ਹਲਕੇ ਦੇ ਪਿੰਡ ਰਾਜਵਾਲੀ ਵਿਖੇ ਸਵੀਪ ਟੀਮ ਦੇ ਅਸਿਸਟੈਂਟ ਇੰਚਾਰਜ ਰਜਿੰਦਰ ਪਾਲ ਸਿੰਘ ਬਰਾੜ ਸਟੇਟ ਅਵਾਰਡੀ ਵਲੋਂ ਸੈਮੀਨਾਰ ਦੌਰਾਨ ਹਾਜਰੀਨ ਨੂੰ ਵੋਟ ਦੇ ਮਹੱਤਵ ਨੂੰ ਸਮਝਾਉਦਿਆਂ ਕਿਹਾ ਕਿ ਵੋਟ ਦੀ ਵਰਤੋਂ ਕਰਦਿਆਂ ਅਸੀਂ ਆਪਣੀ ਪਸੰਦੀਦਾ ਸਰਕਾਰ ਚੁੱਣ ਸਕਦੇ ਹਾਂ ਜੋ ਸਾਡੇ ਭਵਿੱਖ ਦਾ ਸਿਰਜਨਹਾਰ ਹੁੰਦੀਆ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਵਿਚ ਵੋਟ ਦਾ ਇਸਤੇਮਾਲ ਕਰਦਿਆਂ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਰਜਿੰਦਰ ਪਾਲ ਸਿੰਘ ਬਰਾੜ ਵੱਲੋਂ ਈ...