Thursday, March 19
Shadow

Punjab

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

Punjab
ਸ੍ਰੀ ਮੁਕਤਸਰ ਸਾਹਿਬ, 15 ਮਾਰਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ ਨਾਲ ਪਿੰਡ ਵਿੱਚ ਸਾਫ ਸੁਥਰੀ ਅਤੇ ਪੋਸ਼ਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾਵੇਗੀ, ਤਾਂ ਜੋ ਇਹਨਾਂ ਦਾ ਵਧੀਆ ਪਾਲਣ ਪੋਸ਼ਣ ਹੋ ਸਕੇ ਅਤੇ ਇਸ ਆਂਗਣਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਨੂੰ ਪੜ੍ਹਾਇਆ ਵੀ ਜਾਵੇਗਾ ਤਾਂ ਜੋ ਛੋਟੀ ਉਮਰੇ ਉਨ੍ਹਾਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ...
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

Punjab
ਫਿਰੋਜ਼ਪੁਰ, 15 ਮਾਰਚ :             ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ।             ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫ...
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

Punjab
ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

Punjab
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ।  ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ...
ਵਿਧਾਇਕ ਬੱਗਾ ਵਲੋਂ ਸ਼ਿਵਪੁਰੀ ‘ਚ ਨਵੇਂ ਆਰ.ਐਮ.ਸੀ. ਰੋਡ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਸ਼ਿਵਪੁਰੀ ‘ਚ ਨਵੇਂ ਆਰ.ਐਮ.ਸੀ. ਰੋਡ ਦਾ ਉਦਘਾਟਨ

Punjab
ਲੁਧਿਆਣਾ, 15 ਮਾਰਚ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਬੀਤੇ ਦਿਨੀਂ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ ਆਰ.ਐਮ.ਸੀ. ਸੜਕਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ...
ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 60 ਲੜਕੀਆਂ ਨੇ ਪ੍ਰਾਪਤ ਕੀਤੀ ਬੇਕਰੀ ਟ੍ਰੇਨਿੰਗ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 60 ਲੜਕੀਆਂ ਨੇ ਪ੍ਰਾਪਤ ਕੀਤੀ ਬੇਕਰੀ ਟ੍ਰੇਨਿੰਗ

Punjab
ਮੋਗਾ, 15 ਮਾਰਚ: ਪੰਜਾਬ ਹੁਨਰ ਵਿਕਾਸ ਮਿਸ਼ਨ ਯੋਗ ਸਿਖਿਆਰਥੀਆਂ ਲਈ ਅਤਿ ਸਹਾਈ ਸਿੱਧ ਹੋ ਰਿਹਾ ਹੈ ਇਸ  ਤਹਿਤ ਲੋੜਵੰਦ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦਾ ਲਾਹਾ ਮੁਫ਼ਤ ਵਿੱਚ ਦਿੱਤਾ ਜਾ ਰਿਹਾ ਹੈ। ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਨਾਲ ਬੇਰੋਜ਼ਗਾਰਾਂ ਵੱਲੋਂ ਆਪਣਾ ਰੋਜ਼ਗਾਰ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਮੋਗਾ ਦੀਆਂ 60 ਲੜਕੀਆਂ ਨੂੰ ਵੀ 2 ਮਹੀਨਿਆਂ ਦਾ ਸਪੈਸ਼ਲ ਪ੍ਰੇੋਗਰਾਮ (ਸੰਕਲਪ) ਤਹਿਤ ਕਰਾਫਟ, ਬੇਕਰੀ ਕੋਰਸ ਅਮਾਇਰਾ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਕਰਵਾਇਆ ਗਿਆ।ਸਫ਼ਲਤਾਪੂਰਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਅੱਜ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਟੀਫਿਕੇਟ ਵੰਡੇ ਗਏ। ਏ.ਡੀ.ਸੀ. ਵੱਲੋਂ ਲੜਕੀਆਂ ਦੇ ਕੰਮ ਦੀ ਪ੍ਰਸੰਸਾ ਕੀਤੀ।  ਇਸ ਮੌਕੇ ਲੜਕੀਆਂ ਨੇ ਏ.ਡੀ.ਸੀ. ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਾਪਤ ਕੀਤੀ ਗਈ ਕੇਕ, ਕੁਕਿੰਗ, ਸਵਿਸ ਰੋਲ, ਪੀਜਾ ਆਦਿ ਦੀ ਟ੍ਰੇਨਿੰਗ ਨਾਲ ਹੁਣ ਉਨ੍ਹਾਂ ਦਾ ਰੋਜ਼ਗਾਰ ਵਧੀਆ ਢੰਗ ਨਾਲ ਚੱਲ ਰਿਹਾ ਹੈ।  ਉਨ੍ਹਾਂ ਬਣਾਏ ...
ਜ਼ਿਲ੍ਹਾ ਚੋਣ ਅਫਸਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜ਼ਿਲੇ੍ਹ ਵਿਚ ਚੱਲ ਰਹੀਆਂ ਹਨ ਸਵੀਪ ਗਤੀਵਿਧੀਆਂ

ਜ਼ਿਲ੍ਹਾ ਚੋਣ ਅਫਸਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜ਼ਿਲੇ੍ਹ ਵਿਚ ਚੱਲ ਰਹੀਆਂ ਹਨ ਸਵੀਪ ਗਤੀਵਿਧੀਆਂ

Punjab
ਫਾਜ਼ਿਲਕਾ, 15 ਮਾਰਚ ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੇਂ—ਸਮੇਂ *ਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਦੇ ਮਾਰਗਦਰਸ਼ਨ ਹੇਠ ਜ਼ਿਲੇ੍ਹ ਵਿਚ ਸਵੀਪ ਗਤੀਵਿਧੀਆਂ ਬੜੇ ਜ਼ੋਰਾ—ਸ਼ੋਰਾਂ ਨਾਲ ਚੱਲ ਰਹੀਆਂ ਹਨ। ਜ਼ਿਲ੍ਹਾ ਸਵੀਪ ਨੋਡਲ ਅਫਸਰ ਸ੍ਰੀ ਸ਼ਿਵਪਾਲ ਗੋਇਲ ਡੀ.ਈ.ਓ ਸਿਖਿਆ ਵਿਭਾਗ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਕੂਲਾਂ ਵਿਚ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬੜੇ ਸੁਚਜੇ ਢੰਗ ਨਾਲ ਸਵੀਪ ਗਤੀਵਿਧੀਆਂ ਵਿਚ ਵੋਟਰਾਂ ਨੁੰ ਵੋਟ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਹਿਤ ਸਭਾ ਜਲਾਲਾਬਾਦ ਅਤੇ ਆਰਿਆ ਸਮਾਜ ਸੰਸਥਾ ਫਾਜ਼ਿਲਕਾ ਨਾਲ ਮਿਲਕੇ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ। ਸਹਾਇਕ ਨੋਡਲ ਅਫਸਰ ਸਵੀਪ ਰਜਿੰਦਰ ਕੁਮਾਰ ਨੇਸ਼ਨਲ ਅਵਾਰਡੀ ਨੇ ਲੋਕਾਂ ਨੂੰ ਵੋਟ ਬਣਾਉਣ ਦੇ ਨਾਲ—ਨਾਲ ਵੋਟ ਪਾਉਣ ਪ੍ਰਤੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਨੇ ਇਸ ਵਾਰ ਹੁੰਮਾ—ਹੁੰਮਾ ਕੇ ਵੋਟ ਪਾਉਣ ਦੀ ਅਪੀਲ ਕੀਤੀ।ਉਨ੍ਹਾਂ ਡਾ. ਨਵਦੀਪ ਜ਼ਸੂਜਾ ਅਤੇ ਡਾ. ਸਿਮੀ ਜ਼ਸੂਜਾ ਦਾ ਸਹਿਤ ਸਭਾ ਟੀਮ ਜਲਾਲਾਬਾਦ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।...
ਪਿੰਡ ਰਾਜੋਵਾਲਾ ਵਿਖੇ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪਿੰਡ ਰਾਜੋਵਾਲਾ ਵਿਖੇ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

Punjab
ਫਰੀਦਕੋਟ, 15 ਮਾਰਚ,2024 (            ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ.ਮਨਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਰਾਜੋਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀ.ਡੀ.ਪੀ.ਓ. ਫਰੀਦਕੋਟ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਮੰਤਵ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ, ਸੇਵਾਵਾਂ ਅਤੇ ਸਕੀਮਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਨਿਰੰਤਰ ਜਾਰੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਣਕਾਰੀ ਦਿੰਦੇ ਹਨ। ਇਸ ਮੌਕੇ ਸਿਹਤ ਸੇਵਾਵਾਂ, ਸਹੂਲਤਾਂ ਅਤੇ ਸਕੀਮਾਂ ਬਾਰੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਵਿਸ਼ੇਸ਼ ਹਾਜਰੀ ਲਗਵਾ...
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੀ-ਵਿਜ਼ਲ ਐਪ ’ਤੇ ਸ਼ਿਕਾਇਤ ਦਰਜ਼ ਕਰਵਾ ਸਕਦੇ ਨੇ ਨਾਗਰਿਕ-ਐਸ.ਡੀ.ਐਮ.

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੀ-ਵਿਜ਼ਲ ਐਪ ’ਤੇ ਸ਼ਿਕਾਇਤ ਦਰਜ਼ ਕਰਵਾ ਸਕਦੇ ਨੇ ਨਾਗਰਿਕ-ਐਸ.ਡੀ.ਐਮ.

Punjab
ਮਾਨਸਾ, 15 ਮਾਰਚ: ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨਾਲ ਮੀਟਿੰਗ ਕਰਦਿਆਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲ, ਈ.ਐਸ.ਐਮ.ਐਸ. ਆਦਿ ਲਾਂਚ ਕੀਤੀਆਂ ਗਈਆ ਹਨ। ਉਨ੍ਹਾਂ ਇੰਨ੍ਹਾਂ ਐਪਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀ-ਵਿਜਲ ਐਪ ਰਾਹੀਂ ਕੋਈ ਵੀ ਆਮ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ। ਉਨ੍ਹਾਂ ਸਾਰੀਆਂ ਹੀ ਟੀਮਾਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਚੋਣ ਅਮਲੇ ਤੋਂ ਇਲਾਵਾ ਪੁਲਿਸ ਵਿਭਾਗ, ਆਮਦਨ ਕਰ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ...
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਵੀਪ ਮੁਹਿੰਮ ਤਹਿਤ ਪੋਸਟਰ ਮੇਕਿੰਗ, ਬੋਲੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ

ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਵੀਪ ਮੁਹਿੰਮ ਤਹਿਤ ਪੋਸਟਰ ਮੇਕਿੰਗ, ਬੋਲੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ

Punjab
ਮਾਨਸਾ, 15 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀ.ਡੀ.ਪੀ.ਓ ਮਨਮੋਹਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਸਵੀਪ ਅਧੀਨ ਚੋਣਾਂ ਨਾਲ ਸਬੰਧਤ ਪੋਸਟਰ ਮੇਕਿੰਗ, ਬੋਲੀਆਂ ਅਤੇ ਭਾਸ਼ਣ ਮੁਕਾਬਲੇ ਕਰਵਾਏ। ਸਹਾਇਕ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਨਰਿੰਦਰ ਸਿੰਘ ਮੋਹਲ ਅਤੇ ਵਿਧਾਨ ਸਭਾ ਮਾਨਸਾ ਦੇ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਵੋਟ ਦਾ ਇਸਤੇਮਾਲ ਕਰਦੇ ਸਮੇਂ ਬਿਨ੍ਹਾਂ ਕਿਸੇ ਲਾਲਚ ਦੇ ਨਿਰਪੱਖ ਤਰੀਕੇ ਨਾਲ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਵਿੰਦਰ ...