Shadow

Punjab

ਸਕਸ਼ਮ ਐਪ ਰਾਹੀ  ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਸਕਸ਼ਮ ਐਪ ਰਾਹੀ ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

Punjab
ਅੰਮ੍ਰਿਤਸਰ 26 ਮਾਰਚ 2024----ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਡਾਊਨਲੋਡ ਕੀਤੀਆਂ। ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਇਹਨਾਂ ਐਪਾਂ ਨੂੰ ਤਿਆਰ ਕੀਤਾ ਗਿਆ ਹੈ, ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵ...
ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਨਜ਼ਰ ਰੱਖੀ ਜਾਵੇ- ਜ਼ਿਲ੍ਹਾ ਚੋਣ ਅਧਿਕਾਰੀ

ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਨਜ਼ਰ ਰੱਖੀ ਜਾਵੇ- ਜ਼ਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ, 26 ਮਾਰਚ 2024(       )-ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਲਗਾਤਾਰ ਨਜ਼ਰ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਚੋਣਾਂ ਮੌਕੇ ਨਾਜਾਇਜ਼ ਅਤੇ ਨਕਲੀ ਸ਼ਰਾਬ ਦੀ ਵਿਕਰੀ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਰੂਰੀ ਹੈ ਕਿ ਸ਼ਰਾਬ ਅਤੇ ਸਪਿਰਟ ਦੇ ਵਪਾਰ ਉਤੇ ਐਕਸਾਈਜ਼ ਵਿਭਾਗ ਲਗਾਤਾਰ ਜਾਂਚ ਕਰਦਾ ਰਹੇ। ਉਨਾਂ ਦੱਸਿਆ ਕਿ ਬੀਤੇ ਦਿਨ ਪੁਲਿਸ ਵੱਲੋਂ 67 ਥਾਵਾਂ ਉਤੇ ਮਾਰੇ ਗਏ ਛਾਪਿਆਂ ਦੌਰਾਨ 41870 ਲਿਟਰ ਲਾਹਨ ਅਤੇ 145 ਲਿਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ। ਉਨਾਂ ਹਦਾਇਤ ਕੀਤੀ ਕਿ ਲਗਾਤਾਰ ਛਾਪਿਆਂ ਦੇ ਨਾਲ-ਨਾਲ ਨਾਕੇ ਅਤੇ ਫਲਾਇੰਗ ਟੀਮਾਂ ਵੀ ਸ਼ਰਾਬ ਦੀ ਵਿਕਰੀ ਉਤੇ ਨਿਗ੍ਹਾ ਰੱਖਣ, ਤਾਂ ਕਿ ਗਲਤ ਅਨਸਰਾਂ ਨੂੰ ਰੋਕਿਆ ਜਾ ਸਕੇ। ਉਨਾਂ ਹਦਾਇਤ ਕੀਤੀ ਕਿ ਮਾਰਚ ਦੇ ਮਹੀਨੇ ਸ਼ਰਾਬ ਦੇ ਠੇਕਿਆਂ ਦੀ ਬੋਲੀ ਕਾਰਨ ਅਕਸਰ ਸ਼ਰਾਬ ਦੀ ਸਟੋਰੇਜ਼ ਠੇਕੇਦਾਰ ਕਰਦੇ ਹਨ ਅਤੇ ਸਾਡੇ ਲਈ ਜਰੂਰੀ ਹੈ ਕਿ ਅਸੀਂ ਇੰਨਾ ਸ਼ਰਾਬ ਭੰਡਾਰਾਂ ਉਤੇ ਨਿਗ੍ਹਾ ਰੱਖੀਏ, ਤਾਂ ਜੋ ਚੋਣਾਂ ਮੌਕੇ ਸ਼ਰਾਬ ਵੰਡਣ ਵਰਗੇ ਮੌਕਿਆਂ ਨੂੰ ਠੱਲ ਪਾਈ ਜਾ ਸ...
ਫਿਰੋਜ਼ਪੁਰ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਮਨਾਇਆ ਗਿਆ ਝੰਡਾ ਦਿਵਸ

ਫਿਰੋਜ਼ਪੁਰ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਮਨਾਇਆ ਗਿਆ ਝੰਡਾ ਦਿਵਸ

Punjab
ਫਿਰੋਜ਼ਪੁਰ, 26 ਮਾਰਚ () ਪੰਜਾਬ ਦੀ ਪੁਰਾਤਨ ਜਥੇਬੰਦੀ ਪੰਜਾਬ ਨੰਬਰਦਾਰ ਯੂਨੀਅਨ 643 ਰਜਿ: ਵਲੋਂ ਨੰਬਰਦਾਰ ਸਾਹਿਬਾਨਾਂ ‘ਚ ਏਕਤਾ, ਅਣਖ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਨਾਲ ਬਣਾਈ ਰੱਖਣ ਦਾ ਸੁਨੇਹਾ ਦੇਣ ਲਈ ਹਰ ਸਾਲ ਯੂਨੀਅਨ ਦਾ ਸਥਾਪਨਾ ਦਿਵਸ ਝੰਡਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਨੰਬਰਦਾਰ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਹੈੱਡ ਆਫਿਸ ਤਹਿਸੀਲ ਕੰਪਲੈਕਸ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸ. ਮਲਕੀਤ ਸਿੰਘ ਅਤੇ ਵਾਈਸ ਪ੍ਰਧਾਨ  ਸ. ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਵਿੱਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਨੰਬਰਦਾਰ ਯੂਨੀਅਨ 643 ਦੇ ਮਸੀਹਾ ਮਾਸਟਰ ਸਰੂਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਇੱਕਜੁੱਟ ਰਹਿਣ ਲਈ ਪੰਜਾਬ ਦੇ 35000 ਨੰਬਰਦਾਰ ਸਾਹਿਬਾਨਾਂ ਨੂੰ ਉਹਨਾਂ ਦੇ ਦਰਸਾਏ ਮਾਰਗ ਅਨੁਸਾਰ ਚੱਲਣ ਦਾ ਸੁ...
ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ

ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ

Punjab
ਲੁਧਿਆਣਾ, 26 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋਂ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀ.ਐਸ.ਪੀ. ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਰਿਆ ਦੇ ਕੰਢੇ ਲਾਹਣ ਛੁਪਾ ਕੇ ਨਾਜਾਇਜ਼ ਸ਼ਰਾਬ ਕੱਢਦੇ ...
ਗਾਇਕ ਜੈਜ਼ੀ ਬੀ ਖਿਲਾਫ ਕਾਰਵਾਈ ਕਰਨ ਲਈ ਦਿਸ਼ਾ ਟਰੱਸਟ ਨੇ ਦਿੱਤਾ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ

ਗਾਇਕ ਜੈਜ਼ੀ ਬੀ ਖਿਲਾਫ ਕਾਰਵਾਈ ਕਰਨ ਲਈ ਦਿਸ਼ਾ ਟਰੱਸਟ ਨੇ ਦਿੱਤਾ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ

Punjab
26 ਮਾਰਚ ( )ਮੋਹਾਲੀ: ਪੰਜਾਬੀ ਗਾਇਕ ਜੈਜ਼ੀ ਬੀ ਆਪਣੇ ਨਵੇਂ ਆਏ ਗੀਤ " ਮੜਕ ਸ਼ੌਕੀਨਾ ਦੀ ਤੂੰ ਕੀ ਜਾਣਦੀ ਭੇਡੇ" ਨੂੰ ਲੈ ਕੇ ਵਿਵਾਦਾਂ ਦੇ ਵਿੱਚ ਘਿਰਦੇ ਜਾ ਰਹੇ ਹਨ । ਦੱਸਣਾ ਬਣਦਾ ਹੈ ਕਿ 10 ਮਾਰਚ ਨੂੰ ਰਿਲੀਜ਼ ਹੋਏ ਇਸ ਗੀਤ ਵਿੱਚ ਜੈਜ਼ੀ ਬੀ ਨੇ ਔਰਤ ਨੂੰ ' ਭੇਡੇ' ਕਹਿ ਕੇ ਸੰਬੋਧਨ ਕੀਤਾ ਹੈ । ਜਿਸ ਦੇ ਚੱਲਦੇ ਹੋਏ ਜਿੱਥੇ ਕੁਝ ਜਾਗਰੂਕ ਮਹਿਲਾਵਾਂ ਵੱਲੋਂ ਗਾਇਕ ਜੈਜ਼ੀ ਬੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਕੁਝ ਕਿਸਾਨ ਜਥੇਬੰਦੀਆਂ ਦੇ ਵੱਲੋਂ ਵੀ ਉਸਦਾ ਪੁਤਲਾ ਫੂਕਿਆ ਗਿਆ ਹੈ । ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ (ਰਜਿ) ਪੰਜਾਬ ਵੱਲੋਂ ਵੀ ਇਸਦਾ ਵਿਰੋਧ ਕੀਤਾ ਗਿਆ ਹੈ । ਆਪਣਾ ਵਿਰੋਧ ਪ੍ਰਗਟ ਕਰਨ ਦੇ ਲਈ ਅੱਜ ਸੀਨੀਅਰ ਪੱਤਰਕਾਰ ਅਤੇ ਦਿਸ਼ਾ ਟਰੱਸਟ ਦੇ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਮਹਿਲਾਵਾਂ ਦੇ ਇੱਕ ਇਕੱਠ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਕੋਲ ਪਹੁੰਚ ਕੇ ਇਸ ਦੀ ਸ਼ਿਕਾਇਤ ਦਰਜ ਕਰਵਾਈ।ਇਸ ਦੌਰਾਨ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੂੰ ਟਰੱਸਟ ਵੱਲੋਂ ਇੱਕ ਮੰਗ ਪੱਤਰ ਦੇ ਕੇ ਗਾਇਕ ਜੈਜ਼ੀ ਬੀ ਦੇ ...
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

Punjab
ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।...
ਪਿੰਡ ਡੋਡ ਵਿਖੇ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਕਿਸਾਨ ਕੈਂਪ ਦਾ ਕੀਤਾ ਗਿਆ ਆਯੋਜਨ

ਪਿੰਡ ਡੋਡ ਵਿਖੇ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਕਿਸਾਨ ਕੈਂਪ ਦਾ ਕੀਤਾ ਗਿਆ ਆਯੋਜਨ

Punjab
ਫ਼ਰੀਦਕੋਟ 24 ਮਾਰਚ,2024 ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ  ਦੇ ਦਿਸਾ ਨਿਰਦੇਸ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ  ਦੀ ਯੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਦੇ ਪਿੰਡ ਡੋਡ ਵਿਖੇ ਤੇਲ ਬੀਜਾਂ ਦੀ ਕਾਸਤ ਸਬੰਧੀ ਸਿਖਲਾਈ ਕੈਂਪ ਦਾ ਆਯੋਜਿਨ ਕੀਤਾ ਗਿਆ।  ਕੈਂਪ ਦੌਰਾਨ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਆਪਣੀ ਫਸਲ ਦੀ ਬਿਜਾਈ ਕਰਨ ਲਈ ਘਰ ਦਾ ਹੀ ਬੀਜ ਵਰਤਣ ਲਈ ਕਿਹਾ ਤੇ ਇਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਤੇ ਕਣਕ ਦੀ ਵਾਢੀ ਤੋ ਬਾਅਦ ਕਣਕ ਦੇ ਨਾੜ ਨੂੰ ਜਮੀਨ ਵਿੱਚ ਵਾਹੁਣ ਬਾਰੇ ਅਪੀਲ ਕੀਤੀ।    ਡਾ. ਕੁਲਵੰਤ ਸਿੰਘ ਡੀ.ਟੀ.ਓ ਫਰੀਦਕੋਟ ਵੱਲੋ ਕਿਸਾਨਾਂ ਨੂੰ ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਲਈ ਕਿਹਾ ਗਿਆ। ਉਹਨਾ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਆਈ.ਸੀ.ਪੀ ਮਸੀਨ ਨਾਲ ਸੂਖਮ ਤੱਤਾਂ ਬਾਰੇ ਕਿਸਾਨਾਂ 1 ਹਫਤੇ ਤੱਕ ਰਿਪੋਰਟ ਦੇ ਦਿੱਤੀ ਜਾਂਦੀ ਹੈ ਤੇ ਕਿਸਾਨਾਂ ਨੂੰ ਵਟਸਐਪ ਨੰਬਰ ਰਾਹੀ ਵੀ ਰ...

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

Punjab
ਫਾਜਿਲਕਾ 24 ਮਾਰਚ  ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ। ਇਸ ਤਰਾਂ ਦਰਜ ਕਰਾਈ ਸ਼ਿਕਾਇਤ ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਂਦੀ ਹੈ।  ਉਨਾਂ ਨੇ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ ਆਪ ਚੱਕ ਲੈਂਦੀ ਹੈ ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਐਪ ਤੇ ਸਿਰਫ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ਤੇ ਨਾ ਭੇਜੀਆਂ ਜਾਣ। ਉਹਨਾਂ ਨੇ ਜ਼ਿਲਾ  ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ...
ਕਿਸਾਨਾਂ ਨੂੰ ਖਾਦਾਂ, ਬੀਜ ਅਤੇ ਕੀਟ ਨਾਸ਼ਕਾਂ ਦੀ ਵਿਕਰੀ ਸਮੇਂ ਕੈਸ਼ ਬਿੱਲ ਦਿੱਤਾ ਜਾਵੇ : ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖਾਦਾਂ, ਬੀਜ ਅਤੇ ਕੀਟ ਨਾਸ਼ਕਾਂ ਦੀ ਵਿਕਰੀ ਸਮੇਂ ਕੈਸ਼ ਬਿੱਲ ਦਿੱਤਾ ਜਾਵੇ : ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ: 25 ਮਾਰਚ 2024 : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਕਸਬਾ ਸਾਦਿਕ ਵਿੱਚ ਖੇਤੀਬਾੜੀ ਸਮੱਗਰੀ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈੱਕਿੰਗ ਕੀਤੀ ਗਈ ਅਤੇ ਜਿਨ੍ਹਾਂ ਡੀਲਰਾਂ ਦੇ ਕਾਰੋਬਾਰ ਨਾਲ ਸੰਬੰਧਤ ਰਿਕਾਰਡ ਵਿੱਚ ਕਮੀਆਂ ਪਈਆਂ ਗਈਆਂ ਉਨ੍ਹਾਂ ਨੂੰ ਮੌਕੇ ਤੇ ਨੋਟਿਸ ਜਾਰੀ ਕੀਤੇ ਗਏ l ਜ਼ਿਲ੍ਹਾ ਪੱਧਰੀ ਟੀਮ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ, ਡਾ. ਲਖਬੀਰ ਸਿੰਘ ਅਤੇ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਿਲ ਸਨ l ਸਾਦਿਕ ਵਿੱਚ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਢਲਾ ਫਰਜ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਵਰਤੀ ਜਾਂਦੀ, ਮਿਆਰੀ ਪੱਧਰ ਦੀ ਖੇਤੀ ਸਮੱਗਰੀ ਮੁਹੱਈਆਂ ਕਰਵਾਉਣੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਅਤੇ ਫਸਲਾਂ ਦੀ ...
ਆਈ.ਕੇ.ਜੀ.ਪੀ.ਟੀ.ਯੂ ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਆਈ.ਕੇ.ਜੀ.ਪੀ.ਟੀ.ਯੂ ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Punjab
24 ਮਾਰਚ , (     ) ਮੋਹਾਲੀ : ਦੁਆਬਾ ਗਰੁੱਪ ਦੀਆ ਪ੍ਰਾਪਤੀਆਂ ਵਿੱਚ ਇੱਕ ਪ੍ਰਾਪਤੀ ਉਸ ਵੇਲੇ ਹੋਰ ਆਣ ਜੁੜੀ ਜਦੋਂ ਗਰੁੱਪ ਦੀਆਂ ਵਿਦਿਆਰਥਣਾਂ ਨੇ ਆਈ.ਕੇ.ਜੀ.ਪੀ.ਟੀ.ਯੂ ਦੇ ਇਮਤਿਹਾਨਾਂ ਵਿਚ ਉੱਚ ਰੈਂਕ ਪ੍ਰਾਪਤ ਕਰਕੇ ਕੈਂਪ ਦਾ ਨਾਮ ਰੌਸ਼ਨ ਕੀਤਾ । ਦੱਸ ਦਈਏ ਕਿ ਦੁਆਬਾ ਬਿਜ਼ਨਸ ਸਕੂਲ  ਦੀ ਵਿਦਿਆਰਥਣ ਗੋਲਡੀ ਕੁਮਾਰੀ ਨੇ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਕਪੂਰਥਲਾ ਵੱਲੋਂ ਲੈ ਗਏ ਬੀ.ਸੀ. ਏ. ਸਮੈਸਟਰ ਤੀਜੇ  ਦੇ  ਇਮਤਿਹਾਨ ਵਿਚ ਪਹਿਲੇ ਸਥਾਨ ਦੇ  ਨਾਲ ਸੀ.ਜੀ.ਪੀ.ਏ 9.13 ਰੈਂਕ ਪ੍ਰਾਪਤ ਕੀਤਾ । ਜਦੋਂ ਕਿ ਗਰੁੱਪ ਦੀ ਦੂਸਰੀ ਵਿਦਿਆਰਥਣ ਗੌਰਵੀ ਨੇ ਬੀਸੀਏ ਦੇ 5ਵੇਂ ਸਮੈਸਟਰ ਚੋਂ ਪਹਿਲੇ ਸਥਾਨ ਦੇ  ਨਾਲ 9.03  ਐੱਸ.ਜੀ.ਪੀ.ਏ , ਹਰਸ਼ਰਨ ਕੌਰ ਨੇ ਬੀਸੀਏ ਦੇ 5ਵੇਂ ਸਮੈਸਟਰ ਚੋਂ ਪਹਿਲੇ ਸਥਾਨ ਦੇ  ਨਾਲ 9.03  ਐੱਸ.ਜੀ.ਪੀ.ਏ ਰੈਂਕ ਲਿਆ।   । ਇਸਦੇ ਨਾਲ ਹੀ ਦੁਆਬਾ ਬਿਜ਼ਨਸ ਸਕੂਲ ਦੇ ਦੂਜੇ ਵਿਦਿਆਰਥੀਆਂ ਨੇ ਵੀ ਵਧੀਆਂ ਰੈਂਕ ਪ੍ਰਾਪਤ ਕਰਕੇ ਗਰੁੱਪ ਦਾ ਨਾ ਰੋਸ਼ਨ ਕੀਤਾ ਹੈ। ਬੀਬੀਏ ਵਿਚ  ਅਰਸ਼ਦੀਪ ਕੌਰ ਰੌਣਕ ਕੁਮਾਰ ਨਵਲੀਨ ਕੌਰ  , ਬੀ ਕੌਮ ਵਿੱਚ ਦੀਕਸ਼ਾ,  ਮਨੋਹਰ ਕੌਰ , ਅਨੁਰਾਧਾ ਜਦੋਂ ਕਿ ਬੀਐਸਸ...