ਸਿਹਤ ਵਿਭਾਗ ਵੱਲੋਂ ਸਰਦੂਲਗੜ੍ਹ ਝੁਨੀਰ ਅਤੇ ਬੁਢਲਾਡਾ ਵਿਖੇ ਫੂਡ ਵਿਕਰੇਤਾਵਾਂ, ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਬੇਕਰੀਆਂ ਦੀ ਚੈਕਿੰਗ
ਮਾਨਸਾ, 01 ਅਪ੍ਰੈਲ:
ਕਮਿਸ਼ਨਰ ਫੂਡ ਸ੍ਰੀ ਅਭਿਨਵ ਤ੍ਰਿਖਾ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ ਵੱਲੋਂ ਸਰਦੂਲਗੜ੍ਹ, ਝੁਨੀਰ ਅਤੇ ਬੁਢਲਾਡਾ ਵਿਖੇ ਖੁਰਾਕ ਸੁਰੱਖਿਆ ਤੇ ਮਿਆਰ ਐਕਟ 2006 ਤਹਿਤ ਫੂਡ ਵਿਕਰੇਤਾਵਾਂ, ਖਾਣ ਪੀਣ ਦੀਆਂ ਦੁਕਾਨਾਂ ਅਤੇ ਬੇਕਰੀਆਂ ਦੀ ਚੈਕਿੰਗ ਕੀਤੀ ਗਈ।
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦੌਰਾਨ ਬੇਕਰੀਆਂ ਤੋਂ ਵੱਖ ਵੱਖ ਖਾਣ-ਪੀਣ ਵਾਲੀਆਂ 05 ਵਸਤੂਆਂ ਦੇ ਸੈਂਪਲ ਵੀ ਲਏ ਗਏ ਹਨ ਅਤੇ ਫੂਡ ਵਿਕਰੇਤਾਵਾਂ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਮਾਮਲੇ ਵਿਚ ਸਿਹਤ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਫੂਡ ਵਿਕਰੇਤਾ, ਹਲਵਾਈ, ਡੇਅਰੀ ਮਾਲਕ, ਦੋਧੀ, ਰੇਹੜ੍ਹੀ ਵਾਲਾ ਸਿਹਤ ਵਿਭਾਗ ਵੱਲੋਂ ਦਰਸਾਏ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਪ੍ਰਤੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਜਾਂ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਦਾ ਹੈ/ ਵੇਚਦਾ ਹੈ ਅਤੇ ਜਿੰਨ੍ਹਾਂ ਦੀ ਸਲਾਨਾ ਟਰਨਓਵਰ 12 ਲੱਖ ...








