ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
ਫ਼ਿਰੋਜ਼ਪੁਰ, 20 ਮਾਰਚ
ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਪੰਕਜ ਗੁਪਤਾ ਦੀ ਅਗਵਾਈ ਵਿਚ ਵਿਸ਼ਵ ਓਰਲ ਹੈਲਥ ਦਿਵਸ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਮੂੰਹ ਦੀ ਸਿਹਤ ਜਾਂਚ ਸੰਬਧੀ ਕੈਂਪ ਲਗਾਇਆ ਗਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਕਿਹਾ ਕਿ ਵਿਸ਼ਵ ਓਰਲ ਹੈਲਥ ਦਿਵਸ ਮਨਾਉਣ ਦਾ ਮੁੱਖ ਮੱਕਸਦ ਦੁਨੀਆਂ ਭਰ ਦੇ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਆਪਣੇ ਮੂੰਹ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਨਾ ਹੈ। ਜਿਸ ਤਹਿਤ ਅੱਜ ਜ਼ਿਲਾ ਫਿਰੋਜ਼ਪੁਰ ਦੇ ਸਾਰਿਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਖੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ ਨਾਲ ਮੂੰਹ ਦੇ ਰੋਗਾਂ ਸਬੰਧੀ ਜਾਂਚ ਕੈਂਪ ਵੀ ਆਯੋਜਿਤ ਕੀਤੇ ਗਏ ਹਨ । ਉਨ੍ਹਾ ਦੱਸਿਆ ਕਿ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਹੋਵੇ ਤਾਂ ਸਾਡੇ ਮੂੰਹ ਰਾਹੀਂ ਚਬਾਇਆ ਭੋਜਨ ਵੀ ਦੂਸ਼ਿਤ ਹੋ ਸਕਦਾ ਹੈ। ਜਿਸ ਨਾਲ ਮਨੁੱਖੀ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ...








