ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਵੱਲੋਂ ਪੱਤਰਕਾਰਾਂ ਨਾਲ ਮੀਟਿੰਗ
ਫਿਰੋਜ਼ਪੁਰ 1 ਅਪ੍ਰੈਲ 2024.
ਲੋਕਤੰਤਰ ਦੀ ਮਜ਼ਬੂਤੀ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਨਾਲ-ਨਾਲ ਅਤੇ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਇੱਕ-ਇੱਕ ਵੋਟ ਹੀ ਦੇਸ਼ ਦੇ ਸੁਨਿਹਰੇ ਭਵਿੱਖ ਵਿੱਚ ਯੋਗਦਾਨ ਪਾਉਂਦੀ ਹੈ। ਇਹ ਪ੍ਰਗਟਾਵਾ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਪੱਤਰਕਾਰ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਲੋਕ ਸਭਾ ਚੋਣਾਂ ਲਈ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚ...








