Shadow

Punjab

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 40 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 40 ਸਕੂਲੀ ਵਾਹਨਾਂ ਦੇ ਕੱਟੇ ਚਲਾਨ

Punjab
ਫ਼ਿਰੋਜ਼ਪੁਰ, 2 ਅਪ੍ਰੈਲ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 40 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।           ਇਸ ਮੌਕੇ ਡੀ.ਐਸ.ਪੀ. ਹੈੱਡਕੁਆਟਰ ਸ੍ਰੀ ਭੁਪਿੰਦਰ ਸਿੰਘ ਭੁੱਲਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ...
ਡੀ.ਸੀ. ਵੱਲੋਂ ਸਿੱਖਿਆ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ

ਡੀ.ਸੀ. ਵੱਲੋਂ ਸਿੱਖਿਆ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ

Punjab
ਫ਼ਿਰੋਜ਼ਪੁਰ, 2 ਅਪ੍ਰੈਲ 2024:           ਅਧਿਆਪਕ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੁੰਦੇ ਹਨ। ਅਧਿਆਪਕ ਵਿਦਿਆਰਥੀਆਂ ਲਈ ਮਜ਼ਬੂਤ ਬੁਨਿਆਦ ਅਤੇ ਮਾਰਗਦਰਸ਼ਕ ਬਣਕੇ ਉਨ੍ਹਾਂ ਵਿਚ ਕਦਰਾਂ-ਕੀਮਤਾਂ ਦਾ ਪ੍ਰਵਾਹ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਦੇਸ਼ ਤੇ ਸਮਾਜ ਦੇ ਚੰਗੇ ਭਵਿੱਖ ਦਾ ਨਿਰਮਾਣ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਵਾਧੂ ਜਮਾਤਾਂ ਲਗਾਉਣ ਤੇ ਲਗਨ ਅਤੇ ਮਿਹਨਤ ਨਾਲ ਵਿਦਿਆਰਥੀਆਂ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸਪੋਰਟ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।           ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦਾ ਅਜਿਹਾ ਥੰਮ੍ਹ ਹਨ ਜਿਸ 'ਤੇ ਭਵਿੱਖ ਵਿੱਚ ਹੋਣ ਵਾਲੇ ਚੰਗੇ ਬਦਲਾਅ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਸਕੂਲੀ ਸਮੇਂ ਤੋਂ ਵਧੇਰੇ ਕਲਾਸਾਂ ਲਗਾਉਣ ਵਾਲੇ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੇਰੇ ਗਤ...
ਲੋਕ ਸਭਾ ਚੋਣਾਂ ਤਹਿਤ ਪਿੰਡ ਤੱਪਾ ਖੇੜਾ ਵਿਖੇ  ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

ਲੋਕ ਸਭਾ ਚੋਣਾਂ ਤਹਿਤ ਪਿੰਡ ਤੱਪਾ ਖੇੜਾ ਵਿਖੇ  ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

Punjab
ਲੰਬੀ /ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲ ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ ਜਨਰਲ—ਕਮ—ਸਹਾਇਕ ਰਿਟਰਨਿੰਗ ਅਫਸਰ ਲੰਬੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਤਹਿਤ ਵਿਧਾਨ ਸਭਾ ਹਲਕਾ ਲੰਬੀ ਵਿਚ ਨਾਗਰਿਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਪਿੰਡ ਤੱਪਾ ਖੇੜਾ ਵਿਖੇ  ਡਾ. ਸੰਜੀਵ ਕੁਮਾਰ ਏ.ਈ.ਆਰ.ਓ (ਬੀਡੀਪੀਓ), ਗੁਰਮੀਤ ਸਿੰਘ ਬਲਾਕ ਸਵੀਪ ਨੋਡਲ ਅਫਸਰ, ਸੁਰਜੀਤ ਸਿੰਘ ਸੈਕਟਰ ਅਫਸਰ, ਬੀ.ਐਲ.ਓ ਕੁਲਵੰਤ ਸਿੰਘ ਅਤੇ ਹਰਪਾਲ ਸਿੰਘ ਵਲੋਂ ਸਵੀਪ ਗਤੀਵਿਧੀ ਕਰਵਾਈ ਗਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਬਿਨ੍ਹਾਂ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤਮਾਲ ਕਰਕੇ ਲੋਕਤੰਤਰ  ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ  ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਤਹਿਤ  18—19 ਸਾਲ ਦੇ ਨਵੇਂ ਯੁਵਕਾਂ ਨੂੰ ਆਪਣੀ ਵੋਟ ਬਣਾਉਣ, ਵੋਟ ਦੀ ਮਹੱਤਤਾ, ਵੋਟ ਦਾ ਸਹੀ ਇਸਤੇਮਾਲ ਲਈ ਵੀ ਜਾਗਰੂਕ ਕੀਤਾ ਤਾਂ ਜ਼ੋ ਆਉਣ ਵਾਲੀਆਂ ਚੋਣਾਂ—2024 ਦੋਰਾਨ ਉਹ ਆਪਣੇ ਵੋਟਰ ਹੱਕ ਦਾ ਇਸਤੇਮਾਲ ਕਰ ਸਕਣ। ਇਸ ਮੌਕੇ ਪਿੰਡ ਵਾਸੀਆਂ ਨੇ  ਜਿਲ੍ਹਾਂ...
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਐਮ.ਆਰ ਕਾਲਜ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਐਮ.ਆਰ ਕਾਲਜ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

Punjab
ਫਾਜ਼ਿਲਕਾ 1 ਅਪ੍ਰੈਲ ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ  ਡਾ. ਸੇਨੂ ਦੁੱਗਲ ਦੇ  ਹੇਠ  ਵਧੀਕ  ਜ਼ਿਲ੍ਹਾ  ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ  ਸ੍ਰੀ ਰਾਕੇਸ਼ ਕੁਮਾਰ  ਪੋਪਲੀ ਦੀਆਂ  ਹਦਾਇਤਾਂ ਅਨੁਸਾਰ ਸਵੀਪ ਪ੍ਰੋਜੈਕਟ  ਅਧੀਨ  ਸਕੂਲਾਂ ਤੇ  ਕਾਲਜਾਂ ਵਿਚ ਸੈਮੀਨਾਰ  ਲਗਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ  ਐਮਆਰ  ਕਾਲਜ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸਿਖਿਆ ਅਫਸਰ-ਕਮ-ਜ਼ਿਲ੍ਹਾ ਨੋਡਲ  ਅਫਸਰ ਸਵੀਪ ਸ਼ਿਵਪਾਲ ਗੋਇਲ  ਨੇ ਦੱਸਿਆ ਕਿ ਕਿਹਾ  ਕਿ ਸਵੀਪ ਪ੍ਰੋਜੈਕਟ ਚੋਣ  ਕਮਿਸ਼ਨ  ਦਾ ਅਹਿਮ ਪ੍ਰੋਜੈਕਟ ਹੈ  ਜਿਸ ਤਹਿਤ ਸਕੂਲਾਂ  ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਇਸ ਪ੍ਰੋਜੈਕਟ ਰਾਹੀਂ ਵੋਟਾਂ ਦੇ ਹੱਕ  ਦੇ ਅਧਿਕਾਰ ਦੀ ਵਰਤੋਂ  ਕਰਨ ਦੀ ਫੀਸਦੀ  ਵਧਾਉਣ ਲਈ ਅਹਿਮ  ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾ ਕਿਹਾ ਕਿ  ਜਿਨਾਂ ...
ਉੜਨ ਦਸਤਿਆਂ ਰਾਹੀਂ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ

ਉੜਨ ਦਸਤਿਆਂ ਰਾਹੀਂ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ

Punjab
ਫਾਜ਼ਿਲਕਾ, 2 ਅਪ੍ਰੈਲ: ਫਾਜ਼ਿਲਕਾ ਜਿਲੇ ਵਿੱਚ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਰ ਵਿਧਾਨ ਸਭਾ ਹਲਕੇ ਪੈਂਦੇ ਹਨ ਜੋ ਕਿ ਚਾਰੋਂ ਹੀ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਹਿੱਸਾ ਹਨ। ਉਹਨਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਦੀ ਦਰ ਨਾਲ ਕੁੱਲ 12 ਉੜਨ ਦਸਤੇ ਤਾਇਨਾਤ ਕੀਤੇ ਗਏ ਹਨ ਅਤੇ ਇਹ ਉੜਨ ਦਸਤੇ 24 ਘੰਟੇ ਕਾਰਜਸ਼ੀਲ ਰਹਿੰਦੇ ਹਨ। ਇਹਨਾਂ ਉਡਣ ਦਸਤਿਆਂ ਦੇ ਵਾਹਨਾਂ ਵਿੱਚ ਕੈਮਰੇ ਲਗਾਏ ਗਏ ਹਨ ਅਤੇ ਇਹਨਾਂ ਕੈਮਰਿਆਂ ਦੀ ਫੀਡ ਨਾ ਕੇਵਲ ਸਬੰਧਤ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ ਬਲਕਿ ਜਿਲਾ ਪੱਧਰ ਤੇ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਪੱਧਰ ਤੇ ਵੀ ਲਾਈਵ ਵੇਖੀ ਜਾ ਸਕਦੀ ਹੈ। ਅਜਿਹੇ ਹੀ ਉਡਣ ਦਸਤਿਆਂ ਦੇ ਕੈਮਰਿਆਂ ਦੀ ਲਾਇਵ ਫੀਡ ਦਾ ਮੁਆਇਨਾ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ...
ਡਾਇਟ ਮੋਗਾ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਡਾਇਟ ਮੋਗਾ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Punjab
ਮੋਗਾ, 2 ਅਪ੍ਰੈਲ (000) - ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਵੱਲੋਂ ਵੋਟਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਅਧਿਆਪਕ ਸਿੱਖਿਆ ਸੰਸਥਾ ਮੋਗਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਤੋਂ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਅਤੇ ਪ੍ਰੋ: ਬਲਵਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਬਲਦੇਵ ਸਿੰਘ ਡੀਈਓ ਸੈਕੰਡਰੀ ਅਤੇ ਗੁਰਦਿਆਲ ਸਿੰਘ ਡਿਪਟੀ ਡੀਈਓ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਵੱਖ-ਵੱਖ ਸਕੂਲਾਂ ਦੇ 70 ਤੋਂ ਵੱਧ ਅਧਿਆਪਕ ਹਾਜ਼ਰ ਸਨ। ਡੀ.ਈ.ਓ ਬਲਦੇਵ ਸਿੰਘ ਨੇ ਸਮੂਹ ਸਟਾਫ਼ ਨੂੰ ਦੱਸਿਆ  ਕਿ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਆਪਣੇ-ਆਪਣੇ ਸਕੂਲਾਂ ਦੇ ਹੋਰ ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਬਣਾਉਣ ਲਈ ਜਾਗਰੂਕ ਕਰਨ ਤਾਂ ਜੋ ਇਸ ਵਾਰ 70 ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਹਾਇਕ ਸਵੀਪ ਨੋਡਲ ਅਫਸਰ ਮੋਗਾ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ...
22 ਕਿਸਮ ਦੇ ਕੁੱਤਿਆਂ ਦੀ ਨਸਲ ਤੇ ਲਗਾਈ ਪਾਬੰਦੀ

22 ਕਿਸਮ ਦੇ ਕੁੱਤਿਆਂ ਦੀ ਨਸਲ ਤੇ ਲਗਾਈ ਪਾਬੰਦੀ

Punjab
ਫ਼ਰੀਦਕੋਟ 02 ਅਪ੍ਰੈਲ,2024 ਖੂੰਖਾਰ ਕਿਸਮ ਦੀ ਪ੍ਰਵਿਰਤੀ ਵਾਲੇ ਕੁੱਤਿਆਂ ਵਲੋਂ ਮਨੁੱਖਾਂ ਅਤੇ ਛੋਟੇ ਬੱਚਿਆਂ ਤੇ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ 22 ਕਿਸਮ ਦੇ ਅਜਿਹੇ ਕੁੱਤਿਆਂ ਦੀਆਂ ਨਸਲਾਂ ਨੂੰ ਰੱਖਣ/ਪ੍ਰਜਣਨ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।             ਇਸ ਸਬੰਧੀ ਪਸ਼ੂ ਪਾਲਣ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਲਿਖਤੀ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੁਆਇੰਟ ਸੈਕਟਰੀ ਮੱਛੀ ਪਾਲਣ, ਪਸ਼ੂ ਪਾਲਣ ਮੰਤਰਾਲੇ ਭਾਰਤ ਸਰਕਾਰ ਨੇ ਵੀ ਇਸ ਬਾਬਤ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਉਹਨਾਂ ਦੱਸਿਆ ਕਿ ਸਮੇਂ ਸਮੇਂ ਤੇ ਅਜਿਹੇ ਖੂੰਖਾਰ ਪਾਲਤੂ ਅਤੇ ਅਵਾਰਾ ਕੁੱਤਿਆਂ ਖਿਲਾਫ਼ ਐਨ.ਜੀ.ਓ ਤੇ ਲੋਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਸਬੰਧੀ ਮਾਮਲੇ ਉਠਾਏ ਗਏ ਹਨ। ਉਹਨਾਂ ਦੱਸਿਆ ਕਿ ਦਿੱਲੀ ਅਤੇ ਚੰਡੀਗੜ੍ਹ ਤੋਂ ਪ੍ਰਾਪਤ ਲਿਖਤੀ ਹਦਾਇਤਾਂ ਵਿੱਚ ਦਿੱਲੀ ਹਾਈਕੋਰਟ ਵੱਲੋਂ ਵੀ ਖੂੰਖਾਰ ਕੁੱਤਿਆਂ ਨੂੰ ਘਰਾਂ ਵਿੱਚ ਪਾਲਣ ਅਤੇ ਜਨਤਕ ਥਾਵਾਂ ਤੇ...
ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਘਿਓ ਅਤੇ ਪਨੀਰ ਵਿੱਚ ਪਾਈ ਗਈ ਸੀ ਮਿਲਾਵਟ

ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਘਿਓ ਅਤੇ ਪਨੀਰ ਵਿੱਚ ਪਾਈ ਗਈ ਸੀ ਮਿਲਾਵਟ

Punjab
ਫਾਜ਼ਿਲਕਾ 2 ਅਪ੍ਰੈਲ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ ਰੂਲਸ 2011 ਤਹਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ 7 ਕੇਸਾਂ ਵਿੱਚ ਦੋਸ਼ੀਆਂ ਨੂੰ ਜੁਰਮਾਨਾ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੀਟੈਂਟ ਕਮਿਸ਼ਨਰ ਫੂਡ ਸ੍ਰੀ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਸਮੇਂ ਤੇ ਭੋਜਨ ਪਦਾਰਥਾਂ ਦੀ ਜਾਂਚ ਲਈ ਸੈਂਪਲ ਲੈ ਕੇ ਉਹਨਾਂ ਦੀ ਜਾਂਚ ਕਰਵਾਈ ਜਾਂਦੀ ਹੈ। ਜਿਸ ਦੌਰਾਨ ਜਿਲੇ ਚੋਂ ਵੱਖ ਵੱਖ ਪ੍ਰਕਾਰ ਦੇ ਘਿਓ ਅਤੇ ਪਨੀਰ ਦੇ ਲਈ ਨਮੂਨਿਆਂ ਵਿੱਚੋਂ ਸੱਤ ਨਮੂਨੇ ਸਹੀ ਨਹੀਂ ਪਾਏ ਗਈ ਸਨ ਅਤੇ ਜਾਂਚ ਦੌਰਾਨ ਸੈਂਪਲ ਫੇਲ ਹੋ ਗਏ ਸਨ । ਇਹ ਕੇਸ  ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੂਡਿਕੇਟਿੰਗ ਅਫਸਰ ਫੂਡ ਸੇਫਟੀ ਫਾਜ਼ਿਲਕਾ ਦੀ ਅਦਾਲਤ ਵਿੱਚ ਸਬੰਧਤ ਦੋਸ਼ੀਆਂ ਖਿਲਾਫ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰਦਿਆਂ ਅੱਜ ਉਹਨਾਂ ਦੀ ਅਦਾਲਤ ਵੱਲੋਂ 6 ਲੋਕਾਂ ਨੂੰ 25-25 ਹਜਾਰ ਰੁਪਏ ਅਤੇ ਇੱਕ ਦੋਸ...
ਮੀਂਹ ਕਾਰਨ ਫਸਲਾਂ ਦੇ ਹੋਏ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ

ਮੀਂਹ ਕਾਰਨ ਫਸਲਾਂ ਦੇ ਹੋਏ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ

Punjab
ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਪਿਛਲੇ ਦਿਨੀ ਹੋਈਆਂ ਬੇਮੌਸਮੀ ਬਾਰਿਸ਼ਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਜਿਲੇ ਦੇ ਕੁਝ ਇਲਾਕਿਆਂ ਵਿੱਚ ਕਣਕ ਦੀ ਖੜੀ ਫਸਲ ਨੂੰ ਨੁਕਸਾਨ ਪੁੱਜਿਆ ਹੈ ਅਤੇ ਇਸ ਦਾ ਜਾਇਜਾ ਲੈਣ ਲਈ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਨੇ ਮਾਲ ਵਿਭਾਗ ਦੇ ਸਟਾਫ ਨੂੰ ਕਿਹਾ ਹੈ ਕਿ ਇਹ ਗਿਰਦਾਵਰੀ ਨਿਯਮਾਂ ਅਨੁਸਾਰ ਕੀਤੀ ਜਾਵੇ ਅਤੇ ਇਸ ਦੀ ਪੁਨਰ ਪੜਤਾਲ ਜੇ ਫਾਰਮਾ ਨਾਲ ਵੀ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਫੀਲਡ ਕਾਨੂਗੋ 100 ਫੀਸਦੀ, ਸਰਕਲ ਮਾਲ ਅਫਸਰ 50 ਫੀਸਦੀ ਅਤੇ ਉਪਮੰਡਲ ਮੈਜਿਸਟਰੇਟ 25 ਫੀਸਦੀ ਕੀਤੇ ਕੰਮ ਦੀ ਪੜਤਾਲ ਕਰਨਗੇ। ਇਹ ਗਿਰਦਾਵਰੀ ਇੱਕ ਹਫਤੇ ਦੇ ਅੰਦਰ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਸਪੈਸ਼ਲ ਗਿਰਦਾਵਰੀ ਸਮੇਂ ਪਟਵਾਰੀ ਦੇ ਨਾਲ ਸੰਬੰਧਿਤ ਖੇਤੀਬਾੜੀ ਵਿਕਾਸ ਅਫਸਰ ਵੀ ਮੌਕੇ ਤੇ ਜਾਣਗੇ ਤਾਂ ਜੋ ਸਾਂਝੀ ਗਿਰਦਾਵਰੀ ਕਰਕੇ ਰਿਪ...
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

Punjab
ਮਾਨਸਾ, 02 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿਚ ਬਰੇਟਾ ਦੇ ਯੂਨੀਵਰਸਿਟੀ ਕਾਲਜ ਆਫ ਬਹਾਦਰਪੁਰ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ, ਸਵੀਪ ਆਈਕਨ ਊਧਮ ਸਿੰਘ ਅਤੇ ਆਈਕਨ ਪੀ.ਡਬਲਯੂ.ਡੀ. ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਲੋਕਤੰਤਰ ਦੀ ਮਜ਼ਬੂਤੀ ਲਈ ਚੋਣਾਂ ਵਿਚ ਆਪਣੀ ਭਾਗੀਦਾਰੀ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤਾਂਤਰਿਕ ਦੇਸ਼ ਹੈ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਆਪਣੇ ਵੋਟ ਦੀ ਵਰਤੋਂ ਕਰਦਿਆਂ ਆਪਣੀ ਸਰਕਾਰ ਚੁਣਨ ਦਾ ਅਧਿਕਾਰ ਪ੍ਰਾਪਤ ਹੈ। ਸਾਨੂੰ ਇਸ ਅਧਿਕਾਰ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆ ਵਧ ਚੜ੍ਹ ਕੇ ਮਤਦਾਨ ਕਰਨਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾ ਕੇ ਲੋਕਤਾਂਤਰਿਕ ਪ੍ਰਣਾਲੀ ਦੀ ਮਹੱਤਤਾ ਤੋਂ ਜਾਣੂ...