Shadow

Punjab

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

Punjab
ਮਾਨਸਾ, 02 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਐਲਪਾਈਨ ਪਬਲਿਕ ਸਕੂਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਉਹ ਇਕ ਹਫ਼ਤੇ ਦੇ ਅੰਦਰ ਅੰਦਰ ਆਪਣੇ ਦਸਤਾਵੇਜ਼ ਪੂਰੇ ਕਰਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹਿਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂ...
ਪ੍ਰਸ਼ਾਸਨ ਵੱਲੋਂ ਫਲਾਇੰਗ ਸਕੁਐਡ ਟੀਮਾਂ (ਸਿਵਲ ਅਤੇ ਪੁਲਿਸ ਦੋਵੇਂ) ਲਈ ਸਿਖਲਾਈ ਵਰਕਸ਼ਾਪ ਆਯੋਜਿਤ

ਪ੍ਰਸ਼ਾਸਨ ਵੱਲੋਂ ਫਲਾਇੰਗ ਸਕੁਐਡ ਟੀਮਾਂ (ਸਿਵਲ ਅਤੇ ਪੁਲਿਸ ਦੋਵੇਂ) ਲਈ ਸਿਖਲਾਈ ਵਰਕਸ਼ਾਪ ਆਯੋਜਿਤ

Punjab
ਲੁਧਿਆਣਾ, 2 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) (ਸਿਵਲ ਅਤੇ ਪੁਲਿਸ ਦੋਵੇਂ) ਲਈ ਇੱਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਸਥਾਨਕ ਬੱਚਤ ਭਵਨ ਵਿੱਚ ਕਰਵਾਈ ਗਈ। ਵੇਰਵਿਆਂ ਅਨੁਸਾਰ, ਲੁਧਿਆਣਾ ਜ਼ਿਲ੍ਹੇ ਵਿੱਚ ਕੁੱਲ 126 ਐਫ.ਐਸ.ਟੀ., ਹਰੇਕ ਵਿਧਾਨ ਸਭਾ ਹਲਕੇ ਵਿੱਚ ਨੌਂ ਕਾਰਜਸ਼ੀਲ ਹਨ। ਹਰੇਕ ਐਫ.ਐਸ.ਟੀ. ਵਿੱਚ ਵੱਖ-ਵੱਖ ਵਿਭਾਗਾਂ ਦੇ ਚਾਰ ਕਰਮਚਾਰੀ ਸ਼ਾਮਲ ਹੁੰਦੇ ਹਨ, ਜੋ ਲਗਾਤਾਰ ਚੌਕਸੀ ਅਤੇ ਸੁਰੱਖਿਆ ਬਣਾਈ ਰੱਖਣ ਲਈ 24 ਘੰਟੇ ਕੰਮ ਕਰਦੇ ਹਨ। ਐਫ.ਐਸ.ਟੀ. ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਕਰਨ ਵਾਲੇ ਵਿਰੁੱਧ ਕੀਤੀ ਗਈ ਕਾਰਵਾਈ 'ਤੇ ਰੋਜ਼ਾਨਾ ਰਿਪੋਰਟ ਪੇਸ਼ ਕਰਨ ਦੀ ਲੋੜ ਹੁੰਦੀ ਹੈ। ਐਫ.ਐਸ.ਟੀ. ਟੀਮਾਂ 24 ਘੰਟੇ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਦੀਆਂ ਹਨ। ਸੀ-ਵਿਜਿਲ ਐਪ 'ਤੇ ਦਰਜ ਕੀਤੀ ਗਈ ਸ਼ਿਕਾਇਤ ਨੂੰ ਰਿਟਰਨਿੰਗ ਅਫਸਰ ਵੱਲੋਂ ਫਲਾਇੰਗ ਸਕੁਐਡ ਟੀਮ ਨੂੰ ਟਰਾਂਸਫਰ ਕਰ ਦਿੱਤਾ ਜਾਂਦਾ ਹੈ। ਟੀਮ ਫਿਰ ਸ਼ਿ...
ਇਸ ਵਾਰ 70 ਪਾਰ – ਸਵੀਪ ਕਮੇਟੀਆਂ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਇਸ ਵਾਰ 70 ਪਾਰ – ਸਵੀਪ ਕਮੇਟੀਆਂ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Punjab
ਲੁਧਿਆਣਾ, 2 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੂੰ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਪਣੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਵੀਪ ਭਾਰਤ ਦੇ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ, ਜਿਸਦਾ ਉਦੇਸ਼ ਵੋਟਰ ਸਿੱਖਿਆ ਅਤੇ ਚੋਣਾਂ ਵਿੱਚ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਹੈ। 70 ਫੀਸਦ ਤੋਂ ਵੱਧ ਵੋਟ ਪ੍ਰਤੀਸ਼ਤਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ, ਲੋਕਾਂ ਦੀ ਭਾਈਵਾਲੀ ਨੂੰ ਵਧਾਉਣ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੀ ਯੋਜਨਾ ਬਣਾਉਣ ਦੀ ਤੁਰੰਤ ਲੋੜ ਹੈ। ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਵੋਟਰ ਬਣਨ ਦੀ ਮਹੱਤਤਾ ਦਾ ਸੰਦੇਸ਼ ਆਪਣੇ ਘਰਾਂ ਅਤੇ ਇਲਾਕਿਆਂ ਵਿੱਚ ਪਹੁੰਚਾਉਣ ਅਤੇ ਇੱਕ ਲੋ...
ਕੈਬਨਿਟ ਮੰਤਰੀ ਈ.ਟੀ.ਓ. ਨੇ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

ਕੈਬਨਿਟ ਮੰਤਰੀ ਈ.ਟੀ.ਓ. ਨੇ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

Punjab
ਅੰਮ੍ਰਿਤਸਰ, 2 ਅਪ੍ਰੈਲ, 2024             ਪੰਥ ਦੀ ਬਹੁਤ ਹੀ ਸਤਿਕਾਰਤ ਸਖਸ਼ੀਅਤ ਬ੍ਰਹਮਗਿਆਨੀ ਸ੍ਰੀਮਾਨ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਵਾਲੇ ਜੋ ਕਿ ਪਿਛਲੀ ਦਿਨੀ ਗੁਰੂਧਾਮਾਂ ਦੀ ਸੇਵਾ ਕਰਦਿਆਂ 23 ਮਾਰਚ ਨੂੰ ਇਸ ਫਾਨੀ ਸੰਸਾਰ ਵਿਚੋਂ ਗੁਰਪੁਰੀ ਸਿਧਾਰ ਗਏ ਸਨ ਦੇ ਸ੍ਰੀ ਆਖੰਡ ਪਾਠ ਸਾਹਿਬ  ਜੀ ਦੇ ਭੋਗ `ਤੇ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਅਤੇ ਸ: ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਬਾਬਾ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਂਟ ਕੀਤੇ।             ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ: ਈ.ਟੀ.ਓ. ਨੇ ਕਿਹਾ ਕਿ ਬਾਬਾ ਜੀ ਨੇ ਹਮੇਸ਼ਾਂ ਹੀ ਸੰਗਤਾਂ ਤੇ ਪਰਉਪਕਾਰ ਕਰਦਿਆਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ ਹੈ। ਉਨਾਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਇਨਾਂ ਸਖਸ਼ੀਅਤਾਂ ਵਲੋਂ ਦਿਖਾਏ ਗਏ ਰਸਤੇ ਤੇ ਚਲੀਏ। ਉਨਾਂ ਕਿਹਾ ਕਿ ਅੱਜ ਦੇ ਸਮਾਜ ਨੂੰ ਇਨਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਜੋ ਆਪਣਾ ਜੀਵਨ ਗੁਰੂ ਧਾਮਾਂ ਦੀ ਸੇਵਾ ਵਿੱਚ ਲਾ ਸਕੀਏ। ਇਸ ਮੌਕੇ ਬਾਬਾ ਸਰਦਾਰਾ ਸਿੰਘ ਜੀ ਨੂੰ ਪੱਗ ਬੰਨ੍ਹਣ ਦੀ ਰਸਮ ਅਦਾ ਕੀਤੀ ਗਈ।    ...
19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿੱਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿੱਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ‘ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿੱਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ  ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿੱਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ...
ਐਸ.ਡੀ.ਐਮ ਫਰੀਦਕੋਟ ਨੇ ਯੰਗ ਵੋਟਰਜ ਨੂੰ ਕੀਤਾ ਉਤਸ਼ਾਹਿਤ

ਐਸ.ਡੀ.ਐਮ ਫਰੀਦਕੋਟ ਨੇ ਯੰਗ ਵੋਟਰਜ ਨੂੰ ਕੀਤਾ ਉਤਸ਼ਾਹਿਤ

Punjab
ਫ਼ਰੀਦਕੋਟ 02 ਅਪ੍ਰੈਲ,2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲੇ ਅੰਦਰ ਲੋਕ ਸਭਾ ਚੋਣਾਂ 2024 ਲਈ ਯੰਗ ਵੋਟਰਜ ਨੂੰ ਉਤਸਾਹਿਤ ਕਰਨ ਲਈ ਐਸ.ਡੀ.ਐਮ ਫਰੀਦਕੋਟ ਸ੍ਰੀ ਵਰੁਣ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫਰੀਦਕੋਟ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਦੇਸ਼ ਦੇ ਹਰ ਉਸ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਜਿਸ ਦੀ ਵੋਟ ਬਣੀ ਹੋਈ ਹੈ। ਉਹਨਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਇਸ ਸਬੰਧੀ ਦੂਜਿਆਂ ਨੂੰ ਵੀ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।  ਇਸ ਮੌਕੇ ਉਹਨਾਂ ਪੀ.ਡਬਲਿਊ.ਡੀ ਵੋਟਰ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠ ਕੇ ਵੋਟ ਪਾਉਣ ਦੇ ਅਧਿਕਾਰ, ਬਿਨਾਂ ਡਰ ਵੋਟ ਦੇ ਅਧਿਕਾਰ, ਬਿਨਾਂ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਸੀ. ਵਿਜਲ ਐਪ ਦੀ ਵਰਤੋਂ ਸਬੰਧੀ ਵੀ  ਜਾਣਕ...
ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

Punjab
ਬਠਿੰਡਾ, 2 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੈਟ 92 ਸ਼ਹਿਰੀ (ਬਠਿੰਡਾ) ਦੀ ਅਗਵਾਈ ਹੇਠ ਸਵੀਪ ਟੀਮ ਬਠਿੰਡਾ ਸ਼ਹਿਰੀ-092 ਤਹਿਤ ਸਵੀਪ ਟੀਮ ਵਲੋਂ ਲਗਾਤਾਰ ਗਤੀਵਿਧੀਆਂ ਜਾਰੀ ਹਨ। ਜਿਸ ਦੇ ਮੱਦੇਨਜ਼ਰ ਸਥਾਨਕ ਖਾਲਸਾ ਗਰਲਜ਼ ਕਾਲਜ ਵਿਖੇ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵੋਟਰਾਂ ਨੂੰ ਵੋਟਰ ਮਸ਼ੀਨਾਂ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ।        ਕੈਂਪ ਦੌਰਾਨ 1 ਅਪ੍ਰੈਲ 2024 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਵੇਂ ਵੋਟਰਾਂ ਦੀਆਂ 15 ਵੋਟਾਂ ਨੂੰ ਵੋਟਰ ਹੈਲਪ ਲਾਈਨ ਤੇ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਨਵੇਂ ਦਰਜ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾ ਕਿਸੇ ਡਰ, ਭੈਅ ਅਤੇ ਬਗੈਰ ਕਿਸੇ ਲਾਲਚ ਤੋਂ ਕਰਨ ਲਈ ਉਤਸਾਹਿਤ ਕਰਨ ਦੇ ਨਾਲ-ਨਾਲ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰਾਂ ਵੱਲੋਂ ਹਾਜ਼ਰੀਨ ਨੂੰ ਨਵੀਂ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰ ਹੈਲਪ ਲਾਈਨ, ਸੀ-ਵ...
ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਜਸਪ੍ਰੀਤ ਸਿੰਘ

Punjab
ਬਠਿੰਡਾ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 28 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 26 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 2 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।         ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।         ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 2 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕ...
ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

Punjab
ਫਾਜ਼ਿਲਕਾ, 1 ਅਪ੍ਰੈਲ ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਆਖਿਆ ਕਿ ਕਿਸੇ ਨੂੰ ਵੀ ਮਤਦਾਨ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਜ਼ਿਲ੍ਹੇ ਵਿੱਚ ਹੀ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਚੋਣਾਂ ਵਿੱਚ ਨਸ਼ੇ ਜਾਂ ਸ਼ਰਾਬ ਦੀ ਵੰਡ ਸਬੰਧੀ ਕਿਸੇ ਕੋਲ ਸੂਚਨਾ ਹੋਵੇ ਤਾਂ ਉਹ ਸੀ ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨਾਂ ਆਬਕਾਰੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੂਹ ਠੇਕਿਆਂ ਦੀ ਨੇੜਿਓ ਨਿਗਰਾਨੀ ਕਰਨ ਦੇ ਨਾਲ ਨਾਲ ਸ਼ਰਾਬ ਦੇ ਸਟੋਰਾਂ ਦੀ ਵੀ ਲਗਾਤਾਰ ਚੈਕਿੰਗ ਕਰਦਾ ਰਵੇ ਅਤੇ ਸ਼ਰਾਬ ਦੇ ਇੱਕ ਥਾਂ ਤੋਂ ਦੂਜੇ ਥਾਂ ਦੀ ਆਵਾਗਮਨ ਦੀ ਵੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉ...
ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 1 ਅਪ੍ਰੈਲ ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐੱਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐੱਪ ਰਾਹੀਂ, ਆਪਣਾ ਨਾਮ ਲੱਭਣ ਲਈ, ਫ਼ਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਫਾਜਿਲ਼ਕਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫ਼ੋਨ 'ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸ੍ਰੀ ਰਾਕੇਸ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੱਗੇ ਕਿਹਾ ...