Shadow

Punjab

ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਸੁਵਿਧਾ 4 ਮਈ, 2024 ਤੱਕ ਉਪਲਬਧ

ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਸੁਵਿਧਾ 4 ਮਈ, 2024 ਤੱਕ ਉਪਲਬਧ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2024: ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਕਿ ‘ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ, ਨੂੰ ਲਾਗੂ ਕਰਨ ਲਈ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਰੇ ਨਿਵਾਸੀਆਂ ਨੂੰ ਅੱਗੇ ਆਉਣ ਅਤੇ ਨਵੀਂ ਵੋਟ ਲਈ ਆਨਲਾਈਨ ਜਾਂ ਆਫ਼ਲਾਈਨ ਰਜਿਸਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 04 ਮਈ, 2024 ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਅਪ੍ਰੈਲ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਆਗਾਮੀ ਲੋਕ ਸਭਾ ਚੋਣਾਂ-2024 ਲਈ ਵੋਟਰ ਬਣਨ ਦੇ ਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਵਸਨੀਕ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਸਮੇਤ ਹੋਰ ਵੱਖ-ਵੱਖ ਸੇਵਾਵਾਂ ਤੱਕ ਪਹੁੰਚ ਕਰਨ ਲਈ ਆਨਲਾਈਨ ਵੋਟਰ ਸੇਵਾ ਪੋਰਟਲ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਮਦਦ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੇਵਾ ਪੋਰਟਲ (https://voters.eci.gov.in) 'ਤੇ ਲੌਗਇਨ ਕ...
ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 30 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਬਠਿੰਡਾ ਸ਼ਹਿਰ ਦੀ ਆਬਾਦੀ ਕਾਫ਼ੀ ਵਧ ਗਈ ਹੈ ਅਤੇ ਆਬਾਦੀ ਵਧਣ ਕਾਰਨ ਸ਼ਹਿਰ ਅੰਦਰ ਗੱਡੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਅੰਦਰ ਕਾਫ਼ੀ ਗਿਣਤੀ ਵਿਚ ਹੈਵੀ ਕਮਰਸ਼ੀਅਲ ਵਹੀਕਲ ਵੀ ਦਾਖ਼ਲ ਹੁੰਦੇ ਹਨ। ਜਿੰਨ੍ਹਾਂ ਦੀ ਡਾਇਰਵਰਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਮਾਨਸਾ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਆਈ.ਟੀ.ਆਈ ਚੌਂਕ ਰਾਹੀਂ ਹੁੰਦਾ ਹੋਇਆ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ। ਇਸੇ ਤਰ੍ਹਾਂ ਡੱਬਵਾਲੀ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ। ਇਸੇ ਤਰ੍ਹਾਂ ਮਲੋਟ...
ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

Punjab
ਬਠਿੰਡਾ, 30 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੈਟ 92 ਸ਼ਹਿਰੀ (ਬਠਿੰਡਾ) ਦੀ ਅਗਵਾਈ ਹੇਠ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫਸਰ-ਕਮ-ਪ੍ਰਿੰਸੀਪਲ ਸ੍ਰੀਮਤੀ ਮੀਨਾ ਭਾਰਤੀ ਤੇ ਸਵੀਪ ਟੀਮ ਵਲੋਂ ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।        ਇਸ ਮੌਕੇ ਕਾਲਜ ਦੇ ਈ.ਐਲ.ਸੀ ਇੰਚਾਰਜ਼ ਮੈਡਮ ਪ੍ਰੋ: ਤ੍ਰਿਪਤਾ ਰਾਣੀ ਵਲੋਂ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਮੁੱਖ ਵਕਤਾ ਸ੍ਰੀ ਗੁਰਬਖਸ਼ ਲਾਲ ਅਤੇ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਜੋਨੀ ਸਿੰਗਲਾ ਵਲੋ ਸਵੀਪ ਐਕਟੀਵਿਟੀ ਵਿਚ ਸ਼ਾਮਿਲ ਵਿਦਿਆਰਥੀਆਂ ਕੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅ...
ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

Punjab
ਕਰੇਗਾ ਤਾਂ ਜੋ ਪੁਲਿਸ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਯੋਗ ਹੋ ਸਕੇ। ਇੱਕ ਹੋਰ ਆਦੇਸ਼ ਮੁਤਾਬਕ ਪਾਰਟੀ ਜਾਂ ਉਮੀਦਵਾਰ ਨੂੰ ਜਲੂਸ/ਇਕੱਠ ਵਿੱਚ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡ ਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕਰਨਗੇ। ਰਾਤ 10 ਵਜੇ ਤੋਂ ਬਾਅਦ ਅਤੇ ਸਵੇਰੇ 6 ਵਜੇ ਤੋਂ ਪਹਿਲਾਂ ਸਪੀਕਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਆਦੇਸ਼ ਅਨੁਸਾਰ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਕੀਤੇ ਗਏ ਜਲੂਸ ਦੇ ਪ੍ਰੋਗਰਾਮ ਵਿੱਚ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਪ੍ਰਬੰਧਕ ਜਲੂਸ ਦੇ ਲੰਘਣ ਦਾ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜ...
ਗੋਪਾਲ ਗਊਸ਼ਾਲਾ ਮੋਗਾ ਵਿੱਚ ਵੋਟ ਨੂੰ ਸਹੀ ਤੇ ਬਿਨਾਂ ਕਿਸੇ ਲਾਲਚ ਡਰ ਤੋਂ ਵਰਤਣ ਸੰਬੰਧੀ ਫੈਲਾਈ ਜਾਗਰੂਕਤਾ

ਗੋਪਾਲ ਗਊਸ਼ਾਲਾ ਮੋਗਾ ਵਿੱਚ ਵੋਟ ਨੂੰ ਸਹੀ ਤੇ ਬਿਨਾਂ ਕਿਸੇ ਲਾਲਚ ਡਰ ਤੋਂ ਵਰਤਣ ਸੰਬੰਧੀ ਫੈਲਾਈ ਜਾਗਰੂਕਤਾ

Punjab
ਮੋਗਾ 30 ਮਾਰਚ: ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਗੋਪਾਲ ਗਊਸ਼ਾਲਾ ਵਿਖੇ ਸਵੀਪ ਟੀਮ ਵੱਲੋਂ ਆਮ ਲੋਕਾਂ ਦੀ ਵੋਟਿੰਗ ਵਿੱਚ ਸ਼ਮੂਲੀਅਤ ਵਧਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਅਤੇ ਐਨ.ਜੀ.ਓ ਦੀ ਤਰਫੋਂ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਅਤੇ ਐਸ.ਕੇ.ਬਾਂਸਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਹਾਜ਼ਰ ਸਾਰੇ ਲੋਕਾਂ ਨੂੰ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਦਿਨ ਦੀ ਸ਼ੁਰੂਆਤ ਚੰਗੇ ਕੰਮਾਂ ਨਾਲ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਦੇਸ਼ ਦੇ ਹਿੱਤ ਵਿੱਚ ਵੀ ਕੰਮ ਕਰਨਾ ਚਾਹੀਦਾ ਹੈ ਅਤੇ ਪਹਿਲਾ ਕੰਮ ਦੇਸ਼ ਲਈ ਚੰਗੀ ਸਰਕਾਰ ਬਣਾਉਣਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਉਹਨਾਂ ਸਮੂਹ ਨੂੰ ਪਰਿਵਾਰ ਸਮੇਤ ਵੋਟ ਪਾਉਣ ਲਈ ਪ...
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

Punjab
ਫਰੀਦਕੋਟ 30 ਮਾਰਚ 2024   ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ 'ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ।   ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ।   ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ...
ਕਸ਼ਮੀਰੀ ਪ੍ਰਵਾਸੀ ਵੋਟਰਾਂ ਲਈ ਫਾਰਮ-ਐਮ ਅਤੇ ਫਾਰਮ-12-ਸੀ ਜਮ੍ਹਾਂ ਕਰਾਉਣ ਦੀ ਵਿਵਸਥਾ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਕਸ਼ਮੀਰੀ ਪ੍ਰਵਾਸੀ ਵੋਟਰਾਂ ਲਈ ਫਾਰਮ-ਐਮ ਅਤੇ ਫਾਰਮ-12-ਸੀ ਜਮ੍ਹਾਂ ਕਰਾਉਣ ਦੀ ਵਿਵਸਥਾ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

Punjab
ਲੁਧਿਆਣਾ, 29 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ  ਕਿ ਕਸ਼ਮੀਰੀ ਪ੍ਰਵਾਸੀ ਵੋਟਰ ਪੋਸਟਲ ਬੈਲਟ ਰਾਹੀਂ ਜਾਂ ਦਿੱਲੀ, ਊਧਮਪੁਰ ਅਤੇ ਜੰਮੂ ਵਿੱਚ ਸਥਾਪਤ ਵਿਸ਼ੇਸ਼ ਪੋਲਿੰਗ ਸਟੇਸ਼ਨਾਂ 'ਤੇ ਜਾ ਕੇ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਪ੍ਰਵਾਸੀ ਵੋਟਰ ਉਹ ਹਨ ਜੋ ਰਾਹਤ ਅਤੇ ਮੁੜ ਵਸੇਬਾ ਕਮਿਸ਼ਨਰ ਦੁਆਰਾ ਜਾਰੀ ਸਰਟੀਫਿਕੇਟ ਦੇ ਅਨੁਸਾਰ ਅਸਲ ਵਿੱਚ ਕਸ਼ਮੀਰ ਡਿਵੀਜ਼ਨ (ਜੰਮੂ ਅਤੇ ਕਸ਼ਮੀਰ ਯੂ.ਟੀ.) ਦੇ ਵਸਨੀਕ ਹਨ ਪਰ ਹੁਣ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿ ਰਹੇ ਹਨ। ਬਾਰਾਮੂਲਾ, ਸ਼੍ਰੀਨਗਰ, ਅਤੇ ਅਨੰਤਨਾਗ-ਰਾਜੌਰੀ ਲੋਕ ਸਭਾ ਹਲਕਿਆਂ ਦੇ ਵੋਟਰ ਫਾਰਮ-ਐਮ (ਦਿੱਲੀ, ਜੰਮੂ ਅਤੇ ਊਧਮਪੁਰ ਦੇ ਵਿਸ਼ੇਸ਼ ਪੋਲਿੰਗ ਸਟੇਸ਼ਨਾਂ 'ਤੇ ਨਿੱਜੀ ਤੌਰ 'ਤੇ ਵੋਟਿੰਗ) ਅਤੇ ਫਾਰਮ-12-ਸੀ (ਪੋਸਟਲ ਬੈਲਟ) ਜਮ੍ਹਾ ਕਰਨ ਦੀ ਸਹੂਲਤ ਦਾ ਲਾਭ ਲੈਣ ਦੇ ਯੋਗ ਹਨ, ਜੋ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਪਰਵਾਸੀ ਵੋਟਰ ਫਾਰਮ 12-ਸੀ ਅਤੇ ਫਾਰਮ-ਐਮ ਭਰ ਸਕਦੇ ਹਨ ਅਤੇ ਤਸਦੀਕ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ ‘ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ ‘ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab
ਲੁਧਿਆਣਾ, 29 ਮਾਰਚ (000) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਨੰਬਰ 44 ਅਤੇ 45 ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਨੂੰ ਬਦਲਣ ਦੇ ਪ੍ਰਸਤਾਵ 'ਤੇ ਚਰਚਾ ਕੀਤੀ। ਮੀਟਿੰਗ ਵਿੱਚ 'ਆਪ', ਭਾਜਪਾ, ਕਾਂਗਰਸ, ਬਸਪਾ ਸਮੇਤ ਹੋਰ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਇਸ ਸੰਦਰਭ ਵਿੱਚ ਰਾਜਨੀਤਿਕ ਪਾਰਟੀਆਂ ਤੋਂ ਕੋਈ ਇਤਰਾਜ਼ ਪ੍ਰਾਪਤ ਨਹੀਂ ਹੋਇਆ ਹੈ। ਮੀਟਿੰਗ ਦੌਰਾਨ ਉਕਤ ਇਮਾਰਤਾਂ ਦੇ 23 ਪੋਲਿੰਗ ਸਟੇਸ਼ਨਾਂ ਦੇ ਨਾਵਾਂ ਵਿੱਚ ਕੀਤੀਆਂ ਗਈਆਂ ਮਾਮੂਲੀ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ ਗਈ। ...
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

Punjab
ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ 'ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ...
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼

Punjab
ਚੰਡੀਗੜ੍ਹ, 29 ਮਾਰਚ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍...