Shadow

Punjab

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 26 ਮਾਰਚ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟ...
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜ...
ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

Punjab
ਸ੍ਰੀ ਮੁਕਤਸਰ ਸਾਹਿਬ, 26 ਮਾਰਚ: ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੱਕ ਲੈਂਦੀ ਹੈ ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਐਪ ’ਤੇ ਸਿਰਫ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ’ਤੇ ਨਾ ਭੇਜੀਆਂ ਜਾਣ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ...
ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ

Punjab
ਫਰੀਦਕੋਟ 26 ਮਾਰਚ 2024 ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਸਵੇਰ 07.00 ਵੱਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾੜੀ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਕਣਕ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਕੁਝ ਲੋਕ ਕੰਬਾਇਨਾਂ ਦੇਰ ਸਵੇਰ ਚਲਾ ਕੇ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੇ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿ...
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ

Punjab
ਫਾਜ਼ਿਲਕਾ 26 ਮਾਰਚ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ. ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ. ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ . ਇਸ ਸਬੰਧੀ ਇੱਕ ਬੈਠਕ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ. ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਚੁਣਾਵੀ ਸਭਾ, ਰੈਲੀ, ਬੈਠਕ ਪ੍ਰਵਾਨਗੀ ਲਏ ਤੋਂ ਬਿਨਾਂ ਨਾ ਕਰਨ। ਲਾਊਡ ਸਪੀਕਰ ਦੀ ਪ੍ਰਵਾਣਗੀ ਲੈਣੀ ਵੀ ਲਾਜ਼ਮੀ ਹੈ ਅਤੇ ਵੱਖ-ਵੱਖ ਪ੍ਰਕਾਰ ਦੇ ਵਾਹਨ ਜੋ ਚੋਣ ਪ੍ਰਚਾਰ ਵਿੱਚ ਵਰਤੇ ਜਾ ਰਹੇ ਹਨ ਉਹਨਾਂ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ। ਉਹਨਾਂ ਨੇ ਕਿਹਾ ਕਿ ਇਹ ਪ੍ਰਵਾਨਗੀਆਂ ਏਆਰਓ ਪੱਧਰ, ਜਿਲਾ ਚੋਣ ਅਫਸਰ ਦੇ ਪੱਧਰ ਅਤੇ ਮੁੱਖ ਚੋਣ ...
ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

Punjab
ਫਾਜ਼ਿਲਕਾ 26 ਮਾਰਚ ਫਾਜ਼ਿਲਕਾ ਦੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੇ ਦਫਤਰ ਦਾ ਦੌਰਾ ਕੀਤਾ। ਉਹਨਾਂ ਨੇ ਇੱਥੇ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰ ਸਾਨੀ ਨੂੰ ਹੋਰ ਮਜਬੂਤ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਆਖਿਆ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ। ਉਹਨਾਂ ਇਹ ਵੀ ਆਖਿਆ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਹਨਾਂ ਨ...
ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ, 2024: ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਆਯੋਜਿਤ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਥੇ 01 ਜੂਨ, 2024 ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਆਯੋਜਿਤ ਹੋਲੀ ਦੇ ਜਸ਼ਨਾਂ ਵਿੱਚ ਪਹੁੰਚ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਈ.ਪੀ.ਐਲ ਮੈਚ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਾਮਯਾਬੀ ਹੀ ਹੋਲੀ ਦੇ ਜਸ਼ਨਾਂ ਵਿੱਚ ਲੋਕਾਂ ਤੱਕ ਜਾਣ ਅਤੇ ਲੋਕਤੰਤਰ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਵਿਚਾਰ ਲੈ ਕੇ ਆਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪ੍ਰੋਫੈਸਰ ਗੁਰਬਖਸੀਸ਼ ਸਿੰਘ ਅਨਟਾਲ, ਚੋਣ ਤਹਿਸੀਲ...
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

Punjab
ਚੰਡੀਗੜ੍ਹ, 26 ਮਾਰਚ: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ  ਨਿਗਰਾਨੀ ਕਰਨਾ ਸ਼ਾਮਲ ਹੈ। ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗ...
ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ: ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਸਹਾਇਕ ਕਮਿਸ਼ਨਰ, ਆਬਕਾਰੀ, ਅਸ਼ੋਕ ਕਲਹੋਤਰਾ ਨੇ ਕਿਹਾ, "ਅਸੀਂ ਚੰਡੀਗੜ੍ਹ/ਹਰਿਆਣਾ ਨਾਲ ਲੱਗਦੀਆਂ ਸਰਹੱਦਾਂ 'ਤੇ ਸਖ਼ਤ ਨਜ਼ਰ ਰੱਖ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਕੋਈ ਗੈਰ-ਕਾਨੂੰਨੀ ਪ੍ਰਵਾਹ ਨਾ ਹੋਵੇ"। ਜ਼ਿਲ੍ਹਾ ਪੁਲਿਸ ਦੇ ਤਾਲਮੇਲ ਨਾਲ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਵਾਲੇ ਪਾਸੇ ਤੋਂ ਮੁਹਾਲੀ ਜ਼ਿਲ੍ਹੇ ਵੱਲ 26 ਅੰਤਰਰਾਜੀ ਐਂਟਰੀ ਪੁਆਇੰਟ ਨਿਰਧਾਰਤ ਕੀਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਰੇ ਨਾਕਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਹੁਣ ਤੱਕ, ਜ਼ਿਲ੍ਹਾ ਪੁਲਿਸ ਦੇ ਤਾਲਮੇਲ ਨਾਲ ਵੱਖ-ਵੱਖ ਐਂਟਰੀ ਪੁਆ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 26 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਨੇ 40 ਸਾਲ ਦੇ ਲੰਮੇ ਅਰਸੇ ਦੌਰਾਨ ਬਤੌਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...