Thursday, March 19
Shadow

Punjab

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 19 ਮਾਰਚ:    ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।   ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹ...
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ, 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ...
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱ...
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

Punjab
ਚੰਡੀਗੜ੍ਹ, 19 ਮਾਰਚ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ  ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ । ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆ...
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ ਸੀ-ਵਿਜੀਲ ਐਪ – ਜ਼ਿਲ੍ਹਾ ਚੋਣ ਅਫ਼ਸਰ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ ਸੀ-ਵਿਜੀਲ ਐਪ – ਜ਼ਿਲ੍ਹਾ ਚੋਣ ਅਫ਼ਸਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਮੰਗਲਵਾਰ ਨੂੰ ਕਿਹਾ ਕਿ ਸੀ ਵਿਜਿਲ ਐਪ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇੱਕ ਮਹੱਤਵਪੂਰਨ ਵਸੀਲਾ ਸਿੱਧ ਹੋਵੇਗੀ। ਅੱਜ ਇੱਥੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਵੱਲੋਂ 2019 ਦੀਆਂ ਆਮ ਚੋਣਾਂ ਵਿੱਚ ਸਫ਼ਲਤਾਪੂਰਵਕ ਪਹਿਲੀ ਵਾਰ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਐਪ ਤਕਨੀਕੀ ਮੁਹਾਰਤ/ਜਾਣਕਾਰੀ ਰੱਖਣ ਵਾਲੇ ਨੌਜਵਾਨ/ਵਸਨੀਕਾਂ ਦੀ ਚੋਣ ਅਮਲ ’ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ, ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸਰਲ ਬਣਾਉਣ ਅਤੇ ਇਸ ਦੇ ਕੰਮਕਾਜ ਨੂੰ ਬਦਲਦੇ ਸਮੇਂ ਦੇ ਨਾਲ ਤਾਲਮੇਲ ਬਿਠਾਉਣ ਦੇ ਵਰਤੋਂ ’ਚ ਲਿਆਂਦੇ ਹੋਰ ਨਵੇਂ ਤਰੀਕਿਆਂ ਵਿੱਚੋਂ ਇੱਕ ਹੈ। ਉਨ੍ਹਾਂ ਹੋਰ ਕਿਹਾ ਕਿ ਸੀ ਵਿਜਿਲ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਰੱਖਣ ਵਾਲਾ ਹੋਣ ਕਾਰਨ, ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦੇ ਸਬੂਤ ਆਧਾਰਿਤ ਪ੍ਰਮਾਣ ਪ੍ਰਦਾਨ ਕਰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦ...
ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ

ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ

Punjab
ਲੁਧਿਆਣਾ, 19 ਮਾਰਚ (000) - ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਚੋਣਾਂ ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ। ਅੱਜ ਜੀ.ਐਚ.ਜੀ. ਗਰੁੱਪ ਆਫ਼ ਕਾਲਜ, ਗੋਂਦਵਾਲ (ਰਾਏਕੋਟ), ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ ਲੜਕੀਆਂ, ਗੁਰੂ ਨਾਨਕ ਕਾਲਜ (ਲੜਕੀਆਂ), ਏ.ਟੀ.ਆਈ. ਕਾਲਜ, ਗਿੱਲ ਰੋਡ, ਸਰਕਾਰੀ ਆਈ.ਟੀ.ਆਈ., ਗਿੱਲ ਰੋਡ, ਸਰਕਾਰੀ ਆਈ.ਟੀ.ਆਈ. ਸਮਰਾਲਾ, ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਸਮੇਤ ਹੋਰ ਵਿੱਦਿਅਕ ਸੰਸਥਾਵਾਂ ਵਿਖੇ ਜਾਗਰੂਕ...
ਬੀ ਐੱਸ ਐੱਫ ਦੀਆਂ ਪੋਸਟਾ ਤੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ ਗਈ

ਬੀ ਐੱਸ ਐੱਫ ਦੀਆਂ ਪੋਸਟਾ ਤੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ ਗਈ

Punjab
ਫਾਜਿਲਕਾ 19 ਮਾਰਚ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬਜ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ਼ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਅਤੇ ਵਿਜੇ ਕੁਮਾਰ ਯੋਗ ਅਗਵਾਈ ਹੇਠ ਬੀ ਐੱਸ ਐੱਫ ਦੀਆਂ ਪੋਸਟਾਂ ਵਿਖੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਅਤੇ ਵਿੱਕੀ ਮ.ਪ.ਹ.ਵ ਨੇ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ  ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ...
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

Punjab
ਫ਼ਰੀਦਕੋਟ 19 ਮਾਰਚ,2024 ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਤੋਂ ਉਨ੍ਹਾਂ ਵਲੋਂ ਕੀਤੀ ਗਈ ਤਿਆਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੇ ਵੱਖ-ਵੱਖ ਨੋਡਲ ਅਫ਼ਸਰ ਲਗਾਏ ਗਏ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ

Punjab
ਫਿਰੋਜ਼ਪੁਰ, 19 ਮਾਰਚ 2024.                 ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ ਅਤੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕਰੇਗਾ। ਵੋਟ ਪ੍ਰਤੀਸ਼ਤਤਾ ਨੂੰ 80 ਫੀਸਦੀ ਤੋਂ ਪਾਰ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਤੇ ਹੋਰ ਵਿਭਾਗਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਹਾਜ਼ਰੀਨ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ।                 ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ''ਇਸ ਵਾਰ 80 ਪਾਰ'' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ 'ਤੇ ਕੋਸ਼ਿਸ਼ਾਂ ਤੇਜ਼ ਕਰਨ ਲਈ ਕਿਹਾ ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦ...
ਮੂੰਹ ਦੀ ਸਿਹਤ  ਸੰਬਧੀ ਜਾਗਰੂਕਤਾ ਬੈਨਰ ਜਾਰੀ ਕੀਤਾ

ਮੂੰਹ ਦੀ ਸਿਹਤ ਸੰਬਧੀ ਜਾਗਰੂਕਤਾ ਬੈਨਰ ਜਾਰੀ ਕੀਤਾ

Punjab
ਫ਼ਿਰੋਜ਼ਪੁਰ, 19 ਮਾਰਚ 2024 (           )             ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਦੀ ਅਗਵਾਈ ਹੇਠ ਵਿਸ਼ਵ ਓਰਲ ਹੈਲਥ ਦਿਵਸ ਦੇ ਸੰਬਧ ਵਿਚ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਪੰਕਜ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ, ਚਮੜੀ ਦੇ ਰੋਗਾਂ ਦੇ ਮਾਹਿਰ ਡਾ. ਨਵੀਨ ਸੇਠੀ ਅਤੇ ਡਾ. ਵਨੀਤ ਮਹਿਤਾ ਮੈਡੀਕਲ ਅਫ਼ਸਰ (ਡੈਂਟਲ ) ਵੱਲੋਂ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਜਾਣਕਾਰੀ ਦਿੰਦੇ ਬੈਨਰ ਜਾਰੀ ਕੀਤੇ ਗਏ।                ਇਸ ਮੌਕੇ ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਮੂੰਹ ਦੀ ਸਿਹਤ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦੀ ਹੈ। ਜੋ ਵੀ ਅਸੀਂ ਖਾਂਦੇ ਹਾਂ ਉਹ ਸਾਡੇ ਮੂੰਹ ਰਾਹੀਂ ਸਾਡੇ ਸਰੀਰ ਤੱਕ ਪਹੁੰਚਦਾ ਹੈ। ਅਜਿਹੇ ਚ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਜਾਂ ਬੀਮਾਰੀ ਲੱਗ ਜਾਂਦੀ ਹੈ ਤਾਂ ਸਾਡੇ ਮੂੰਹ ਰਾਹੀਂ ਸਰੀਰ ਚ ਦਾਖਲ ਹੋਣ ਵਾਲਾ ਭੋਜਨ ਵੀ ਦੂਸ਼ਿਤ ਹੋ ਸਕਦਾ ਹ...