ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਨਿਰੀਖਣ
ਲੁਧਿਆਣਾ, 1 ਅਪ੍ਰੈਲ (000) - ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਣਦੀਪ ਸਿੰਘ ਹੀਰ ਅਤੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਆਜ਼ਾਦ ਅਤੇ ਸੁਰੱਖਿਅਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਨ੍ਹਾਂ ਥਾਵਾਂ 'ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ 'ਤੇ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਦੌਰਾਨ ਸੁਰੱਖਿ...








