ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ
ਮੋਗਾ, 18 ਮਾਰਚ:
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਹੋਰ ਵਿਭਾਗਾਂ ਨਾਲ ਇੱਕ ਮੀਟਿੰਗ ਬੁਲਾਈ। ਉਨ੍ਹਾਂ ਸਮੂਹ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ''ਇਸ ਵਾਰ 70 ਪਾਰ'' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ 'ਤੇ ਕੋਸ਼ਿਸ਼ਾਂ ਤੇਜ਼ ਕਰਨ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟ...








