Friday, March 20
Shadow

Punjab

ਸਿੱਖਿਆਰਥੀ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ- ਡਿਪਟੀ ਕਮਿਸ਼ਨਰ ਫਰੀਦਕੋਟ

ਸਿੱਖਿਆਰਥੀ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ- ਡਿਪਟੀ ਕਮਿਸ਼ਨਰ ਫਰੀਦਕੋਟ

Punjab
ਫਰੀਦਕੋਟ 23 ਮਾਰਚ 2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਖੇਤੀਬਾੜੀ ਵਿਸ਼ੇ ਨਾਲ ਸੰਬੰਧਤ ਮੁਕਾਬਲੇ ਦੀ ਪ੍ਰੀਖਿਆ ਦੇਣ ਵਾਲੇ ਬੱਚਿਆਂ ਦੀ ਤਿਆਰੀ ਲਈ ਇੱਕ ਹਫਤੇ ਦੀਆਂ ਕਲਾਸਾਂ  ਦੇ ਆਖਰੀ ਦਿਨ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਵਲੋਂ ਪ੍ਰੇਰਨਾ ਦਾਇਕ ਭਾਸ਼ਣ ਦੇ ਕੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਮੁਕਾਬਲੇ ਦੀ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕਰਨੀ ਹੈ l ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਰੂਰੀ ਹੈ, ਪ੍ਰੀਖਿਆ ਦੇ ਸਲੇਬਸ ਨੂੰ ਵਿਸ਼ੇਵਾਰ ਚੰਗੀ ਤਰਾਂ ਸਮਝਣ ਉਪਰੰਤ, ਸਮੇਂ ਦਾ ਪ੍ਰਬੰਧਨ ਬਹੁਤ ਹੀ ਸਾਵਧਾਨੀ ਪੂਰਵਕ ਕੀਤਾ ਜਾਵੇ l ਉਨ੍ਹਾਂ  ਸਿੱਖਿਆਰਥੀਆਂ ਨੂੰ ਸਲਾਹ ਦਿੱਤੀ ਕਿ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ l ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੁਕਾਬਲੇ ਦੀ ਤਿਆਰੀ ਕਰ ਰਹੇ ਇਨ੍ਹਾਂ ਬੱਚਿਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਹਰ ਹਫਤੇ ਪ੍ਰਸ਼ਨੋਤਰੀ ਆਨ ਲਾਈਨ ਭੇਜੀ ਜਾਵੇ ਤਾਂ ਜੋ, ...
ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

Punjab
ਫ਼ਿਰੋਜ਼ਪੁਰ, 23 ਮਾਰਚ 2024.           ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾਜਲੀ ਭੇਟ ਕੀਤੀ ਗਈ।           ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਨੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।           ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-...
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

Punjab
 ਸ੍ਰੀ ਮੁਕਤਸਰ ਸਾਹਿਬ, 23ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦ...
ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

Punjab
ਅੰਮ੍ਰਿਤਸਰ 22 ਮਾਰਚ 2024-- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਮੋਕੇ ਤੇ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪਰਫਾਰਮੈਂਸ ਦਿੱਤੀ ਗਈ। ਇਸ ਤੋਂ ਇਲਾਵਾ ਸਹਿਵਾਸਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੋਕੇ ਤੇ ਮਾਨਯੋਗ ਪ੍ਰਿੰਸੀਪਲ ਮੈਜਿਸਟਰੇਟ ਸ੍ਰੀ ਹਿਮਾਸ਼ੂ ਅਰੋੜਾ, ਜੁਵਨਾਇਲ ਜਸਟਿਸ ਬੋਰਡ, ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਇਸ ਮੋਕੇ ਜ਼ਿਲ੍ਹਾ ਸਮਾਜਿਕ  ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ, ਮੈਂਬਰ ਜੇ.ਜੇ.ਬੀ. ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ,ਲੋਕਲ ਡੋਨਰਜ਼,ਸਟਾਫ ਜਿਲ੍ਹਾ ਸਮਾਜਿਕ ਸੁਰੱਖਿਆ ਆਫਿਸ, ਮੈਂਬਰ ਜੈਸ਼ੀ ਮਾਨ ਸਕੂਲ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜੂਦ ਸਨ।...
ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

Punjab
ਅੰਮ੍ਰਿਤਸਰ 22 ਮਾਰਚ 2024 -- ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02,  ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ, ਨਗਦੀ ਪ੍ਰਵਾਹ ਆਦਿ ਸਬੰਧੀ ਸਿ਼ਕਾਇਤਾਂ ਨੂੰ ਸੁਣੇਗਾ।...
ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

Punjab
ਲੁਧਿਆਣਾ, 22 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਥਾਨਕ ਬੱਚਤ ਭਵਨ ਵਿਖੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਸੰਵੇਦਨਸ਼ੀਲ ਸਬੰਧੀ ਮੈਪਿੰਗ ਮੁਕੰਮਲ ਕਰ ਲਈ ਗਈ ਹੈ ਜਿਸਦੇ ਤਹਿਤ 2919 ਪੋਲਿੰਗ ਸਟੇਸ਼ਨਾਂ ਵਿੱਚੋਂ 381 ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸੁਤੰਤਰ ਅਤੇ ਪਾਰਦਰਸ਼ੀ ਚੋਣਾਂ ਦੀ ਗਰੰਟੀ ਦੇਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰ...
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ, 22 ਮਾਰਚ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ...
ਵਰਲਡ ਵਾਟਰ ਡੇ ਮੌਕੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਵਰਲਡ ਵਾਟਰ ਡੇ ਮੌਕੇ ਲਗਾਇਆ ਮੁਫ਼ਤ ਮੈਡੀਕਲ ਕੈਂਪ

Punjab
ਅਮ੍ਰਿਤਸਰ (22 ਮਾਰਚ): ਵਰਲਡ ਵਾਟਰ ਡੇ ਅਤੇ ਵਰਲਡ ਟੀ.ਬੀ. ਦੇ ਮੌਕੇ 'ਤੇ ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਵਲੋਂ ਵੱਲਾ ਪਿੰਡ ਦੇ ਨੇੜੇ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿੱਚ ਜਨਰਲ ਹੇਲਥ ਚੈਕਅੱਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲਾ ਰੈਡ ਕ੍ਰਾਸ ਸੋਸਾਇਟੀ, ਗੁਰੂ ਨਾਨਕ ਦੇਵ ਹਸਪਤਾਲ ਦੇ ਬਲਡ ਬੈਂਕ ਅਤੇ ਆਰ.ਪੀ ਏਜੂਕੇਸ਼ਨ ਸੋਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਪ੍ਰੋਜੈਕਟ ਤੇ ਕੰਮ ਕਰਣ ਵਾਲੇ ਮਜਦੂਰਾਂ, ਕਰਮਚਾਰੀਆਂ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੇ ਮੁਫ਼ਤ ਵਿੱਚ ਸ਼ੁਗਰ, ਟੀ.ਬੀ  ਅਤੇ ਐਚ.ਆਈ.ਵੀ ਦੇ ਟੈਸਟ ਅਤੇ ਡਾਕਟਰਾਂ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਦੇ ਨਾਲ-ਨਾਲ ਲੋੜ ਅਨੁਸਾਰ ਮੁਫ਼ਤ ਵਿੱਚ ਦਵਾਈਆਂ ਵੀ ਦਿੱਤੀਆਂ ਗਈਆਂ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਸਾਫ਼ ਪਾਣੀ ਦੀ ਸਪਲਾਈ ਲਈ ਵਰਲਡ ਬੈਂਕ ਦੇ ਸਹਿਯੋਗ ਨਾਲ ਨਹਰੀ ਪਾਣੀ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਅਪਰ ਬਾਰੀ ਦੌਅਬ ਨਹਿਰ ਦੇ ਪਾਣੀ ਨੂੰ ਸਾਫ਼ ਕਰਕੇ ਆਉਣ ਵਾਲੇ ਸਮੇਂ ਵਿੱਚ ਘਰ-ਘਰ ਸਪਲਾਈ ਕੀ...
ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਇਕਲ ਰੈਲੀ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਇਕਲ ਰੈਲੀ

Punjab
ਅੰਮ੍ਰਿਤਸਰ 22 ਮਾਰਚ 2024 -- ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਰ ਅਤੇ ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸਵੀਪ ਗਤੀਵਿਧੀਆਂ ਅਧੀਨ ਡੀ ਏ ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਵਿਖੇ ਸਵੀਪ ਸਾਇਕਲ ਰੈਲੀ ਕੱਢੀ ਗਈ। ਇਸ ਸਵੀਪ ਸਾਇਕਲ ਰੈਲੀ ਨੂੰ ਸ੍ਰੀਮਤੀ ਸੁਰਿੰਦਰ ਕੌਰ ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017 ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਕੇਂਦਰੀ ਅਧੀਨ ਆਉਂਦੇ 9 ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਵਾਈ ਗਈ ਅਤੇ +18 ਸਿਖਿਆਰਥੀਆਂ ਜਿੰਨਾ ਦੀ ਵੋਟ ਬਣੀ ਹੋਈ ਹੈ ਆਪਣੀ ਵੋਟ ਦਾ ਬਿਨਾ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਫ, ਅਤੇ ਬਿਨਾ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ। ਉਨਾਂ ਦੱਸਿਆ ਕਿ ਇਸ ਮੌਕੇ 1500 ਸਿਖਿਆਰਥੀਆਂ ਵਲੋਂ ਐਪ ਨੂੰ ਡਾਊਨਡੋਲ ਵੀ ਕੀਤ...
ਸੀਐਚਸੀ ਖੂਈਖੇੜਾ ਵਿਖੇ ਵਿਸ਼ਵ ਟੀਬੀ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਸੀਐਚਸੀ ਖੂਈਖੇੜਾ ਵਿਖੇ ਵਿਸ਼ਵ ਟੀਬੀ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

Punjab
ਫਾਜ਼ਿਲਕਾ 22 ਮਾਰਚ:  ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ: ਨੀਲੂ ਚੁੱਘ ਦੀ ਅਗਵਾਈ ਹੇਠ ਵਿਸ਼ਵ ਟੀਬੀ ਦਿਵਸ ਮੋਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਐਸਐਮਓ ਡਾਕਟਰ ਗਾਂਧੀ ਨੇ ਦੱਸਿਆ ਕਿ ਇਹ ਬਿਮਾਰੀ ਮੁੱਖ ਤੌਰ ’ਤੇ ਫੇਫੜਿਆਂ ਤੋਂ ਸ਼ੁਰੂ ਹੁੰਦੀ ਹੈ। ਇਹ ਰੋਗ ਇੱਕ ਬੈਕਟੀਰੀਆ ਦੁਆਰਾ ਫੈਲਦਾ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਸੰਕਰਮਿਤ ਕਰਦਾ ਹੈ। ਟੀਬੀ ਦੀ ਇਹ ਬਿਮਾਰੀ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦੀ ਹੈ। ਦਿਮਾਗ, ਗਲੇ, ਹੱਡੀਆਂ ਵਾਂਗ ਟੀ.ਬੀ ਦੇ ਬੈਕਟੀਰੀਆ ਸਰੀਰ ਦੇ ਕਿਸੇ ਵੀ ਹਿੱਸੇ ਨੂੰ ਨਸ਼ਟ ਕਰ ਦਿੰਦੇ ਹਨ। ਜੇਕਰ ਇਹ ਬਿਮਾਰੀ ਦਿਮਾਗ ਵਿੱਚ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਦੌਰੇ ਪੈਣੇ ਸ਼ੁਰੂ ਹੋ ਜਾਂਦੇ ਹਨ। ਡਾ: ਜਤਿੰਦਰ ਰਾਜ ਸਿੰਘ ਸੈਣੀ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣ ਸ਼ੁਰੂ ਹੁੰਦੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ | ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਲਗਾਤਾਰ ਖਾਂਸੀ, ਮੂੰਹ 'ਚੋਂ ਖੂਨ...