Friday, March 20
Shadow

Punjab

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਖੇਤੀਬਾੜੀ ਉਪ ਨਿਰੀਖਕ ਮੈਡਮ ਕੁਲਵੀਰ ਕੌਰ ਨੇ ਪੀਐਮ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਈਕੇਵਾਈਸੀ ਨਾ ਹੋਣ ਕਰਕੇ ਕਿਸ਼ਤ ਰੁਕੀ ਹੋਈ ਹੈ ਤਾਂ ਉਹ ਖੁਦ ਪੀਐਮ ਕਿਸਾਨ ਵੈਬਸਾਈਟ ਤੇ ਜਾ ਕੇ ਜਾਂ ਨਜ਼ਦੀਕੀ ਸੀਐਸਸੀ ਸੈਂਟਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾ ਕੇ ਕਰਵਾ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਜਸਪ੍ਰੀਤ ਸਿੰਘ ਨੇ ਕਣਕ ਦੀ ਫਸਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀਆ ਨਿਸ਼ਾਨੀਆਂ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ 10 ਸਿੱਟਿਆ ਦੇ ਆਧਾਰ ਤੇ ਜੇਕਰ ਚੇਪਾ ਪ੍ਰਤੀ ਸਿੱਟਾ 5 ਜਾ ਇਸ ਤੋਂ ਵੱਧ ਮਿਲੇ ਤਾਂ 2 ਲਿਟਰ ਨਿੰਮ ਦਾ ਘਰੇ ਬਣਿਆ ਘੋਲ ਜਾ 20 ਗ੍ਰਾਮ ਐਕਟਾਰਾ 25 ਡਬਲਿਊ ਜੀ (ਥਾਇਆਮਿਥੋਕਸਮ)...
ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

Punjab
ਮਲੋਟ / ਸ੍ਰੀ ਮੁਕਤਸਰ ਸਾਹਿਬ  22 ਮਾਰਚ ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਨੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਰੱਥੜੀਆਂ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਕੈਂਪ ਵਿੱਚ ਬੱਚਿਆਂ ਨੂੰ ਪੌਦੇ ਲਗਾਉਣ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਡਾ. ਸੁਨੀਲ ਬਾਂਸਲ, ਸੀਨੀਅਰ ਮੈਡੀਕਲ ਅਫਸਰ ਨੇ ਸਿਹਤ ਸਬੰਧੀ, ਪ੍ਰਦੂਸ਼ਣ ਨੂੰ ਘੱਟ ਕਰਨ, ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਉਹਨਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਬੱਚਾ ਪੈਦਾ ਹੋਣ ਤੇ ਹਸਪਤਾਲ ਵੱਲੋਂ ਬੱਚਿਆਂ ਦੇ ਵਾਰਸਾਂ ਨੂੰ ਪੌਦਾ ਦੇ ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਕੁਦਰਤ ਨਾਲ ਜੋੜਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਏ.ਐਸ.ਆਈ. ਨੇ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਿਸ ਵਿੱਚ ਸ਼੍ਰੀ ਰਾਜਨ ਗੋਇਲ ਐਜੂਕੇਸ਼ਨ ਕੋਆਰਡੀਨੇਟਰ ਨੇ ਵਾਤਾਵਰਣ ਦੀ ਸਾਂਭ-ਸੰਭਾਲ ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

Punjab
ਲੁਧਿਆਣਾ, 22 ਮਾਰਚ (000) - ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ। ਨਿਗਰਾਨ ਟੀਮਾਂ ਵੱਲੋਂ 40 ਲੱਖ ਰੁਪਏ ਦੀ ਨਕਦੀ, 1.48 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 18.14 ਲੱਖ ਰੁਪਏ ਦੀ ਸ਼ਰਾਬ ਅਤੇ ਹੋਰ ਵਸਤਾਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੈਜਿਸਟਰੇਟ, ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 126 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਨੂੰ ਕੰਟਰੋਲ ਰੂਮ ਨੂੰ ਰੀਅਲ-ਟਾਈਮ ਫੀਡ ਯਕੀਨੀ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਪੂਰੀ ਨਿਗਰਾਨੀ ਰੱਖਣ ਲਈ ਕੈਮਰਿਆਂ ਨਾਲ ਲੈਸ ਵਾਹਨ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 9360 ਹੋਰਡਿੰਗਜ਼, ਬੈਨਰ, ਪੋਸਟਰ ਹਟਾਏ ਗਏ ...
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 22 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ...
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

Punjab
ਚੰਡੀਗੜ੍ਹ, 22 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।...
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

Punjab
ਚੰਡੀਗੜ੍ਹ, 21 ਮਾਰਚ  ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ।  ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।  ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।...
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿ...
ਐਨਸੀਸੀ ਕੈਡਿਟਾਂ ਨੂੰ ਖੇਤਰ ਅਤੇ ਭਾਸ਼ਾ ਵਰਗੇ ਵਖਰੇਵਿਆਂ ਨੂੰ ਛੱਡ ਕੇ ਟੀਮ ਵਜੋਂ ਕੰਮ ਕਰਨ ਦੀ ਲੋੜ- ਮੇਜਰ ਜਨਰਲ

ਐਨਸੀਸੀ ਕੈਡਿਟਾਂ ਨੂੰ ਖੇਤਰ ਅਤੇ ਭਾਸ਼ਾ ਵਰਗੇ ਵਖਰੇਵਿਆਂ ਨੂੰ ਛੱਡ ਕੇ ਟੀਮ ਵਜੋਂ ਕੰਮ ਕਰਨ ਦੀ ਲੋੜ- ਮੇਜਰ ਜਨਰਲ

Punjab
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਨੇ 20 ਅਤੇ 21 ਮਾਰਚ 2024 ਨੂੰ  ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਦਾ ਦੌਰਾ ਕੀਤਾ। ਅੰਮ੍ਰਿਤਸਰ ਪਹੁੰਚਣ 'ਤੇ ਇਹਨਾਂ ਦਾ ਸਵਾਗਤ ਬ੍ਰਿਗੇਡੀਅਰ ਕੇ.ਐਸ.ਬਾਵਾ, ਗਰੁੱਪ ਕਮਾਂਡਰ (ਐਨ.ਸੀ.ਸੀ.)ਅੰਮ੍ਰਿਤਸਰ ਨੇ ਕੀਤਾ। ਪਹਿਲੇ ਦਿਨ ਏਡੀਜੀ ਨੇ ਏਅਰ ਸਕੈਡਰਨ ਅਤੇ ਨੇਵਲ ਯੂਨਿਟ ਦਾ ਦੌਰਾ ਕੀਤਾ ਅਤੇ ਦਿਨ ਦੀ ਸਮਾਪਤੀ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਦੀ ਯਾਦ ਉੱਤੇ  ਫੁੱਲਮਾਲਾ ਚੜ੍ਹਾ ਕੇ ਕੀਤੀ। ਅੱਜ ਜਨਰਲ ਅਫਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਵਿਖੇ ਐਨਸੀਸੀ ਕੈਡਿਟਾਂ, ਅਸੋਸੀਏਟ ਐਨਸੀਸੀ ਅਫਸਰਾਂ, ਕੇਅਰਟੇਕਰ,ਐਨਸੀਸੀ ਗਰੁੱਪ ਦੇ ਅਫਸਰਾਂ ਅਤੇ ਸਥਾਈ ਇੰਸਟ੍ਰਕਟਰ ਸਟਾਫ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਐਸ.ਐਮ., ਏ.ਡੀ.ਜੀ., ਪੀ.ਐਚ.ਐਚ.ਐਂਡ.ਸੀ ਡਾਇਰੈਕਟੋਰੇਟ ਨੇ ਕੈਡਿਟਾਂ ਨੂੰ ਚਰਿੱਤਰ ਪਰਿਪੱਕਤਾ ਅਤੇ ਨਿਰਸਵਾਰਥ ਸੇਵਾ ਦੇ ਨਾਲ-ਨਾਲ ਅਨੁਸ਼ਾਸਨ ਅਤ...
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

Punjab
ਚੰਡੀਗੜ੍ਹ, 21 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।...
ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

Punjab
ਸਰਦੂਲਗੜ੍ਹ/ਮਾਨਸਾ, 21 ਮਾਰਚ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਹਲਕਾ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ ਵਾਲੇ ਦਿਨ ਕੋਈ ਵੀ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਪੋਲਿੰਗ ਸਟੇਸ਼ਨ ’ਤੇ ਪੇਸ਼ ਕਰਕੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਵੋਟਰ ਸ਼ਨਾਖਤੀ ਕਾਰਡ ਵਿੱਚ ਵੋਟਰ ਦੇ ਨਾਮ ਦੇ ਅੱਖਰ ਵਿੱਚ ਕੋਈ ਗਲਤੀ ਹੈ ਤਾਂ ਵੀ ਵੋਟਰ ਆਪਣੀ ਵੋਟ ਪਾ ਸਕਦਾ ਹੈ, ਪਰ ਉਸ ਵੱਲੋਂ ਦਿਖਾਏ ਗਏ ਵੋਟਰ ਕਾਰਡ ਨਾਲ ਉਸਦੀ ਪਹਿਚਾਣ ਹੁੰਦੀ ਹੋਵੇ। ਜੇਕਰ ਕੋਈ ਵੋਟਰ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਜਾਰੀ ਕੀਤਾ ਗਿਆ ਵੋਟਰ ਕਾਰਡ ਪੇਸ਼ ਕਰਦਾ ਹੈ ਤਾਂ ਉਸਨੂੰ ਵੀ ਸਵੀਕਾਰ ਕੀਤਾ ਜਾਵੇਗਾ, ਪ੍ਰੰਤੂ ਸ਼ਰਤ ਇਹ ਹੋਵੇਗੀ ਕਿ ਵੋਟਰ ਜਿਸ ਪੋਲਿੰਗ ਸਟੇਸ਼ਨ ’ਤੇ ਵੋਟ ਪਾ ਰਿਹਾ ਹੈ ਉਸਦੀ ਵੋਟਰ ਸੂਚੀ ਵਿੱਚ ਉਸਦਾ ਨਾਮ ਦਰਜ਼ ਹੋਵੇ। ਉਨ੍...