ਇਸ ਵਾਰ ਅੰਮ੍ਰਿਤਸਰ ਵਿਚ 19.68 ਲੱਖ ਵੋਟਰ ਕਰਨਗੇ ਆਪਣੇ ਵੋਟ ਹੱਕ ਦੀ ਵਰਤੋਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਮਾਰਚ 2024 ( )-ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜਿਲ੍ਹੇ ਵਿਚ 1967466 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਉਨਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ ਦਿਨ ਪਹਿਲਾਂ ਤੱਕ ਜਾਰੀ ਰਹੇਗਾ ਪਰ ਵੋਟ ਕੱਟਣ ਦਾ ਕੰਮ ਹੁਣ ਬੰਦ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਵਿਚ ਵੋਟਾਂ ਆਖਰੀ ਗੇੜ ਵਿਚ ਹੋਣ ਕਾਰਨ ਵੋਟਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ 7 ਮਈ ਤੋਂ ਸ਼ੁਰੂ ਹੋਵੇਗਾ, ਜੋ ਕਿ 14 ਮਈ ਤੱਕ ਚੱਲੇਗਾ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ।
ਇਸ ਮੌਕੇ ਉਨਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ। ਉਨਾਂ ਕਿਹਾ ਕਿ 85 ਤੋਂ ਵੱਧ ਉਮਰ ਅਤੇ ਦਿਵਆਂਗ ਵੀ ਘਰ ਬੈਠੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ, ਜਿੰਨਾ...






