Shadow

Punjab

1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਸਾਹਨੀ

1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਸਾਹਨੀ

Punjab
ਲੁਧਿਆਣਾ, 27 ਮਾਰਚ (000) - ਲੋਕ ਸਭਾ ਚੋਣਾਂ-2024 ਦੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿੱਥੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ 1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ 'ਤੇ ਸਹਾਇਕ ਸਟੇਸ਼ਨ ਬਣਾਏ ਗਏ ਹਨ। ਸਹਾਇਕ ਪੋਲਿੰਗ ਸਟੇਸ਼ਨ, ਪਹਿਲਾਂ ਤੋਂ ਸਥਾਪਿਤ ਪੋਲਿੰਗ ਸਟੇਸ਼ਨ ਵਾਲੀ ਬਿਲਡਿੰਗ ਵਿੱਚ ਹੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਵੋਟਰਾਂ ਨੂੰ ਲੰਬੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ ਅਤੇ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਹੋ ਸਕੇ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਲੁਧਿਆ...
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

Punjab
ਚੰਡੀਗੜ੍ਹ, 27 ਮਾਰਚ ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ...
ਲੋਕਸਭਾ ਚੋਣਾਂ ਦੌਰਾਨ ਕੀਤੀ ਜਾਵੇਗੀ ਸਖ਼ਤ ਚੌਕਸੀ – ਜਿਲ੍ਹਾ ਚੋਣ ਅਧਿਕਾਰੀ

ਲੋਕਸਭਾ ਚੋਣਾਂ ਦੌਰਾਨ ਕੀਤੀ ਜਾਵੇਗੀ ਸਖ਼ਤ ਚੌਕਸੀ – ਜਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ 27 ਮਾਰਚ 2024   ਆ ਰਹੀਆਂ ਲੋਕਸਭਾ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ।   ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਪੁਲਿਸ ਅਧਿਕਾਰੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਕੁੱਲ 361 ਵਲਨੂਰੇਬਲ ਸਥਾਨਾਂ ਅਤੇ 624  ਵਲਨੂਰੇਬਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਬਾਕੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹੁਲੜਬਾਜੀ ਨਹੀਂ ਕਰਨ ਦਿੱਤੀ ਜਾਵੇਗੀ। ਉਨਾਂ ਸਪਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉਤੇ ਅਮਲ ਕਰਦੇ ਹੋਏ ਇਹ ਚੋਣਾਂ ਬਿਲਕੁੱਲ ਨਿਰਪੱਖ, ਪਾਰਦਰਸਿ਼ਤਾਂ ਅਤੇ ਭੈਅ ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਯੋਗ ਪ੍ਰਬੰਧ ਕੀਤੇ ਗਏ ਹਨ। &nbs...
1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 27 ਮਾਰਚ -ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਣਕ ਦੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਜੋ ਕਿ 31 ਮਈ 2024 ਤੱਕ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦਾ ਕੁੱਲ ਰਕਬਾ 188000 ਹੈਕਟੇਅਰ ਹੈ ਅਤੇ ਅੰਦਾਜਨ 940000 ਮੀਟਿਰਕ ਟਨ ਉਤਪਾਦਨ ਹੋਣ ਦੀ ਉਮੀਦ ਹੈ ਅਤੇ ਸਰਕਾਰ ਵਲੋਂ ਅੰਦਾਜਨ 736011 ਮੀਟਿਰਕ ਟਨ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼

Punjab
ਲਾਲੜੂ/ਡੇਰਾਬੱਸੀ, 27 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਪਹਿਲੀ ਵਾਰ ਬਣੇ ਵੋਟਰਾਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਵੱਡੀ ਗਿਣਤੀ ’ਚ ਮਤਦਾਨ ਲਈ ਉਤਸ਼ਾਹਿਤ ਕਰਨ ਅਤੇ ਜ਼ਿਲ੍ਹੇ ’ਚ ਮਤਦਾਨ ਪ੍ਰਤੀਸ਼ਤਤਾ ਨੂੰ 80 ਫ਼ੀਸਦੀ ’ਤੇ ਲੈ ਕੇ ਜਾਣ ਦੇ ਟੀਚੇ ਤਹਿਤ ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਲਾਲੜੂ ਵਿਖੇ ਨੁੱਕੜ ਨਾਟਕ ਅਤੇ ਜਾਗਰੂਕਤਾ ਰੈਲੀ ਕੀਤੀ ਗਈ ਜਦਕਿ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਐਸ ਡੀ ਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਸਵੀਪ ਟੀਮ ਵੱਲੋਂ ‘ਸਾਡੀ ਵੋਟ ਸਾਡਾ ਅਧਿਕਾਰ’ ਨੁੱਕੜ ਨਾਟਕ ਖੇਡ ਕੇ ਵੱਧ-ਚੜ੍ਹ ਕੇ ਮਤਦਾਨ ਪ੍ਰਤੀ ਹੋਕਾ ਦਿੱਤਾ ਗਿਆ। ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ’ਚ ਮਤਦਾਨ ਦੀ ਔਸਤ ਪ੍ਰਤੀਸ਼ਤਤਾ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ‘ਇਸ ਵਾਰ 70 ਪਾਰ’ ਤੋਂ ਵੀ ਅੱਗੇ ਲਿਜਾਂਦਿਆਂ 80 ਫ਼ੀਸਦੀ ਕਰਨ ਦੇ ਰੱਖੇ ਟੀਚੇ ਤਹਿਤ ਸਸਬ ਡਵੀਜ਼ਨ ਡੇਰਾਬੱਸੀ ’ਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ। ...
ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਨੋਡਲ ਅਫਸਰਾਂ ਨਾਲ ਬੈਠਕ

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਨੋਡਲ ਅਫਸਰਾਂ ਨਾਲ ਬੈਠਕ

Punjab
ਫਾਜ਼ਿਲਕਾ 27 ਮਾਰਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਵੱਖ ਵੱਖ ਨੋਡਲ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਨੋਡਲ ਅਫਸਰ ਆਪੋ ਆਪਣੇ ਨਿਰਧਾਰਤ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰਨ। ਉਹਨਾਂ ਨੇ ਆਖਿਆ ਕਿ ਚੋਣ ਤਿਆਰੀਆਂ ਵਿੱਚ ਕੋਈ ਵੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2439 ਹਥਿਆਰ ਜਮਾ ਹੋ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਧਾਰਾ 144 ਤਹਿਤ ਸਾਰੇ ਅਸਲਾ ਧਾਰਕਾਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਤੁਰੰਤ ਆਪਣੇ ਹਥਿਆਰ ਜਮਾਂ ਕਰਵਾਉਣ । ਉਹਨਾਂ ਨੇ ਕਿਹਾ ਕਿ ਜੋ ਲੋਕ ਹਥਿਆਰ ਜਮਾ ਨਹੀਂ ਕਰਵਾਉਗੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਦੀ ਦਰ ਨਾਲ ਫਲਾਇੰਗ ਸਕੁਐਡ ਕੰਮ ਕਰ ਰਹੇ ਹਨ । ਇਸ ਤੋਂ ਬਿਨਾਂ ਸੀ ਵਿਜਲ ਐਪ ਰਾਹੀਂ ਲੋਕ ਸ਼ਿਕਾਇਤਾਂ ਭੇਜ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਸੱਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨਾਂ ਦਾ  ਵੱਧ ਤ...
ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼

ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼

Punjab
ਬਠਿੰਡਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ 1 ਅਪ੍ਰੈਲ ਤੋਂ 4 ਮਈ 2024 ਤੱਕ ਕੀਤੀ ਜਾਵੇਗੀ, ਇਹ ਯਕੀਨੀ ਬਣਾਉਣ ਲਈ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਿਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫਸਰ ਏਐਲਐਮਟੀਐਸ (ਅਸੈਂਬਲੀ ਲੈਵਲ ਮਾਸਟਰ ਟਰੇਨਰ) ਦੇ ਨਾਲ ਜਿਲ੍ਹਾ ਪ੍ਰਣਾਲੀਗਤ ਵੋਟਰਾਂ ਦੀ ਸਿੱਖਿਆ ਅਤੇ ਚੋਣ ਭਾਗੀਦਾਰੀ ਸਵੀਪ ਟੀਮ ਦੇ ਸਹਿਯੋਗ ਨਾਲ ਇਸ ਮੁਹਿੰਮ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਠੋਸ ਯਤਨ ਵਿਦਿਆਰਥੀਆਂ ਨੂੰ ਵੋਟਿੰਗ ਦੀ ਮਹੱਤਤਾ ਨੂੰ ਸਮਝਣ ਅਤੇ ਵੋਟ ਪਾਉਣ ਲਈ ਉਹਨਾਂ ਦੀ ਤਿਆਰੀ ਨੂੰ ਯਕੀਨੀ ਬਣਾਉਣ ਲਈ ਸੂਚਿਤ ਕਰਨ, ਸਿੱਖਿਆ ਦੇਣ ਅਤੇ ਪ੍ਰੇਰਿਤ ਕਰਨ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਇੱ...
ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 27 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟ...
ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

Punjab
ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸਵੀਪ ਗਤੀਵਿਧੀਆਂ ਬਾਰੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਹਲਕਾ ਰਾਮਪੁਰਾ ਫੂਲ ਵਿਖੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਹਲਕੇ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਉਪਰ ਹੋ ਚੁੱਕੀ ਹੈ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਫਾਰਮ ਨੰਬਰ 6 ਭਰਕੇ ਆਪਣੀ ਵੋਟ ਬਣਵਾ ਜਾਂ ਆਨਲਾਈਨ ਵੋਟਰ ਲਾਈਨ ਹੈਲਪ ਉਪਰ ਵੀ ਵੋਟ ਅਪਲਾਈ ਕਰ ਸਕਦਾ ਹੈ। ਉਨ੍ਹਾਂ ਵਲੋਂ ਉਥੇ ਮ...
ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹੈ ਵੋਟ ਦੇ ਸਹੀ ਇਸਤੇਮਾਲ ਪ੍ਰਤੀ ਜਾਗਰੂਕ

ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹੈ ਵੋਟ ਦੇ ਸਹੀ ਇਸਤੇਮਾਲ ਪ੍ਰਤੀ ਜਾਗਰੂਕ

Punjab
ਮੋਗਾ, 27 ਮਾਰਚ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ, ਗਗੜਾ, ਵਿੱਚ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਾਈ ਸਕੂਲਾਂ, ਕਾਲਜਾਂ ਤੇ ਉੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਇਸ ਲਈ ਪ੍ਰਸ਼ਾਸ਼ਨ ਵੱਲੋਂ ਇੱਥੇ ਸਵੀਪ ਗਤੀਵਿਧੀਆਂ ਦਾ ਆਯੋਜਨ ਪਹਿਲ ਦੇ ਆਧਾਰ ਉੱਪਰ ਕੀਤਾ ਜਾ ਰਿਹਾ ਹੈ।ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਵੀਪ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਦਿਲਚਸਪੀ ਦਿਖਾਈ ਜਾ ਰਹੀ ਹੈ ਅਤੇ ਵੋਟ ਨੂੰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਲਈ ਪ੍ਰਣ ਵੀ ਲਿਆ ਜਾ ਰਿਹਾ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਸੀ-ਵਿਜ਼ਲ ਐਪ ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਸਿੱਧ ਤੌਰ ਤੇ ਕਮਿਸ਼ਨ ਪਾਸ ਭੇਜੀ ਜਾ ਸਕਦੀ ਹੈ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ...