Shadow

Punjab

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

Punjab
ਅੰਮ੍ਰਿਤਸਰ 31 ਮਾਰਚ 2024 -- ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। 15 ਅਪ੍ਰੈਲ  ਤੋਂ  ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ। ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਅਕੈਡਮੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਦੇ ਨਾਲ-ਨਾਲ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦੇ ਰਹੇ ਹਾਂ ਜੋ ਕਿ ਇਸ ਖੇਤਰ ਦੇ ਖਿਡਾਰੀਆਂ ਲਈ ਇੱਕ ਵਧੀਆ ਐਕਸਪੋਜਰ ਹੋਵੇਗਾ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ 24 ਅਪ੍ਰੈਲ 2024 ਤੱਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ । ਟੂਰਨਾਮੈਂਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਥਾਨਕ ਖਿਡਾਰੀਆਂ ਨੂੰ ਇਸ ਸਾਲ ਦੇ ਅਖੀਰ ਵਿੱਚ ਸਤੰਬਰ ਮਹੀਨੇ ਵਿੱਚ ਟੂਰਨਾਮੈਂਟ ਖੇਡਣ ਲਈ ਆਸਟ੍ਰੇਲੀਆ ਜਾਣ ਦਾ ਮੌਕਾ ਵੀ ਮਿਲੇਗਾ।...
ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

Punjab
ਅੰਮ੍ਰਿਤਸਰ, 31 ਮਾਰਚ 2024:           ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀ...
ਫਾਜ਼ਿਲਕਾ ਪੁਲਿਸ ਵੱਲੋਂ ਦੜੇ ਸੱਟੇ ਦੇ ਕੰਮ ਕਰਨ ਵਾਲੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ

ਫਾਜ਼ਿਲਕਾ ਪੁਲਿਸ ਵੱਲੋਂ ਦੜੇ ਸੱਟੇ ਦੇ ਕੰਮ ਕਰਨ ਵਾਲੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ

Punjab
ਫਾਜ਼ਿਲਕਾ 31 ਮਾਰਚ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਦੜੇ ਸੱਟੇ ਦਾ ਕੰਮ ਕਰਨ ਵਾਲੇ ਸਟੋਰੀਆਂ ਖਿਲਾਫ ਵੱਡਾ ਅਭਿਆਨ ਆਰੰਭਿਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਹੀ 6 ਵੱਖ-ਵੱਖ ਕੇਸ ਦਰਜ ਕਰਕੇ 10 ਬੰਦਿਆਂ ਨੂੰ ਗ੍ਰਫਤਾਰ ਕੀਤਾ ਗਿਆ ਹੈ ਅਤੇ 25,100 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਨੇ ਦਿੱਤੀ ਹੈ। ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਸਿਟੀ ਥਾਨਾ ਫਾਜਿਲਕਾ ਵਿਖੇ ਮੁਕਦਮਾ ਨੰਬਰ 32 ਵਿੱਚ ਚਾਰ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਤੋਂ 21180 ਰੁਪਏ ਬਰਾਮਦ ਕੀਤੇ ਗਏ ਹਨ। ਇਨ੍ਹਾਂ ਖਿਲਾਫ ਅਧੀਨ ਧਾਰਾ 13 ਏ ਜੂਆ ਐਕਟ ਅਤੇ ਧਾਰਾ 420 ਤਹਿਤ ਪਰਚਾ ਦਰਜ ਕੀਤਾ ਗਿਆ ਹੈ।ਫੜੇ ਗਏ ਵਿਅਕਤੀਆਂ ਵਿਚ ਪ੍ਰਿੰਸ, ਜਸਵਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਸੁਰਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ। ਇੱਕ ਹੋਰ ਮਾਮਲੇ ਵਿੱਚ ਸਿਟੀ ਥਾਣਾ ਫਾਜ਼ਿਲਕਾ ਵੱਲੋਂ ਮੁਕਦਮਾ ਨੰਬਰ 33 ਅਧੀਨ ਧਾਰਾ 13ਏ/3/67 ਜੂਆ ਐਟ ਤਹਿਤ ਅਮਿਤ ਕੁਮਾਰ ਅਤੇ ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਨਾਂ ਤੋਂ 1100 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਸੇ ...
ਸ਼ਹੀਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਵਰਕਸ਼ਾਪ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਮਤਦਾਨ ਦਾ ਸੰਦੇਸ਼ ਦਿੱਤਾ

ਸ਼ਹੀਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਵਰਕਸ਼ਾਪ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਮਤਦਾਨ ਦਾ ਸੰਦੇਸ਼ ਦਿੱਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2024: ਭਾਰਤ ਦੇ ਚੋਣ ਕਮਿਸ਼ਨ ਦੇ ਸੰਦੇਸ਼ ‘ਮੇਰਾ ਪਹਿਲਾ ਵੋਟ ਦੇਸ਼ ਲਈ’ ਨੂੰ ਪਹਿਲੀ ਵਾਰ ਬਣੇ ਵੋਟਰਾਂ ਤੱਕ ਪਹੁੰਚਾਉਣ ਲਈ; ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਅੱਜ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਰਾਸ਼ਟਰੀ ਸੇਵਾ ਯੋਜਨਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਖੇਤਰੀ ਡਾਇਰੈਕਟਰ ਸ਼੍ਰੀਮਤੀ ਹਰਿੰਦਰ ਕੌਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਮੁੱਖ ਮਹਿਮਾਨ ਹਰਿੰਦਰ ਕੌਰ ਨੇ ਰਾਸ਼ਟਰੀ ਸੇਵਾ ਯੋਜਨਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟ ਦੇ ਅਧਿਕਾਰ ਅਤੇ ਸਵੱਛਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਵਰਕਸ਼ਾਪ ਦਾ ਵਿਸ਼ਾ ਸਵੱਛਤਾ ਅਤੇ ਵੋਟਿੰਗ ਨੂੰ ਉਤਸ਼ਾਹਿਤ ਕਰਨ ਲਈ ‘ਸਵੱਛਤਾ ਹੀ ਸੇਵਾ’ ਅਤੇ ‘ਮੇਰਾ ਪਹਿਲਾ ਵੋਟ ਦੇਸ਼ ਕੋ’ ’ਤੇ ਆਧਾਰਿਤ ਹੈ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰ...
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ – ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਦੋ ਦਿਨਾਂ ‘ਚ ਸਿਆਸੀ ਪਾਰਟੀਆਂ ਨੂੰ 48 ਨੋਟਿਸ ਜਾਰੀ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ – ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਦੋ ਦਿਨਾਂ ‘ਚ ਸਿਆਸੀ ਪਾਰਟੀਆਂ ਨੂੰ 48 ਨੋਟਿਸ ਜਾਰੀ

Punjab
ਲੁਧਿਆਣਾ, 30 ਮਾਰਚ (000) - ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਵੱਲੋਂ ਦੋ ਦਿਨਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਕੁੱਲ 48 ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਨਤੀਜੇ ਵਜੋਂ 29 ਅਤੇ 30 ਮਾਰਚ (ਅੱਜ) ਨੂੰ ਕ੍ਰਮਵਾਰ 21 ਅਤੇ 27 ਨੋਟਿਸ ਜਾਰੀ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਬਾਰੇ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ 'ਤੇ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਚੋਣ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮਹੱਤਤਾ 'ਤੇ ਵੀ ਜ਼ੋਰ ਦਿ...
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਪਹਿਲੀ ਜੂਨ ਨੂੰ ਹਰੇਕ ਵੋਟਰ ਬੂਥ ‘ਤੇ ਜਾਣਾ ਯਕੀਨੀ ਬਣਾਏ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਪਹਿਲੀ ਜੂਨ ਨੂੰ ਹਰੇਕ ਵੋਟਰ ਬੂਥ ‘ਤੇ ਜਾਣਾ ਯਕੀਨੀ ਬਣਾਏ

Punjab
ਲੁਧਿਆਣਾ, 30 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦਾ ਪੋਲਿੰਗ ਬੂਥ 'ਤੇ ਪਹੁੰਚਣਾ ਯਕੀਨੀ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ, ਸਾਹਨੀ ਨੇ ਆਮ ਚੋਣਾਂ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਨੌਜਵਾਨਾਂ ਨੂੰ ਸਿਰਫ ਆਪਣੀ ਵੋਟ ਹੀ ਨਹੀਂ ਪਾਉਣੀ ਚਾਹੀਦੀ ਸਗੋਂ ਦੂਸਰਿਆਂ ਨੂੰ ਵੀ 1 ਜੂਨ ਨੂੰ ਲੋਕਤੰਤਰ ਨੂੰ ਖਾਸ ਤੌਰ 'ਤੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਸਫਲਤਾ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਨੌਜਵਾਨ ਚੋਣ ਪ੍ਰਕਿਰਿਆ ਵਿਚ ਕਿੰਨੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਨੌਜਵਾਨ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਕੇ ਆਪਣੇ ਕੰਪਿਊਟਰ ਜਾਂ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

Punjab
ਮਾਨਸਾ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Punjab
ਮਾਨਸਾ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਇਨ੍ਹਾਂ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Punjab
ਮਾਨਸਾ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ.ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀਆਂ ਜਾਣ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿ...
ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

Punjab
ਅੰਮ੍ਰਿਤਸਰ, 30 ਮਾਰਚ:       ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਜਿਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨ।ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈ।ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕ...