ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ।
ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅ...







