Thursday, March 19
Shadow

Punjab

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਵੱਲੋਂ ਹਸਪਤਾਲ ਦਾ ਔਚਕ ਨੀਰਿਖਣ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਵੱਲੋਂ ਹਸਪਤਾਲ ਦਾ ਔਚਕ ਨੀਰਿਖਣ

Punjab
ਅਬੋਹਰ, ਫਾਜ਼ਿਲਕਾ, 19 ਮਾਰਚ ਸਿਹਤ ਵਿਭਾਗ  ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਂਕਿ ਲੋਕਾਂ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕਨ। ਇਸੇ ਅਧੀਨ ਫਾਜ਼ਿਲਕਾ ਦੇ ਸਿਵਲ ਸਰਜਨ ਡਾ ਚੰਦਰ ਸ਼ੇਖਰ ਵਲੋ  ਅੱਜ ਸਿਵਲ ਹਸਪਤਾਲ ਅਬੋਹਰ  ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ ਅਤੇ ਇਸ ਸੰਬਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਿਦਾਇਤਾਂ ਜਾਰੀ ਕੀਤੀ। ਇਸ ਦੌਰਾਨ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਵੀ ਨਾਲ ਸੀ। ਇਸ  ਦੌਰਾਨ ਉਹਨਾਂ  ਵੱਲੋਂ ਹਸਪਤਾਲ   ਦੇ ਐਮਰਜੰਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ  ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ।  ਇਸ ਦੇ ਨਾਲ  ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਜਾਂਚ ਕੀਤੀ। ਇਸ ਮੁਆਇਨੇ ਦੌਰਾਨ ਉਨ੍ਹਾਂ ਨਾਲ, ਕਾਰਜਕਾਰੀ ਐੱਸ  ਐਮ ਓ ਡਾ  ਸਨਮਾਨ ਮਿੱਢਾ ,  ਫਾਰਮੇਸੀ ਅਫ਼ਸਰ ਚੰਦਰ ਭਾਨ  ਅਤੇ  ਹੋਰ ਸਿਹਤ ਕਰਮੀ ਹਾਜ਼ਰ ਸਨ।...
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਅਤੇ  ਚੰਡੀਗੜ੍ਹ ਵੱਲੋਂ ਸਮਝੌਤਾ ਪੱਤਰ (ਐਮ ਓ ਯੂ) ਤੇ ਹਸਤਾਖ਼ਰ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਅਤੇ  ਚੰਡੀਗੜ੍ਹ ਵੱਲੋਂ ਸਮਝੌਤਾ ਪੱਤਰ (ਐਮ ਓ ਯੂ) ਤੇ ਹਸਤਾਖ਼ਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ 2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਅਤੇ ਸੀ ਐੱਸ ਆਈ ਆਰ-ਆਈ ਐਮ ਟੈੱਕ, ਚੰਡੀਗੜ੍ਹ ਨੇ ਅੱਜ "ਖੋਜ, ਸਿਖਲਾਈ ਅਤੇ ਪ੍ਰੋਜੈਕਟਾਂ ਦੇ ਵਿਕਾਸ ਅਤੇ ਅਦਾਨ-ਪ੍ਰਦਾਨ ਦੁਆਰਾ ਅਤਿ-ਆਧੁਨਿਕ ਖੋਜ ਵਿੱਚ ਸਹਿਯੋਗ ਕਰਨ ਅਤੇ ਪੂਰਾ ਕਰਨ ਲਈ ਉਹ ਖੇਤਰ ਜੋ ਹੈਲਥਕੇਅਰ ਥੀਮ ਵਿੱਚ ਇੱਕ ਦੂਜੇ ਦੇ ਪੂਰਕ ਹਨ" ਨਾਲ ਸਬੰਧਤ ਸਮਝੌਤਾ ਪੱਤਰ (ਐਮ ਓ ਯੂ) 'ਤੇ ਹਸਤਾਖ਼ਰ ਕੀਤੇ।      ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਅਕਾਦਮਿਕ ਪਾਠ ਪੁਸਤਕਾਂ ਦੀ ਪਾਲਣਾ ਅਤੇ ਹਸਪਤਾਲਾਂ ਦਾ ਮਾਹੌਲ ਮੈਡੀਕਲ ਵਿਦਿਆਰਥੀਆਂ ਨੂੰ ਮੈਡੀਕਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਸੀਮਤ ਕਰਦਾ ਹੈ। ਇਹ ਸਹਿਯੋਗ ਸਟੇਟ ਇੰਸਟੀਚਿਊਟ ਮੋਹਾਲੀ ਵਿਖੇ ਤੀਸਰੇ ਸਾਲ ਦੌਰਾਨ ਮੈਡੀਕਲ ਵਿਦਿਆਰਥੀਆਂ ਨੂੰ ਚੋਣਵੇਂ ਪੋਸਟਿੰਗ ਨਿਰਧਾਰਤ ਕਰਨ ਵਿੱਚ ਲਾਭਦਾਇਕ ਹੋਣ ਦੀ ਸੰਭਾਵਨਾ ਪੈਦਾ ਕਰੇਗਾ, ਜੋ ਹੁਣ ਖੋਜ ਅਤੇ ਕਲੀਨਿਕਲ ਅਭਿਆਸ ਦੇ ਖੇਤਰਾਂ ਵਿੱਚ ਮੈਡੀਕਲ ਗ੍ਰੈਜੂਏਟਾਂ ਦੇ ਬਹੁ-ਆਯਾਮੀ ਐਕਸਪੋਜਰ ਲਈ ਨ...
‘ਦਾ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ’ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕੀਤਾ

‘ਦਾ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ’ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕੀਤਾ

Punjab
ਮਾਨਸਾ, 19 ਮਾਰਚ: ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮਾਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਦੀ ਅਗਵਾਈ ਹੇਠ ‘ਦਾ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ’ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਨੋਡਲ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਸ੍ਰੀ ਊਧਮ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ’ਇਸ ਵਾਰ 70 ਪਾਰ’ ਵੋਟਿੰਗ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹਾ ਮਾਨਸਾ ਵਿੱਚ ਵੋਟ ਪੋਲਿੰਗ ਦੇ ਇਸ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹੇ ਦੇ ਸਾਰੇ ਵੋਟਰਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ...
ਸਟੇਸ਼ਨਰੀ ਵਸਤੂਆਂ ਦੀ ਖ੍ਰੀਦ ਲਈ 22 ਮਾਰਚ ਤੱਕ ਕੋਟੇਸ਼ਨਾਂ ਦੀ ਮੰਗ-ਜ਼ਿਲ੍ਹਾ ਚੋਣ ਅਫ਼ਸਰ

ਸਟੇਸ਼ਨਰੀ ਵਸਤੂਆਂ ਦੀ ਖ੍ਰੀਦ ਲਈ 22 ਮਾਰਚ ਤੱਕ ਕੋਟੇਸ਼ਨਾਂ ਦੀ ਮੰਗ-ਜ਼ਿਲ੍ਹਾ ਚੋਣ ਅਫ਼ਸਰ

Punjab
ਮੋਗਾ, 19 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ  ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਲੋੜੀਂਦੀਆਂ ਸਟੇਸ਼ਨਰੀ ਵਸਤੂਆਂ ਸਬੰਧੀ ਕੋਟੇਸ਼ਨਾਂ ਮੰਗੀਆਂ ਜਾਂਦੀਆਂ ਹਨ। ਇਨ੍ਹਾਂ ਕੋਟੇਸ਼ਨਾਂ ਲਈ ਸ਼ਰਤਾਂ/ਹਦਾਇਤਾਂ ਅਤੇ ਸਮਾਨ ਦੀ ਸਪੈਸੀਫਿਕੇਸ਼ਨ ਜ਼ਿਲ੍ਹਾ ਮੋਗਾ ਦੀ ਵੈਬਸਾਈਟ https://moga.nic.in 'ਤੇ ਅਪਲੋਡ ਕਰ ਦਿੱਤੇ ਗਏ ਹਨ। ਸ਼ਰਤਾਂ ਅਤੇ ਸਪੈਸੀਫਿਕੇਸ਼ਨ ਪੂਰੀਆਂ ਕਰਨ ਵਾਲੇ ਵੈਂਡਰ ਜੋ ਕਿ ਕੋਟੇਸ਼ਨ ਦੇਣ ਦੇ ਚਾਹਵਾਨ ਹਨ, ਉਹ ਆਪਣੀਆਂ ਕੋਟੇਸ਼ਨਾਂ ਸੀਲ ਬੰਦ ਲਿਫ਼ਾਫ਼ੇ ਵਿੱਚ ਮਿਤੀ 22 ਮਾਰਚ, 20224 ਨੂੰ ਸ਼ਾਮ 4 ਵਜੇ ਤੱਕ ਦਫ਼ਤਰ ਚੋਣ ਤਹਿਸੀਲਦਾਰ ਮੋਗਾ ਕਮਰਾ ਨੰ. 02 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਦੇ ਸਕਦੇ ਹਨ। ਇਹ ਕੋਟੇਸ਼ਨਾਂ ਮਿਤੀ 26 ਮਾਰਚ, 2024 ਨੂੰ ਦੁਪਹਿਰ 12:00 ਵਜੇ ਵਧੀਕ ਡਿਪਟੀ ਕਮਿਸ਼ਨਰ  (ਜ਼)-ਕਮ-ਵਧਕੀ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਫ਼ਤਰ ਖੋਲ੍ਹੀਆਂ ਜਾਣੀਆਂ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਇਸ ਦਫ਼ਤਰ ਦੇ ਟੋਲਫਰੀ ਟੈਲੀਫੋਨ ਨੰਬਰ 1950 ਤੇ ਈ ਮੇਲ ਆਈ.ਡੀ. etmog@punjab.gov.in ਤੇ ...
ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਚੰਦਰ ਸ਼ੇਖਰ ਸਿਵਲ ਸਰਜਨ

Punjab
ਫਾਜਿਲਕਾ 19 ਮਾਰਚ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਿਲ੍ਹੇ ਵਿਚ ਕੰਮ ਕਰ ਰਹੇ ਸੀਨੀਅਰ ਮੈਡੀਕਲ ਅਫਸਰਾਂ, ਮੈਡੀਕਲ ਅਫ਼ਸਰ, ਬਲਾਕ ਐਕਸਟੈਨਸ਼ਨ ਅਜੂਕੈਟਰ  ਕੰਮਿਊਨਟੀ ਹੈਲਥ ਅਫਸਰਾਂ, ਬਲਾਕ ਸਟੈਟੀਕਲ ਅਸਿਸਟੈਂਟ, ਕੰਪਿਊਟਰ ਅਪਰੇਟਰ ਦੀ ਗੈਰ ਸੰਚਾਰੀ ਰੋਗਾਂ ਸੰਬਧੀ ਵਿਸ਼ੇਸ਼ ਵਰਕਸ਼ਾਪ ਮੀਰਾ ਮੈਡੀਕਲ ਇੰਸੀਚਿਊਟ ਅਬੋਹਰ ਵਿਖੇ ਲਗਾਈ ਗਈ । ਇਸ ਮੋਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿਚੋਂ 36 ਪ੍ਰਤੀਸ਼ਤ ਲੋਕ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਪੀੜਤ ਹਨ ਜਿਸ ਕਾਰ...
ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

Punjab
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ  ਦੀ ਸੰਵੇਦਨਸ਼ੀਲਤਾਂ ਦੇ ਆਧਾਰ 'ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।      ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਮੁੱਖ ਚੋਣ ਕਮਿਸ਼ਨ, ਭਾਰਤ ਵਲੋਂ ਪੰਜਾਬ ਵਿੱਚ ਲੋਕ ਸਭਾ ਚੋਣ-2024 ਮਿਤੀ 01.06.2024 ਨੂੰ ਕਰਵਾਏ ਜਾਣ ਦੇ ਐਲਾਨ ਦੇ ਮੱਦੇਨਜ਼ਰ ਚੋਣਾਂ ਵਿੱਚ ਕਈ ਵਾਰ ਵੋਟਰਾਂ ਨੂੰ ਭਰਮਾਉਣ ਲਈ ਕਰੰਸੀ ਨੂੰ ਇਧਰ-ਉਧਰ ਕੀਤਾ ਜਾਂਦਾ ਹੈ। ਇਸ ਦੀ ਚੈਕਿੰਗ ਕਰਨ ਲਈ ਟੀਮਾਂ ਨੂੰ ਲਗਾਇਆ ਗਿਆ ਹੈ ਅਤੇ ਇਨ੍ਹਾਂ ਟੀਮਾਂ ਵਲੋਂ 24 ਘੰਟੇ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਚੈਕਿੰਗ ਦੌਰਾਨ ਕੋਈ ਕਰੰਸੀ ਜ਼ਬਤ ਕੀਤੀ ਜਾਂਦੀ ਹੈ ਤਾਂ ਉਸ ਨੂੰ ਉਸੇ ਸਮੇਂ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।    ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖ਼ਜ਼ਾਨਾ...
ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

Punjab
ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ, ਨਿਰਪੱਖ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਾ ਵਰਤਿਆ ਜਾਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸਕੂਲੀ ਬੱਚਿਆਂ ਜਾਂ ਆਮ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਜਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

Punjab
ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ  ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ...
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

Punjab
ਅੰਮ੍ਰਿਤਸਰ, 18 ਮਾਰਚ:  ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ  ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ।            ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ, 2024 ਤੱਕ ਲਾਗੂ ਰਹੇਗਾ।...