Shadow

Punjab

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਦੇ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਦੇ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ

Punjab
ਫ਼ਰੀਦਕੋਟ 27 ਮਾਰਚ,2024 ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ   ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ । ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਰਾਬਤਾ ਰੱਖਣ ਅਤੇ ਹਰ ਲੋੜੀਂਦੀ ਜਾਣਕਾਰੀ ਉਨ੍ਹਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਇਕ ਅਸਰਦਾਰ ਮਾਧਿਅਮ ਵਜੋਂ ਉਭਰਿਆ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਦਾ ਇਸਤੇਮਾਲ ਵੋਟਰ ਜਾਗਰੂਕਤਾ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਹੈਂਡਲ ਕਾਰਜ਼ਸ਼ੀਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਵੋਟਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟਸ ...
ਐਸ.ਡੀ.ਐਮ. ਹਰਕੰਵਲਜੀਤ ਵੱਲੋਂ ਨਰੇਗਾ ਵਰਕਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਐਸ.ਡੀ.ਐਮ. ਹਰਕੰਵਲਜੀਤ ਵੱਲੋਂ ਨਰੇਗਾ ਵਰਕਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Punjab
ਮੋਗਾ, 27 ਮਾਰਚ ਲੋਕ ਸਭਾ ਦੀਆਂ ਚੋਣਾਂ ਦੁਨੀਆਂ ਦੀਆਂ ਸਭ ਤੋਂ ਵੱਡੀਆਂ ਚੋਣਾਂ ਹਨ, ਭਾਰਤ ਸਤ ਫ਼ੀਸਦੀ ਵੋਟਾਂ ਪਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਰਾਜਨੀਤੀ ਲੋਕਾਂ ਲਈ ਬਹੁਤ ਉਲਝਣ ਵਾਲਾ ਵਿਸ਼ਾ ਹੈ ਪਰ ਇਹ ਸਾਡਾ ਫ਼ਰਜ਼ ਹੈ ਕਿ ਅਸੀਂ ਗੰਭੀਰ ਮੁੱਦੇ ਜਿਵੇਂ ਕਿ ਗ਼ਰੀਬੀ ਹਟਾਉਣਾ, ਬਜ਼ੁਰਗਾਂ ਲਈ ਸੁਵਿਧਾ, ਪੜ੍ਹਾਈ, ਮੂਲ ਸੁਵਿਧਾਵਾਂ, ਵਾਤਾਵਰਨ ਦੀ ਸੁਰੱਖਿਆ, ਖੇਤੀ, ਤੇ ਸ਼ਹਿਰੀ ਵਿਕਾਸ ਲਈ ਖੜੀਏ। ਹਰੇਕ ਪ੍ਰਕਾਰ ਦੀਆਂ ਚੋਣਾਂ ਵਿੱਚ ਹਰੇਕ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਹੋਣੀ ਬਹੁਤ ਜਰੂਰੀ ਹੈ ਫਿਰ ਹੀ ਮਜਬੁਤ ਲੋਕਤੰਤਰ ਦਾ ਨਿਰਮਾਣ ਹੋ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਪਿੰਡ ਘੋਲੀਆ ਕਲਾਂ ਵਿਖੇ ਨਰੇਗਾ ਵਰਕਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦਵਿੰਦਰ ਸਿੰਘ ਬੀਡੀਪੀਓ ਅਤੇ ਸਵੀਪ ਨੋਡਲ ਅਫਸਰ ਬਾਘਾਪੁਰਾਣਾ ਸੰਜੀਵ ਕੁਮਾਰ ਅਤੇ ਹੋਰ ਵੀ ਮੌਜੂਦ ਸਨ। ਸ੍ਰ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਥੇ ਵੋਟ ਪ੍ਰਤੀਸ਼ਤਤਾ ਕਾਫ਼ੀ ਘੱਟ ਸੀ, ਹੁਣ ਇੱਥੋਂ ਦ...
ਗੁਰੂ ਨਾਨਕ ਕਾਲਜ ਮੋਗਾ ਵਿੱਚ ਨੌਜਵਾਨ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ

ਗੁਰੂ ਨਾਨਕ ਕਾਲਜ ਮੋਗਾ ਵਿੱਚ ਨੌਜਵਾਨ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ

Punjab
ਮੋਗਾ, 27 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਨੌਜਵਾਨ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ, ਹਲਕਾ ਮੋਗਾ 073 ਤੋਂ ਅਮਨਦੀਪ ਗੋਸਵਾਮੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ: ਬਲਵਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਕਾਲਜ ਸਟਾਫ਼/ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ 1 ਜੂਨ, 2024 ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ ਤਾਂ ਵੀ ਉਹ ਆਪਣੀ ਵੋਟ ਬਣਵਾ ਸਕਦੇ ਹਨ। ਵੋਟਿੰਗ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮਦਦ ਲਈ, ਆਪਣੇ ਫ਼ੋਨ ਵਿੱਚ ਵੋਟਰ ਹੈਲਪਲਾਈਨ ਐਪ ਨੂੰ ਸਥਾਪਿਤ ਕਰਨਾ ਚਾਹੀਦਾ ਹੈ। ਇਸ ਐਪ ਰਾਹੀਂ, ਆਪਣੀ ਵੋਟ ਪਾਉਣ ਦੇ ਨਾਲ, ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ...
ਸੀ ਵਿਜਲ ਤੇ ਆਈਆਂ 7 ਸ਼ਿਕਾਇਤਾਂ ਸਮਾਂ ਵੱਧ ਤਰੀਕੇ ਨਾਲ ਕੀਤਾ ਨਿਪਟਾਰਾ -ਡਿਪਟੀ ਕਮਿਸ਼ਨਰ

ਸੀ ਵਿਜਲ ਤੇ ਆਈਆਂ 7 ਸ਼ਿਕਾਇਤਾਂ ਸਮਾਂ ਵੱਧ ਤਰੀਕੇ ਨਾਲ ਕੀਤਾ ਨਿਪਟਾਰਾ -ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 27 ਮਾਰਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਿਲੇ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜਿਲੇ ਤੇ ਕਮਿਸ਼ਨਰ ਡਾ ਸੇਨੁ ਦੁਗਲ ਨੇ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਡਾ ਪ੍ਰਗਿਆ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ ਸੀ ਵਿਜਲ ਤੇ ਸੱਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਇਹਨਾਂ ਦਾ ਨਾਲੋਂ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਚੋਣ ਜਾਬਤੇ ਸਬੰਧੀ ਲੋਕ ਸੀ ਵਿਜਲ ਰਾਹੀਂ ਆਨਲਾਈਨ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨਾਂ ਚੋਣਾਂ ਸਬੰਧੀ ਸ਼ਿਕਾਇਤ ਨੰਬਰ 1950 ਵੀ ਸਥਾਪਿਤ ਕੀਤਾ ਗਿਆ। ਡਾ. ਪ੍ਰਗਿਆ ਜੈਨ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਫਾਜਿਲਕਾ ਪੁਲਿਸ ਵੱਲੋਂ ਪਿਛਲੇ ਤਿੰਨ ਦਿਨਾਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਚੋਰੀਸ਼ੁਦਾ ਸਮਾਨ ਬ੍ਰਾਮਦ ਕੀਤਾ ਗਿਆ ਹੈ। ਜਿਸ ਵਿੱਚ ਐਕਸਾਈਜ਼ ਐਕਟ ਤਹਿਤ ਕੁੱਲ...
ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

Punjab
ਬਠਿੰਡਾ, 27 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜਿਲ੍ਹਾ ਵਾਤਾਵਰਣ ਕਮੇਟੀ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਫ-ਸਫਾਈ ਨੂੰ ਲਾਜ਼ਮੀ ਬਣਾਇਆ...
ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 27 ਮਾਰਚ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੀ ਫਸਲ ਤੇ ਕੋਈ ਵੀ ਬੇਲੋੜੀ ਖਾਦ ਜਾਂ ਸਪਰੇ ਦੀ ਵਰਤੋਂ ਨਾ ਕਰਨ ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਖੇਤੀਬਾੜੀ ਸਬ ਇੰਸਪੈਕਟਰ ਸ਼੍ਰੀ ਅਰੁਣਦੀਪ ਸਿੰਘ ਨੇ ਆਉਂਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਢੇਰਾਂ ਨੂੰ ਨਸ਼ਟ ਕਰਨ, ਖਾਦਾਂ ਦੀ ਵਰਤੋਂ ਮਿੱਟੀ ਪਰਖ ਅਧਾਰ ਤੇ ਕਰਨ ਦੀ ਅਪੀਲ ਕੀਤੀ ਤੇ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਬੀਟੀਐਮ ਸ਼੍ਰੀ ਕਮਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਖੇਤਾਂ ਦਾ ਆਲਾ-ਦੁਆਲਾ ਨਦੀਨ ਮੁਕਤ ਕਰਕੇ ਸਾਫ ਕਰਨ...
ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਚੋਣ ਤਿਆਰੀਆਂ ਲਈ ਅੰਤਰਰਾਜ਼ੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਕੀਤੀ

ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਚੋਣ ਤਿਆਰੀਆਂ ਲਈ ਅੰਤਰਰਾਜ਼ੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਕੀਤੀ

Punjab
ਬਠਿੰਡਾ, 27 ਮਾਰਚ : ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਸਲਪਾਵਰ ਦੀ ਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹਿਸਾਰ ਰੇਂਜ ਦੇ ਏ.ਡੀ.ਜੀ.ਪੀ ਡਾ. ਮੱਤਾ ਰਵੀ ਕਿਰਨ, ਆਈਪੀਐਸ ਅਤੇ ਫਰੀਦਕੋਟ ਰੇਂਜ ਦੇ ਆਈ.ਜੀ.ਪੀ, ਸ੍ਰੀ ਗੁਰਸ਼ਰਨ ਸਿੰਘ ਸੰਧੂ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ ਬਠਿੰਡਾ ਸ਼੍ਰੀ ਦੀਪਕ ਪ੍ਰਤੀਕ , ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਾਨਕ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਮੀਨਾ ਤੋਂ ਇਲਾਵਾ ਫਤਿਆਬਾਦ, ਸਿਰਸਾ ਅਤੇ ਡੱਬਵਾਲੀ ਦੇ ਐਸ.ਪੀਜ਼ ਆਨਲਾਈਨ ਹਾਜ਼ਰ ਸਨ। ਇਸ ਮੌਕੇ ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ, ਆਈਪੀਐਸ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਸਾਰੇ ਮਤ ਹਿਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ। ਸ਼੍ਰੀ ਗੌਰਵ ਯ...
ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ. ਖੂਈ ਖੇੜਾ ਦਾ ਕੀਤਾ ਅਚਾਨਕ ਦੋਰਾ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ. ਖੂਈ ਖੇੜਾ ਦਾ ਕੀਤਾ ਅਚਾਨਕ ਦੋਰਾ

Punjab
ਫਾਜਿਲਕਾ, 27 ਮਾਰਚ(): ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ ਖੂਈ ਖੇੜਾ ਦਾ ਦੋਰਾ ਕੀਤਾ ਗਿਆ । ਇਸ ਸਮੇਂ ਉਨ੍ਹਾ ਨਾਲ ਡਾ. ਅਮਨਾ ਕੰਬੋਜ, ਡਾ. ਗੋਰੀ ਸ਼ੰਕਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ। ਇਸ ਮੌਕੇ ਉਨ੍ਹਾ ਵਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ, ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ । ਇਸ ਮੌਕੇ ਉਨ੍ਹਾ ਸਟਾਫ ਨਾਲ ਬੈਠਕ ਵੀ ਕੀਤੀ ਅਤੇ ਮੌਜੂਦ ਸਟਾਫ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਪ੍ਰਤਿ ਇਮਾਨਦਾਰ ਰਹਿਣ ਅਤੇ ਹਸਪਤਾਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।...
ਆਲੂਆਂ ਤੇ ‘ਰਾਊਂਡ ਅੱਪ’ ਕੈਮੀਕਲ ਸਪਰੇਅ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ- ਡਿਪਟੀ ਕਮਿਸ਼ਨਰ

ਆਲੂਆਂ ਤੇ ‘ਰਾਊਂਡ ਅੱਪ’ ਕੈਮੀਕਲ ਸਪਰੇਅ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ- ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 26 ਮਾਰਚ,2024 ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਆਲੂਆਂ ਦੀ ਫਸਲ ਤੇ 'ਰਾਊਂਡ ਅੱਪ' ਸਪਰੇਅ ਕਰਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਕਿਸਾਨਾਂ ਨੂੰ ਸਖਤ ਤਾੜਨਾ ਕਰਦਿਆਂ ਖੇਤੀਬਾੜੀ ਵਿਭਾਗ ਨੂੰ ਅਜਿਹੇ ਆਲੂ ਕਾਸ਼ਤਕਾਰਾਂ ਖਿਲਾਫ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਜਾਰੀ ਕੀਤੇ। ਆਪਣੇ ਲਿਖਤੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਆਲੂ ਇੱਕ ਅਜਿਹੀ ਫਸਲ ਹੈ ਜਿਸ ਨੂੰ ਹਰ ਅਮੀਰ ਅਤੇ ਗਰੀਬ ਖਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖੁਦ ਦੀ ਪਲੇਟ ਵਿੱਚ ਵੀ ਅਜਿਹੇ ਆਲੂ, ਜਿਨ੍ਹਾਂ ਉੱਪਰ ਜਾਨਲੇਵਾ ਅਤੇ ਖਤਰਨਾਕ ਰਾਊਂਡ ਅੱਪ ਸਪਰੇਅ ਕੀਤੀ ਹੋਵੇ, ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਆਲੂ ਦੀ ਫਸਲ ਦਾ ਸੀਜਨ ਚੱਲ ਰਿਹਾ ਹੈ ਅਤੇ ਆਉਣ ਵਾਲੇ 05-07 ਦਿਨਾਂ ਵਿੱਚ ਆਲੂਆਂ ਨੂੰ ਪੱਟ ਲਿਆ ਜਾਵੇਗਾ।ਆਲੂ ਦੀ ਫਸਲ ਨੂੰ ਜਮੀਨ ਵਿਚੋਂ ਕੱਢਣ ਤੋਂ ਪਹਿਲਾਂ ਤਨੇ ਨੂੰ ਜੋ ਜਮੀਨ ਦੇ ਉਪਰ ਹੁੰਦਾ ਹੈ ਉਸ ਨੂੰ ਜੜ੍ਹਾਂ ਤੋਂ ਵੱਖ ਕਰਨਾ ਪੈਂਦਾ ਹੈ। ਇਸ ਤਨੇ ਨੂੰ ਆਲੂ ਨਾਲੋਂ ਵੱਖ ਕਰਕੇ ਜ਼ਮੀਨ ਵਿਚੋਂ ਆਲੂ ਕੱਢੇ ਜਾਂਦੇ ਹਨ, ਜਿਸ ਨੂੰ ਲੇਬਰ ਦੁਆਰਾ ਹੱਥਾਂ ਨਾਲ ਵੱਖ ਕੀਤਾ ਜਾਂਦਾ ਹੈ। ਡਿਪਟ...
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖੇਗਾ ਕੜੀ ਨਜ਼ਰ

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖੇਗਾ ਕੜੀ ਨਜ਼ਰ

Punjab
ਚੰਡੀਗੜ੍ਹ, 26 ਮਾਰਚ:   ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ 'ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚ...