Shadow

Punjab

ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

Punjab
ਫਰੀਦਕੋਟ 26 ਮਾਰਚ, 2024 ਜ਼ਿਲਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ...
ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Punjab
ਫਰੀਦਕੋਟ 26 ਮਾਰਚ 2024 ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਮਿਤੀ 26 ਫਰਵਰੀ 2024 ਤੋਂ ਚੱਲ ਰਹੀ ਹੈ  ।  ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੈਕ ਕੀਤਾ ਜਾ ਸਕਦਾ ਹੈ ।  ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਅਤੇ ਜਿਨ੍ਹਾਂ ਯੁਵਕਾਂ ਨੇ ਆਨਲਾਈਨ ਰਿਜਸਟ੍ਰੇਸ਼ਨ ਕਰਵਾ ਲਈ ਹੈ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ  ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ । ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਕ...
ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

Punjab
ਮੋਗਾ, 26 ਮਾਰਚ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਇਨਫੋਰਸਮੈਂਟ ਟੀਮਾਂ ਹਫ਼ਤੇ ਦੇ ਸਾਰੇ ਦਿਨ 24 ਘੰਟੇ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਇਨ੍ਹਾਂ ਇਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਨਗਦੀ/ਕਰੰਸੀ ਜਬ਼ਤ  ਕੀਤੀ ਜਾਂਦੀ ਹੈ ਤਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ ਉਸੇ ਸਮੇਂ ਹੀ ਖਜ਼ਾਨਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖਜ਼ਾਨਾ ਅਤੇ ਸਬ ਖਜ਼ਾਨਿਆਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਿਖਤੀ ਹੁਕਮਾਂ ਵਿੱਚ ਖਜ਼ਾਨਾ ਦਫ਼ਤਰਾਂ ਵਿੱਚ ਲੋੜ ਅਨੁਸਾਰ ਕਰਮਚਾਰੀਆਂ ਨੂੰ ਤੈਨਾਤ ਕਰਨ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਹਨ  ਤਾਂ ਜੋ ਜਬਤ ਕੀਤੀ ਗਈ ਕਰੰਸੀ/ਨਗਦੀ ਨੂੰ ਖਜ਼ਾਨਾ ਦਫ਼ਤਰ ਵਿਖੇ ਸੁਰੱਖਿਅਤ ਰੱਖਿਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸ...
ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਆਈ.ਐਸ.ਐਫ. ਕਾਲਜ ਵਿੱਚ ਪ੍ਰੋਗਰਾਮ ਦਾ ਆਯੋਜਨ

ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਆਈ.ਐਸ.ਐਫ. ਕਾਲਜ ਵਿੱਚ ਪ੍ਰੋਗਰਾਮ ਦਾ ਆਯੋਜਨ

Punjab
ਮੋਗਾ, 26 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਵੀਪ ਨੋਡਲ-ਕਮ-ਸਹਾਇਕ ਕਮਿਸ਼ਨਰ(ਜ਼) ਸ੍ਰੀਮਤੀ ਸ਼ੁਭੀ ਆਂਗਰਾ ਦੀ ਅਗਵਾਈ ਹੇਠ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਸੰਸਥਾਵਾਂ ਵਿਚ ਸਵੀਪ ਗਤੀਵਿਧੀਆਂ ਪੂਰੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਵੀਪ ਗਤੀਵਿਧੀਆਂ ਵਿੱਚ ਲੋਕਾਂ ਵਿੱਚ ਵੋਟ ਪਾਉਣ ਅਤੇ ਇਸਦੀ ਬਿਨ੍ਹਾਂ ਕਿਸੇ ਲਾਲਚ, ਡਰ ਤੋਂ ਵਰਤੋਂ ਕਰਨ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸਦੀ ਲਗਾਤਾਰਤਾ ਵਿੱਚ ਅੱਜ ਆਈ.ਐਸ.ਐਫ. ਕਾਲਜ ਮੋਗਾ ਵਿਖੇ ਸਵੀਪ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਦੱਸਿਆ ਗਿਆ ਕਿ 01 ਅਪ੍ਰੈਲ, 2024 ਨੂੰ 18 ਸਾਲ ਜਾਂ ਉਸ ਤੋਂ ਉੱਪਰਲੀ ਉਮਰ ਵਾਲੇ ਵਿਅਕਤੀ ਆਪਣੀ ਵੋਟ ਜਰੂਰ ਬਣਵਾ ਲੈਣ। ਇਸ ਪ੍ਰੋਗਰਾਮ ਵਿੱਚ ਵੋਟ ਬਣਾਉਣ ਵਿੱਚ ਮੱਦਦਗਾਰ ਐਪ ਵੋਟਰ ਹੈਲਪਲਾਈਨ ਐਪ, ਵੈਬਸਾਈਟ, ਸਕਸ਼ਮ ਐਪ ਆਦਿ ਬਾਰੇ ਵਿਸਥਾਰ ਨਾਲ ਦੱਸਿਆ ਗਿਆ।ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਦਿਆਂਗ ਵਿਅਕਤੀਆਂ, ਬਿਰਧ ਵੋਟਰਾਂ ਆਦਿ ਲੋੜਵੰਦ ਵਿਅਕਤੀਆਂ ਨੂੰ ਪੋਲਿੰਗ ਬੂਥਾਂ ਉੱਪਰ ਹਰ ਤਰ...
ਮਿਸ਼ਨ ਸਮਰੱਥ ਵਿਦਿਆਰਥੀਆਂ ਦੀ ਸਿੱਖਣ ਸਮੱਰਥਾ ਨੂੰ ਪ੍ਰਪੱਕਤਾ ਪ੍ਰਦਾਨ ਕਰੇਗਾ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)

ਮਿਸ਼ਨ ਸਮਰੱਥ ਵਿਦਿਆਰਥੀਆਂ ਦੀ ਸਿੱਖਣ ਸਮੱਰਥਾ ਨੂੰ ਪ੍ਰਪੱਕਤਾ ਪ੍ਰਦਾਨ ਕਰੇਗਾ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)

Punjab
ਮਾਨਸਾ, 26 ਮਾਰਚ: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਗੁਣਾਤਮਿਕ ਸੁਧਾਰ ਕਰਨ ਲਈ ਮਿਸ਼ਨ ਸਮਰੱਥ ਤਹਿਤ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਭੁਪਿੰਦਰ ਕੌਰ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਵਿੱਚ ਮਿਸ਼ਨ ਸਮਰੱਥ ਤਹਿਤ ਸਿਖਲਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮਿਸ਼ਨ ਸਮਰੱਥ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਨੂੰ ਪ੍ਰਪੱਕਤਾ ਪ੍ਰਦਾਨ ਕਰੇਗਾ। ਅਸ਼ੋਕ ਕੁਮਾਰ (ਸਟੇਟ ਐਵਾਰਡੀ) ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ , ਗਣਿਤ ਅਤੇ ਅੰਗਰੇਜ਼ੀ ਵਿਸ਼ਾ ਪੜ੍ਹਾਉਣ ਵਾਲੇ 911 ਅਧਿਆਪਕਾਂ ਨੂੰ ਮਿਸ਼ਨ ਸਮਰੱਥ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ, ਜਿਸ ਵਿੱਚ ਬਲਾਕ ਬੁਢਲਾਡਾ ਦੇ 241, ਬਲਾਕ ਮਾਨਸਾ ਦੇ 240, ਬਲਾਕ ਝੁਨੀਰ ਦੇ 161, ਬਲਾਕ   ਬਰੇਟਾ ਦੇ 143 ਅਤੇ ਬਲਾਕ ਸਰਦੂਲਗੜ੍ਹ ਦੇ 126 ਅਧਿਆਪਕਾਂ ਨੂੰ ਸਿੱਖਿਅਤ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਮੁੱਢਲੇ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਡਾ. ਬੂਟਾ ਸਿੰ...
ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Punjab
ਬਠਿੰਡਾ, 26 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 13 ਅਪ੍ਰੈਲ ਨੂੰ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ ਦਾ ਪ੍ਰਬੰਧ...
ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

Punjab
ਮਾਨਸਾ, 26 ਮਾਰਚ: ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਾ.ਗੁਰਚੇਤਨ ਪ੍ਰਕਾਸ਼ ਕਾਰਜਕਾਰੀ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਹੋਈ। ਕਾਰਜਕਾਰੀ ਸਿਵਲ ਸਰਜਨ, ਡਾ. ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕ ਅੱਪ ਜਰੂਰ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅ...
ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

Punjab
ਮਾਨਸਾ, 26 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ 30 ਮਾਰਚ, 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰੀਖਿਆ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 01.00 ਵਜੇ ਤੱਕ 28 ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਸ.ਸ.ਸ. ਮੁੰਡੇ, ਮਾਨਸਾ (ਨੋਡਲ ਸੈਂਟਰ), ਸ.ਸ.ਸ. ਕੁੜੀਆਂ ਮਾਨਸਾ, ਗਾਂਧੀ ਸ.ਸ.ਸ ਮਾਨਸਾ, ਮਾਈ ਨਿੱਕੋ ਦੇਵੀ ਸਕੂਲ ਮਾਨਸਾ, ਸਮਰ ਫੀਲਡ ਪਬਲਿਕ ਸਕੂਲ ਮਾਨਸਾ, ਦਸ਼ਮੇਸ਼ ਪਬਲਿਕ ਸਕੂਲ ਮਾਨਸਾ, ਸ.ਸ.ਸ. ਖ਼ਿਆਲਾ ਕਲਾਂ ਮੁੰਡੇ/ਕੁੜੀਆਂ, ਸ.ਸ.ਸ. ਕੋਟੜਾ ਕਲਾਂ, ਸ.ਸ.ਸ. ਭੈਣੀ ਬਾ...
ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Punjab
ਮਾਨਸਾ, 26 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਲੱਗੇ ਤਿੰਨ ਰੋਜ਼ਾ ਕਲਾ ਕਿਤਾਬ ਮੇਲੇ ਵਿਚ ਸਵੀਪ ਨੋਡਲ ਅਧਿਕਾਰੀਆਂ ਦੁਆਰਾ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਨਿਰੰਜਣ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਕਲਾ ਕਿਤਾਬ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਦਿਆਂ ‘ਅਸੀਂ ਵੋਟ ਜ਼ਰੂਰ ਪਾਵਾਂਗੇ’ ਅਤੇ ‘ਇਸ ਵਾਰ 70 ਪਾਰ’ ਅਤੇ ‘ਕੋਈ ਵੀ ਵੋਟਰ ਵਾਂਝਾ ਨਾ ਰਹਿ ਜਾਵੇ’ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਬਿਨਾਂ ਕਿਸੇ ਡਰ, ਜਾਤ, ਭਾਸ਼ਾ, ਧਰਮ ਅਤੇ ਲਾਲਚ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਭਾਰਤ ਚੋਣ ਕਮਿਸ਼ਨ ਦੇ ਨਾਅਰੇ ’ਇਸ ਵਾਰ 70 ਪਾਰ’ ਨੂੰ ...
ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

Punjab
ਬਠਿੰਡਾ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ। ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ...