Shadow

Punjab

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

Punjab
ਲੁਧਿਆਣਾ, 28 ਮਾਰਚ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ ਵਿੱਚ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਦਿੱਤੀ ਜਾਵੇਗੀ। ਵੀ.ਐਸ.ਐਸ.ਐਲ. ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਏ.ਡੀ.ਸੀ. ਆਫਿਸ ਦੇ ਏ.ਪੀ.ਓ ਅਵਤਾਰ ਸਿੰਘ ਦੇ ਦਫ਼ਤਰ ਵਿੱਚ ਸ਼ਰਮਾ ਦੇ ਭਰਾ ਨੂੰ ਚੈਕ ਸੌਂਪਿਆ। ਤਰੁਣ ਸ਼ਰਮਾ ਅਤੇ ਉਸਦੇ ਭਰਾ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿਉਂਕਿ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇਸ ਔਖੀ ਘੜੀ ਵਿੱਚ ਸਹਿਯੋਗ ਕੀਤਾ ਜਦੋਂ ਉਹ ਸਖਤ ਸੰਘਰਸ਼ ਕਰ ਰਿਹਾ ਸੀ। ਤਰੁਣ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਐਮ.ਡੀ. ਸਚਿਤ ਜੈਨ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਜੋ ਸਿਹਤ ਦੀ ਤੰਦਰੁਸਤੀ ਲਈ ਜ਼ਰੂਰੀ ਹਨ ਕਿਉਂਕਿ ਅਜੋਕੇ ਸਮੇਂ ਵਿੱਚ ਬੱਚੇ ਡਿਜੀਟਲ ਡਿਵਾਈਸਾਂ ਵਿੱਚ ਰੁੱਝੇ ਹੋਏ ਹਨ ਅਤੇ ਸਰੀਰ...
ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Punjab
ਮਾਨਸਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਵਿਘਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਰਾਹੀਂ ਪ੍ਰਾਪਤ ਪੱਤਰ ਅਨੁਸਾਰ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ 2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਸ.ਸ.ਸ. ਮੁੰਡੇ ਮਾਨਸਾ (ਨੋਡਲ ਸੈਂਟਰ), ਸ.ਸ.ਸ. ਕੁੜੀਆਂ ਮਾਨਸਾ, ਗਾਂਧੀ ਸ.ਸ.ਸ ਮਾਨਸਾ, ਮਾਈ ਨਿੱਕੋ ਦੇਵੀ ਸਕੂਲ ਮਾਨਸਾ, ਸਮਰ ਫੀਲਡ ਪਬਲਿਕ ...
ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

Punjab
 ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਨਹੀਂ ਕਰਵਾਏ ਉਹ 1 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈ, ਉਨ੍ਹਾਂ ਨੂੰ ਛੋਟ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਕਿਊਰਟੀ ਗਾਰਡਜ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰਜ਼ ਸ਼ਾਪ ਮਾਲਕ/ਗਾਰਡ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤ...
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

Punjab
ਫਾਜ਼ਿਲਕਾ, 28 ਮਾਰਚ ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਮਾਰਗਦਰਸ਼ਨ ਹੇਠ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਜੈਕਟ ਅਧੀਨ ਸਕੂਲਾਂ ਤੇ ਕਾਲਜਾਂ ਵਿਚ ਸੈਮੀਨਾਰ ਲਗਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਤੇ ਨਿਹਾਲ ਖੇੜਾ ਵਿਖੇ ਆਪਣੇ ਬਚਿਆਂ ਦੀ ਪ੍ਰੀਖਿਆਂਵਾਂ ਦਾ ਨਤੀਜਾ ਲੈਣ ਆਏ ਮਾਪਿਆਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸਿਖਿਆ ਅਫਸਰ—ਕਮ— ਜ਼ਿਲ੍ਹਾ ਨੋਡਲ ਅਫਸਰ ਸਵੀਪ ਸ਼ਿਵਪਾਲ ਗੋਇਲ ਨੇ ਦੱਸਿਆ ਕਿ ਕਿਹਾ ਕਿ ਸਵੀਪ (ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਤੇ ਇਲੈਕਟਰਾਲ ਪਾਰਟੀਸੀਪੇਸ਼ਨ ) ਪ੍ਰੋਜੈਕਟ ਚੋਣ ਕਮਿਸ਼ਨ ਦਾ ਅਹਿਮ ਪ੍ਰੋਜੈਕਟ ਹੈ ਜ਼ੋ ਕਿ ਗਤੀਵਿਧੀਆਂ ਰਾਹੀਂ ਵੋਟਾਂ ਦੇ ਮਹੱਤਵ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਵੋਟਾਂ ਦੇ ਹੱਕ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਫੀਸਦੀ ਵਧਾਉਣ ...
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

Punjab
ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਵੀ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨ। ਇ...
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Punjab
ਚੰਡੀਗੜ੍ਹ, 27 ਮਾਰਚ: ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ...
ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Punjab
ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ। ਜ਼ਿਕਰਯੋ...
15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 27 ਮਾਰਚ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕ...
ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ ‘ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ ‘ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

Punjab
ਲੁਧਿਆਣਾ, 27 ਮਾਰਚ - ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ।ਸਰਕਾਰੀ ਕਾਲਜ ਮਾਛੀਵਾੜਾ ਸਾਹਿਬ, ਸ੍ਰੀ ਅਰਬਿੰਦੋ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਆਦਰਸ਼ ਸਕੂਲ ਨੂਰਵਾਲਾ ਰੋਡ, ਸ਼ਾਂਤੀ ਵਿਦਿਆ ਮੰਦਿਰ ਵਿਖੇ ਸੈਮੀਨਾਰ ਕਰਵਾਏ ਗਏ। ਇਸ ਤੋਂ ਇਲਾਵਾ ਹੋਰ ਟੀਮਾਂ ਨੇ ਲੁਧਿਆਣਾ ਦੱਖਣੀ ਹਲਕੇ ਵਿੱਚ ਘਰ-ਘਰ ਜਾ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ।ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਪ੍ਰਸ਼ਾਸਨ ਵੱਲੋਂ ਪਹਿਲੀ ਜ{ਨ ਨੂੰ ਵੋਟਿੰਗ ਵਾਲੇ ਦਿਨ, ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਆਪਣੀ ਵੋਟ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਫਲ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਸਾਰੇ ਭਾਈਵਾਲ, ਖਾਸ ਕਰਕੇ ਨੌਜਵਾਨ...
ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

Punjab
ਲੁਧਿਆਣਾ, 27 ਮਾਰਚ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।...